Candidates for Lok Sabha: ‘ਵਿਪਨ ਸੂਦ ਕਾਕਾ ਲੋਕਸਭਾ ਲੁਧਿਆਣਾ ਤੋਂ ਅਕਾਲੀ ਦਲ ਦੇ ਉਮੀਦਵਾਰ’
Candidates for Lok Sabha: ਸ਼੍ਰੋਮਣੀ ਅਕਾਲੀ ਦਲ ਦੇ ਪ੍ਰਧਾਨ ਸੁਖਬੀਰ ਸਿੰਘ ਬਾਦਲ ਨੇ ਲੁਧਿਆਣਾ ਪਹੁੰਚਕੇ ਵਿਪਨ ਸੂਦ ਕਾਕਾ ਨੂੰ ਜ਼ਿਲ੍ਹਾ ਲੁਧਿਆਣਾ ਤੋਂ ਲੋਕਸਭਾ ਚੋਣਾਂ ਦਾ ਉਮੀਦਵਾਰ ਐਲਾਨਿਆ,, ਇਸ ਦੌਰਾਨ ਉਨ੍ਹਾਂ ਨੇ ਪੰਜਾਬ ਸਰਕਾਰ 'ਤੇ ਸਵਾਲ ਚੁੱਕੇ ਤੇ ਕਿਹਾ ਪੰਜਾਬ ਦੇ ਹਾਲਾਤ ਖਰਾਬ ਹੋ ਰਹੇ ਨੇ। ਬਾਦਲ ਨੇ ਕਿਹਾ ਪੰਜਾਬ ਸਰਕਾਰ ਨੂੰ ਇਸ ਬਾਰੇ ਗੰਭੀਰਤਾ ਨਾਲ ਸੋਚਣਾ ਚਾਹੀਦਾ ਹੈ।
Ludhiana News: ਸ਼੍ਰੋਮਣੀ ਅਕਾਲੀ ਦਲ ਨੇ 2024 ਦੀਆਂ ਲੋਕ ਸਭਾ ਚੋਣਾਂ ਲਈ ਆਪਣੇ ਉਮੀਦਵਾਰਾਂ ਦਾ ਐਲਾਨ ਕਰਨਾ ਸ਼ੁਰੂ ਕਰ ਦਿੱਤਾ ਹੈ। ਜਿਸਦੀ ਸ਼ੁਰੂਆਤ ਲੁਧਿਆਣਾ ਪਾਰਟੀ ਪ੍ਰਧਾਨ ਸੁਖਬੀਰ ਸਿੰਘ ਬਾਦਲ ਨੇ ਕੀਤੀ,, ਇਸ ਦੌਰਾਨ ਸਾਬਕਾ ਡਿਪਟੀ ਸੀਐਮ ਨੇ ਸੁਖਬੀਰ ਸਿੰਘ ਬਾਦਲ ਨੇ ਲੋਕਸਭਾ ਚੋਣਾਂ ਲਈ ਲੁਧਿਆਣਾ ਤੋਂ ਵਿਪਨਸੂਦ ਕਾਕਾ ਦੇ ਨਾਂਅ ਦਾ ਐਲ਼ਾਨ ਕੀਤਾ ਹੈ,, ਦਰਅਸਲ ਸੁਖਬੀਰ ਬਾਦਲ ਸ਼ਹਿਰ ਦੇ ਮਾਡਲ ਗ੍ਰਾਮ ਪਹੁੰਚੇ ਹੋਏ ਸਨ ਜਿੱਥੇ ਉਨ੍ਹਾਂ ਨੇ ਵਿਪਨ ਸੂਦ ਕਾਕਾ ਦੇ ਘਰ ਹੋਈ ਪਾਰਟੀ ਵਰਕਰਾਂ ਦੀ ਮੀਟਿੰਗ ਨੂੰ ਸੰਬੋਧਨ ਕੀਤਾ,, ਸੁਖਬੀਰ ਬਾਦਲ ਨੇ ਇਸ ਦੌਰਾਨ ਨਗਰ ਨਿਗਮ ਚੋਣਾਂ ਦੇ ਉਮੀਦਵਾਰਾਂ ਦਾ ਵੀ ਐਲਾਨ ਕੀਤਾ।
ਪੰਜਾਬ ਵਿੱਚ ਗੈਂਗਸਟਰ ਰਾਜਾ ਦਾ ਵਾਧਾ ਹੋਇਆ: ਸੁਖਬੀਰ
