ਪੰਜਾਬਚੋਣਾਂ 2025ਦੇਸ਼ਦੁਨੀਆਨੌਲੇਜਟ੍ਰੈਂਡਿੰਗਮਨੋਰੰਜਨਵੈੱਬ ਸਟੋਰੀਜ਼ਖੇਡਾਂਆਟੋਕ੍ਰਾਈਮਧਰਮਵੀਡੀਓਸਿਹਤਲਾਈਫਸਟਾਈਲਕਾਰੋਬਾਰਟੈਕਨੋਲਜੀਫੋਟੋ ਗੈਲਰੀ

ਦੇਸ਼ ਲਈ ਕੁਰਬਾਨ ਹੋਣ ਵਾਲੇ ਹਮੇਸ਼ਾ ਰਹਿੰਦੇ ਹਨ ਯਾਦ-ਕੇਂਦਰੀ ਮੰਤਰੀ ਸ਼ੇਖਾਵਤ

ਲੁਧਿਆਣਾ ਵਿੱਚ ਜੱਸਾ ਸਿੰਘ ਰਾਮਗੜ੍ਹੀਆ ਸੂਬਾ ਪੱਧਰੀ ਸਮਾਗਮ ਕਰਵਾਇਆ ਗਿਆ। ਇਸ ਵਿੱਚ ਕੇਂਦਰੀ ਮੰਤਰੀ ਗਜੇਂਦਰ ਸਿੰਘ ਸ਼ੇਖਾਵਤ ਅਤੇ ਪੰਜਾਬ ਦੇ ਗਵਰਨਰ ਵਿਸ਼ੇਸ਼ ਤੌਰ ਤੇ ਪਹੁੰਚੇ।

ਦੇਸ਼ ਲਈ ਕੁਰਬਾਨ ਹੋਣ ਵਾਲੇ ਹਮੇਸ਼ਾ ਰਹਿੰਦੇ ਹਨ ਯਾਦ-ਕੇਂਦਰੀ ਮੰਤਰੀ ਸ਼ੇਖਾਵਤ
Follow Us
rajinder-arora-ludhiana
| Updated On: 05 May 2023 22:01 PM

ਲੁਧਿਆਣਾ। ਜੱਸਾ ਸਿੰਘ ਰਾਮਗੜ੍ਹੀਆ ਜੀ ਦੇ 300 ਸਾਲਾਂ ਅਤੇ ਗਿਆਨੀ ਜੈਲ ਸਿੰਘ ਜੀ ਦੇ 107 ਵੇ ਜਨਮ ਦਿਹਾੜੇ ਨੂੰ ਸਮਰਪਿਤ ਲੁਧਿਆਣਾ ਦੇ ਗੁਰੂ ਨਾਨਕ ਭਵਨ ਵਿਖੇ ਸੂਬਾ ਪੱਧਰੀ ਸਮਾਗਮ ਆਯੋਜਿਤ ਕੀਤਾ ਗਿਆ। ਇਸ ਦੌਰਾਨ ਜੱਸਾ ਸਿੰਘ ਰਾਮਗੜ੍ਹੀਆ (Jassa Singh Ramgarhia) ਫਾਊਂਡੇਸ਼ਨ ਦੇ ਪ੍ਰਧਾਨ ਅਤੇ ਤਮਾਮ ਮੈਂਬਰਾ ਤੋਂ ਇਲਾਵਾ ਗਵਰਨਰ ਪੰਜਾਬ ਬਨਵਾਰੀ ਲਾਲ ਪ੍ਰੋਹਿਤ ਅਤੇ ਕੇਂਦਰੀ ਮੰਤਰੀ ਗਜਿੰਦਰ ਸ਼ੇਖਾਵਤ ਵੀ ਮੌਜ਼ੂਦ ਰਹੇ। ਇਸ ਮੌਕੇ ਉਨ੍ਹਾਂ ਜਿਥੇ ਸ਼ਹੀਦਾਂ ਦੇ ਦਿੱਤੇ ਮਾਰਗ ਤੇ ਚਲਣ ਲਈ ਪ੍ਰੇਰਿਤ ਕੀਤਾ ਤਾਂ ਉਥੇ ਹੀ ਇਹਨਾਂ ਮਹਾਨ ਸ਼ਹੀਦਾ ਨੂੰ ਵੀ ਯਾਦ ਕਰ ਸ਼ਰਧਾਂਜਲੀ ਭੇਟ ਕੀਤੀ।

