AQI
TV9 NETWORK LOGO
User Image
Sign In

By signing in or creating an account, you agree with Associated Broadcasting Company's Terms & Conditions and Privacy Policy.

ਪੰਜਾਬਸ਼ਾਰਟ ਵੀਡੀਓਜ਼ਦੇਸ਼ਦੁਨੀਆਟ੍ਰੈਂਡਿੰਗਮਨੋਰੰਜਨਵੈੱਬ ਸਟੋਰੀਜ਼ਖੇਡਾਂਧਰਮਵੀਡੀਓਲਾਈਫਸਟਾਈਲਕਾਰੋਬਾਰਟੈਕਨੋਲਜੀਫੋਟੋ ਗੈਲਰੀਚੋਣਾਂ 2026

School Bus Accident: ਲੁਧਿਆਣਾ ਦੇ ਐਮਪੀ ਰਵਨੀਤ ਬਿੱਟੂ ਨੇ ਹਸਪਤਾਲ ਜਾ ਕੇ ਜਾਣਿਆਂ ਜ਼ਖ਼ਮੀ ਬੱਚਿਆਂ ਦਾ ਹਾਲ, ਮਦਦ ਦਾ ਦਿੱਤਾ ਭਰੋਸਾ

ਲੁਧਿਆਣਾ ਨਿਊਜ: ਲੁਧਿਆਣਾ ਦੇ ਹਲਕਾ ਜਗਰਾਓਂ ਅਧੀਨ ਪੈਂਦੇ ਪਿੰਡ ਕੋਠੇ ਬੱਗੂ ਕੇ ਨੇੜੇ ਪੰਜਾਬ ਰੋਡਵੇਜ (Punjab Roadways) ਦੀ ਸਰਕਾਰੀ ਬੱਸ ਅਤੇ ਸਕੂਲੀ ਬੱਸ (School Bus) ਵਿਚ ਭਿਆਨਕ ਟੱਕਰ ਹੋ ਗਈ। ਜਿਸ ਦੇ ਕਾਰਨ ਸਕੂਲੀ ਬੱਸ ਵਿਚ ਬੈਠੇ 30 ਦੇ ਕਰੀਬ ਬੱਚੇ ਜ਼ਖ਼ਮੀ ਹੋ ਗਏ। ਹਾਦਸੇ ਦੀ ਸੂਚਨਾ ਮਿਲਣ ਤੋਂ ਬਾਅਦ ਲੁਧਿਆਣਾ ਤੋਂ ਕਾਂਗਰਸ ਦੇ ਸੰਸਦ […]

