ਲੁਧਿਆਣਾ ਨਿਊਜ: ਲੁਧਿਆਣਾ ਦੇ ਹਲਕਾ ਜਗਰਾਓਂ ਅਧੀਨ ਪੈਂਦੇ ਪਿੰਡ ਕੋਠੇ ਬੱਗੂ ਕੇ ਨੇੜੇ
ਪੰਜਾਬ ਰੋਡਵੇਜ (Punjab Roadways) ਦੀ ਸਰਕਾਰੀ ਬੱਸ ਅਤੇ ਸਕੂਲੀ ਬੱਸ (School Bus) ਵਿਚ ਭਿਆਨਕ ਟੱਕਰ ਹੋ ਗਈ। ਜਿਸ ਦੇ ਕਾਰਨ ਸਕੂਲੀ ਬੱਸ ਵਿਚ ਬੈਠੇ 30 ਦੇ ਕਰੀਬ ਬੱਚੇ ਜ਼ਖ਼ਮੀ ਹੋ ਗਏ। ਹਾਦਸੇ ਦੀ ਸੂਚਨਾ ਮਿਲਣ ਤੋਂ ਬਾਅਦ ਲੁਧਿਆਣਾ ਤੋਂ ਕਾਂਗਰਸ ਦੇ ਸੰਸਦ ਮੈਂਬਰ ਜ਼ਖ਼ਮੀ ਬੱਚਿਆ ਦਾ ਹਾਲ ਜਾਣਨ ਲਈ ਹਸਪਤਾਲ ਪਹੁੰਚੇ।
ਉਨ੍ਹਾਂ ਨੇ ਜ਼ਖ਼ਮੀ ਬੱਚਿਆਂ ਅਤੇ ਉਨ੍ਹਾਂ ਦੇ ਮਾਪਿਆਂ ਨਾਲ ਗੱਲਬਾਤ ਕੀਤੀ ਅਤੇ ਹਰ ਸੰਭਵ ਮਦਦ ਦਾ ਭਰੋਸਾ ਵੀ ਦਿੱਤੀ। ਬਿੱਟੂ ਨੇ ਡਾਕਟਰਾਂ ਤੋਂ ਵੀ ਸਾਰੇ ਜਖਮੀ ਬੱਚਿਆ ਦੀ ਹਾਲਤ ਦੀ ਜਾਣਕਾਰੀ ਲਈ।

ਦੋਵੇਂ ਹੀ ਬੱਸਾਂ ਤੇਜ਼ ਹੋਣ ਕਾਰਨ ਸੰਤੁਲਨ ਵਿਗੜ ਗਿਆ ਅਤੇ ਦੋਵਾਂ ਵਿਚਾਲੇ ਟੱਕਰ ਹੋ ਗਈ, ਜਿਸ ਵਿੱਚ 30 ਬੱਚੇ ਜ਼ਖਮੀ ਹੋ ਗਏ ਤਾਂ ਸਕੂਲ ਬੱਸ ਡਰਾਇਵਰ ਦੀਆਂ ਦੋਵੇਂ ਲੱਤਾਂ ਟੁੱਟ ਗਈਆਂ ਹਨ। ਉਧਰ ਜਖਮੀਂ ਹੋਏ ਬੱਚਿਆਂ ਨੂੰ ਜਗਰਾਉ ਦੇ ਸਿਵਲ ਹਸਪਤਾਲ ਤੋਂ ਇਲਾਵਾ ਲੁਧਿਆਣਾ ਦੇ ਡੀ ਐਮ ਸੀ ਹਸਪਤਾਲ ਵਿਚ ਦਾਖਲ ਕਰਵਾਇਆ ਗਿਆ ਹੈ। ਜਿੱਥੇ ਦੋ ਬੱਚਿਆਂ ਦੀ ਹਾਲਤ ਗੰਭੀਰ ਦੱਸੀ ਜਾ ਰਹੀ ਹੈ। ਹਾਲਾਕਿ ਮੌਕੇ ਤੇ ਪਹੁੰਚੀ ਪੁਲਿਸ ਵੱਲੋਂ ਮਾਮਲੇ ਸਬੰਧੀ ਜਾਂਚ ਸ਼ੁਰੂ ਕਰ ਦਿੱਤੀ ਗਈ ਹੈ।
ਬੱਸ ਡਰਾਈਵਰ ਨੇ ਦਿੱਤੀ ਹਾਦਸੇ ਦੀ ਜਾਣਕਾਰੀ
ਉਧਰ ਜ਼ਖਮੀ ਹਾਲਤ ਵਿਚ ਸਕੂਲੀ ਬੱਸ ਦੇ ਡਰਾਈਵਰ ਨੇ ਦੱਸਿਆ ਕਿ ਉਹ ਨਾਨਕ ਸਰ ਦੇ ਨਜ਼ਦੀਕ ਪਿੰਡ ਕੋਠੇ ਬੱਗੂ ਕੇ ਪਹੁੰਚੇ ਸੀ। ਕੀ ਤੇਜ਼ ਰਫਤਾਰ ਆ ਰਹੀ ਪੰਜਾਬ ਰੋਡਵੇਜ਼ ਦੀ ਬੱਸ ਦਾ ਸਾਡੀ ਬੱਸ ਨੂੰ ਦੇਖ ਸੰਤੁਲਨ ਵਿਗੜ ਗਿਆ ਅਤੇ ਸਰਕਾਰੀ ਬਸ ਨੇ ਉਨ੍ਹਾਂ ਦੀ