ਸ਼ਹੀਦਾਂ ਦੇ ਦਿਖਾਏ ਰਸਤੇ ‘ਤੇ ਚੱਲਣ ਦੀ ਅਪੀਲ

ਇਸ ਮੌਕੇ ਬੋਲਦੇ ਹੋਏ ਪੰਜਾਬ ਦੇ ਗਵਰਨਰ ਬਨਵਾਰੀ ਲਾਲ ਪਰੋਹਿਤ (Punjab Governor Banwari Lal Parohit) ਨੇ ਕਿਹਾ ਕਿ ਜੱਸਾ ਸਿੰਘ ਰਾਮਗੜ੍ਹੀਆ ਜੀ ਦੇ 300 ਸਾਲਾਂ ਅਤੇ ਗਿਆਨੀ ਜੈਲ ਸਿੰਘ ਜੀ ਦੇ 107 ਵੇ ਜਨਮ ਦਿਹਾੜੇ ਨੂੰ ਸਮਰਪਿਤ ਅੱਜ ਲੁਧਿਆਨਾ ਵਿਖੇ ਸਮਾਗਮ ਵਿੱਚ ਪਹੁੰਚੇ ਨੇ। ਉਨਾਂ ਕਿਹਾ ਕਿ ਦੇਸ਼ ਦੇ ਮਹਾਨ ਸ਼ਹੀਦ ਜੱਸਾ ਸਿੰਘ ਰਾਮਗੜ੍ਹੀਆ ਅਤੇ ਗਿਆਨੀ ਜੈਲ ਸਿੰਘ ਜੀ ਨੂੰ ਯਾਦ ਕਰਕੇ ਸ਼ਰਧਾਂਜਲੀ ਭੇਟ ਕੀਤੀ ਗਈ ਹੈ। ਇਸ ਤੋਂ ਇਲਾਵਾ ਉਨ੍ਹਾਂ ਕਿਹਾ ਕਿ ਦੇਸ਼ ਦੀ ਰੱਖਿਆ ਕਰਨ ਵਾਲੇ ਹਰ ਵੀਰ ਯੋਧੇ ਨੂੰ ਯਾਦ ਕੀਤਾ ਜਾਂਦਾ ਹੈ।

ਉਨ੍ਹਾਂ ਕਿਹਾ ਸਰਕਾਰ ਹਮੇਸ਼ਾ ਦੇਸ਼ ਦੇ ਉਨ੍ਹਾਂ ਵੀਰ ਯੋਧਿਆਂ ਦੇ ਨਾਲ ਹੈ ਜਿਹਨਾਂ ਵਲੋ ਦੇਸ਼ ਲਈ ਕੁਰਬਾਨੀਆਂ ਦਿੱਤੀਆਂ ਗਈਆਂ ਨੇ ਇਸ ਤੋਂ ਇਲਾਵਾ ਉਨ੍ਹਾਂ ਜੱਸਾ ਸਿੰਘ ਰਾਮਗੜ੍ਹੀਆ ਫਾਊਂਡੇਸ਼ਨ ਦੇ ਆਗੂਆਂ ਦਾ ਵੀ ਧਨਵਾਦ ਉਨ੍ਹਾਂ ਨੂੰ ਸ਼ਹੀਦਾਂ ਦੇ ਦਿੱਤੇ ਪੂਰਨਿਆਂ ਤੇ ਚੱਲਣ ਦੀ ਸ਼ਲਾਘਾ ਕੀਤੀ

