AQI
TV9 NETWORK LOGO
User Image
Sign In

By signing in or creating an account, you agree with Associated Broadcasting Company's Terms & Conditions and Privacy Policy.

ਪੰਜਾਬਦੇਸ਼ਦੁਨੀਆਟ੍ਰੈਂਡਿੰਗਮਨੋਰੰਜਨਵੈੱਬ ਸਟੋਰੀਜ਼ਖੇਡਾਂਧਰਮਵੀਡੀਓਸ਼ਾਰਟ ਵੀਡੀਓਜ਼ਲਾਈਫਸਟਾਈਲਕਾਰੋਬਾਰਟੈਕਨੋਲਜੀਫੋਟੋ ਗੈਲਰੀਚੋਣਾਂ 2026

School Bus Accident: ਪੰਜਾਬ ਰੋਡਵੇਜ਼ ਅਤੇ ਸਕੂਲ ਬੱਸ ਦੀ ਟੱਕਰ ‘ਚ 30 ਬੱਚੇ ਜ਼ਖਮੀ, 2 ਦੀ ਹਾਲਤ ਗੰਭੀਰ

School Bus Accident: ਹਾਦਸੇ ਦੇ ਬਾਅਦ ਤੋਂ ਪੰਜਾਬ ਰੋਡਵੇਜ਼ ਦੀ ਬੱਸ ਦਾ ਡਰਾਈਵਰ ਫਰਾਰ ਦੱਸਿਆ ਜਾ ਰਿਹਾ ਹੈ। ਪੁਲਿਸ ਲਗਾਤਾਰ ਉਸਦੀ ਭਾਲ ਚ ਜੁਟੀ ਹੈ।

School Bus Accident: ਪੰਜਾਬ ਰੋਡਵੇਜ਼ ਅਤੇ ਸਕੂਲ ਬੱਸ ਦੀ ਟੱਕਰ 'ਚ 30 ਬੱਚੇ ਜ਼ਖਮੀ, 2 ਦੀ ਹਾਲਤ ਗੰਭੀਰ
ਕਿਸੇ ਦੂਸਰੇ ਹਾਦਸੇ ਦੀ ਪੁਰਾਣੀ ਤਸਵੀਰ
rajinder-arora-ludhiana
| Updated On: 15 May 2023 19:30 PM IST
Share
ਲੁਧਿਆਣਾ ਨਿਊਜ: ਲੁਧਿਆਣਾ ਦੇ ਹਲਕਾ ਜਗਰਾਓਂ ਅਧੀਨ ਪੈਂਦੇ ਪਿੰਡ ਕੋਠੇ ਬੱਗੂ ਕੇ ਨੇੜੇ ਪੰਜਾਬ ਰੋਡਵੇਜ (Punjab Roadways) ਦੀ ਸਰਕਾਰੀ ਬੱਸ ਅਤੇ ਸਕੂਲੀ ਬੱਸ (School Bus) ਵਿਚ ਭਿਆਨਕ ਟੱਕਰ ਹੋ ਗਈ। ਜਿਸ ਦੇ ਕਾਰਨ ਸਕੂਲੀ ਬੱਸ ਵਿਚ ਬੈਠੇ 30 ਦੇ ਕਰੀਬ ਬੱਚੇ ਜ਼ਖ਼ਮੀ ਹੋ ਗਏ।ਸਥਾਨਕ ਲੋਕਾਂ ਦੀ ਮਦਦ ਨਾਲ ਬੱਚਿਆਂ ਨੂੰ ਬੱਸ ਚੋਂ ਕੱਢ ਕੇ ਫੌਰਨ ਹਸਪਤਾਲ ਪਹੁੰਚਾਇਆ ਗਿਆ। ਜਿੱਥੇ ਦੋ ਬੱਚਿਆ ਦੀ ਹਾਲਤ ਗੰਭੀਰ ਦੱਸੀ ਜਾ ਰਹੀ ਹੈ ਹਾਦਸਾ ਉਸ ਵੇਲ੍ਹੇ ਵਾਪਰਿਆ, ਜਦੋਂ ਦੋਵੇਂ ਹੀ ਬੱਸਾਂ ਤੇਜ਼ ਹੋਣ ਕਾਰਨ ਸੰਤੁਲਨ ਵਿਗੜ ਗਿਆ ਅਤੇ ਦੋਵਾਂ ਵਿਚਾਲੇ ਟੱਕਰ ਹੋ ਗਈ, ਜਿਸ ਵਿੱਚ 30 ਬੱਚੇ ਜ਼ਖਮੀ ਹੋ ਗਏ ਤਾਂ ਸਕੂਲ ਬੱਸ ਡਰਾਇਵਰ ਦੀਆਂ ਦੋਵੇਂ ਲੱਤਾਂ ਟੁੱਟ ਗਈਆਂ ਹਨ। ਉਧਰ ਜਖਮੀਂ ਹੋਏ ਬੱਚਿਆਂ ਨੂੰ ਜਗਰਾਉ ਦੇ ਸਿਵਲ ਹਸਪਤਾਲ ਤੋਂ ਇਲਾਵਾ ਲੁਧਿਆਣਾ ਦੇ ਡੀ ਐਮ ਸੀ ਹਸਪਤਾਲ ਵਿਚ ਦਾਖਲ ਕਰਵਾਇਆ ਗਿਆ ਹੈ। ਜਿੱਥੇ ਦੋ ਬੱਚਿਆਂ ਦੀ ਹਾਲਤ ਗੰਭੀਰ ਦੱਸੀ ਜਾ ਰਹੀ ਹੈ। ਹਾਲਾਕਿ ਮੌਕੇ ਤੇ ਪਹੁੰਚੀ ਪੁਲਿਸ ਵੱਲੋਂ ਮਾਮਲੇ ਸਬੰਧੀ ਜਾਂਚ ਸ਼ੁਰੂ ਕਰ ਦਿੱਤੀ ਗਈ ਹੈ।

ਬੱਸ ਡਰਾਈਵਰ ਨੇ ਦਿੱਤੀ ਹਾਦਸੇ ਦੀ ਜਾਣਕਾਰੀ

ਉਧਰ ਜ਼ਖਮੀ ਹਾਲਤ ਵਿਚ ਸਕੂਲੀ ਬੱਸ ਦੇ ਡਰਾਈਵਰ ਨੇ ਦੱਸਿਆ ਕਿ ਉਹ ਨਾਨਕ ਸਰ ਦੇ ਨਜ਼ਦੀਕ ਪਿੰਡ ਕੋਠੇ ਬੱਗੂ ਕੇ ਪਹੁੰਚੇ ਸੀ। ਕੀ ਤੇਜ਼ ਰਫਤਾਰ ਆ ਰਹੀ ਪੰਜਾਬ ਰੋਡਵੇਜ਼ ਦੀ ਬੱਸ ਦਾ ਸਾਡੀ ਬੱਸ ਨੂੰ ਦੇਖ ਸੰਤੁਲਨ ਵਿਗੜ ਗਿਆ ਅਤੇ ਸਰਕਾਰੀ ਬਸ ਨੇ ਉਨ੍ਹਾਂ ਦੀ ਸਕੂਲੀ ਬੱਸ ਵਿਚ ਲਿਆ ਕੇ ਬਸ ਮਾਰੀ ਜਿਸ ਕਾਰਨ 30 ਦੇ ਕਰੀਬ ਬੱਚੇ ਜ਼ਖ਼ਮੀ ਹੋਏ ਨੇ ਉਨ੍ਹਾਂ ਕਿਹਾ ਹੈ ਕਿ ਉਹਨਾਂ ਦੇ ਵੀ ਕਾਫੀ ਸੱਟਾਂ ਲੱਗੀਆਂ ਹਨ।

ਪੂਰੇ ਮਾਮਲੇ ਦੀ ਜਾਂਚ ਕਰ ਰਹੀ ਪੁਲਿਸ

ਘਟਨਾ ਵਾਲੀ ਥਾਂ ਤੋਂ ਬਾਅਦ ਸਿਵਲ ਹਸਪਤਾਲ ਚ ਪਹੁੰਚੇ ਪੁਲਿਸ ਅਧਿਕਾਰੀਆਂ ਨੇ ਜਿੱਥੇ ਇਸ ਸਬੰਧੀ ਜਾਂਚ ਦਾ ਵਿਸ਼ਾ ਕਿਹਾ ਹੈ ਉਥੇ ਹੀ ਕਿਹਾ ਕਿ ਪੰਜਾਬ ਰੋਡਵੇਜ਼ ਦੀ ਬੱਸ ਦਾ ਡਰਾਈਵਰ ਮੌਕੇ ਤੋਂ ਫਰਾਰ ਹੋ ਗਿਆ ਹੈ ਜਿਸਦੀ ਭਾਲ ਕੀਤੀ ਜਾ ਰਹੀ ਹੈ। ਉਹਨਾਂ ਇਹ ਵੀ ਕਿਹਾ ਕਿ ਉਕਤ ਡਰਾਈਵਰ ਅਤੇ ਬਚਿਆ ਦੇ ਬਿਆਨਾਂ ਦੇ ਅਧਾਰ ਤੇ ਮਾਮਲਾ ਦਰਜ ਮਾਮਲੇ ਸਬੰਧੀ ਜਾਂਚ ਕੀਤੀ ਜਾਵੇਗੀ। ਮੌਕੇ ਤੇ ਪਹੁੰਚੀ ਹਲਕਾ ਜਗਰਾਓ ਤੋਂ ਵਿਧਾਇਕ ਸਰਬਜੀਤ ਕੌਰ ਮਾਣੂਕੇ ਨੇ ਕਿਹਾ ਕਿ ਉਨ੍ਹਾਂ ਨੂੰ ਸਕੂਲੀ ਬੱਸ ਦੇ ਐਕਸੀਡੈਂਟ ਹੋਣ ਸਬੰਧੀ ਜਦੋਂ ਜਾਣਕਾਰੀ ਮਿਲੀ ਸੀ ਤਾਂ ਉਹ ਤੁਰੰਤ ਹੀ ਸਿਵਲ ਹਸਪਤਾਲ ਪਹੁੰਚੇ ਜਿੱਥੇ ਬੱਚਿਆਂ ਨੂੰ ਹਸਪਤਾਲ ਵਿਚ ਭਰਤੀ ਕਰਵਾਇਆ ਗਿਆ ਹੈ। ਉਨ੍ਹਾਂ ਨੇ ਕਿਹਾ ਕਿ ਜ਼ਖਮੀ ਬੱਚਿਆਂ ਦੇ ਪਰਿਵਾਰਿਕ ਮੈਂਬਰਾਂ ਨਾਲ ਵੀ ਮੁਲਾਕਾਤ ਕੀਤੀ ਗਈ ਹੈ ਉਨ੍ਹਾਂ ਕਿਹਾ ਕਿ ਕੁਝ ਬੱਚੇ ਗੰਭੀਰ ਜ਼ਖਮੀ ਨੇ ਜਿਨ੍ਹਾਂ ਨੂੰ ਲੁਧਿਆਣਾ ਦੇ ਡੀਐਮਸੀ ਹਸਪਤਾਲ ਸਮੇਤ ਵੱਖ-ਵੱਖ ਹਸਪਤਾਲਾਂ ਵਿੱਚ ਦਾਖਲ ਕਰਵਾਇਆ ਗਿਆ ਹੈ ਉਹਨਾਂ ਕਿਹਾ ਕਿ ਇਹਨਾਂ ਕਾਰਨਾਂ ਨੂੰ ਲੈ ਕੇ ਪੁਲਿਸ ਅਧਿਕਾਰੀਆਂ ਦੇ ਨਾਲ ਮੁਲਾਕਾਤ ਕਰ ਜਾਣਿਆ ਜਾਵੇਗਾ ਅਤੇ ਦੋਸ਼ੀ ਹੋਵੇਗਾ ਖ਼ਿਲਾਫ਼ ਕਾਰਵਾਈ ਕੀਤੀ ਜਾਵੇਗੀ। ਹੋਰ ਪੰਜਾਬੀ ਖਬਰਾਂ ਲਈ TV9 ਪੰਜਾਬੀ ਦੀ ਵੈਬਸਾਈਟ ਤੇ ਜਾਓ