School Bus Accident: ਲੁਧਿਆਣਾ ਦੇ ਐਮਪੀ ਰਵਨੀਤ ਬਿੱਟੂ ਨੇ ਹਸਪਤਾਲ ਜਾ ਕੇ ਜਾਣਿਆਂ ਜ਼ਖ਼ਮੀ ਬੱਚਿਆਂ ਦਾ ਹਾਲ, ਮਦਦ ਦਾ ਦਿੱਤਾ ਭਰੋਸਾ
rajinder-arora-ludhiana
| Updated On: 15 May 2023 19:28 PM IST
Share
ਲੁਧਿਆਣਾ ਨਿਊਜ: ਲੁਧਿਆਣਾ ਦੇ ਹਲਕਾ ਜਗਰਾਓਂ ਅਧੀਨ ਪੈਂਦੇ ਪਿੰਡ ਕੋਠੇ ਬੱਗੂ ਕੇ ਨੇੜੇ ਪੰਜਾਬ ਰੋਡਵੇਜ (Punjab Roadways) ਦੀ ਸਰਕਾਰੀ ਬੱਸ ਅਤੇ ਸਕੂਲੀ ਬੱਸ (School Bus) ਵਿਚ ਭਿਆਨਕ ਟੱਕਰ ਹੋ ਗਈ। ਜਿਸ ਦੇ ਕਾਰਨ ਸਕੂਲੀ ਬੱਸ ਵਿਚ ਬੈਠੇ 30 ਦੇ ਕਰੀਬ ਬੱਚੇ ਜ਼ਖ਼ਮੀ ਹੋ ਗਏ। ਹਾਦਸੇ ਦੀ ਸੂਚਨਾ ਮਿਲਣ ਤੋਂ ਬਾਅਦ ਲੁਧਿਆਣਾ ਤੋਂ ਕਾਂਗਰਸ ਦੇ ਸੰਸਦ ਮੈਂਬਰ ਜ਼ਖ਼ਮੀ ਬੱਚਿਆ ਦਾ ਹਾਲ ਜਾਣਨ ਲਈ ਹਸਪਤਾਲ ਪਹੁੰਚੇ। ਉਨ੍ਹਾਂ ਨੇ ਜ਼ਖ਼ਮੀ ਬੱਚਿਆਂ ਅਤੇ ਉਨ੍ਹਾਂ ਦੇ ਮਾਪਿਆਂ ਨਾਲ ਗੱਲਬਾਤ ਕੀਤੀ ਅਤੇ ਹਰ ਸੰਭਵ ਮਦਦ ਦਾ ਭਰੋਸਾ ਵੀ ਦਿੱਤੀ। ਬਿੱਟੂ ਨੇ ਡਾਕਟਰਾਂ ਤੋਂ ਵੀ ਸਾਰੇ ਜਖਮੀ ਬੱਚਿਆ ਦੀ ਹਾਲਤ ਦੀ ਜਾਣਕਾਰੀ ਲਈ। ਦੋਵੇਂ ਹੀ ਬੱਸਾਂ ਤੇਜ਼ ਹੋਣ ਕਾਰਨ ਸੰਤੁਲਨ ਵਿਗੜ ਗਿਆ ਅਤੇ ਦੋਵਾਂ ਵਿਚਾਲੇ ਟੱਕਰ ਹੋ ਗਈ, ਜਿਸ ਵਿੱਚ 30 ਬੱਚੇ ਜ਼ਖਮੀ ਹੋ ਗਏ ਤਾਂ ਸਕੂਲ ਬੱਸ ਡਰਾਇਵਰ ਦੀਆਂ ਦੋਵੇਂ ਲੱਤਾਂ ਟੁੱਟ ਗਈਆਂ ਹਨ। ਉਧਰ ਜਖਮੀਂ ਹੋਏ ਬੱਚਿਆਂ ਨੂੰ ਜਗਰਾਉ ਦੇ ਸਿਵਲ ਹਸਪਤਾਲ ਤੋਂ ਇਲਾਵਾ ਲੁਧਿਆਣਾ ਦੇ ਡੀ ਐਮ ਸੀ ਹਸਪਤਾਲ ਵਿਚ ਦਾਖਲ ਕਰਵਾਇਆ ਗਿਆ ਹੈ। ਜਿੱਥੇ ਦੋ ਬੱਚਿਆਂ ਦੀ ਹਾਲਤ ਗੰਭੀਰ ਦੱਸੀ ਜਾ ਰਹੀ ਹੈ। ਹਾਲਾਕਿ ਮੌਕੇ ਤੇ ਪਹੁੰਚੀ ਪੁਲਿਸ ਵੱਲੋਂ ਮਾਮਲੇ ਸਬੰਧੀ ਜਾਂਚ ਸ਼ੁਰੂ ਕਰ ਦਿੱਤੀ ਗਈ ਹੈ।