ਮੈਂ ਕੇਂਦਰ ਸਰਕਾਰ ਤੱਕ ਪਹੁੰਚਾਵਾਂਗਾ ਮੰਗਾਂ-ਮੰਤਰੀ

ਓਧਰ ਸਮਾਗਮ ਵਿਚ ਪਹੁੰਚੇ ਕੇਂਦਰੀ ਮੰਤਰੀ ਗਜਿੰਦਰ ਸ਼ੇਖਾਵਤ (Union Minister Gajinder Shekhawat) ਨੇ ਬੋਲਦੇ ਹੋਏ ਕਿਹਾ ਕਿ ਜੱਸਾ ਸਿੰਘ ਰਾਮਗੜ੍ਹਆ ਜੀ ਫਾਊਂਡੇਸ਼ਨ ਵੱਲੋਂ ਉਨ੍ਹਾਂ ਨੂੰ ਸਮਾਗਮ ਵਿਚ ਸ਼ਮੂਲੀਅਤ ਕਰਨ ਲਈ ਬੁਲਾਇਆ ਗਿਆ ਸੀ। ਉਹ ਅੱਜ ਵਿਸ਼ੇਸ਼ ਤੌਰ ਤੇ ਪਹੁੰਚੇ ਨੇ ਅਤੇ ਉਨ੍ਹਾਂ ਮਹਾਨ ਸ਼ਹੀਦ ਯੋਧਿਆਂ ਨੂੰ ਨਤਮਸਤਕ ਹੋ ਸ਼ਰਧਾਜਲੀ ਭੇਟ ਕੀਤੀ ਹੈ। ਬੇਸ਼ੱਕ ਦੇਸ਼ ਦੇ ਜਵਾਨ ਸਰਹੱਦਾਂ ਤੇ ਰਾਖੀ ਕਰਦੇ ਨੇ ਅਤੇ ਦੇਸ਼ ਲਈ ਕੁਰਬਾਨੀ ਦਿੰਦੇ ਨੇ ਪਰ ਉਨ੍ਹਾਂ ਸ਼ਹੀਦਾਂ ਨੂੰ ਵੀ ਯਾਦ ਕੀਤਾ ਜਾਂਦਾ ਹੈ ਜਿਨ੍ਹਾਂ ਵੱਲੋਂ ਦੇਸ਼ ਦੇ ਲਈ ਚੰਗੇ ਕੰਮ ਕੀਤੇ ਨੇ।

ਇਸ ਦੌਰਾਨ ਫਾਊਂਡੇਸ਼ਨ ਦੇ ਆਗੂਆਂ ਨਾਲ ਉਨ੍ਹਾਂ ਮੁਲਾਕਾਤ ਕਰ ਜਿੱਥੇ ਇਸ ਪ੍ਰੋਗਰਾਮ ਦੀ ਸ਼ਲਾਘਾ ਕੀਤੀ ਹੈ ਤਾਂ ਉਥੇ ਹੀ ਉਨ੍ਹਾਂ ਜੱਸਾ ਸਿੰਘ ਰਾਮਗੜ੍ਹੀਆ ਜੀ ਦੇ ਦਿੱਤੇ ਪੂਰਨਿਆਂ ਤੇ ਚੱਲਣ ਨੂੰ ਵੀ ਕਿਹਾ ਹੈ। ਉਨ੍ਹਾਂ ਇਹ ਵੀ ਕਿਹਾ ਕਿ ਕੇਂਦਰ ਵੱਲੋਂ ਦੇਸ਼ ਦੇ ਸ਼ਹੀਦਾਂ ਲਈ ਚੰਗੇ ਉਪਰਾਲੇ ਅਤੇ ਵੱਡੇ ਪੱਧਰ ਤੇ ਸਮਾਗਮ ਕਰ ਉਨ੍ਹਾਂ ਨੂੰ ਯਾਦ ਕੀਤਾ ਜਾਂਦਾ ਹੈ। ਉਹਨਾਂ ਕਿਹਾ ਕਿ ਫਾਊਂਡੇਸ਼ਨ ਵੱਲੋਂ ਵੀ ਉਨ੍ਹਾਂ ਨੂੰ ਕੁਝ ਮੰਗਾਂ ਰੱਖੀਆਂ ਗਈਆਂ ਨੇ ਜੋ ਉਹ ਸਰਕਾਰ ਤੱਕ ਪਹੁੰਚਾਉਣਗੇ ਅਤੇ ਉਸ ਨੂੰ ਜਲਦ ਹੀ ਪੂਰਾ ਕਰਨਗੇ।

