ਛੁੱਟੀ ਲੈ ਕੇ ਘਰ ਜਾ ਰਹੇ ਆਰਮੀ ਦੇ ਸੂਬੇਦਾਰ ਦੀ ਐਕਸੀਡੈਂਟ ‘ਚ ਮੌਤ, ਜਲੰਧਰ-ਪਠਾਨਕੋਟ ਹਾਈਵੇਅ ‘ਤੇ ਖੜ੍ਹੇ ਟਿੱਪਰ ਨਾਲ ਟਕਰਾਈ ਕਾਰ

Updated On: 

19 Aug 2023 23:38 PM

ਇੰਡੀਅਨ ਆਰਮੀ ਵਿੱਚ ਸੂਬੇਦਾਰ ਵਜੋਂ ਤੈਨਾਤ ਪਰਗਟ ਸਿੰਘ ਦੀ ਜਲੰਧਰ-ਪਠਾਨਕੋਟ ਨੈਸ਼ਨਲ ਹਾਈਵੇਅ ਤੇ ਇੱਕ ਹਾਦਸੇ ਦੌਰਾਨ ਮੌਤ ਹੋ ਹਈ। ਪਰਗਟ ਸਿੰਘ ਛੁੱਟੀ ਲੈ ਕੇ ਆਪਣੇ ਘਰ ਜਾ ਰਿਹਾ ਸੀ। ਇਹ ਹਾਦਸਾ ਲਾਪਰਵਾਹੀ ਨਾਲ ਹੋਇਆ ਹੈ। ਜਾਂਚ ਅਧਿਕਾਰੀ ਦਾ ਕਹਿਣਾ ਹੈ ਕਿ ਮੁਲਜ਼ਮਾਂ ਖਿਲਾਫ ਸਖਤ ਕਾਰਵਾਈ ਕੀਤੀ ਜਾਵੇਗੀ।

ਛੁੱਟੀ ਲੈ ਕੇ ਘਰ ਜਾ ਰਹੇ ਆਰਮੀ ਦੇ ਸੂਬੇਦਾਰ ਦੀ ਐਕਸੀਡੈਂਟ ਚ ਮੌਤ, ਜਲੰਧਰ-ਪਠਾਨਕੋਟ ਹਾਈਵੇਅ ਤੇ ਖੜ੍ਹੇ ਟਿੱਪਰ ਨਾਲ ਟਕਰਾਈ ਕਾਰ
Follow Us On

ਪੰਜਾਬ ਨਿਊਜ। ਜਲੰਧਰ ‘ਚ ਪਠਾਨਕੋਟ ਨੈਸ਼ਨਲ ਹਾਈਵੇ (National Highway) ‘ਤੇ ਪਿੰਡ ਨੂਰਪੁਰ ਨੇੜੇ ਸੜਕ ‘ਤੇ ਖੜ੍ਹੇ ਟਿੱਪਰ ਨਾਲ ਕਾਰ ਦੀ ਟੱਕਰ ਹੋ ਗਈ। ਇੰਡੀਅਨ ਆਰਮੀ ਦੇ ਇੱਕ ਸੂਬੇਦਾਰ ਦੀ ਮੌਤ ਹੋ ਗਈ। ਮ੍ਰਿਤਕ ਦੀ ਪਛਾਣ ਪਰਗਟ ਸਿੰਘ (45) ਵਾਸੀ ਮਲੌਦ ਵਜੋਂ ਹੋਈ ਹੈ। ਪਰਗਟ ਸਿੰਘ ਪਠਾਨਕੋਟ ਵਿੱਚ 14 ਸਿੱਖ ਲਾਈ ਰੈਜੀਮੈਂਟ ਵਿੱਚ ਸੂਬੇਦਾਰ ਵਜੋਂ ਤਾਇਨਾਤ ਸਨ। ਉਹ ਛੁੱਟੀ ਲੈ ਕੇ ਘਰ ਜਾ ਰਿਹਾ ਸੀ। ਇਹ ਹਾਦਸਾ ਮਹਿੰਦਰਾ ਏਜੰਸੀ ਦੇ ਸਾਹਮਣੇ ਵਾਪਰਿਆ। ਹਾਦਸੇ ਤੋਂ ਬਾਅਦ ਆਸ-ਪਾਸ ਦੇ ਲੋਕ ਉਸ ਨੂੰ ਇਲਾਜ ਲਈ ਨਿੱਜੀ ਹਸਪਤਾਲ ਲੈ ਗਏ ਪਰ ਡਾਕਟਰਾਂ ਨੇ ਉਸ ਨੂੰ ਮ੍ਰਿਤਕ ਐਲਾਨ ਦਿੱਤਾ।

