ਪੰਜਾਬਸ਼ਾਰਟ ਵੀਡੀਓਜ਼ਦੇਸ਼ਦੁਨੀਆਟ੍ਰੈਂਡਿੰਗਮਨੋਰੰਜਨਵੈੱਬ ਸਟੋਰੀਜ਼ਖੇਡਾਂਧਰਮਵੀਡੀਓਲਾਈਫਸਟਾਈਲਕਾਰੋਬਾਰਟੈਕਨੋਲਜੀਫੋਟੋ ਗੈਲਰੀਚੋਣਾਂ 2025

Prisoners Flee: ਕੇਂਦਰੀ ਜੇਲ੍ਹ ਤੋਂ ਬਾਅਦ ਹੁਣ ਬਾਲ ਸੁਧਾਰ ਘਰ ਤੋਂ ਵੀ ਫਰਾਰ ਹੋਏ ਦੋ ਹਵਾਲਾਤੀ, ਚਾਦਰ ਦੀ ਰੱਸੀ ਬਣਾ ਕੇ ਟੱਪੀ ਕੰਧ

Crime News: ਦੱਸ ਦਈਏ ਕਿ ਇਹ ਕੋਈ ਪਹਿਲਾ ਮਾਮਲਾ ਨਹੀਂ ਹੈ ਇਕ ਦਿਨ ਪਹਿਲਾਂ ਹੀ ਕੇਂਦਰੀ ਜੇਲ੍ਹ ਲੁਧਿਆਣਾ ਤੋਂ ਟਾਵਰ ਦੇ ਸਹਾਰੇ ਇਕ ਹਵਾਲਾਤੀ ਦੀਵਾਰ ਟੱਪ ਕੇ ਭੱਜਿਆ ਸੀ, ਜੋ ਅੱਜ ਤੱਕ ਪੁਲਿਸ ਦੀ ਗ੍ਰਿਫ਼ਤ ਤੋਂ ਬਾਹਰ ਹੈ।

Prisoners Flee: ਕੇਂਦਰੀ ਜੇਲ੍ਹ ਤੋਂ ਬਾਅਦ ਹੁਣ ਬਾਲ ਸੁਧਾਰ ਘਰ ਤੋਂ ਵੀ ਫਰਾਰ ਹੋਏ ਦੋ ਹਵਾਲਾਤੀ, ਚਾਦਰ ਦੀ ਰੱਸੀ ਬਣਾ ਕੇ ਟੱਪੀ ਕੰਧ
Follow Us
rajinder-arora-ludhiana
| Published: 08 May 2023 19:33 PM IST
ਲੁਧਿਆਣਾ ਨਿਊਜ: ਬੇਸ਼ੱਕ ਲੁਧਿਆਣਾ ਦੀ ਕੇਂਦਰੀ ਜੇਲ ਸੁਰਖੀਆਂ ਵਿਚ ਰਹਿੰਦੀ ਹੈ ਪਰ ਹੁਣ ਸ਼ਿਮਲਾਪੁਰੀ ਵਿਖੇ ਬਣਿਆ ਬਾਲ ਸੁਧਾਰ ਘਰ ਵੀ ਸਵਾਲਾਂ ਦੇ ਘੇਰੇ ਵਿਚ ਹੈ। ਬੀਤੀ ਰਾਤ ਦੋ ਹਵਾਲਾਤੀ ਚਾਦਰ ਦੀ ਰੱਸੀ ਬਣਾ ਕੇ ਦੀਵਾਰ ਟੱਪ ਕੇ ਫਰਾਰ ਹੋ ਗਏ। ਇਥੇ ਇਹ ਵੀ ਦੱਸਣਯੋਗ ਹੈ ਕਿ ਇਹ ਦੋਵੇਂ ਹਵਾਲਾਤੀ ਐਨਡੀਪੀਐਸ ਐਕਟ ਕੇਸ ਵਿੱਚ ਸਜ਼ਾ ਕੱਟ ਰਹੇ ਸਨ। ਜਦੋਂ ਸਵੇਰੇ ਅਧਿਕਾਰੀਆਂ ਨੇ ਹਵਾਲਾਤੀਆਂ ਦੀ ਗਿਣਤੀ ਕੀਤੀ ਤਾਂ ਦੋਵੇਂ ਮੁਲਜਮ ਆਪਣੀ ਬੈਰਕ ਵਿੱਚ ਮੌਜੂਦ ਨਹੀਂ ਸਨ। ਜਿਸ ਤੋਂ ਬਾਅਦ ਪ੍ਰਸ਼ਾਸਨ ਨੂੰ ਹੱਥਾਂ ਪੈਰਾਂ ਦੀ ਪੈ ਗਈ। ਉਨ੍ਹਾਂ ਵੱਲੋਂ ਪੁਲਿਸ ਥਾਣੇ ਨੂੰ ਇਸ ਸਬੰਧੀ ਜਾਣਕਾਰੀ ਸਾਂਝੀ ਕੀਤੀ ਗਈ। ਬਾਲ ਸੁਧਾਰ ਘਰ ਦੇ ਸਹਾਇਕ ਸੁਪਰੀਟੇਡੇਂਟ ਨੇ ਦੱਸਿਆ ਕਿ ਸਵੇਰੇ ਜਦੋਂ ਗਿਣਤੀ ਦੇ ਸਮੇਂ ਚੈੱਕ ਕੀਤਾ ਗਿਆ ਹੈ ਤਾਂ ਇਹਨਾਂ ਵਿੱਚੋਂ ਦੋ ਹਵਾਲਾਤੀ ਮੌਕੇ ਤੇ ਮੌਜੂਦ ਨਹੀਂ ਸੀ। ਜਿਸ ਤੋਂ ਬਾਅਦ ਸੀਸੀਟੀਵੀ ਕੈਮਰਿਆਂ ਦੀ ਮਦਦ ਲਈ ਗਈ ਅਤੇ ਵੱਖ-ਵੱਖ ਜਗ੍ਹਾ ਤੇ ਚੈੱਕ ਕੀਤਾ ਗਿਆ ਤਾਂ ਪਤਾ ਚਲਿਆ ਕੀ ਇਹ ਦੋਵੇਂ ਹਵਾਲਾਤੀ ਫ਼ਰਾਰ ਹੋ ਗਏ ਹਨ। ਉਨ੍ਹਾਂ ਕਿਹਾ ਕਿ ਇਸ ਤੋਂ ਬਾਅਦ ਸਬੰਧਤ ਥਾਣੇ ਦੀ ਪੁਲਿਸ ਨੂੰ ਸੂਚਿਤ ਕਰ ਦਿੱਤਾ ਗਿਆ ਹੈ। ਛੇਤੀ ਹੀ ਦੋਵਾਂ ਨੂੰ ਫੜ ਲਿਆ ਜਾਵੇਗਾ।

ਪੁਲਿਸ ਨੇ ਦਿੱਤੀ ਮਾਮਲੇ ਦੀ ਜਾਣਕਾਰੀ

ਉਧਰ ਇਸ ਸਬੰਧ ਵਿਚ ਜਾਣਕਾਰੀ ਦਿੰਦੇ ਹੋਏ ਥਾਣਾ ਸ਼ਿਮਲਾਪੁਰੀ ਦੇ ਐਸਐਚਓ ਪ੍ਰਮੋਦ ਸਿੰਘ ਨੇ ਦੱਸਿਆ ਕਿ ਉਨ੍ਹਾਂ ਨੂੰ ਸੂਚਨਾ ਮਿਲੀ ਸੀ ਕੀ ਬਾਲ ਸੁਧਾਰ ਘਰ ਵਿੱਚੋਂ ਦੋ ਹਵਾਲਾਤੀ ਫ਼ਰਾਰ ਹੋਏ ਹਨ।ਜਿਸ ਤੋਂ ਬਾਅਦ ਉਨ੍ਹਾਂ ਮੌਕੇ ਤੇ ਪਹੁੰਚ ਘਟਨਾ ਸਥਾਨ ਦਾ ਜਾਇਜ਼ਾ ਲਿਆ ਅਤੇ ਵੱਖ-ਵੱਖ ਜਗ੍ਹਾ ਤੋਂ ਚੈੱਕ ਕਰਨ ਉਪਰੰਤ ਸੀਸੀਟੀਵੀ ਕੈਮਰਿਆਂ ਦੀ ਮਦਦ ਲਈ ਗਈ ਤਾਂ ਦੇਖਿਆ ਗਿਆ ਕਿ ਦੋਵੇਂ ਹਵਾਲਾਤੀ ਚਾਦਰ ਦਾ ਸਹਾਰਾ ਲੈ ਕੇ ਦੀਵਾਰ ਟੱਪ ਫ਼ਰਾਰ ਹੋਏ ਹਨ। ਉਨ੍ਹਾਂ ਦੱਸਿਆ ਕਿ ਮੁਲਜਮਾਂ ਵਿਚੋਂ ਇੱਕ 19 ਸਾਲ ਦਾ ਇਕ ਅੰਮ੍ਰਿਤਸਰ ਨਿਵਾਸੀ ਹੈ ਅਤੇ ਦੂਸਰਾ ਨਸ਼ਾ ਤਸਕਰੀ ਮਾਮਲੇ ਵਿੱਚ ਬੰਦ 16 