Punjab Board 12 Result 2023 Declared: ਪੰਜਾਬ ਸਕੂਲ ਸਿੱਖਿਆ ਬੋਰਡ (PSEB) ਨੇ ਬਾਰਵੀਂ ਦੇ ਨਤੀਜਿਆਂ ਦਾ ਐਲਾਨ ਕਰ ਦਿੱਤਾ ਗਿਆ ਹੈ, ਇਸ ਵਾਰ ਮੁੜ ਤੋਂ ਲੜਕੀਆਂ ਨੇ ਬਾਜ਼ੀ ਮਾਰੀ ਹੈ। ਪੰਜਾਬ ਸਕੂਲ ਸਿੱਖਿਆ ਬੋਰਡ ਦੇ ਨਤੀਜਿਆਂ ਦੇ ਐਲਾਨ ਤੋਂ ਬਾਅਦ ਲੁਧਿਆਣਾ ਦੇ ਬੀ ਸੀ ਐਮ ਸਕੂਲ ਦੀ ਵਿਦਿਆਰਥਣ ਨਵਪ੍ਰੀਤ ਕੌਰ ਨੇ ਪੰਜਾਬ ਵਿਚੋਂ ਤੀਸਰਾ ਸਥਾਨ ਹਾਸਲ ਕੀਤਾ ਹੈ ਜਿਸ ਨੂੰ ਲੈ ਕੇ ਸਕੂਲ ਪ੍ਰਬੰਧਕਾਂ ਵਿੱਚ ਖੁਸ਼ੀ ਦਾ ਮਾਹੌਲ ਦੇਖਣ ਨੂੰ ਮਿਲ ਰਿਹਾ ਹੈ ਓਧਰ ਸਕੂਲ ਚ ਪਹੁੰਚੇ ਮਾਪਿਆਂ ਨੇ ਵੀ ਖ਼ੁਸ਼ੀ ਜਤਾਈ ਹੈ। ਅਤੇ ਟੀਚਰਾਂ ਦਾ ਮੂੰਹ ਮਿੱਠਾ ਕਰਵਾਇਆ ਹੈ
ਨਵਪ੍ਰੀਤ ਕੌਰ ਅਮਰੀਕ ਸਿੰਘ ਦੀ ਬੇਟੀ ਹੈ ਜੋ ਕਿ ਲੁਧਿਆਣਾ ਦੀ ਜਮਾਲਪੁਰ ਫੋਕਲ ਪੁਆਇੰਟ ਇਲਾਕੇ ਦੀ ਵਸਨੀਕ ਹੈ। ਨਵਪ੍ਰੀਤ ਇਕ ਸਾਧਾਰਨ ਪਰਿਵਾਰ ਨਾਲ ਸਬੰਧਤ ਹੈ। ਉਸ ਨੇ ਆਰਟਸ ਦੇ ਵਿਚ 500 ਅੰਕਾਂ ਚੋ 497 ਅੰਕ ਹਾਸਿਲ ਕਰਕੇ ਤੀਜਾ ਰੈਂਕ ਹਾਸਿਲ ਕੀਤਾ ਹੈ। ਨਵਪ੍ਰੀਤ ਦੇ ਕੁੱਲ 99.40 ਫੀਸਦੀ ਅੰਕ ਆਏ ਹਨ। ਇਹ ਰਿਜਲਟ ਸੁਣਨ ਤੋਂ ਬਾਅਦ ਉਸ ਦੇ ਪਰਿਵਾਰ ਦੇ ਵਿਚ ਖੁਸ਼ੀ ਦੀ ਲਹਿਰ ਦੇਖਣ ਨੂੰ ਮਿਲੀ ਹੈ।
ਸਰਕਾਰੀ ਅਫ਼ਸਰ ਬਣਨਾ ਚਾਹੁੰਦੀ ਹੈ ਨਵਪ੍ਰੀਤ
ਨਵਪ੍ਰੀਤ ਨੇ ਕਿਹਾ ਕਿ ਉਹ ਉਸ ਨੂੰ ਸਪੋਰਟਸ ਦਾ ਕਾਫੀ ਸ਼ੌਂਕ ਹੈ। ਅਤੇ ਉਹ ਗ੍ਰੈਜੂਏਸ਼ਨ ਕੰਪਲੀਟ ਕਰਨ ਤੋਂ ਬਾਅਦ ਅੱਗੇ ਸਰਕਾਰੀ ਸੈਕਟਰ ਵਿਚ ਜੌਬ ਲੱਭੇਗੀ। ਉਧਰ ਸਕੂਲ ਪ੍ਰਿੰਸੀਪਲ ਨੀਰੂ ਕੌੜਾ ਨੇ ਕਿਹਾ ਕਿ ਉਹਨਾਂ ਦੇ ਸਕੂਲ ਦੀ ਵਿਦਿਆਰਥਣ ਨਵਪ੍ਰੀਤ ਕੌਰ ਨੇ ਪੰਜਾਬ ਵਿੱਚ ਤੀਸਰਾ ਸਥਾਨ ਹਾਸਿਲ ਕਰਕੇ ਸਕੂਲ ਦਾ ਮਾਣ ਵਧਾਇਆ ਹੈ। ਉਨ੍ਹਾਂ ਕਿਹਾ ਕਿ ਸਕੂਲ ਪ੍ਰਬੰਧਕਾਂ ਦੇ ਵੱਲੋਂ ਹਮੇਸ਼ਾ ਹੀ ਅਜਿਹੇ ਬੱਚਿਆਂ ਦਾ ਸਾਥ ਦਿੱਤਾ ਜਾਂਦਾ ਹੈ ਜੋ ਪੜ੍ਹਾਈ ਵਿਚ ਵਧੀਆ ਹੋਣ। ਉਨ੍ਹਾਂ ਕਿਹਾ ਕਿ ਹੋਰਨਾਂ ਬੱਚਿਆਂ ਨੇ ਵੀ ਸਕੂਲ ਦੇ ਵਿੱਚੋਂ ਜ਼ਿਲ੍ਹਾ ਪੱਧਰ ਤੇ ਆਪਣਾ ਰੈਂਕ ਹਾਸਲ ਕੀਤਾ ਹੈ ਉਨ੍ਹਾਂ ਦੀ ਵੀ ਹੌਸਲਾ ਅਫਜਾਈ ਕੀਤੀ ਜਾ ਰਹੀ ਹੈ ਉਨ੍ਹਾਂ ਕਿਹਾ ਕਿ ਬਾਕੀ ਬੱਚਿਆਂ ਨੂੰ ਵੀ ਉਨ੍ਹਾਂ ਦਾ ਸੁਨੇਹਾ ਹੈ ਕਿ ਅੱਜ ਦੇ ਯੁੱਗ ਵਿੱਚ ਬੱਚੇ ਨੂੰ ਅੱਗੇ ਲੈ ਕੇ ਜਾਂਦੀ ਹੈ ਇਸ ਲਈ ਹਰ ਕੋਈ ਪੜ੍ਹਾਈ ਦੇ ਨਾਲ ਜੋੜ ਕੇ ਅੱਗੇ ਵਧੇ
ਉਧਰ ਪਰਿਵਾਰਿਕ ਮੈਂਬਰਾਂ ਨੇ ਵੀ ਮੂੰਹ ਮਿੱਠਾ ਕਰਾ ਕੇ ਖੁਸ਼ੀ ਜਤਾਈ ਅਤੇ ਕਿਹਾ ਕਿ ਉਨ੍ਹਾਂ ਦੀ ਬੇਟੀ ਨੇ ਉਨ੍ਹਾਂ ਦਾ ਮਾਣ ਵਧਾਇਆ ਹੈ ਪਿਤਾ ਅਤੇ ਮਾਤਾ ਨੇ ਕਿਹਾ ਕਿ ਘਰ ਦੇ ਵਿਚ ਹਮੇਸ਼ਾ ਹੀ ਇਸ ਨੂੰ ਪੜ੍ਹਨ ਅਤੇ ਖੇਡਣ ਲਈ ਕਿਹਾ ਗਿਆ ਹੈ ਕਦੇ ਵੀ ਉਸ ਕੋਲੋਂ ਘਰ ਦਾ ਕੋਈ ਕੰਮ ਨਹੀਂ ਕਰਵਾਇਆ ਗਿਆ ਕਿਹਾ ਕਿ ਉਨ੍ਹਾਂ ਦੇ ਦੋ ਬੇਟੀਆਂ ਨੇ ਅਤੇ ਦੋਨਾਂ ਨੂੰ ਉਹ ਕਾਬਲ ਅਫ਼ਸਰ ਬਣਾਉਣਾ ਚਾਹੁੰਦੇ ਨੇ।
ਦੱਸ ਦੇਈਏ ਕਿ ਇਨ੍ਹਾਂ ਨਤੀਜਿਆਂ ਵਿੱਚ ਮਾਨਸਾ ਦੀ ਸੁਜਾਨ ਕੌਰ ਨੇ 500 ਚੋਂ 500 ਨੰਬਰ ਲੈ ਕੇ ਪਹਿਲਾ ਸਥਾਨ, ਬਠਿੰਡਾ ਦਾ ਸ਼ਰੇਆ ਸਿੰਗਲਾ ਨੇ 500 ਚੋਂ 498 ਨੰਬਰ ਲੈ ਕੇ ਦੂਜਾ ਸਥਾਨ ਜਦਕਿ ਨਵਪ੍ਰੀਤ ਕੌਰ ਨੇ 500 ਚੋਂ 497 ਨੰਬਰ ਹਾਸਿਲ ਕਰਕੇ ਸੂਬੇ ਚ ਤੀਜਾ ਸਥਾਨ ਹਾਸਿਲ ਕੀਤਾ ਹੈ।
ਪੰਜਾਬ ਦੀਆਂ ਤਾਜ਼ਾ ਪੰਜਾਬੀ ਖਬਰਾਂ ਪੜਣ ਲਈ ਤੁਸੀਂ TV9 ਪੰਜਾਬੀ ਦੀ ਵੈਵਸਾਈਟ ‘ਤੇ ਜਾਓ ਅਤੇ ਲੁਧਿਆਣਾ ਅਤੇ ਚੰਡੀਗੜ੍ਹ ਦੀਆਂ ਖਬਰਾਂ, ਲੇਟੇਸਟ ਵੇੱਬ ਸਟੋਰੀ, NRI ਨਿਊਜ਼, ਮਨੋਰੰਜਨ ਦੀ ਖਬਰ, ਵਿਦੇਸ਼ ਦੀ ਬ੍ਰੇਕਿੰਗ ਨਿਊਜ਼, ਪਾਕਿਸਤਾਨ ਦਾ ਹਰ ਅਪਡੇਟ, ਧਰਮ ਅਤੇ ਗੁਰਬਾਣੀ ਦੀਆਂ ਖਬਰਾਂ ਜਾਣੋ