ਕੇਂਦਰ ਸਰਕਾਰ ਵੱਲੋਂ ਭੇਜੇ ਗਏ ਫੰਡ ਨੂੰ ਪੰਜਾਬ ਸਰਕਾਰ ਜਲਦ ਜਾਰੀ ਕਰੇ-ਵੇਰਕਾ
ਲੁਧਿਆਣਾ ਪਹੁੰਚੇ ਸੀਨੀਅਰ ਬੀਜੇਪੀ ਆਗੂ ਨੇ ਪੰਜਾਬ ਸਰਕਾਰ ਤੇ ਜੰਮਕੇ ਨਿਸ਼ਾਨਾ ਸਾਧਿਆ। ਵੇਰਕਾ ਨੇ ਕਿਹਾ ਕੇਂਦਰ ਨੇ ਪੰਜਾਬ ਸਰਕਾਰ ਨੂੰ 218 ਕਰੋੜ ਦਾ ਜਿਹੜਾ ਫੰਡ ਭੇਜਿਆ ਹੈ ਪੰਜਾਬ ਸਰਕਾਰ ਨੇ ਹਾਲੇ ਉਸਨੂੰ ਜਾਰੀ ਨਹੀਂ ਕੀਤਾ।
ਲੁਧਿਆਣਾ ਨਿਊਜ਼। ਲੁਧਿਆਣਾ ਵਿੱਚ ਭਾਜਪਾ ਵੱਲੋਂ ਸਮਾਗਮ ਕਰਵਾਇਆ ਗਿਆ ਜਿਸ ਵਿੱਚ ਪਾਰਟੀ ਦੇ ਸੀਨੀਅਰ ਆਗੂ ਰਾਜ ਕੁਮਾਰ ਵੇਰਕਾ ਨੇ ਸ਼ਿਰਕਤ ਕੀਤੀ। ਇਸ ਦੌਰਾਨ ਉਨ੍ਹਾਂ ਨੇ ਪੰਜਾਬ ਸਰਕਾਰ ਜੰਮ ਕੇ ਨਿਸ਼ਾਨਾ ਸਾਧਿਆ। ਵੇਰਕਾ ਨੇ ਕਿਹਾ ਕਿ ਪੰਜਾਬ ਦੇ ਮੌਜੂਦਾ ਹਾਲਾਤ ਖਰਾਬ ਹੋ ਚੁੱਕੇ ਹਨ। ਵੇਰਕਾ ਨੇ ਕਿਹਾ ਕਿ ਕੇਂਦਰ ਸਰਕਾਰ ਨੇ ਪੰਜਾਬ ਦੀ ਭਲਾਈ ਜਿਹੜਾ 218 ਕਰੋੜ ਦਾ ਫੰਡ ਜਾਰੀ ਕੀਤਾ ਹੈ ਪੰਜਾਬ ਸਰਕਾਰ ਨੇ ਹਾਲੇ ਤੱਕ ਉਸਨੂੰ ਵੀ ਜਾਰੀ ਨਹੀਂ ਕੀਤਾ।
ਵੇਰਕਾ ਦੀ ਪੰਜਾਬ ਸਰਕਾਰ ਨੂੰ ਅਪੀਲ
ਵੇਰਕਾ ਨੇ ਪੰਜਾਬ ਸਰਕਾਰ ਨੂੰ ਫੰਡ ਜਾਰੀ ਕਰਨ ਦੀ ਅਪੀਲ ਕੀਤੀ ਤਾਂ ਜੋ ਕਿਸਾਨਾਂ ਨੂੰ ਰਾਹਤ ਪਹੁੰਚਾਈ ਜਾ ਸਕੇ। ਹੋਰ ਪਾਰਟੀਆਂ ਦੇ ਬੀਜੇਪੀ ਵਿੱਚ ਸ਼ਾਮਿਲ ਹੋਣ ‘ਤੇ ਵੇਰਕਾ ਨੇ ਕਿਹਾ ਕਿ ਅਸ਼ਵਨੀ ਸੇਖੜੀ ਦੀ ਹੋ ਚੁੱਕੀ ਜੁਆਇਨਿੰਗ, ਕਾਂਗਰਸ ਅਤੇ ਅਕਾਲੀਆਂ ਦੀਆਂ ਬਣੀਆਂ ਲਿਸਟਾਂ ਦਾ ਰਿਵਿਊ ਕੀਤਾ ਜਾ ਰਿਹਾ ਹੈ। ਉਨ੍ਹਾਂ ਕਿਹਾ ਕਿ ਜਲਦ ਹੀ ਇਸ ਲਿਸਟ ਨੂੰ ਉਜਾਗਰ ਕੀਤਾ ਜਾਵੇਗਾ।
‘ਬੀਜੇਪੀ ਪੰਜਾਬ ਨੂੰ ਬੇਹਤਰ ਬਣਾਉਣ ਦੇ ਕਰ ਰਹੀ ਯਤਨ’
ਰਾਜਕੁਮਾਰ ਵੇਰਕਾ ਨੇ ਕਿਹਾ ਕਿ ਬੀਜੇਪੀ ਪੰਜਾਬ ਨੂੰ ਬੇਹਤਰ ਬਣਾਉਣ ਦੇ ਯਤਨ ਕਰ ਰਹੀ ਹੈ। ਉਨ੍ਹਾਂ ਨੇ ਕਿਹਾ ਕਿ ਜੇਕਰ ਸੀਐੱਮ ਬੀਜੇਪੀ ਤੋਂ ਸਹਿਯੋਗ ਮੰਗਣਗੇ ਤਾਂ ਉਨ੍ਹਾਂ ਨੂੰ ਭਾਜਪਾ ਦਾ ਸਹਿਯੋਗ ਮਿਲੇਗਾ। ਵੇਰਕਾ ਨੇ ਕਿਹਾ ਕਿ ਜੇਕਰ ਪੰਜਾਬ ਦੇ ਮੌਜੂਦਾ ਹਾਲਾਤਾਂ ਦੀ ਚਰਚਾ ਕਰੀਏ ਤਾਂ ਸੂਬੇ ਦੇ ਹਾਲਾਤ ਖਰਾਬ ਹੋ ਚੁੱਕੇ ਹਨ। ਕਾਨੂੰਨ ਵਿਵਸਥਾ ਦਾ ਬੁਰਾ ਹਾਲ ਹੈ ਕ੍ਰਾਈਮ ਪੰਜਾਬ ਵਿੱਚ ਲਗਾਤਾਰ ਵੱਧਦਾ ਦਾ ਰਿਹਾ ਹੈ। ਸਰਕਾਰ ਪੰਜਾਬ ਦੇ ਹਾਲਾਤਾਂ ਨੂੰ ਠੀਕ ਕਰਨ ਵਿੱਚ ਅਸਫਲ ਹੈ। ਵੇਰਕਾ ਨੇ ਕਿਹਾ ਕਿ ਜੇਕਰ ਪੰਜਾਬ ਦਾ ਕੋਈ ਪਾਰਟੀ ਭਲਾ ਕਰ ਸਕਦੀ ਹੈ ਤਾਂ ਉਹ ਸਿਰਫ ਭਾਜਪਾ ਹੀ ਹੈ।
ਪੰਜਾਬ ਦੀਆਂ ਤਾਜ਼ਾ ਪੰਜਾਬੀ ਖਬਰਾਂ ਪੜਣ ਲਈ ਤੁਸੀਂ TV9 ਪੰਜਾਬੀ ਦੀ ਵੈਵਸਾਈਟ ਤੇ ਜਾਓ ਅਤੇ ਲੁਧਿਆਣਾ ਅਤੇ ਚੰਡੀਗੜ੍ਹ ਦੀਆਂ ਖਬਰਾਂ, ਲੇਟੇਸਟ ਵੇੱਬ ਸਟੋਰੀ, NRI ਨਿਊਜ਼,ਮਨੋਰੰਜਨ ਦੀ ਖਬਰ,ਵਿਦੇਸ਼ ਦੀ ਬ੍ਰੇਕਿੰਗ ਨਿਊਜ਼,ਪਾਕਿਸਤਾਨ ਦਾ ਹਰ ਅਪਡੇਟ,ਧਰਮ ਅਤੇ ਗੁਰਬਾਣੀ ਦੀਆਂ ਖਬਰਾਂ ਜਾਣੋ