Vigilance ਨੇ ਪ੍ਰਾਈਵੇਟ ਡਾਕਟਰ ਅਤੇ ਸਮਾਜ ਸੇਵੀ ਕੀਤਾ ਗ੍ਰਿਫਤਾਰ, ਪੈਟਰੋਲ ਪੰਪ ਮਾਲਿਕ ਤੋਂ 2 ਲੱਖ ਰੁਪਏ ਦੀ ਰਿਸ਼ਵਤ ਲੈਣ ਦੇ ਇਲਜ਼ਾਮ

Published: 

07 Jul 2023 07:00 AM

ਪੰਜਾਬ ਸਰਕਾਰ ਲਗਾਤਾਰ ਰਿਸ਼ਵਤ ਲੈਣ ਵਾਲਿਆਂ ਤੇ ਕਾਰਵਾਈ ਕਰ ਰਹੀ ਹੈ। ਤੇ ਹੁਣ ਲੁਧਿਆਣਾ ਵਿਜੀਲੈਂਸ ਨੇ ਇੱਕ ਪ੍ਰਾਈਵੇਟ ਡਾਕਟਰ ਅਤੇ ਸਮਾਜ ਸੇਵੀ ਤੇ ਕਾਰਵਾਈ ਕੀਤੀ ਹੈ। ਉਨ੍ਹਾਂ ਨੂੰ ਇੱਕ ਪੈਟਰੋਲ ਪੰਪ ਮਾਲਿਕ ਤੋਂ ਦੋ ਲੱਖ ਰੁਪਏ ਦੀ ਰਿਸ਼ਵਤ ਲੈਂਦੇ ਹੋਏ ਗ੍ਰਿਫਤਾਰ ਕੀਤਾ ਹੈ।

Vigilance ਨੇ ਪ੍ਰਾਈਵੇਟ ਡਾਕਟਰ ਅਤੇ ਸਮਾਜ ਸੇਵੀ ਕੀਤਾ ਗ੍ਰਿਫਤਾਰ, ਪੈਟਰੋਲ ਪੰਪ ਮਾਲਿਕ ਤੋਂ 2 ਲੱਖ ਰੁਪਏ ਦੀ ਰਿਸ਼ਵਤ ਲੈਣ ਦੇ ਇਲਜ਼ਾਮ
Follow Us On

ਲੁਧਿਆਣਾ ਨਿਊਜ। ਭ੍ਰਿਸ਼ਟਾਚਾਰ ਵਿਰੁੱਧ ਵਿੱਢੀ ਮੁਹਿੰਮ ਤਹਿਤ ਪੰਜਾਬ ਵਿਜੀਲੈਂਸ ਬਿਊਰੋ ਨੇ ਇੱਕ ਪ੍ਰਾਈਵੇਟ ਡਾਕਟਰ ਅਤੇ ਇੱਕ ਸਮਾਜ ਸੇਵੀ ਨੂੰ 2 ਲੱਖ ਰੁਪਏ ਦੀ ਰਿਸ਼ਵਤ ਲੈਂਦਿਆਂ ਰੰਗੇ ਹੱਥੀਂ ਕਾਬੂ ਕੀਤਾ ਹੈ। ਫੜੇ ਗਏ ਵਿਅਕਤੀਆਂ ਦੀ ਪਛਾਣ ਡਾ: ਅਸ਼ੋਕ ਕੁਮਾਰ, ਬੀ. ਏ. ਨਵਜੀਵਨ ਕਲੀਨਿਕ ਚਲਾਉਣ ਵਾਲੇ ਅਤੇ ਸਮਾਜ ਸੇਵੀ ਰਾਜਵੀਰ ਸਿੰਘ ਵਾਸੀ ਸੁੰਦਰ ਨਗਰ ਲੁਧਿਆਣਾ ਦੇ ਤੌਰ ਤੇ ਹੋਈ ਹੈ। ਵਿਜੀਲੈਂਸ ਬਿਊਰੋ ਦੇ ਐਸਐਸਪੀ ਰਵਿੰਦਰ ਸਿੰਘ ਨੇ ਦੱਸਿਆ ਕਿ ਮੁਲਜ਼ਮਾਂ ਨੂੰ ਲਖਵੀਰ ਸਿੰਘ ਵਾਸੀ ਗੁਰੂ ਗੋਬਿੰਦ ਸਿੰਘ ਨਗਰ, ਸ਼ਿਕਾਇਤ ਤੇ ਗ੍ਰਿਫਤਾਰ ਕੀਤਾ ਹੈ। ਸ਼ਿਕਾਇਤਕਰਤਾ ਲਖਵੀਰ ਸਿੰਘ ਨੇ ਆਪਣੀ ਸ਼ਿਕਾਇਤ ਵਿੱਚ ਦੱਸਿਆ ਕਿ ਉਸ ਨੇ ਕੁਝ ਮਹੀਨੇ ਪਹਿਲਾਂ ਹਿੰਦੁਸਤਾਨ ਪੈਟਰੋਲੀਅਮ ਕੰਪਨੀ ਤੋਂ ਸਾਰੀਆਂ ਸਰਕਾਰੀ ਪ੍ਰਵਾਨਗੀਆਂ ਲੈ ਕੇ ਪੈਟਰੋਲ ਪੰਪ ਦਾ ਲਾਇਸੈਂਸ ਲਿਆ ਸੀ।

