Ludhiana Accident: ਤੇਜ਼ ਰਫਤਾਰ ਕਾਰ ਨੇ ਲੁਧਿਆਣਾ ‘ਚ ਤਿੰਨ ਨੌਜਵਾਨ ਕੁਚਲੇ, ਦੋ ਦੀ ਮੌਤ, ਨਸ਼ੇ ‘ਚ ਟੱਲੀ ਸੀ ਡਰਾਈਵਰ
ਪੰਜਾਬ ਵਿੱਚ ਸੜਕ ਹਾਦਸਿਆਂ ਦੀਆਂ ਖਬਰਾਂ ਦਿਨੋ ਦਿਨ ਵੱਧ ਰਹੀਆਂ ਹਨ। ਐਤਵਾਰ ਨਵਾਂਸ਼ਹਿਰ ਚ ਇੱਕ ਭਿਆਨਕ ਸੜਕ ਹਾਦਸੇ ਚ ਤਿੰਨ ਲੋਕਾਂ ਦੀ ਮੌਤ ਤੇ 33 ਜਖਮੀ ਹੋ ਗਏ ਸਨ ਤੇ ਹੁਣ ਲੁਧਿਆਣਾ ਵਿੱਚ ਵੀ ਵੱਡਾ ਸੜਕੀ ਹਾਦਸਾ ਵਾਪਰਿਆ,, ਜਿਸ ਵਿੱਚ ਦੋ ਨੌਜਵਾਨਾਂ ਦੀ ਮੌਕੇ 'ਤੇ ਮੌਤ ਹੋ ਗਈ। ਤੇਜ਼ ਰਫਤਾਰ ਦੇ ਕਾਰਨ ਇਹ ਹਾਦਸਾ ਵਾਪਰਿਆ।
ਨੌਜਵਾਨ ਸੜਕ ਕਿਨਾਰੇ ਬੈਂਚ ‘ਤੇ ਬੈਠੇ ਸਨ
ਹਾਦਸੇ ਵਿੱਚ ਮਾਰੇ ਗਏ ਗੁਰਪ੍ਰੀਤ ਸਿੰਘ ਦੇ ਵੱਡੇ ਭਰਾ ਗੁਰਦੀਪ ਸਿੰਘ ਨੇ ਦੱਸਿਆ ਕਿ ਤਿੰਨੋਂ ਨੌਜਵਾਨ ਸੜਕ ਕਿਨਾਰੇ ਬੈਂਚ ਤੇ ਬੈਠੇ ਸਨ। ਇਸ ਦੌਰਾਨ ਇੱਕ ਸ਼ਰਾਬੀ ਕਾਰ ਚਾਲਕ ਉਨ੍ਹਾਂ ਤੇ ਕਾਰ ਚੜ੍ਹਾ ਦਿੱਤੀ। ਹਾਦਸੇ ਵਿੱਚ ਕਾਰ ਚਾਲਕ ਨੂੰ ਵੀ ਸੱਟਾਂ ਲੱਗੀਆਂ ਹਨ।ਪੁਲਿਸ ਨੇ ਨੁਕਸਾਨੀ ਗਈ ਕਾਰ ਨੂੰ ਕੀਤਾ ਜ਼ਬਤ
ਡਾਕਟਰਾਂ ਨੇ ਜ਼ਖਮੀ ਕਾਰ ਚਾਲਕ ਨੂੰ ਨਿੱਜੀ ਹਸਪਤਾਲ ਲਈ ਰੈਫਰ ਕਰ ਦਿੱਤਾ ਹੈ। ਡੀਐਸਪੀ (DSP) ਕਰਨੈਲ ਸਿੰਘ ਨੇ ਦੱਸਿਆ ਕਿ ਨੁਕਸਾਨੀ ਕਾਰ ਨੂੰ ਕਬਜ਼ੇ ਵਿੱਚ ਲੈ ਲਿਆ ਗਿਆ ਹੈ। ਜ਼ਖਮੀ ਦੇ ਹੋਸ਼ ‘ਚ ਆਉਣ ਤੋਂ ਬਾਅਦ ਬਿਆਨ ਦਰਜ ਕੀਤੇ ਜਾਣਗੇ। ਮ੍ਰਿਤਕ ਗੁਰਪ੍ਰੀਤ ਸਿੰਘ ਅਤੇ ਤਰੁਣਦੀਪ ਦੀਆਂ ਲਾਸ਼ਾਂ ਨੂੰ ਸਿਵਲ ਹਸਪਤਾਲ ਵਿੱਚ ਪੋਸਟਮਾਰਟਮ ਲਈ ਰਖਵਾਇਆ ਗਿਆ ਹੈ। ਹੋਰ ਪੰਜਾਬੀ ਖਬਰਾਂ ਲਈ TV9 ਪੰਜਾਬੀ ਦੀ ਵੈਬਸਾਈਟ ਤੇ ਜਾਓ
Follow Us