Follow Us
ਪਾਇਲਟ ਨੂੰ ਲੱਗਿਆ ਹੋਵੇਗਾ- ਰਾਜਾ ਦੀ ਛੁੱਟੀ ਹੋਣੀ ਚਾਹੀਦੀ ਹੈ, ਰਾਹੁਲ ਗਾਂਧੀ ਨੂੰ ਅਸਤੀਫਾ ਸੌਂਪਣ ਤੋਂ ਬਾਅਦ ਬੋਲੇ ਵੜ੍ਹਿੰਗ
ਪਾਇਲਟ ਨੂੰ ਲੱਗਿਆ ਹੋਵੇਗਾ- ਰਾਜਾ ਦੀ ਛੁੱਟੀ ਹੋਣੀ ਚਾਹੀਦੀ ਹੈ, ਰਾਹੁਲ ਗਾਂਧੀ ਨੂੰ ਅਸਤੀਫਾ ਸੌਂਪਣ ਤੋਂ ਬਾਅਦ ਬੋਲੇ ਵੜ੍ਹਿੰਗ...
ਸਾਰੇ ਦੇਸ਼ ਨੂੰ ਤੁਹਾਡੇ 'ਤੇ ਮਾਣ... PM ਮੋਦੀ ਨੇ ਜਾਣਿਆ ਪਾਇਲਟ ਸਮਿਤ ਮਛਾਰ ਦਾ ਹਾਲ
ਸਾਰੇ ਦੇਸ਼ ਨੂੰ ਤੁਹਾਡੇ 'ਤੇ ਮਾਣ... PM ਮੋਦੀ ਨੇ ਜਾਣਿਆ ਪਾਇਲਟ ਸਮਿਤ ਮਛਾਰ ਦਾ ਹਾਲ...
Waris Punjab De ਦਾ ਰਜਿਸਟ੍ਰੇਸ਼ਨ ਹੋਣਾ ਚਾਹੀਦਾ ਹੈ ਜਾਂ ਨਹੀਂ, ਕੀ ਕਹਿੰਦੇ ਹਨ ਸਿਆਸੀ ਮਾਹਿਰ? ਵੇਖੋ ਖਾਸ ਗੱਲਬਾਤ
Waris Punjab De ਦਾ ਰਜਿਸਟ੍ਰੇਸ਼ਨ ਹੋਣਾ ਚਾਹੀਦਾ ਹੈ ਜਾਂ ਨਹੀਂ, ਕੀ ਕਹਿੰਦੇ ਹਨ ਸਿਆਸੀ ਮਾਹਿਰ? ਵੇਖੋ ਖਾਸ ਗੱਲਬਾਤ...
ਵਾਰਿਸ ਪੰਜਾਬ ਦੇ ਪਾਰਟੀ ਦਾ ਨਹੀਂ ਹੁੰਦਾ ਰਜਿਸਟ੍ਰੇਸ਼ਨ ਤਾਂ ਕੀ ਹੋਵੇਗੀ ਅਗਲੀ ਰਣਨੀਤੀ? ਪਾਰਟੀ ਆਗੂ ਸ਼ਮਸ਼ੇਰ ਸਿੰਘ ਪੱਧਰੀ ਨੇ ਕੀਤੇ ਵੱਡੇ ਖੁਲਾਸੇ...