ਸਾਲ ਦਾ ਪਟਿਆਲਾ ਨਿਵਾਸੀ ਹੈ। ਉਨ੍ਹਾਂ ਦੱਸਿਆ ਕਿ ਇਸ ਸਬੰਧੀ ਵੱਖ-ਵੱਖ ਟੀਮਾਂ ਦਾ ਗਠਨ ਕਰ ਦਿੱਤਾ ਗਿਆ ਹੈ, ਜਿਨ੍ਹਾਂ ਵਿਚੋਂ ਇੱਕ ਟੀਮ ਨੂੰ ਪਟਿਆਲਾ ਭੇਜਿਆ ਜਾਵੇਗਾ ਅਤੇ ਦੂਸਰੀ ਟੀਮ ਨੂੰ ਅੰਮ੍ਰਿਤਸਰ ਭੇਜਿਆ ਜਾਵੇਗਾ ਤਾਂ ਕਿ ਇਹਨਾਂ ਦੋਵਾਂ ਹੀ ਮੁਲਜਮਾਂ ਨੂੰ ਜਲਦ ਤੋਂ ਜਲਦ ਕਾਬੂ ਕੀਤਾ ਜਾ ਸਕੇ। ਉਨ੍ਹਾਂ ਇਹ ਵੀ ਦੱਸਿਆ ਕਿ ਇਨ੍ਹਾਂ ਦੋਵਾਂ ਦੇ ਪਰਿਵਾਰਿਕ ਮੈਂਬਰਾਂ ਨੂੰ ਵੀ ਸੂਚਿਤ ਕਰ ਦਿੱਤਾ ਗਿਆ ਹੈ ਅਤੇ ਸਬੰਧਤ ਥਾਣੇ ਨੂੰ ਵੀ ਇਸ ਬਾਰੇ ਜਾਣਕਾਰੀ ਸਾਂਝੀ ਕਰ ਦਿੱਤੀ ਗਈ ਹੈ ਤਾਂ ਕਿ ਇਨ੍ਹਾਂ ਦੀ ਗ੍ਰਿਫਤਾਰੀ ਜਲਦ ਤੋਂ ਜਲਦ ਹੋ ਸਕੇ। ਹੋਰ ਪੰਜਾਬੀ ਖਬਰਾਂ ਲਈ TV9 ਪੰਜਾਬੀ ਦੀ ਵੈਬਸਾਈਟ ਤੇ ਜਾਓ

ਅੰਮ੍ਰਿਤਸਰ ਦੇ ਹੁੱਕਾ ਬਾਰ ਵਿੱਚ ਕਾਂਗਰਸੀਆਂ ਦਾ ਜਸ਼ਨ, ਬਾਲੀਵੁੱਡ ਗੀਤ "ਤੇਰਾ ਪਿਆਰ ਪਿਆਰ, ਹੁੱਕਾ ਬਾਰ" 'ਤੇ ਥਿਰਕੇ
ਅੰਮ੍ਰਿਤਸਰ ਦੇ ਹੁੱਕਾ ਬਾਰ ਵਿੱਚ ਕਾਂਗਰਸੀਆਂ ਦਾ ਜਸ਼ਨ, ਬਾਲੀਵੁੱਡ ਗੀਤ
Punjab Weather: ਠੰਢ ਨਾਲ ਕੰਬੇ ਪੰਜਾਬ, ਹਰਿਆਣਾ ਅਤੇ ਦਿੱਲੀ-NCR, ਮੌਸਮ ਵਿਭਾਗ ਦਾ ਅਲਰਟ, ਵਧੀਆਂ ਮੁਸ਼ਕਲਾਂ
Punjab Weather: ਠੰਢ ਨਾਲ ਕੰਬੇ ਪੰਜਾਬ, ਹਰਿਆਣਾ ਅਤੇ ਦਿੱਲੀ-NCR, ਮੌਸਮ ਵਿਭਾਗ ਦਾ ਅਲਰਟ, ਵਧੀਆਂ ਮੁਸ਼ਕਲਾਂ...
ਕੇਂਦਰੀ ਕਰਮਚਾਰੀਆਂ ਲਈ ਖੁਸ਼ਖਬਰੀ: ਜਨਵਰੀ 2026 ਤੋਂ ਡੀਏ ਵਿੱਚ 2% ਵਾਧਾ ਲਗਭਗ ਤੈਅ
ਕੇਂਦਰੀ ਕਰਮਚਾਰੀਆਂ ਲਈ ਖੁਸ਼ਖਬਰੀ: ਜਨਵਰੀ 2026 ਤੋਂ ਡੀਏ ਵਿੱਚ 2% ਵਾਧਾ ਲਗਭਗ ਤੈਅ...
