AQI
TV9 NETWORK LOGO
User Image
Sign In

By signing in or creating an account, you agree with Associated Broadcasting Company's Terms & Conditions and Privacy Policy.

ਪੰਜਾਬਸ਼ਾਰਟ ਵੀਡੀਓਜ਼ਦੇਸ਼ਦੁਨੀਆਟ੍ਰੈਂਡਿੰਗਮਨੋਰੰਜਨਵੈੱਬ ਸਟੋਰੀਜ਼ਖੇਡਾਂਧਰਮਵੀਡੀਓਲਾਈਫਸਟਾਈਲਕਾਰੋਬਾਰਟੈਕਨੋਲਜੀਫੋਟੋ ਗੈਲਰੀਚੋਣਾਂ 2026

ਪੰਜਾਬ ਪਹੁੰਚੇ ਕੇਂਦਰੀ ਸਿਹਤ ਮੰਤਰੀ ਨੇ ਭਾਜਪਾ ਸਰਕਾਰ ਦੇ 9 ਸਾਲ ਪੂਰੇ ਹੋਣ ‘ਤੇ ਗਿਣਵਾਈਆਂ ਉਪਲੱਬਧੀਆਂ

ਕੇਂਦਰੀ ਮੰਤਰੀ ਮਨਸੁੱਖ ਮੰਡਾਵੀਆ ਨੇ ਕਿਹਾ ਕਿ ਮੋਦੀ ਸਰਕਾਰ ਨੇ ਕਿਸਾਨਾਂ ਲਈ ਢਾਈ ਲੱਖ ਕਰੋੜ ਰੁਪਏ ਦੀ ਖਾਦ ਤੇ ਸਬਸਿਡੀ ਦਿੱਤੀ, ਜਿਸ ਕਰਕੇ ਕਿਸਾਨਾਂ ਨੂੰ ਮਹਿੰਗਾ ਯੂਰੀਆ ਨਹੀਂ ਖਰੀਦਣਾ ਪਿਆ।

rajinder-arora-ludhiana
| Published: 01 Jun 2023 18:21 PM IST
Share
ਲੁਧਿਆਣਾ/ਬਰਨਾਲਾ ਨਿਊਜ: ਕੇਂਦਰ ‘ਚ ਮੋਦੀ ਸਰਕਾਰ ਦੇ 9 ਸਾਲ ਪੂਰੇ ਹੋਣ ਦੇ ਮੌਕੇ ਤੇ ਕੇਂਦਰੀ ਸਿਹਤ ਮੰਤਰੀ ਮਨਸੁੱਖ ਮੰਡਾਵੀਆ ਵੱਲੋਂ ਲੁਧਿਆਣਾ ਦੇ ਸਥਾਨਕ ਸਰਕਟ ਹਾਊਸ ਚ ਪ੍ਰੈਸ ਕਾਨਫਰੰਸ ਕੀਤੀ ਗਈ। ਇਸ ਦੌਰਾਨ ਉਨ੍ਹਾਂ ਵੱਲੋਂ 9 ਸਾਲਾਂ ਦੀਆਂ ਪ੍ਰਾਪਤੀਆਂ ਗਿਣਵਾਈਆਂ ਗਾਈਆਂ। ਇਸ ਮੌਕੇ ਮਨਸੁੱਖ ਮੰਡਾਵੀਆ ਨੇ ਕਿਹਾ ਕਿ ਸਰਕਾਰ ਨੇ 9 ਸਾਲ ਚ ਦੇਸ਼ ਦੀ ਗਰੀਬੀ ਨੂੰ ਘੱਟ ਕੀਤਾ ਅਤੇ ਉਨ੍ਹਾਂ ਲੋਕਾਂ ਤੱਕ ਸਮਾਜਿਕ ਸਕੀਮਾਂ ਦਾ ਫ਼ਾਇਦਾ ਪਹੁੰਚਿਆ ਜਿਨ੍ਹਾ ਨੂੰ ਸਰਕਾਰੀ ਸਕੀਮਾਂ ਦਾ ਲਾਭ ਨਹੀਂ ਮਿਲਦਾ ਸੀ। ਉਹਨਾਂ ਕਿ ਕਿ ਦੇਸ਼ ਵਿੱਚ 52 ਸਾਲ 133 ਦਿਨ ਤਕ ਕਾਂਗਰਸ ਦਾ ਰਾਜ ਰਿਹਾ ਗਰੀਬੀ ਨਹੀਂ ਹਟੀ ਗਰੀਬ ਜਰੂਰ ਹਟ ਗਿਆ। ਗਰੀਬਾਂ ਨੂੰ ਵੀ ਜਿਊਣ ਦਾ ਅਧਿਕਾਰ ਹੈ। ਉਨ੍ਹਾਂ ਕਿਹਾ ਕਿ 9.5 ਕਰੋੜ ਪਰਿਵਾਰਾਂ ਨੂੰ ਮੁਫ਼ਤ ਗੈਸ ਸਿਲੰਡਰ ਵੰਡੇ ਗਏ। ਅਸੀਂ ਇਨ੍ਹੇ ਵੱਡੇ ਦੇਸ਼ ਚ ਕਰੋਨਾ ਨੂੰ ਮੈਨੇਜ ਕੀਤਾ। ਕਿਸੇ ਨੂੰ ਭੁੱਖੇ ਨਹੀਂ ਸੋਨ ਦਿੱਤਾ ਗਿਆ, ਕਿਹਾ ਕਿ ਵੱਡੇ ਵੱਡੇ ਦੇਸ਼ਾਂ ਦੇ ਹਾਲਾਤ ਖਰਾਬ ਸਨ ਅਤੇ ਖਾਣ ਨੂੰ ਖਾਣਾ ਨਹੀਂ ਸੀ। ਅਤੇ ਲੋਕਾਂ ਦੀਆਂ ਲਾਈਨਾਂ ਨਹੀਂ ਲੱਗਣ ਦਿੱਤੀ,ਕਿਹਾ ਕਿ 80 ਕਰੋੜ ਲੋਕਾਂ ਨੂੰ ਅੱਜ ਤੱਕ ਅਨਾਜ ਦਿੱਤਾ ਜਾ ਰਿਹਾ ਹੈ। ਕਿਸੇ ਨੂੰ ਭੁੱਖਾ ਨਹੀਂ ਸੋਨ ਦਿੱਤਾ ਗਿਆ। ਇਸ ਦੌਰਾਨ ਉਨ੍ਹਾਂ ਸਿਹਤ ਸਹੂਲਤਾਂ ਦਾ ਜ਼ਿਕਰ ਕਰਦੇ ਹੋਏ ਕਿਹਾ ਕਿ ਦੇਸ਼ ਦੇ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਵੱਲੋਂ ਗਰੀਬ ਵਰਗ ਦੇ ਲੋਕਾਂ ਲਈ ਇਲਾਜ ਕਰਾਉਣ ਚ ਅਸਮਰੱਥ ਕਰੀਬ 60 ਕਰੋੜ ਲੋਕਾਂ ਲਈ 5 ਲੱਖ ਰੁਪਏ ਤੱਕ ਦਾ ਸਿਹਤ ਬੀਮਾ ਕਰਕੇ ਵਿਸ਼ਵ ਦੀ ਸਭ ਤੋਂ ਵੱਡੀ ਪਾਲਿਸੀ ਲਾਗੂ ਕੀਤੀ। ਉਨ੍ਹਾਂ ਕਿਹਾ ਕਿ ਦੇਸ਼ ਦੇ 22 ਹਜ਼ਾਰ ਹਸਪਤਾਲਾਂ ਨੂੰ ਆਯੁਸ਼ਮਾਨ ਕਾਰਡ ਨਾਲ ਜੋੜਿਆ ਗਿਆ। ਜਿਸ ਦਾ ਲੋਕ ਵੀ ਲਾਹਾ ਲੈ ਰਹੇ ਨੇ ਕਿਹਾ ਕਿ ਸਾਰੇ ਦੇਸ਼ ਚ ਇਸ ਨੂੰ ਲਾਗੂ ਕੀਤਾ ਗਿਆ। ਇਸੇ ਤਰ੍ਹਾਂ ਬਰਨਾਲਾ ਵਿੱਚ ਵੀ ਮੰਡਾਵੀਆ ਨੇ ਮੋਦੀ ਸਰਕਾਰ ਦੀਆਂ ਪ੍ਰਾਪਤੀਆਂ ਗਿਣਵਾਉਂਦਿਆਂ ਕਿਹਾ ਕਿ 2018 ਤੋਂ ਲੈਕੇ ਹੁਣ ਤੱਕ 6 ਕਰੋੜ ਲਾਭਪਾਤਰੀਆ ਨੇ ਆਯੁਸ਼ਮਾਨ ਸਕੀਮ ਦਾ ਫਾਇਦਾ ਲੈ ਚੁੱਕੇ ਨੇ ਇਸ ਤੋਂ ਇਲਾਵਾ ਉਨ੍ਹਾਂ ਕਿਹਾ ਕਿ ਦੇਸ਼ ਭਰ ਦੇ ਵਿਚ ਜਨ ਔਸ਼ਧੀ ਸੈਂਟਰ ਖੋਲੇ ਗਏ ਤਾਂ ਕਿ ਲੋਕ ਸਸਤੀਆਂ ਦਵਾਈਆਂ ਲੈ ਸਕਣ ਉਨ੍ਹਾਂ ਕਿਹਾ ਕਿ ਹੁਣ ਵੀ ਪੰਜਾਬ ਦੇ ਵਿਚ 500 ਤੋਂ ਵੱਧ ਜਨ ਅਸ਼ੁੱਧੀ ਕੇਂਦਰ ਨੇ। ਜਿੱਥੇ ਕੇਂਦਰ ਸਰਕਾਰ ਵੱਲੋਂ ਦਿੱਤੀਆਂ ਜਾ ਰਹੀਆਂ ਦਵਾਈਆਂ ਲੋਕਾਂ ਤੱਕ ਸਸਤੇ ਰੇਟ ਤੇ ਦਿੱਤੀਆਂ ਜਾ ਰਹੀਆਂ ਨੇ। ਕੇਂਦਰੀ ਸਿਹਤ ਮੰਤਰੀ ਨੇ ਦੇਸ਼ ਦੇ ਵਿੱਚ ਬੇਰੁਜ਼ਗਾਰੀ ਨੂੰ ਖਤਮ ਕਰਨ ਲਈ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਦੀ ਸ਼ਲਾਘਾ ਕੀਤੀ ਅਤੇ ਕਿਹਾ ਕਿ ਦੇਸ਼ ਦੇ ਜਿਆਦਾਤਰ ਨੌਜਵਾਨਾਂ ਨੂੰ ਸਲਿਕ ਡਿਵੈਲਪਮੈਂਟ ਦੇ ਨਾਲ ਜੋੜਨ ਲਈ ਜ਼ੋਰ ਦਿੱਤਾ ਜਾ ਰਿਹਾ ਹੈ। ਤਾਂ ਕਿ ਦੇਸ਼ ਦਾ ਭਵਿੱਖ ਅੱਗੇ ਵਧ ਸਕੇ ਉਨ੍ਹਾਂ ਇਹ ਵੀ ਕਿਹਾ ਕਿ ਉਨ੍ਹਾਂ ਨੂੰ ਫੱਟ ਲਾਇਜਰ ਅਤੇ ਡੀਏਪੀ ਦੀਆ ਖਾਦਾਂ ਨੂੰ ਮਹਿੰਗੇ ਭਾਅ ਤੇ ਵਿਦੇਸ਼ ਤੋਂ ਮੰਗਵਾਉਣੀ ਪਿਆ ਹੈ ਅਤੇ ਕਿਸਾਨਾਂ ਨੂੰ ਇਹ ਖਾਦ ਸਬਸਿਡੀ ਦੇ ਨਾਲ ਦਿੱਤੀ ਗਈ ਹੈ ਤਾਂ ਕਿ ਮਹਿੰਗੀ ਹੋਈ ਖਾਦ ਨੂੰ ਸਹੀ ਭਾਅ ਤੇ ਦਿੱਤਾ ਜਾਵੇ। ਪੰਜਾਬ ਦੀਆਂ ਤਾਜ਼ਾ ਪੰਜਾਬੀ ਖਬਰਾਂ ਪੜਣ ਲਈ ਤੁਸੀਂ TV9 ਪੰਜਾਬੀ ਦੀ ਵੈਵਸਾਈਟ ‘ਤੇ ਜਾਓ ਅਤੇ ਲੁਧਿਆਣਾ ਅਤੇ ਚੰਡੀਗੜ੍ਹ ਦੀਆਂ ਖਬਰਾਂ, ਲੇਟੇਸਟ ਵੇੱਬ ਸਟੋਰੀ, NRI ਨਿਊਜ਼, ਮਨੋਰੰਜਨ ਦੀ ਖਬਰ, ਵਿਦੇਸ਼ ਦੀ ਬ੍ਰੇਕਿੰਗ ਨਿਊਜ਼, ਪਾਕਿਸਤਾਨ ਦਾ ਹਰ ਅਪਡੇਟ, ਧਰਮ ਅਤੇ ਗੁਰਬਾਣੀ ਦੀਆਂ ਖਬਰਾਂ ਜਾਣੋ

Follow Us
Vande Mataram Controversy: ਸ਼ਰਮੀਲਾ ਟੈਗੋਰ ਦੇ ਬਿਆਨ 'ਤੇ ਕੰਗਨਾ ਰਣੌਤ ਦਾ ਜਵਾਬੀ ਹਮਲਾ ਕੀਤਾ
Vande Mataram Controversy: ਸ਼ਰਮੀਲਾ ਟੈਗੋਰ ਦੇ ਬਿਆਨ 'ਤੇ ਕੰਗਨਾ ਰਣੌਤ ਦਾ ਜਵਾਬੀ ਹਮਲਾ ਕੀਤਾ...
ਖੰਡ-ਸਰੋਂ ਦੇ ਭਾਅ ਅਸਮਾਨ 'ਤੇ ਪਹੁੰਚੇ, ਖਪਤਕਾਰ ਬੋਲੇ - ਸਰਕਾਰ ਕਰੇ ਲੋਕਾਂ 'ਤੇ ਰਹਿਮ
ਖੰਡ-ਸਰੋਂ ਦੇ ਭਾਅ ਅਸਮਾਨ 'ਤੇ ਪਹੁੰਚੇ, ਖਪਤਕਾਰ ਬੋਲੇ - ਸਰਕਾਰ ਕਰੇ ਲੋਕਾਂ 'ਤੇ ਰਹਿਮ...
ਮੋਹਾਲੀ ਵਿੱਚ ਬੇਸਮੈਂਟ ਦੀ ਉਸਾਰੀ ਦੌਰਾਨ ਹਾਦਸਾ, 2 ਦੀ ਮੌਤ, 2 ਜਖ਼ਮੀ
ਮੋਹਾਲੀ ਵਿੱਚ ਬੇਸਮੈਂਟ ਦੀ ਉਸਾਰੀ ਦੌਰਾਨ ਹਾਦਸਾ, 2 ਦੀ ਮੌਤ, 2 ਜਖ਼ਮੀ...