ਸਕੂਲੀ ਬੱਸ ਵਿਚ ਲਿਆ ਕੇ ਬਸ ਮਾਰੀ ਜਿਸ ਕਾਰਨ 30 ਦੇ ਕਰੀਬ ਬੱਚੇ ਜ਼ਖ਼ਮੀ ਹੋਏ ਨੇ ਉਨ੍ਹਾਂ ਕਿਹਾ ਹੈ ਕਿ ਉਹਨਾਂ ਦੇ ਵੀ ਕਾਫੀ ਸੱਟਾਂ ਲੱਗੀਆਂ ਹਨ।
ਪੂਰੇ ਮਾਮਲੇ ਦੀ ਜਾਂਚ ਕਰ ਰਹੀ ਪੁਲਿਸ
ਘਟਨਾ ਵਾਲੀ ਥਾਂ ਤੋਂ ਬਾਅਦ ਸਿਵਲ ਹਸਪਤਾਲ ਚ ਪਹੁੰਚੇ ਪੁਲਿਸ ਅਧਿਕਾਰੀਆਂ ਨੇ ਜਿੱਥੇ ਇਸ ਸਬੰਧੀ ਜਾਂਚ ਦਾ ਵਿਸ਼ਾ ਕਿਹਾ ਹੈ ਉਥੇ ਹੀ ਕਿਹਾ ਕਿ ਪੰਜਾਬ ਰੋਡਵੇਜ਼ ਦੀ ਬੱਸ ਦਾ ਡਰਾਈਵਰ ਮੌਕੇ ਤੋਂ ਫਰਾਰ ਹੋ ਗਿਆ ਹੈ ਜਿਸਦੀ ਭਾਲ ਕੀਤੀ ਜਾ ਰਹੀ ਹੈ। ਉਹਨਾਂ ਇਹ ਵੀ ਕਿਹਾ ਕਿ ਉਕਤ ਡਰਾਈਵਰ ਅਤੇ ਬਚਿਆ ਦੇ ਬਿਆਨਾਂ ਦੇ ਅਧਾਰ ਤੇ ਮਾਮਲਾ ਦਰਜ ਮਾਮਲੇ ਸਬੰਧੀ ਜਾਂਚ ਕੀਤੀ ਜਾਵੇਗੀ। ਮੌਕੇ ਤੇ ਪਹੁੰਚੀ ਹਲਕਾ ਜਗਰਾਓ ਤੋਂ ਵਿਧਾਇਕ ਸਰਬਜੀਤ ਕੌਰ ਮਾਣੂਕੇ ਨੇ ਕਿਹਾ ਕਿ ਉਨ੍ਹਾਂ ਨੂੰ ਸਕੂਲੀ ਬੱਸ ਦੇ
ਐਕਸੀਡੈਂਟ ਹੋਣ ਸਬੰਧੀ ਜਦੋਂ ਜਾਣਕਾਰੀ ਮਿਲੀ ਸੀ ਤਾਂ ਉਹ ਤੁਰੰਤ ਹੀ ਸਿਵਲ ਹਸਪਤਾਲ ਪਹੁੰਚੇ ਜਿੱਥੇ ਬੱਚਿਆਂ ਨੂੰ ਹਸਪਤਾਲ ਵਿਚ ਭਰਤੀ ਕਰਵਾਇਆ ਗਿਆ ਹੈ।

ਉਨ੍ਹਾਂ ਨੇ ਕਿਹਾ ਕਿ ਜ਼ਖਮੀ ਬੱਚਿਆਂ ਦੇ ਪਰਿਵਾਰਿਕ ਮੈਂਬਰਾਂ ਨਾਲ ਵੀ ਮੁਲਾਕਾਤ ਕੀਤੀ ਗਈ ਹੈ ਉਨ੍ਹਾਂ ਕਿਹਾ ਕਿ ਕੁਝ ਬੱਚੇ ਗੰਭੀਰ ਜ਼ਖਮੀ ਨੇ ਜਿਨ੍ਹਾਂ ਨੂੰ ਲੁਧਿਆਣਾ ਦੇ ਡੀਐਮਸੀ ਹਸਪਤਾਲ ਸਮੇਤ ਵੱਖ-ਵੱਖ ਹਸਪਤਾਲਾਂ ਵਿੱਚ ਦਾਖਲ ਕਰਵਾਇਆ ਗਿਆ ਹੈ ਉਹਨਾਂ ਕਿਹਾ ਕਿ ਇਹਨਾਂ ਕਾਰਨਾਂ ਨੂੰ ਲੈ ਕੇ ਪੁਲਿਸ ਅਧਿਕਾਰੀਆਂ ਦੇ ਨਾਲ ਮੁਲਾਕਾਤ ਕਰ ਜਾਣਿਆ ਜਾਵੇਗਾ ਅਤੇ ਦੋਸ਼ੀ ਹੋਵੇਗਾ ਖ਼ਿਲਾਫ਼ ਕਾਰਵਾਈ ਕੀਤੀ ਜਾਵੇਗੀ।
ਹੋਰ ਪੰਜਾਬੀ ਖਬਰਾਂ ਲਈ TV9 ਪੰਜਾਬੀ ਦੀ ਵੈਬਸਾਈਟ ਤੇ ਜਾਓ