ਅੱਜ ਮੁੜ ਸ਼ੁਰੂ ਹੋਵੇਗਾ ਸਹਾਨੇਵਾਲ ਏਅਰਪੋਰਟ, CM ਮਾਨ ਕਰਨਗੇ ਸ਼ੁਰੂਆਤ, ਸਵੇਰੇ 10.50 ਵਜੇ ਪਹੁੰਚੇਗੀ ਪਹਿਲੀ ਉਡਾਣ
ਸਾਹਨੇਵਾਲ ਹਵਾਈ ਅੱਡਾ ਅੱਜ ਤੋਂ ਮੁੜ ਖੁੱਲ੍ਹਿਆ ਜਾ ਰਿਹਾ ਹੈ। ਮੁੱਖ ਮੰਤਰੀ ਭਗਵੰਤ ਮਾਨ ਏਅਰਪੋਰਟ ਨੂੰ ਚਾਲੂ ਕਰਵਾਉਣਗੇ। ਦੱਸ ਦਈਏ ਕਿ ਹਿੰਡਨ ਡੋਮੇਸਟਿਕ ਏਅਰਪੋਰਟ ਤੋਂ ਸਾਹਨੇਵਾਲ ਏਅਰਪੋਰਟ ਲਈ ਪਹਿਲੀ ਉਡਾਣ ਸਵੇਰੇ 10.50 'ਤੇ ਪਹੁੰਚੇਗੀ।

ਲੁਧਿਆਣਾ ਨਿਊਜ਼। ਲੁਧਿਆਣਾ ਦਾ ਸਾਹਨੇਵਾਲ ਹਵਾਈ ਅੱਡਾ ਅੱਜ ਤੋਂ ਮੁੜ ਖੁੱਲ੍ਹਿਆ ਜਾ ਰਿਹਾ ਹੈ। ਮੁੱਖ ਮੰਤਰੀ ਭਗਵੰਤ ਮਾਨ ਏਅਰਪੋਰਟ ਨੂੰ ਚਾਲੂ ਕਰਵਾਉਣਗੇ। ਦੱਸ ਦਈਏ ਕਿ ਹਿੰਡਨ ਡੋਮੇਸਟਿਕ ਏਅਰਪੋਰਟ ਤੋਂ ਸਾਹਨੇਵਾਲ ਏਅਰਪੋਰਟ ਲਈ ਪਹਿਲੀ ਉਡਾਣ ਸਵੇਰੇ 10.50 ‘ਤੇ ਪਹੁੰਚੇਗੀ। ਦਸਣਯੋਗ ਹੈ ਕਿ ਟੇਕ ਆਫ ਫਲਾਈਟ ਸਵੇਰੇ 11.10 ਵਜੇ ਹੈ ਜੋ ਹਿੰਡਨ 12.25 ‘ਤੇ ਪਹੁੰਚੇਗੀ।
ਦੱਸ ਦਈਏ ਕਿ ਸਾਹਨੇਵਾਲ ਹਵਾਈ ਅੱਡੇ ਨੂੰ ਚਾਲੂ ਕਰਨ ਲਈ ਸਾਰੀਆਂ ਤਿਆਰੀਆਂ ਮੁਕੰਮਲ ਕਰ ਲਈਆਂ ਗਈਆਂ ਹਨ। ਮੁੱਖ ਮੰਤਰੀ ਪੰਜਾਬ ਭਗਵੰਤ ਮਾਨ ਤੋਂ ਇਲਾਵਾ ਹੋਰ ਮੰਤਰੀ ਅਤੇ ਆਗੂ ਵੀ ਹਵਾਈ ਅੱਡੇ ‘ਤੇ ਪੁੱਜਣਗੇ। ਏਅਰਪੋਰਟ ਸਟਾਫ਼ ਵੱਲੋਂ ਸਾਰੇ ਜ਼ਰੂਰੀ ਕੰਮ ਮੁਕੰਮਲ ਕਰ ਲਏ ਗਏ ਹਨ।
ਇਸ ਤੋਂ ਪਹਿਲਾਂ ਰਾਜ ਸਭਾ ਮੈਂਬਰ ਸੰਜੀਵ ਅਰੋੜਾ ਨੇ ਸਾਹਨੇਵਾਲ ਹਵਾਈ ਅੱਡੇ ਬਾਰੇ ਇਹ ਜਾਣਕਾਰੀ ਦਿੱਤੀ। ਉਨ੍ਹਾਂ ਦੱਸਿਆ ਕਿ ਫਲਾਈਟ ਦਾ ਇੱਕ ਤਰਫਾ ਕਿਰਾਇਆ 31,48 ਰੁਪਏ ਹੋਵੇਗਾ, ਜੋ ਕਿ ਦਿੱਲੀ-ਲੁਧਿਆਣਾ ਫਲਾਈਟ ਲਈ ਵਾਜਬ ਹੈ। ਐਮਪੀ ਅਰੋੜਾ ਖੁਦ ਹਿੰਡਨ ਤੋਂ ਲੁਧਿਆਣਾ ਲਈ ਰਵਾਨਾ ਹੋਣਗੇ। ਸਾਹਨੇਵਾਲ ਲਈ ਇਸ ਉਦਘਾਟਨੀ ਉਡਾਣ ਵਿੱਚ ਕੇਂਦਰੀ ਸ਼ਹਿਰੀ ਹਵਾਬਾਜ਼ੀ ਰਾਜ ਮੰਤਰੀ ਸੇਵਾਮੁਕਤ ਜਨਰਲ ਵੀ ਕੇ ਸਿੰਘ ਮੁੱਖ ਮਹਿਮਾਨ ਵਜੋਂ ਸ਼ਿਰਕਤ ਕਰਨਗੇ।ਅੱਜ ਲੁਧਿਆਣਾ ਵਾਸੀਆਂ ਦੀ ਲੰਮੇ ਸਮੇਂ ਤੋਂ ਚੱਲੀ ਆ ਰਹੀ ਮੰਗ ਪੂਰੀ ਹੋਣ ਜਾ ਰਹੀ ਹੈ…ਲੁਧਿਆਣਾ ਦੇ ਸਾਹਨੇਵਾਲ ਹਵਾਈ ਅੱਡੇ ਤੋਂ ਦਿੱਲੀ-NCR ਲਈ ਫਲਾਈਟ ਮੁੜ ਸ਼ੁਰੂ ਹੋ ਰਹੀ ਹੈ… ਅੱਜ ਸਾਹਨੇਵਾਲ ਹਵਾਈ ਅੱਡੇ ਤੋਂ ਹਿੰਡਨ (ਗਾਜ਼ੀਆਬਾਦ) ਲਈ ਫਲਾਈਟ ਨੂੰ ਹਰੀ ਝੰਡੀ ਵਿਖਾ ਕੇ ਰਵਾਨਾ ਕਰਾਂਗੇ…ਸਾਹਨੇਵਾਲ ਤੋਂ ਕੋਰੋਨਾ ਕਾਲ ‘ਚ ਉਡਾਣਾਂ ਬੰਦ ਹੋ
— Bhagwant Mann (@BhagwantMann) September 6, 2023ਇਹ ਵੀ ਪੜ੍ਹੋ