ਤਿੰਨ ਕੁੜੀਆਂ ਗ੍ਰਿਫਤਾਰ, 9 ਦੀ ਭਾਲ, ਲੁਧਿਆਣਾ ‘ਚ ਸੈਕਸ ਰੈਕੇਟ ਦਾ ਪਰਦਾਫਾਸ਼, ਮਦਦ ਕਰਨ ਵਾਲੇ ਹੋਟਲਾਂ ‘ਤੇ ਵੀ ਕਾਰਵਾਈ ਦੀ ਤਿਆਰੀ
ਬੀਤੇ ਦਿਨੀਂ ਲੁਧਿਆਣਾ ਵਿੱਚ ਨਸ਼ੇ ਦੀ ਹਾਲਤ ਵਿੱਚ ਕੁੱਝ ਕੁੜੀਆਂ ਦੀ ਵੀਡੀਓ ਸਾਹਮਣੇ ਆਈ ਸੀ। ਉਨ੍ਹਾਂ 'ਤੇ ਇਲਜ਼ਾਮ ਲੱਗੇ ਸਨ ਕਿ ਇਹ ਦੇਹ ਵਪਾਰ ਦੇ ਧੰਦੇ ਵਿੱਚ ਸ਼ਾਮਿਲ ਹੋ ਸਕਦੀਆਂ ਹਨ ਪਰ ਪੁਲਿਸ ਨੇ ਹੁਣ ਤਿੰਨ ਕੁੜੀਆਂ ਨੂੰ ਹਿਰਾਸਤ 'ਚ ਲਿਆ ਹੈ। ਏਸੀਪੀ ਅਨੂਸਾਰ ਕਰੀਬ 9 ਕੁੜੀਆਂ ਨੂੰ ਦੇਹ ਵਪਾਰ ਦੇ ਧੰਦੇ 'ਚ ਨਾਮਜ਼ਦ ਵੀ ਕੀਤਾ ਹੈ।
ਲੁਧਿਆਣਾ। ਲੁਧਿਆਣਾ ਵਿੱਚ ਪੁਲਿਸ ਨੇ ਤਿੰਨ ਕੁੜੀਆਂ ਨੂੰ ਜਿਹੜਾ ਹਿਰਾਸਤ ਵਿੱਚ ਲਿਆ ਹੈ ਉਸ ਬਾਰੇ ਏਸੀਪੀ ਜਸਰੂਪ ਕੌਰ ਬਾਠ ਵੱਲੋਂ ਪ੍ਰੈਸ ਕਾਨਫਰੰਸ (Press conference) ਕੀਤੀ ਗਈ। ਉਨ੍ਹਾਂ ਨੇ ਕਿਹਾ ਕਿ ਹਿਰਾਸਤ ਵਿੱਚ ਲਈਆਂ ਕੁੜੀਆਂ ਦੇ ਖਿਲਾਫ ਵੱਖ-ਵੱਖ ਧਰਾਵਾਂ ਅਧੀਨ ਕੇਸ ਦਰਜ ਕੀਤਾ ਗਿਆ ਹੈ ਬਾਠ ਨੇ ਕਿਹਾ ਕਿ ਦੇਹ ਵਪਾਰ ਦੇ ਧੰਦੇ ਵਿੱਚ ਕੁੱਝ 9 ਕੁੜੀਆਂ ਨੂੰ ਨਾਮਜ਼ਦ ਕੀਤਾ ਗਿਆ ਹੈ। ਏਸੀਪੀ ਨੇ ਜਿਸ ਹੋਟਲ ਵਿੱਚ ਦੇਹ ਵਪਾਰ ਦਾ ਧੰਦਾ ਕਰਨ ਦੇ ਇਲਜ਼ਾਮ ਲੱਗੇ ਉਸਦੇ ਮਾਲਿਕ ਦੇ ਖਿਲਾਫ ਕਾਰਵਾਈ ਦੀ ਵੀ ਗੱਲ ਕਹੀ ਹੈ।
ਤੁਹਾਨੂੰ ਦੱਸ ਦੇਈਏ ਕਿ ਬੀਤੇ ਦਿਨਾਂ ਲੁਧਿਆਣਾ (Ludhiana) ਦੇ ਬੱਸ ਸਟੈਂਡ ਇਲਾਕੇ ਨੇੜੇ ਨਸ਼ੇ ਦੀ ਹਾਲਤ ਵਿੱਚ ਕੁੜੀਆਂ ਦੀ ਵੀਡੀਓ ਸਾਹਮਣੇ ਆਈ ਸੀ ਅਤੇ ਕਿਹਾ ਇਹ ਵੀ ਜਾ ਰਿਹਾ ਸੀ ਕਿ ਬੱਸ ਨੇੜੇ ਬਣੇ ਹੋਟਲਾਂ ਦੇ ਵਿੱਚ ਇਹ ਕੁੜੀਆਂ ਦੇਹ ਵਪਾਰ ਦਾ ਧੰਦਾ ਕਰਦੀਆਂ ਨੇ। ਇਸ ਤੋਂ ਬਾਅਦ ਇਹ ਮਾਮਲਾ ਮੌਜੂਦਾ ਵਿਧਾਇਕ ਗੁਰਪ੍ਰੀਤ ਗੋਗੀ ਦੇ ਧਿਆਨ ਵਿੱਚ ਆਇਆ ਤਾਂ ਪੁਲਿਸ ਨੇ ਓਥੇ ਜਾ ਕੇ ਮੌਕਾ ਵੇਖਿਆ।