ਬੱਸ ਡਰਾਈਵਰ ਨੇ ਦਿੱਤੀ ਹਾਦਸੇ ਦੀ ਜਾਣਕਾਰੀ

ਉਧਰ ਜ਼ਖਮੀ ਹਾਲਤ ਵਿਚ ਸਕੂਲੀ ਬੱਸ ਦੇ ਡਰਾਈਵਰ ਨੇ ਦੱਸਿਆ ਕਿ ਉਹ ਨਾਨਕ ਸਰ ਦੇ ਨਜ਼ਦੀਕ ਪਿੰਡ ਕੋਠੇ ਬੱਗੂ ਕੇ ਪਹੁੰਚੇ ਸੀ। ਕੀ ਤੇਜ਼ ਰਫਤਾਰ ਆ ਰਹੀ ਪੰਜਾਬ ਰੋਡਵੇਜ਼ ਦੀ ਬੱਸ ਦਾ ਸਾਡੀ ਬੱਸ ਨੂੰ ਦੇਖ ਸੰਤੁਲਨ ਵਿਗੜ ਗਿਆ ਅਤੇ ਸਰਕਾਰੀ ਬਸ ਨੇ ਉਨ੍ਹਾਂ ਦੀ ਸਕੂਲੀ ਬੱਸ ਵਿਚ ਲਿਆ ਕੇ ਬਸ ਮਾਰੀ ਜਿਸ ਕਾਰਨ 30 ਦੇ ਕਰੀਬ ਬੱਚੇ ਜ਼ਖ਼ਮੀ ਹੋਏ ਨੇ ਉਨ੍ਹਾਂ ਕਿਹਾ ਹੈ ਕਿ ਉਹਨਾਂ ਦੇ ਵੀ ਕਾਫੀ ਸੱਟਾਂ ਲੱਗੀਆਂ ਹਨ।

ਪੂਰੇ ਮਾਮਲੇ ਦੀ ਜਾਂਚ ਕਰ ਰਹੀ ਪੁਲਿਸ

ਘਟਨਾ ਵਾਲੀ ਥਾਂ ਤੋਂ ਬਾਅਦ ਸਿਵਲ ਹਸਪਤਾਲ ਚ ਪਹੁੰਚੇ ਪੁਲਿਸ ਅਧਿਕਾਰੀਆਂ ਨੇ ਜਿੱਥੇ ਇਸ ਸਬੰਧੀ ਜਾਂਚ ਦਾ ਵਿਸ਼ਾ ਕਿਹਾ ਹੈ ਉਥੇ ਹੀ ਕਿਹਾ ਕਿ ਪੰਜਾਬ ਰੋਡਵੇਜ਼ ਦੀ ਬੱਸ ਦਾ ਡਰਾਈਵਰ ਮੌਕੇ ਤੋਂ ਫਰਾਰ ਹੋ ਗਿਆ ਹੈ ਜਿਸਦੀ ਭਾਲ ਕੀਤੀ ਜਾ ਰਹੀ ਹੈ। ਉਹਨਾਂ ਇਹ ਵੀ ਕਿਹਾ ਕਿ ਉਕਤ ਡਰਾਈਵਰ ਅਤੇ ਬਚਿਆ ਦੇ ਬਿਆਨਾਂ ਦੇ ਅਧਾਰ ਤੇ ਮਾਮਲਾ ਦਰਜ ਮਾਮਲੇ ਸਬੰਧੀ ਜਾਂਚ ਕੀਤੀ ਜਾਵੇਗੀ। ਮੌਕੇ ਤੇ ਪਹੁੰਚੀ ਹਲਕਾ ਜਗਰਾਓ ਤੋਂ ਵਿਧਾਇਕ ਸਰਬਜੀਤ ਕੌਰ ਮਾਣੂਕੇ ਨੇ ਕਿਹਾ ਕਿ ਉਨ੍ਹਾਂ ਨੂੰ ਸਕੂਲੀ ਬੱਸ ਦੇ ਐਕਸੀਡੈਂਟ ਹੋਣ ਸਬੰਧੀ ਜਦੋਂ ਜਾਣਕਾਰੀ ਮਿਲੀ ਸੀ ਤਾਂ ਉਹ ਤੁਰੰਤ ਹੀ ਸਿਵਲ ਹਸਪਤਾਲ ਪਹੁੰਚੇ ਜਿੱਥੇ ਬੱਚਿਆਂ ਨੂੰ ਹਸਪਤਾਲ ਵਿਚ ਭਰਤੀ ਕਰਵਾਇਆ ਗਿਆ ਹੈ। ਉਨ੍ਹਾਂ ਨੇ ਕਿਹਾ ਕਿ ਜ਼ਖਮੀ ਬੱਚਿਆਂ ਦੇ ਪਰਿਵਾਰਿਕ ਮੈਂਬਰਾਂ ਨਾਲ ਵੀ ਮੁਲਾਕਾਤ ਕੀਤੀ ਗਈ ਹੈ ਉਨ੍ਹਾਂ ਕਿਹਾ ਕਿ ਕੁਝ ਬੱਚੇ ਗੰਭੀਰ ਜ਼ਖਮੀ ਨੇ ਜਿਨ੍ਹਾਂ ਨੂੰ ਲੁਧਿਆਣਾ ਦੇ ਡੀਐਮਸੀ ਹਸਪਤਾਲ ਸਮੇਤ ਵੱਖ-ਵੱਖ ਹਸਪਤਾਲਾਂ ਵਿੱਚ ਦਾਖਲ ਕਰਵਾਇਆ ਗਿਆ ਹੈ ਉਹਨਾਂ ਕਿਹਾ ਕਿ ਇਹਨਾਂ ਕਾਰਨਾਂ ਨੂੰ ਲੈ ਕੇ ਪੁਲਿਸ ਅਧਿਕਾਰੀਆਂ ਦੇ ਨਾਲ ਮੁਲਾਕਾਤ ਕਰ ਜਾਣਿਆ ਜਾਵੇਗਾ ਅਤੇ ਦੋਸ਼ੀ ਹੋਵੇਗਾ ਖ਼ਿਲਾਫ਼ ਕਾਰਵਾਈ ਕੀਤੀ ਜਾਵੇਗੀ। ਹੋਰ ਪੰਜਾਬੀ ਖਬਰਾਂ ਲਈ TV9 ਪੰਜਾਬੀ ਦੀ ਵੈਬਸਾਈਟ ਤੇ ਜਾਓ