ਸੁਖਦੇਵ ਸਿੰਘ ਦੀ ਜ਼ਮੀਨ ਤੇ ਇਹ ਪੈਟਰੋਲ ਪੰਪ ਲਗਾਇਆ ਗਿਆ ਹੈ। ਕੁਝ ਦਿਨ ਪਹਿਲਾਂ ਸਮਾਜ ਸੇਵੀ ਰਾਜਵੀਰ ਸਿੰਘ ਨੇ 3-4 ਵਿਅਕਤੀਆਂ ਨਾਲ ਮਿਲ ਕੇ ਉਸ ਦੇ ਪੈਟਰੋਲ ਪੰਪ ਦੀ ਕਾਰ ਵਿਚ ਫੋਟੋ ਖਿਚਵਾਉਣੀ ਸ਼ੁਰੂ ਕਰ ਦਿੱਤੀ ਅਤੇ ਕਿਹਾ ਕਿ ਇਹ ਪੈਟਰੋਲ ਪੰਪ ਨਾਜਾਇਜ਼ ਤੌਰ ‘ਤੇ ਸਥਾਪਿਤ ਕੀਤਾ ਗਿਆ ਹੈ ਅਤੇ ਉਹ ਇਸ ਨੂੰ ਬੰਦ ਕਰਵਾ ਦੇਣਗੇ।

ਐਨ.ਓ. ਓ. ਸੀ ਲੈ ਕੇ ਲਗਾਇਆ ਪੈਟਰੋਲ ਪੰਪ

ਸ਼ਿਕਾਇਤਕਰਤਾ ਲਖਵੀਰ ਸਿੰਘ ਨੇ ਦੱਸਿਆ ਕਿ ਉਸ ਨੇ ਸਪੱਸ਼ਟ ਕਰਨ ਦੀ ਕੋਸ਼ਿਸ਼ ਕੀਤੀ ਕਿ ਉਸ ਨੇ ਐਨ.ਓ. ਓ. ਸੀ., ਨੂੰ ਲੈ ਕੇ ਹੀ ਇਹ ਪੈਟਰੋਲ ਪੰਪ ਲਗਾਇਆ ਗਿਆ ਹੈ, ਜਿਸ ‘ਤੇ ਰਾਜਵੀਰ ਸਿੰਘ ਨੇ ਉਸਨੂੰ ਧਮਕੀਆਂ ਦੇਣੀਆਂ ਸ਼ੁਰੂ ਕਰ ਦਿੱਤੀਆਂ ਕਿ ਉਹ ਉਸ ਦਾ ਲਾਇਸੈਂਸ ਰੱਦ ਕਰ ਦੇਵੇਗਾ | ਇਸ ਤੋਂ ਬਾਅਦ ਰਾਜਵੀਰ ਨੇ ਸੋਮਵਾਰ ਨੂੰ ਕੁੱਝ ਵਿਅਕਤੀਆਂ ਨਾਲ ਜਾ ਕੇ ਡੀਸੀ ਲੁਧਿਆਣਾ ਨੂੰ ਮੰਗ ਪੱਤਰ ਸੌਂਪਿਆ, ਜਿਸ ਨੂੰ ਡੀਸੀ ਨੇ ਸਬੰਧਤ ਵਿਭਾਗ ਦੇ ਹਵਾਲੇ ਕਰ ਦਿੱਤਾ।

‘ਸਰਕਾਰੀ ਗਵਾਹਾਂ ਦੀ ਹਾਜਰੀ ‘ਚ ਕੀਤੀ ਕਾਰਵਾਈ’