ਸਾਬਕਾ ਸੀਐਮ ਚਰਨਜੀਤ ਚੰਨੀ ਨੇ PU 'ਚ ਦਿੱਤੀ ਪ੍ਰੀਖਿਆ, ਕਹੀ ਇਹ ਗੱਲ
ਸਾਬਕਾ ਸੀਐਮ ਚਰਨਜੀਤ ਚੰਨੀ ਨੇ PU 'ਚ ਦਿੱਤੀ ਪ੍ਰੀਖਿਆ, ਕਹੀ ਇਹ ਗੱਲ...
ਹਿਮਾਚਲ 'ਚ ਲਗਾਤਾਰ ਜਾਰੀ ਹੈ ਮੀਂਹ ਦਾ ਕਹਿਰ, ਸੈਂਕੜੇ ਸੜਕਾਂ ਬੰਦ, ਕਈ ਥਾਵਾਂ 'ਤੇ ਲੈਂਡਸਲਾਈਡ
ਹਿਮਾਚਲ 'ਚ ਲਗਾਤਾਰ ਜਾਰੀ ਹੈ ਮੀਂਹ ਦਾ ਕਹਿਰ, ਸੈਂਕੜੇ ਸੜਕਾਂ ਬੰਦ, ਕਈ ਥਾਵਾਂ 'ਤੇ ਲੈਂਡਸਲਾਈਡ...
ਧੀ ਦੇ ਵਿਆਹ 'ਚੋਂ ਪੁਲਿਸ ਨੇ ਚੁੱਕਿਆ ਪਿਓ, ਮੋਟਰਾਂ-ਟ੍ਰਾਂਸਫਾਰਮਰ ਚੋਰੀ ਕਰਨ ਦਾ ਆਰੋਪ
ਧੀ ਦੇ ਵਿਆਹ 'ਚੋਂ ਪੁਲਿਸ ਨੇ ਚੁੱਕਿਆ ਪਿਓ, ਮੋਟਰਾਂ-ਟ੍ਰਾਂਸਫਾਰਮਰ ਚੋਰੀ ਕਰਨ ਦਾ ਆਰੋਪ...
ਜਲੰਧਰ 'ਚ Bikaner Sweets & Bakers ਤੋਂ 92,000 ਦੀ ਨਕਦੀ ਅਤੇ ਸਾਮਾਨ ਲੈ ਕੇ ਚੋਰ ਫਰਾਰ
ਜਲੰਧਰ 'ਚ Bikaner Sweets & Bakers ਤੋਂ 92,000 ਦੀ ਨਕਦੀ ਅਤੇ ਸਾਮਾਨ ਲੈ ਕੇ ਚੋਰ ਫਰਾਰ...
ਚੋਣਾਂ ਨੇੜੇ ਆਉਂਦੇ ਹੀ BJP ਨੇ ਸ਼ੁਰੂ ਕੀਤੀ ਤਿਆਰੀ...ਸਤੇਂਦਰ ਜੈਨ ਦੀ ਗ੍ਰਿਫਤਾਰੀ 'ਤੇ ਹਮਲਾਵਰ AAP
ਚੋਣਾਂ ਨੇੜੇ ਆਉਂਦੇ ਹੀ BJP ਨੇ ਸ਼ੁਰੂ ਕੀਤੀ ਤਿਆਰੀ...ਸਤੇਂਦਰ ਜੈਨ ਦੀ ਗ੍ਰਿਫਤਾਰੀ 'ਤੇ ਹਮਲਾਵਰ AAP...
ਖਨੌਰੀ ਬਾਰਡਰ 'ਤੇ ਕਿਸਾਨਾਂ ਦਾ ਇੱਕਠ, ਕੱਲ੍ਹ ਪੂਰੇ ਦੇਸ਼ 'ਚ ਮਾਰਚ ਦੀ ਤਿਆਰੀ
ਖਨੌਰੀ ਬਾਰਡਰ 'ਤੇ ਕਿਸਾਨਾਂ ਦਾ ਇੱਕਠ, ਕੱਲ੍ਹ ਪੂਰੇ ਦੇਸ਼ 'ਚ ਮਾਰਚ ਦੀ ਤਿਆਰੀ...