ਏਐਸਆਈ (ASI) ਕੁਲਬੀਰ ਸਿੰਘ ਨੇ ਦੱਸਿਆ ਕਿ ਡਰਾਈਵਰ ਨੇ ਟਿੱਪਰ ਨੂੰ ਠੀਕ ਕਰਵਾਉਣ ਲਈ ਮਹਿੰਦਰਾ ਏਜੰਸੀ ਨੂੰ ਸੌਂਪਿਆ ਸੀ। ਏਜੰਸੀ ਦੇ ਮੁਲਾਜ਼ਮਾਂ ਨੇ ਉਸ ਨੂੰ ਸੜਕ ਕਿਨਾਰੇ ਖੜ੍ਹਾ ਕਰ ਦਿੱਤਾ, ਜਿਸ ਕਾਰਨ ਇਹ ਹਾਦਸਾ ਹੋ ਗਿਆ। ਏਜੰਸੀ ਮੁਲਾਜ਼ਮ ਨੇ ਦੱਸਿਆ ਕਿ ਇਹ ਹਾਦਸਾ ਉਨ੍ਹਾਂ ਦੀ ਲਾਪ੍ਰਵਾਹੀ ਕਾਰਨ ਵਾਪਰਿਆ ਹੈ। ਏਜੰਸੀ ਮੁਲਾਜ਼ਮਾਂ ਖ਼ਿਲਾਫ਼ ਕਾਰਵਾਈ ਕਰਨ ਦੇ ਲ਼ਈ ਪੁਲਿਸ ਨੇ ਮ੍ਰਿਤਕ ਦੇ ਪਰਿਵਾਰਕ ਮੈਂਬਰਾਂ ਦੇ ਬਿਆਨ ਦਰਜ ਕਰ ਲਏ ਗਏ ਹਨ। ਲਾਸ਼ ਨੂੰ ਸਿਵਲ ਹਸਪਤਾਲ ‘ਚ ਰਖਵਾਇਆ ਗਿਆ ਹੈ। ਪੋਸਟਮਾਰਟਮ ਤੋਂ ਬਾਅਦ ਮ੍ਰਿਤਕ ਦੇਹ ਪਰਿਵਾਰ ਦੇ ਹਵਾਲੇ ਕਰ ਦਿੱਤੀ ਜਾਵੇਗੀ।

ਪੰਜਾਬ ਦੀਆਂ ਤਾਜ਼ਾ ਪੰਜਾਬੀ ਖਬਰਾਂ ਪੜਣ ਲਈ ਤੁਸੀਂ TV9 ਪੰਜਾਬੀ ਦੀ ਵੈਵਸਾਈਟ ਤੇ ਜਾਓ ਅਤੇ ਲੁਧਿਆਣਾ ਅਤੇ ਚੰਡੀਗੜ੍ਹ ਦੀਆਂ ਖਬਰਾਂ, ਲੇਟੇਸਟ ਵੇੱਬ ਸਟੋਰੀ, NRI ਨਿਊਜ਼, ਮਨੋਰੰਜਨ ਦੀ ਖਬਰ, ਵਿਦੇਸ਼ ਦੀ ਬ੍ਰੇਕਿੰਗ ਨਿਊਜ਼, ਪਾਕਿਸਤਾਨ ਦਾ ਹਰ ਅਪਡੇਟ, ਧਰਮ ਅਤੇ ਗੁਰਬਾਣੀ ਦੀਆਂ ਖਬਰਾਂ ਜਾਣੋ