ਹੋਰ ਪੰਜਾਬੀ ਖਬਰਾਂ ਲਈ TV9 ਪੰਜਾਬੀ ਦੀ ਵੈਬਸਾਈਟ ਤੇ ਜਾਓ

ਮਹਿਲਾ ਤੇ ਬਾਲ ਵਿਭਾਗ ਮੰਤਰੀ ਡਾ. ਬਲਜੀਤ ਕੌਰ ਨੇ ਦੱਸਿਆ ਕਿਉਂ ਸ਼ੁਰੂ ਕੀਤਾ ਗਿਆ ਪ੍ਰਜੈਕਟ ਜੀਵਨਜਯੋਤ?
ਮਹਿਲਾ ਤੇ ਬਾਲ ਵਿਭਾਗ ਮੰਤਰੀ ਡਾ. ਬਲਜੀਤ ਕੌਰ ਨੇ ਦੱਸਿਆ ਕਿਉਂ ਸ਼ੁਰੂ ਕੀਤਾ ਗਿਆ ਪ੍ਰਜੈਕਟ ਜੀਵਨਜਯੋਤ?...
Health Conclave 2025: ਸ਼ੂਗਰ ਤੋਂ ਕਿਵੇਂ ਛੁਟਕਾਰਾ ਪਾਇਆ ਜਾਵੇ? ਡਾਕਟਰ ਤੋਂ ਜਾਣੋ
Health Conclave 2025: ਸ਼ੂਗਰ ਤੋਂ ਕਿਵੇਂ ਛੁਟਕਾਰਾ ਪਾਇਆ ਜਾਵੇ? ਡਾਕਟਰ ਤੋਂ ਜਾਣੋ...
ਅਮਰਨਾਥ ਯਾਤਰਾ ਰੂਟ 'ਤੇ ਕਈ ਥਾਵਾਂ 'ਤੇ Landslides, ਇੱਕ ਦੀ ਮੌਤ, 10 ਸ਼ਰਧਾਲੂ ਜ਼ਖਮੀ... ਯਾਤਰਾ ਰਹੇਗੀ ਮੁਅੱਤਲ
ਅਮਰਨਾਥ ਯਾਤਰਾ ਰੂਟ 'ਤੇ ਕਈ ਥਾਵਾਂ 'ਤੇ Landslides, ਇੱਕ ਦੀ ਮੌਤ, 10 ਸ਼ਰਧਾਲੂ ਜ਼ਖਮੀ... ਯਾਤਰਾ ਰਹੇਗੀ ਮੁਅੱਤਲ...
ਮੁਜ਼ੱਫਰਨਗਰ ਤੋਂ ਕੰਵੜ ਲੈ ਕੇ ਦਿੱਲੀ ਜਾ ਰਿਹਾ ਹੈ 'ਰਾਵਣ', ਇਸ ਭੇਸ ਬਦਲਣ ਦਾ ਕਾਰਨ ਜਾਣ ਕੇ ਹੋ ਜਾਓਗੇ ਹੈਰਾਨ
ਮੁਜ਼ੱਫਰਨਗਰ ਤੋਂ ਕੰਵੜ ਲੈ ਕੇ ਦਿੱਲੀ ਜਾ ਰਿਹਾ ਹੈ 'ਰਾਵਣ', ਇਸ ਭੇਸ ਬਦਲਣ ਦਾ ਕਾਰਨ ਜਾਣ ਕੇ ਹੋ ਜਾਓਗੇ ਹੈਰਾਨ...