ਵਾਰਿਸ ਪੰਜਾਬ ਦੇ ਪਾਰਟੀ ਦਾ ਨਹੀਂ ਹੁੰਦਾ ਰਜਿਸਟ੍ਰੇਸ਼ਨ ਤਾਂ ਕੀ ਹੋਵੇਗੀ ਅਗਲੀ ਰਣਨੀਤੀ? ਪਾਰਟੀ ਆਗੂ ਸ਼ਮਸ਼ੇਰ ਸਿੰਘ ਪੱਧਰੀ ਨੇ ਕੀਤੇ ਵੱਡੇ ਖੁਲਾਸੇ......
37 ਲੱਖ ਮਹਿਲਾਵਾਂ ਦੇ ਖਾਤਿਆਂ 'ਚ ਆਈ ਦੂਜੀ ਕਿਸ਼ਤ, CM ਦਾ ਵਿਰੋਧੀਆਂ ਤੇ ਤਿੱਖੇ ਨਿਸ਼ਾਨੇ
37 ਲੱਖ ਮਹਿਲਾਵਾਂ ਦੇ ਖਾਤਿਆਂ 'ਚ ਆਈ ਦੂਜੀ ਕਿਸ਼ਤ, CM ਦਾ ਵਿਰੋਧੀਆਂ ਤੇ ਤਿੱਖੇ ਨਿਸ਼ਾਨੇ...
"ਸਾਬਕਾ ਪ੍ਰਧਾਨ...", ਰਾਜਾ ਵੜਿੰਗ 'ਤੇ ਸੋਸ਼ਲ ਮੀਡੀਆ 'ਤੇ ਦਿੱਤਾ ਅਪਡੇਟ, ਹੁਣ ਕੌਣ...?
ਪੰਜਾਬ ਕਾਂਗਰਸ ਦੇ ਨਵੇਂ ਪ੍ਰਧਾਨ ਦੀ ਚੋਣ ਨੂੰ ਲੈ ਕੇ ਕੀ ਬੋਲੇ ਰਾਜਾ ਵੜਿੰਗ? ਵੇਖੋ...
ਪੰਜਾਬ ਕਾਂਗਰਸ ਦੇ ਨਵੇਂ ਪ੍ਰਧਾਨ ਦੀ ਚੋਣ ਨੂੰ ਲੈ ਕੇ ਕੀ ਬੋਲੇ ਰਾਜਾ ਵੜਿੰਗ? ਵੇਖੋ......
ਪੰਜਾਬ ਕਾਂਗਰਸ ਦੇ ਨਵੇਂ ਪ੍ਰਧਾਨ ਦੀ ਭਾਲ ਤੇਜ਼, ਹਾਈਕਮਾਨ ਛੇਤੀ ਕਰੇਗਾ ਐਲਾਨ!
ਪੰਜਾਬ ਕਾਂਗਰਸ ਦੇ ਨਵੇਂ ਪ੍ਰਧਾਨ ਦੀ ਭਾਲ ਤੇਜ਼, ਹਾਈਕਮਾਨ ਛੇਤੀ ਕਰੇਗਾ ਐਲਾਨ!...
ਰਾਜਾ ਵੜਿੰਗ ਦੀ ਥਾਂ ਕੌਣ...? ਪੰਜਾਬ ਕਾਂਗਰਸ 'ਚ ਵੱਡੇ ਫੇਰ ਬਦਲਾਅ ਦੀਆਂ ਅਟਕਲਾਂ
ਰਾਜਾ ਵੜਿੰਗ ਦੀ ਥਾਂ ਕੌਣ...? ਪੰਜਾਬ ਕਾਂਗਰਸ 'ਚ ਵੱਡੇ ਫੇਰ ਬਦਲਾਅ ਦੀਆਂ ਅਟਕਲਾਂ...