ਤਿੰਨ ਕੁੜੀਆਂ ਗ੍ਰਿਫਤਾਰ, 9 ਦੀ ਭਾਲ, ਲੁਧਿਆਣਾ ‘ਚ ਸੈਕਸ ਰੈਕੇਟ ਦਾ ਪਰਦਾਫਾਸ਼, ਮਦਦ ਕਰਨ ਵਾਲੇ ਹੋਟਲਾਂ ‘ਤੇ ਵੀ ਕਾਰਵਾਈ ਦੀ ਤਿਆਰੀ

Updated On: 

25 Jul 2023 14:08 PM

ਬੀਤੇ ਦਿਨੀਂ ਲੁਧਿਆਣਾ ਵਿੱਚ ਨਸ਼ੇ ਦੀ ਹਾਲਤ ਵਿੱਚ ਕੁੱਝ ਕੁੜੀਆਂ ਦੀ ਵੀਡੀਓ ਸਾਹਮਣੇ ਆਈ ਸੀ। ਉਨ੍ਹਾਂ 'ਤੇ ਇਲਜ਼ਾਮ ਲੱਗੇ ਸਨ ਕਿ ਇਹ ਦੇਹ ਵਪਾਰ ਦੇ ਧੰਦੇ ਵਿੱਚ ਸ਼ਾਮਿਲ ਹੋ ਸਕਦੀਆਂ ਹਨ ਪਰ ਪੁਲਿਸ ਨੇ ਹੁਣ ਤਿੰਨ ਕੁੜੀਆਂ ਨੂੰ ਹਿਰਾਸਤ 'ਚ ਲਿਆ ਹੈ। ਏਸੀਪੀ ਅਨੂਸਾਰ ਕਰੀਬ 9 ਕੁੜੀਆਂ ਨੂੰ ਦੇਹ ਵਪਾਰ ਦੇ ਧੰਦੇ 'ਚ ਨਾਮਜ਼ਦ ਵੀ ਕੀਤਾ ਹੈ।

ਤਿੰਨ ਕੁੜੀਆਂ ਗ੍ਰਿਫਤਾਰ, 9 ਦੀ ਭਾਲ, ਲੁਧਿਆਣਾ ਚ  ਸੈਕਸ ਰੈਕੇਟ ਦਾ ਪਰਦਾਫਾਸ਼, ਮਦਦ ਕਰਨ ਵਾਲੇ ਹੋਟਲਾਂ ਤੇ ਵੀ ਕਾਰਵਾਈ ਦੀ ਤਿਆਰੀ
Follow Us On

ਲੁਧਿਆਣਾ। ਲੁਧਿਆਣਾ ਵਿੱਚ ਪੁਲਿਸ ਨੇ ਤਿੰਨ ਕੁੜੀਆਂ ਨੂੰ ਜਿਹੜਾ ਹਿਰਾਸਤ ਵਿੱਚ ਲਿਆ ਹੈ ਉਸ ਬਾਰੇ ਏਸੀਪੀ ਜਸਰੂਪ ਕੌਰ ਬਾਠ ਵੱਲੋਂ ਪ੍ਰੈਸ ਕਾਨਫਰੰਸ (Press conference) ਕੀਤੀ ਗਈ। ਉਨ੍ਹਾਂ ਨੇ ਕਿਹਾ ਕਿ ਹਿਰਾਸਤ ਵਿੱਚ ਲਈਆਂ ਕੁੜੀਆਂ ਦੇ ਖਿਲਾਫ ਵੱਖ-ਵੱਖ ਧਰਾਵਾਂ ਅਧੀਨ ਕੇਸ ਦਰਜ ਕੀਤਾ ਗਿਆ ਹੈ ਬਾਠ ਨੇ ਕਿਹਾ ਕਿ ਦੇਹ ਵਪਾਰ ਦੇ ਧੰਦੇ ਵਿੱਚ ਕੁੱਝ 9 ਕੁੜੀਆਂ ਨੂੰ ਨਾਮਜ਼ਦ ਕੀਤਾ ਗਿਆ ਹੈ। ਏਸੀਪੀ ਨੇ ਜਿਸ ਹੋਟਲ ਵਿੱਚ ਦੇਹ ਵਪਾਰ ਦਾ ਧੰਦਾ ਕਰਨ ਦੇ ਇਲਜ਼ਾਮ ਲੱਗੇ ਉਸਦੇ ਮਾਲਿਕ ਦੇ ਖਿਲਾਫ ਕਾਰਵਾਈ ਦੀ ਵੀ ਗੱਲ ਕਹੀ ਹੈ।

ਤੁਹਾਨੂੰ ਦੱਸ ਦੇਈਏ ਕਿ ਬੀਤੇ ਦਿਨਾਂ ਲੁਧਿਆਣਾ (Ludhiana) ਦੇ ਬੱਸ ਸਟੈਂਡ ਇਲਾਕੇ ਨੇੜੇ ਨਸ਼ੇ ਦੀ ਹਾਲਤ ਵਿੱਚ ਕੁੜੀਆਂ ਦੀ ਵੀਡੀਓ ਸਾਹਮਣੇ ਆਈ ਸੀ ਅਤੇ ਕਿਹਾ ਇਹ ਵੀ ਜਾ ਰਿਹਾ ਸੀ ਕਿ ਬੱਸ ਨੇੜੇ ਬਣੇ ਹੋਟਲਾਂ ਦੇ ਵਿੱਚ ਇਹ ਕੁੜੀਆਂ ਦੇਹ ਵਪਾਰ ਦਾ ਧੰਦਾ ਕਰਦੀਆਂ ਨੇ। ਇਸ ਤੋਂ ਬਾਅਦ ਇਹ ਮਾਮਲਾ ਮੌਜੂਦਾ ਵਿਧਾਇਕ ਗੁਰਪ੍ਰੀਤ ਗੋਗੀ ਦੇ ਧਿਆਨ ਵਿੱਚ ਆਇਆ ਤਾਂ ਪੁਲਿਸ ਨੇ ਓਥੇ ਜਾ ਕੇ ਮੌਕਾ ਵੇਖਿਆ।

ਏਸੀਪੀ ਨੇ ਦਿੱਤੀ ਜਾਣਕਾਰੀ

ਤੇ ਹੁਣ ਥਾਣਾ ਡਿਵੀਜ਼ਨ ਨੰਬਰ ਦੀ ਪੁਲਿਸ (Police) ਨੇ ਇਸ ਮਾਮਲੇ ਵਿਚ ਤਿੰਨ ਕੁੜੀਆਂ ਨੂੰ ਕਾਬੂ ਕਰਨ ਵਿੱਚ ਸਫ਼ਲਤਾ ਹਾਸਲ ਕੀਤੀ ਹੈ। ਅਤੇ 9 ਕੁੜੀਆਂ ਨੂੰ ਇਸ ਮਾਮਲੇ ਵਿੱਚ ਨਾਮਜ਼ਦ ਕੀਤਾ ਹੈ। ਇਸ ਬਾਰੇ ਏਸੀਪੀ ਜਸਰੂਰ ਕੌਰ ਬਾਠ ਨੇ ਪ੍ਰੈੱਸ ਕਾਨਫਰੰਸ ਕਰਕੇ ਜਾਣਕਾਰੀ ਦਿੱਤੀ

ਅੱਗੇ ਵੀ ਕਾਰਵਾਈ ਰਹੇਗੀ ਜਾਰੀ-ਏਸੀਪੀ

ਜਸਰੂਪ ਕੌਰ ਬਾਠ ਨੇ ਕਿਹਾ ਕਿ ਇਸ ਮਾਮਲੇ ਵਿੱਚ ਜਿੰਨੇ ਵੀ ਮੁਲਜ਼ਮ ਸਾਹਮਣੇ ਆਉਣਗੇ ਉਨਾਂ ਦੇ ਖਿਲਾਫ ਕਾਰਵਾਈ ਕੀਤੀ ਜਾਵੇਗੀ। ਬਾਠ ਨੇ ਕਿਹਾ ਕਿ ਸ਼ਹਿਰ ਵਿੱਚ ਹੋਰ ਵੀ ਚੱਲ਼ ਰਹੇ ਹੋਟਲਾਂ ਅਤੇ ਸਪਾ ਸੈਂਟਰਾਂ ਦੀ ਜਾਂਚ ਕੀਤੀ ਜਾਵੇਗੀ। ਜੇਕਰ ਉੱਥੇ ਨਿਯਮਾਂ ਦੀ ਉਲੰਘਣਾ ਹੁੰਦੀ ਮਿਲੀ ਤਾਂ ਸਖਤ ਕਾਰਵਾਈ ਕੀਤੀ ਜਾਵੇਗੀ। ਬਾਠ ਨੇ ਕਿਹਾ ਕਿ ਇਸ ਮਾਮਲੇ ਵਿੱਚ ਜਾਂਚ ਹਾਲੇ ਜਾਰੀ ਰਹੇਗੀ।

ਪੰਜਾਬ ਦੀਆਂ ਤਾਜ਼ਾ ਪੰਜਾਬੀ ਖਬਰਾਂ ਪੜਣ ਲਈ ਤੁਸੀਂ TV9 ਪੰਜਾਬੀ ਦੀ ਵੈਵਸਾਈਟ ਤੇ ਜਾਓ ਅਤੇ ਲੁਧਿਆਣਾ ਅਤੇ ਚੰਡੀਗੜ੍ਹ ਦੀਆਂ ਖਬਰਾਂ, ਲੇਟੇਸਟ ਵੇੱਬ ਸਟੋਰੀ, NRI ਨਿਊਜ਼, ਮਨੋਰੰਜਨ ਦੀ ਖਬਰ, ਵਿਦੇਸ਼ ਦੀ ਬ੍ਰੇਕਿੰਗ ਨਿਊਜ਼, ਪਾਕਿਸਤਾਨ ਦਾ ਹਰ ਅਪਡੇਟ, ਧਰਮ ਅਤੇ ਗੁਰਬਾਣੀ ਦੀਆਂ ਖਬਰਾਂ ਜਾਣੋ