ਕਰਨਲ ਬਾਠ ਕੁੱਟਮਾਰ ਮਾਮਲੇ 'ਚ ਹੁਣ CBI ਕਰੇਗੀ ਜਾਂਚ, ਹਾਈਕੋਰਟ ਨੇ ਸੁਣਾਇਆ ਫੈਸਲਾ
ਕਰਨਲ ਬਾਠ ਕੁੱਟਮਾਰ ਮਾਮਲੇ 'ਚ ਹੁਣ CBI ਕਰੇਗੀ ਜਾਂਚ, ਹਾਈਕੋਰਟ ਨੇ ਸੁਣਾਇਆ ਫੈਸਲਾ...
80 ਸਾਲ ਦੀ ਉਮਰ ਵਿੱਚ ਫੌਜਾ ਸਿੰਘ ਨੇ ਦੌੜਨਾ ਕੀਤਾ ਸੀ ਸ਼ੁਰੂ...114 ਸਾਲ ਦੀ ਉਮਰ ਤੱਕ ਬਣਾਏ ਰਿਕਾਰਡ
80 ਸਾਲ ਦੀ ਉਮਰ ਵਿੱਚ ਫੌਜਾ ਸਿੰਘ ਨੇ ਦੌੜਨਾ ਕੀਤਾ ਸੀ ਸ਼ੁਰੂ...114 ਸਾਲ ਦੀ ਉਮਰ ਤੱਕ ਬਣਾਏ ਰਿਕਾਰਡ...
Shubhanshu Shukla Return: ਸ਼ੁਭਾਂਸ਼ੂ ਦੇ ਪੁਲਾੜ ਤੋਂ ਧਰਤੀ 'ਤੇ ਵਾਪਸ ਆਉਣ ਦਾ ਪਹਿਲਾ ਵੀਡੀਓ, ਸਪੇਸ 'ਚ ਬਿਤਾਏ 18 ਦਿਨ
Shubhanshu Shukla Return: ਸ਼ੁਭਾਂਸ਼ੂ ਦੇ ਪੁਲਾੜ ਤੋਂ ਧਰਤੀ 'ਤੇ ਵਾਪਸ ਆਉਣ ਦਾ ਪਹਿਲਾ ਵੀਡੀਓ, ਸਪੇਸ 'ਚ ਬਿਤਾਏ 18 ਦਿਨ...
ਭਗਵੰਤ ਮਾਨ ਦੀ ਕੈਬਨਿਟ ਨੇ ਪੰਜਾਬ 'ਚ ਬੇਅਦਬੀ ਕਾਨੂੰਨ ਨੂੰ ਦਿੱਤੀ ਮਨਜ਼ੂਰੀ!
ਭਗਵੰਤ ਮਾਨ ਦੀ ਕੈਬਨਿਟ ਨੇ ਪੰਜਾਬ 'ਚ ਬੇਅਦਬੀ ਕਾਨੂੰਨ ਨੂੰ ਦਿੱਤੀ ਮਨਜ਼ੂਰੀ!...
ਪੰਜਾਬ ਵਿਧਾਨ ਸਭਾ ਵਿੱਚ ਬੇਅਦਬੀ ਵਿਰੁੱਧ ਕਾਨੂੰਨ, ਕੀ ਹੈ ਪੂਰਾ ਮਾਮਲਾ?
ਪੰਜਾਬ ਵਿਧਾਨ ਸਭਾ ਵਿੱਚ ਬੇਅਦਬੀ ਵਿਰੁੱਧ ਕਾਨੂੰਨ, ਕੀ ਹੈ ਪੂਰਾ ਮਾਮਲਾ?...