ਉਨ੍ਹਾਂ ਦੱਸਿਆ ਕਿ ਸ਼ਿਕਾਇਤਕਰਤਾ ਨੇ ਫਿਰ ਜ਼ਮੀਨ ਦੇ ਮਾਲਕ ਸੁਖਦੇਵ ਸਿੰਘ ਨੂੰ ਪੂਰੇ ਮਾਮਲੇ ਦੀ ਜਾਣਕਾਰੀ ਦਿੱਤੀ ਅਤੇ ਸੁਖਦੇਵ ਸਿੰਘ ਨੇ ਰਾਜਵੀਰ ਸਿੰਘ ਦੇ ਨਜ਼ਦੀਕੀ ਡਾਕਟਰ ਅਸ਼ੋਕ ਕੁਮਾਰ ਨਾਲ ਸੰਪਰਕ ਕੀਤਾ। ਉਨ੍ਹਾਂ ਦੱਸਿਆ ਕਿ ਡਾ: ਅਸ਼ੋਕ ਕੁਮਾਰ ਨੇ ਜ਼ਿਲ੍ਹਾ ਖੁਰਾਕ ਤੇ ਸਪਲਾਈ ਕੰਟਰੋਲਰ (ਡੀ.ਐਫ.ਐਸ.ਸੀ.) ਪੂਰਬੀ ਲੁਧਿਆਣਾ ਅਤੇ ਪੰਜਾਬ ਪ੍ਰਦੂਸ਼ਣ ਕੰਟਰੋਲ ਬੋਰਡ ਲੁਧਿਆਣਾ ਦੇ ਸਬੰਧਤ ਅਧਿਕਾਰੀ ਦੇ ਨਾਂ ‘ਤੇ 25 ਲੱਖ ਦੀ ਰਿਸ਼ਵਤ ਦੀ ਮੰਗ ਕੀਤੀ ਅਤੇ ਸ਼ਿਕਾਇਤਕਰਤਾ ਨੇ ਦੋਵਾਂ ਨੂੰ 15 ਲੱਖ ‘ਚ ਰਾਜ਼ੀ ਕਰ ਲਿਆ। ਰਾਜਵੀਰ ਅਤੇ ਡਾਕਟਰ ਅਸ਼ੋਕ ਨੇ 2 ਲੱਖ ਰੁਪਏ ਐਡਵਾਂਸ ਅਤੇ 3 ਲੱਖ ਰੁਪਏ 2-4 ਦਿਨਾਂ ਵਿੱਚ ਅਤੇ ਬਾਕੀ 10 ਲੱਖ ਰੁਪਏ ਦੋ ਕਿਸ਼ਤਾਂ ਵਿੱਚ ਦੇਣ ਦੀ ਮੰਗ ਕੀਤੀ।

ਉਨ੍ਹਾਂ ਦੱਸਿਆ ਕਿ ਸ਼ਿਕਾਇਤ ਦੇ ਆਧਾਰ ‘ਤੇ ਥਾਣਾ ਵਿਜੀਲੈਂਸ ਬਿਓਰੋ, ਲੁਧਿਆਣਾ ਰੇਂਜ ਨੇ ਮਾਮਲਾ ਦਰਜ ਕਰਕੇ ਤਫਤੀਸ਼ ਸ਼ੁਰੂ ਕਰ ਦਿੱਤੀ ਹੈ ਅਤੇ ਸਰਕਾਰੀ ਗਵਾਹਾਂ ਦੀ ਹਾਜ਼ਰੀ ‘ਚ ਉਸ ਨੂੰ 2 ਲੱਖ ਰੁਪਏ ਦੀ ਰਿਸ਼ਵਤ ਲੈਂਦਿਆਂ ਮੌਕੇ ‘ਤੇ ਹੀ ਕਾਬੂ ਕਰ ਲਿਆ ਹੈ।

ਪੰਜਾਬ ਦੀਆਂ ਤਾਜ਼ਾ ਪੰਜਾਬੀ ਖਬਰਾਂ ਪੜਣ ਲਈ ਤੁਸੀਂ TV9 ਪੰਜਾਬੀ ਦੀ ਵੈਵਸਾਈਟ ਤੇ ਜਾਓ ਅਤੇ ਲੁਧਿਆਣਾ ਅਤੇ ਚੰਡੀਗੜ੍ਹ ਦੀਆਂ ਖਬਰਾਂ, ਲੇਟੇਸਟ ਵੇੱਬ ਸਟੋਰੀ, NRI ਨਿਊਜ਼,ਮਨੋਰੰਜਨ ਦੀ ਖਬਰ,ਵਿਦੇਸ਼ ਦੀ ਬ੍ਰੇਕਿੰਗ ਨਿਊਜ਼,ਪਾਕਿਸਤਾਨ ਦਾ ਹਰ ਅਪਡੇਟ,ਧਰਮ ਅਤੇ ਗੁਰਬਾਣੀ ਦੀਆਂ ਖਬਰਾਂ ਜਾਣੋ