Follow Us
Vande Mataram Controversy: ਸ਼ਰਮੀਲਾ ਟੈਗੋਰ ਦੇ ਬਿਆਨ 'ਤੇ ਕੰਗਨਾ ਰਣੌਤ ਦਾ ਜਵਾਬੀ ਹਮਲਾ ਕੀਤਾ
Vande Mataram Controversy: ਸ਼ਰਮੀਲਾ ਟੈਗੋਰ ਦੇ ਬਿਆਨ 'ਤੇ ਕੰਗਨਾ ਰਣੌਤ ਦਾ ਜਵਾਬੀ ਹਮਲਾ ਕੀਤਾ...
ਖੰਡ-ਸਰੋਂ ਦੇ ਭਾਅ ਅਸਮਾਨ 'ਤੇ ਪਹੁੰਚੇ, ਖਪਤਕਾਰ ਬੋਲੇ - ਸਰਕਾਰ ਕਰੇ ਲੋਕਾਂ 'ਤੇ ਰਹਿਮ
ਖੰਡ-ਸਰੋਂ ਦੇ ਭਾਅ ਅਸਮਾਨ 'ਤੇ ਪਹੁੰਚੇ, ਖਪਤਕਾਰ ਬੋਲੇ - ਸਰਕਾਰ ਕਰੇ ਲੋਕਾਂ 'ਤੇ ਰਹਿਮ...
ਮੋਹਾਲੀ ਵਿੱਚ ਬੇਸਮੈਂਟ ਦੀ ਉਸਾਰੀ ਦੌਰਾਨ ਹਾਦਸਾ, 2 ਦੀ ਮੌਤ, 2 ਜਖ਼ਮੀ
ਮੋਹਾਲੀ ਵਿੱਚ ਬੇਸਮੈਂਟ ਦੀ ਉਸਾਰੀ ਦੌਰਾਨ ਹਾਦਸਾ, 2 ਦੀ ਮੌਤ, 2 ਜਖ਼ਮੀ...
ਸਾਬਕਾ ਸੀਐਮ ਚਰਨਜੀਤ ਚੰਨੀ ਨੇ PU 'ਚ ਦਿੱਤੀ ਪ੍ਰੀਖਿਆ, ਕਹੀ ਇਹ ਗੱਲ
ਸਾਬਕਾ ਸੀਐਮ ਚਰਨਜੀਤ ਚੰਨੀ ਨੇ PU 'ਚ ਦਿੱਤੀ ਪ੍ਰੀਖਿਆ, ਕਹੀ ਇਹ ਗੱਲ...
ਹਿਮਾਚਲ 'ਚ ਲਗਾਤਾਰ ਜਾਰੀ ਹੈ ਮੀਂਹ ਦਾ ਕਹਿਰ, ਸੈਂਕੜੇ ਸੜਕਾਂ ਬੰਦ, ਕਈ ਥਾਵਾਂ 'ਤੇ ਲੈਂਡਸਲਾਈਡ
ਹਿਮਾਚਲ 'ਚ ਲਗਾਤਾਰ ਜਾਰੀ ਹੈ ਮੀਂਹ ਦਾ ਕਹਿਰ, ਸੈਂਕੜੇ ਸੜਕਾਂ ਬੰਦ, ਕਈ ਥਾਵਾਂ 'ਤੇ ਲੈਂਡਸਲਾਈਡ...
ਧੀ ਦੇ ਵਿਆਹ 'ਚੋਂ ਪੁਲਿਸ ਨੇ ਚੁੱਕਿਆ ਪਿਓ, ਮੋਟਰਾਂ-ਟ੍ਰਾਂਸਫਾਰਮਰ ਚੋਰੀ ਕਰਨ ਦਾ ਆਰੋਪ
ਧੀ ਦੇ ਵਿਆਹ 'ਚੋਂ ਪੁਲਿਸ ਨੇ ਚੁੱਕਿਆ ਪਿਓ, ਮੋਟਰਾਂ-ਟ੍ਰਾਂਸਫਾਰਮਰ ਚੋਰੀ ਕਰਨ ਦਾ ਆਰੋਪ...
ਜਲੰਧਰ 'ਚ Bikaner Sweets & Bakers ਤੋਂ 92,000 ਦੀ ਨਕਦੀ ਅਤੇ ਸਾਮਾਨ ਲੈ ਕੇ ਚੋਰ ਫਰਾਰ
ਜਲੰਧਰ 'ਚ Bikaner Sweets & Bakers ਤੋਂ 92,000 ਦੀ ਨਕਦੀ ਅਤੇ ਸਾਮਾਨ ਲੈ ਕੇ ਚੋਰ ਫਰਾਰ...
ਚੋਣਾਂ ਨੇੜੇ ਆਉਂਦੇ ਹੀ BJP ਨੇ ਸ਼ੁਰੂ ਕੀਤੀ ਤਿਆਰੀ...ਸਤੇਂਦਰ ਜੈਨ ਦੀ ਗ੍ਰਿਫਤਾਰੀ 'ਤੇ ਹਮਲਾਵਰ AAP
ਚੋਣਾਂ ਨੇੜੇ ਆਉਂਦੇ ਹੀ BJP ਨੇ ਸ਼ੁਰੂ ਕੀਤੀ ਤਿਆਰੀ...ਸਤੇਂਦਰ ਜੈਨ ਦੀ ਗ੍ਰਿਫਤਾਰੀ 'ਤੇ ਹਮਲਾਵਰ AAP...
ਖਨੌਰੀ ਬਾਰਡਰ 'ਤੇ ਕਿਸਾਨਾਂ ਦਾ ਇੱਕਠ, ਕੱਲ੍ਹ ਪੂਰੇ ਦੇਸ਼ 'ਚ ਮਾਰਚ ਦੀ ਤਿਆਰੀ
ਖਨੌਰੀ ਬਾਰਡਰ 'ਤੇ ਕਿਸਾਨਾਂ ਦਾ ਇੱਕਠ, ਕੱਲ੍ਹ ਪੂਰੇ ਦੇਸ਼ 'ਚ ਮਾਰਚ ਦੀ ਤਿਆਰੀ...