ਬੈਠਕ ਦਾ ਹੋਵੇ ਲਾਈਵ ਟੈਲੀਕਾਸਟ, ਸੀਐਮ ਮਾਨ ਦੀ ਅਕਾਲ ਤਖ਼ਤ ਦੇ ਜਥੇਦਾਰ ਨੂੰ ਅਪੀਲ
ਬੈਠਕ ਦਾ ਹੋਵੇ ਲਾਈਵ ਟੈਲੀਕਾਸਟ, ਸੀਐਮ ਮਾਨ ਦੀ ਅਕਾਲ ਤਖ਼ਤ ਦੇ ਜਥੇਦਾਰ ਨੂੰ ਅਪੀਲ...
CM ਮਾਨ ਨੇ ਅੰਮ੍ਰਿਤ ਨਹੀਂ ਛੱਕਿਆ, ਫਿਰ ਉਹ ਪਤਿਤ ਸਿੱਖ ਕਿਵੇਂ ਹੋਏ? ਅਕਾਲ ਤਖ਼ਤ ਮੁੜ ਕਰੇ ਆਦੇਸ਼ 'ਤੇ ਵਿਚਾਰ, ਜਾਣੋ ਕੀ ਬੋਲੇ DSGMC ਦੇ ਚੇਅਰਮੈਨ
CM ਮਾਨ ਨੇ ਅੰਮ੍ਰਿਤ ਨਹੀਂ ਛੱਕਿਆ, ਫਿਰ ਉਹ ਪਤਿਤ ਸਿੱਖ ਕਿਵੇਂ ਹੋਏ? ਅਕਾਲ ਤਖ਼ਤ ਮੁੜ ਕਰੇ ਆਦੇਸ਼ 'ਤੇ ਵਿਚਾਰ, ਜਾਣੋ ਕੀ ਬੋਲੇ DSGMC ਦੇ ਚੇਅਰਮੈਨ...
ICC ਦਾ Bangladesh ਨੂੰ ਝਟਕਾ, ਭਾਰਤ ਵਿੱਚ ਹੀ ਖੇਡੇ ਹੋਣਗੇ ਟੀ-20 ਵਿਸ਼ਵ ਕੱਪ 2026 ਦੇ ਮੈਚ
ICC ਦਾ Bangladesh ਨੂੰ ਝਟਕਾ, ਭਾਰਤ ਵਿੱਚ ਹੀ ਖੇਡੇ ਹੋਣਗੇ ਟੀ-20 ਵਿਸ਼ਵ ਕੱਪ 2026 ਦੇ ਮੈਚ...
PM Modi ਅਤੇ ਅਮਿਤ ਸ਼ਾਹ ਦੇ ਖਿਲਾਫ JNU ਚ ਨਾਅਰੇਬਾਜ਼ੀ 'ਤੇ ਹੰਗਾਮਾ
PM Modi ਅਤੇ ਅਮਿਤ ਸ਼ਾਹ ਦੇ ਖਿਲਾਫ JNU ਚ ਨਾਅਰੇਬਾਜ਼ੀ 'ਤੇ ਹੰਗਾਮਾ...
AAM Aadmi Clinic: ਮੁਫ਼ਤ ਪ੍ਰੇਗਨੈਂਸੀ ਕੇਅਰ ਨਾਲ ਮਜਬੂਤ ਹੋਈ ਮਾਂ ਅਤੇ ਬੱਚੇ ਦੀ ਸੁਰੱਖਿਆ
AAM Aadmi Clinic: ਮੁਫ਼ਤ ਪ੍ਰੇਗਨੈਂਸੀ ਕੇਅਰ ਨਾਲ ਮਜਬੂਤ ਹੋਈ ਮਾਂ ਅਤੇ ਬੱਚੇ ਦੀ ਸੁਰੱਖਿਆ...
Weather Update: ਕਸ਼ਮੀਰ ਵਿੱਚ ਪਾਰਾ ਜ਼ੀਰੋ ਤੋਂ ਹੇਠਾਂ, ਪੰਜਾਬ 'ਚ ਸੀਤਲਹਿਰ, ਦਿੱਲੀ ਵਿੱਚ ਠੰਢ ਅਤੇ ਪ੍ਰਦੂਸ਼ਣ ਦੀ ਦੋਹਰੀ ਮਾਰ
Weather Update: ਕਸ਼ਮੀਰ ਵਿੱਚ ਪਾਰਾ ਜ਼ੀਰੋ ਤੋਂ ਹੇਠਾਂ, ਪੰਜਾਬ 'ਚ ਸੀਤਲਹਿਰ, ਦਿੱਲੀ ਵਿੱਚ ਠੰਢ ਅਤੇ ਪ੍ਰਦੂਸ਼ਣ ਦੀ ਦੋਹਰੀ ਮਾਰ...