Ludhiana ਦੇ ਕੰਗਣਵਾਲ ਇਲਾਕੇ ‘ਚ ਫੈਕਟਰੀ ਦੀ ਕੰਧ ਡਿੱਗੀ , ਇੱਕ ਵਿਅਕਤੀ ਦੀ ਹੋਈ ਮੌਤ, ਦੋ ਤੋਂ ਤਿੰਨ ਲੋਕ ਜ਼ਖਮੀ
ਬਰਸਾਤ ਅਤੇ ਹਨ੍ਹੇਰੀ ਦੇ ਕਾਰਨ ਲੁਧਿਆਣਾ ਵਿੱਚ ਵੱਡਾ ਹਾਦਸਾ ਵਾਪਰ ਗਿਆ। ਹਾਦਸੇ ਚ ਇੱਕ ਦੀ ਮੌਤ ਤੇ ਤਿੰਨ ਲੋਕ ਜ਼ਖਮੀ ਹੋ ਗਏ। ਪੁਲਿਸ ਨੇ ਫਿਲਹਾਲ ਮਾਮਲੇ ਦੀ ਜਾਂਚ ਸ਼ੁਰੂ ਕਰ ਦਿੱਤੀ ਹੈ।
ਲੁਧਿਆਣਾ। ਸ਼ਹਿਰ ਦੇ ਕੰਗਣਵਾਲ ਇਲਾਕੇ ‘ਚ ਫੈਕਟਰੀ ਦੀ ਕੰਧ ਡਿੱਗੀ ਗਈ ਜਿਸ ਵਿੱਚ ਇੱਕ ਵਿਅਕਤੀ ਦੀ ਹੋਈ ਮੌਤ, ਦੋ ਤੋਂ ਤਿੰਨ ਲੋਕ ਜ਼ਖਮੀ ਹੋ ਗਏ। ਬਰਸਾਤ ਅਤੇ ਅਤੇ ਹਨ੍ਹੇਰੀ ਦੇ ਕਾਰਨ ਲੁਧਿਆਣਾ ਵਿੱਚ ਵੱਡਾ ਹਾਦਸਾ ਵਾਪਰ ਗਿਆ। ਪੁਲਿਸ ਨੇ ਫਿਲਹਾਲ ਮਾਮਲੇ ਦੀ ਜਾਂਚ ਸ਼ੁਰੂ ਕਰ ਦਿੱਤੀ ਹੈ ਅਤੇ ਰੇਸਕਿਉ ਟੀਮਾਂ ਨੂੰ ਵੀ ਬੁਲਾਇਆ ਗਿਆ ਹੈ।
ਓਧਰ ਗੱਲਬਾਤ ਕਰਦੇ ਹੋਏ ਸਥਾਨਕ ਲੋਕਾਂ ਨੇ ਕਿਹਾ ਕਿ ਤੇਜ਼ ਹਵਾ ਦੇ ਵਹਾਅ ਕਾਰਨ ਦੀਵਾਰ ਡਿੱਗੀ ਹੈ ਜਿਸ ਦੇ ਚਲਦਿਆਂ 2 ਤੋ 3 ਲੋਕ ਜ਼ਖਮੀ ਹੋਏ ਨੇ ਅਤੇ ਇੱਕ ਦੀ ਮੌਤ ਹੋਈ ਹੈ ਉਨ੍ਹਾਂ ਕਿਹਾ ਕਿ ਉਨ੍ਹਾਂ ਵੱਲੋਂ ਵੀ ਦੀਵਾਰ ਹੇਠਾਂ ਆਏ ਬੰਦਿਆਂ ਨੂੰ ਕੱਢਿਆ ਗਿਆ ਅਤੇ ਉਨ੍ਹਾਂ ਨੂੰ ਹਸਪਤਾਲ ਭੇਜਿਆ ਗਿਆ ਹੈ। ਉਨ੍ਹਾਂ ਕਿਹਾ ਕਿ ਦੀ ਵਾਰ 25 ਫ਼ੁੱਟ ਉੱਚੀ ਹੋਣ ਕਾਰਨ ਹਵਾ ਦੇ ਝੋਂਕੇ ਨਾਲ ਇਹ ਹਾਦਸਾ ਵਾਪਰਿਆ ਹੈ।
ਪੁਲਿਸ ਵੱਲੋਂ ਜਾਂਚ ਸ਼ੁਰੂ
ਓਧਰ ਮੌਕੇ ਤੇ ਪਹੁੰਚੇ ਥਾਣਾ ਸਾਹਨੇਵਾਲ ਦੇ ਐਸਐਚਓ ਅਤੇ ਚੌਂਕੀ ਕੰਗਣਵਾਲ ਦੇ ਇੰਚਾਰਜ ਨੇ ਸਥਿਤੀ ਨੂੰ ਕੰਟਰੋਲ ਕਰਦੇ ਹੋਏ ਲੋਕਾਂ ਨੂੰ ਸ਼ਾਂਤੀ ਬਣਾਈ ਰੱਖਣ ਦੀ ਅਪੀਲ ਕੀਤੀ ਹੈ ਅਤੇ ਉਨ੍ਹਾਂ ਕਿਹਾ ਕਿ ਇਸ ਮਾਮਲੇ ਸਬੰਧੀ ਜਾਂਚ ਪੜਤਾਲ ਕੀਤੀ ਜਾ ਰਹੀ ਹੈ।
ਪੰਜਾਬ ਦੀਆਂ ਤਾਜ਼ਾ ਪੰਜਾਬੀ ਖਬਰਾਂ ਪੜਣ ਲਈ ਤੁਸੀਂ TV9 ਪੰਜਾਬੀ ਦੀ ਵੈਵਸਾਈਟ ਤੇ ਜਾਓ ਅਤੇ ਲੁਧਿਆਣਾ ਅਤੇ ਚੰਡੀਗੜ੍ਹ ਦੀਆਂ ਖਬਰਾਂ,ਲੇਟੇਸਟ ਵੇੱਬ ਸਟੋਰੀ,NRI ਨਿਊਜ਼,ਮਨੋਰੰਜਨ ਦੀ ਖਬਰ,ਵਿਦੇਸ਼ ਦੀ ਬ੍ਰੇਕਿੰਗ ਨਿਊਜ਼,ਪਾਕਿਸਤਾਨ ਦਾ ਹਰ ਅਪਡੇਟ,ਧਰਮ ਅਤੇ ਗੁਰਬਾਣੀ ਦੀਆਂ ਖਬਰਾਂ ਜਾਣੋ