ਲੁਧਿਆਣਾ। ਸ਼ਹਿਰ ਦੇ ਗਿਆਸਪੁਰਾ (Gyaspura) ‘ਚ ਐਤਵਾਰ ਸਵੇਰੇ ਗੈਸ ਲੀਕ ਹੋਣ ਕਾਰਨ 2 ਬੱਚਿਆਂ ਸਮੇਤ 11 ਲੋਕਾਂ ਦੀ ਮੌਤ ਹੋ ਗਈ। ਇਸ ਘਟਨਾ ਪੰਜਾਬ ਦੇ ਮੁੱਖ ਮੰਤਰੀ ਅਤੇ ਸਿਹਤ ਮੰਤਰੀ ਬਲਬੀਰ ਸਿੰਘ ਸਿੱਧੂ ਨੇ ਦੁੱਖ ਜਤਾਇਆ ਹੈ।
ਉਨ੍ਹਾਂ ਨੇ ਇਸ ਦੌਰਾਨ ਮ੍ਰਿਤਕਾਂ ਦੇ ਪਰਿਵਾਰਾਂ ਨੂੰ ਦੋ ਦੋ ਲੱਖ ਅਤੇ ਬੀਮਾਰਾਂ ਨੂੰ 50-50 ਹਜ਼ਾਰ ਦੇਣ ਦਾ ਐਲਾਨ ਕੀਤਾ। ਸਿਹਤ ਮੰਤਰੀ (Minister of Health) ਕਿਹਾ ਕਿ ਇਹ ਬਹੁਤ ਹੀ ਦਰਦਨਾਕ ਹਾਦਸਾ ਹੈ। ਸਿੱਧੂ ਨੇ ਕਿਹਾ ਕਿ ਜਿਹੜੇ ਜਖਮੀ ਹੋਏ ਹਨ ਉਨ੍ਹਾਂ ਦੀ ਹਾਲਤ ਠੀਕ ਹੈ। ਤੇ ਬੀਮਾਰਾਂ ਦਾ ਇਲਾਜ ਮੁਫਤ ਹੋ ਰਿਹਾ ਹੈ।
ਜਾਂਚ ਤੋਂ ਬਾਅਦ ਹਕੀਕਤ ਆਵੇਗੀ ਸਾਹਮਣੇ
ਸਿਹਤ ਮੰਤਰੀ ਨੇ ਕਿਹਾ ਕਿ ਡਾਕਟਰ ਹੋਣ ਦੇ ਨਾਤੇ ਉਹ ਖੁਦ ਹੈਰਾਨ ਹਨ ਕਿ ਸੀਵਰੇਜ ਦੀ ਇਹੋ ਜਿਹੀ ਕਿਹੜੀ ਗੈਸ ਹੈ ਜਿਸ ਨਾਲ ਏਨੀਆਂ ਮੌਤਾ ਹੋ ਗਈਆਂ। ਬਲਬੀਰ ਸਿੰਘ ਨੇ ਕਿਹਾ ਕਿ ਗੈਸ ਦੀ ਜਾਂਚ ਕਰਵਾਈ ਜਾ ਰਹੀ ਹੈ। ਤੇ ਜਾਂਚ ਪੂਰੀ ਹੋਣ ਦੋਂ ਬਾਅਦ ਹੀ ਸਚਾਈ ਸਾਹਮਣੇ ਆਵੇਗੀ। ਉੱਧਰ ਮ੍ਰਿਤਕਾਂ ਦੀਆਂ ਲਾਸ਼ਾਂ ਦਾ ਮੁਆਇਨਾ ਕਰਨ ਵਾਲੇ ਡਾਕਟਰ ਨੇ ਦੱਸਿਆ ਕਿ ਦਿਮਾਗ ਤੱਕ ਜ਼ਹਿਰ ਪਹੁੰਚਣ ਕਾਰਨ ਮੌਤਾਂ ਹੋਈਆਂ ਹਨ।
ਮੁਲਜ਼ਮਾਂ ਦੇ ਖਿਲਾਫ ਸਖਤ ਕਾਰਵਾਈ ਹੋਵੇਗੀ-ਡੀਸੀ
ਜ਼ਹਿਰੀਲੀ ਗੈਸ ਲੀਕ ਮਾਮਲੇ ‘ਚ ਲੁਧਿਆਣਾ (Ludhiana) ਦੇ ਡਿਪਟੀ ਕਮਿਸ਼ਨਰ ਨੇ ਕਿਹਾ ਕਿ ਇਸ ਮਾਮਲੇ ‘ਚ ਵੱਖ-ਵੱਖ ਥਾਵਾਂ ਤੋਂ ਸੈਂਪਲ ਲਏ ਗਏ ਹਨ, ਨਾਲ ਹੀ ਉਨ੍ਹਾਂ ਕਿਹਾ ਕਿ ਹੁਣ ਤੱਕ 11 ਮੌਤਾਂ ਹੋ ਚੁੱਕੀਆਂ ਹਨ, ਜਿਨ੍ਹਾਂ ਦੀ ਜਾਂਚ ਕੀਤੀ ਜਾ ਰਹੀ ਹੈ। ਇਸ ਸਬੰਧੀ ਉਨ੍ਹਾਂ ਕਿਹਾ ਕਿ ਇਸ ਸਬੰਧੀ ਜੋ ਵੀ ਦੋਸ਼ੀ ਪਾਇਆ ਗਿਆ, ਉਸ ਖ਼ਿਲਾਫ਼ ਸਖ਼ਤ ਕਾਰਵਾਈ ਕੀਤੀ ਜਾਵੇਗੀ, ਉਨ੍ਹਾਂ ਕਿਹਾ ਕਿ ਮੈਜਿਸਟ੍ਰੇਟ ਜਾਂਚ ਦੇ ਹੁਕਮ ਵੀ ਦੇ ਦਿੱਤੇ ਗਏ ਹਨ।ਪੁਲਿਸ ਕਮਿਸ਼ਨਰ ਮਨਦੀਪ ਸਿੰਘ ਸਿੱਧੂ ਵੱਲੋਂ ਪੱਤਰਕਾਰਾਂ ਨਾਲ ਗੱਲਬਾਤ ਕਰਦਿਆਂ ਕਿਹਾ ਗਿਆ ਕਿ ਪੁਲਿਸ ਮੁਲਾਜ਼ਮ ਵੀ ਇਸ ਜ਼ਹਿਰੀਲੀ ਗੈਸ ਦੀ ਲਪੇਟ ‘ਚ ਆ ਗਏ ਸਨ। ਉਨ੍ਹਾਂ ਨੇ ਕਿਹਾ ਕਿ ਇਸ ਮਾਮਲੇ ਦੀ ਜਾਂਚ ਚੱਲ ਰਹੀ ਹੈ।
ਹੋਰ ਪੰਜਾਬੀ ਖਬਰਾਂ ਲਈ TV9 ਪੰਜਾਬੀ ਦੀ ਵੈਬਸਾਈਟ ਤੇ ਜਾਓ