ਸ਼੍ਰੋਮਣੀ ਅਕਾਲੀ ਦਲ ਦੇ ਪ੍ਰਧਾਨ ਅਤੇ ਫ਼ਿਰੋਜ਼ਪੁਰ ਤੋਂ ਸੰਸਦ ਮੈਂਬਰ ਸੁਖਬੀਰ ਸਿੰਘ ਬਾਦਲ ਨੇ ਜਿਥੇ ਪੰਜਾਬ ਦੀ ਮੌਜੂਦਾ ਸਥਿਤੀ ਨੂੰ ਲੈ ਕੇ ਆਪ ਸਰਕਾਰ ਤੇ ਸਵਾਲ ਚੁੱਕੇ ਤਾਂ ਉਥੇ ਹੀ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਅਸਫਲ ਮੁੱਖ ਮੰਤਰੀ ਕਰਾਰ ਦਿੱਤਾ। ਉਨ੍ਹਾਂ ਕਿਹਾ ਕਿ ਪੰਜਾਬ ਦੇ ਵਿੱਚ ਇੱਕ ਸਾਲ ਦੇ ਅੰਦਰ ਗੈਂਗਸਟ ਰਾਜ ਦਾ ਵਾਧਾ ਹੋਇਆ ਹੈ ਜਿਹੜਾ ਕਿ ਇੱਕ ਖਤਰੇ ਦੀ ਘੰਟੀ ਹੈ। ਸੁਖਬੀਰ ਬਾਦਲ ਨੇ ਕਿਹਾ ਕਿ ਪੰਜਾਬ ਦੇ ਇੰਡਰਸਟੀਲਿਸਟਾਂ ਕੋਲੋਂ ਫਿਰੌਤੀ ਮੰਗੀ ਜਾ ਰਹੀ ਹੈ ਜਿਸ ਕਾਰਨ ਉਹ ਬਾਹਰੀ ਰਾਜਾਂ ਵਿੱਚ ਜਾਣ ਲਈ ਮਜ਼ਬੂਰ ਹੋ ਰਹੇ ਨੇ। ਸਾਬਕਾ ਡਿਪਟੀ ਸੀਐੱਮ ਨੇ ਕਿਹਾ ਕਿ ਪੰਜਾਬ ਦੀ ਵਿਧਾਨਸਭਾ ਵਿਚ ਵੀ ਕਾਨੂੰਨ ਵਿਵਸਥਾ ਨੂੰ ਲੈ ਕੇ ਮੁੱਦਾ ਉਠਾਇਆ ਗਿਆ ਪਰ ਸਰਕਾਰ ਇਸ ਗੱਲ ਵੱਲ ਧਿਆਨ ਦੇਣ ਦੀ ਬਜਾਏ ਹੋਰਨਾਂ ਮੁੱਦਿਆਂ ਵੱਲ ਨੂੰ ਜਾ ਰਹੀ ਹੈ। ਸੁਖਬੀਰ ਬਾਦਲ ਨੇ ਕਿਹਾ ਕਿ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੂੰ ਪੰਜਾਬ ਦੇ ਵਿਗੜ ਰਹੇ ਹਲਾਤਾਂ ਨੂੰ ਲੈ ਕੇ ਧਿਆਨ ਦੇਣ ਦੀ ਜ਼ਰੂਰਤ ਹੈ। ਉਨ੍ਹਾਂ ਨੇ ਕਿਹਾ ਕਿ ਜੇਕਰ ਅਜਿਹਾ ਹੀ ਚਲਦਾ ਰਿਹਾ ਤਾਂ ਲੋਕ ਬਾਹਰੀ ਸੂਬਿਆਂ ਜਾ ਵਿਦੇਸ਼ਾਂ ਵੱਲ ਵੱਡੀ ਗਿਣਤੀ ਵਿੱਚ ਜਾਣਾ ਸ਼ੁਰੂ ਹੋ ਜਾਣਗੇ।
ਇਹ ਵੀ ਪੜੋ: G 20 Summit: ਪੰਜਾਬ ਦੇ ਕਈ ਜਿਲ੍ਹਿਆਂ ਚ ਅਰਧ ਸੈਨਿਕ ਬਲ ਦੀਆਂ ਟੁਕੜੀਆਂ ਤੈਨਾਤ
ਅਕਾਲੀ ਦਲ ਨੂੰ ਕੀਤਾ ਜਾ ਰਿਹਾ ਬਦਨਾਮ: ਸੁਖਬੀਰ
ਇਸ ਤੋਂ ਇਲਾਵਾ ਸੁਖਬੀਰ ਸਿੰਘ ਬਾਦਲ ਨੇ ਕਿਹਾ ਕਿ ਬੇਅਦਬੀ ਦੇ ਮਾਮਲੇ ਨੂੰ ਲੈ ਕੇ ਅਕਾਲੀ ਦਲ ਨੂੰ ਬਦਨਾਮ ਕੀਤਾ ਜਾ ਰਿਹਾ ਹੈ। ਅਤੇ ਹੁਣ ਪੰਜਾਬ ਵਿੱਚ ਲੋਕ ਅਸੁਰੱਖਿਅਤ ਮਹਿਸੂਸ ਕਰ ਰਹੇ ਨੇ ਅਤੇ ਲਗਾਤਾਰ ਕਈ ਅਜਿਹੀਆਂ ਘਟਨਾਵਾਂ ਸਾਹਮਣੇ ਆ ਰਹੀਆਂ ਨੇ ਜੋ ਚਿੰਤਾ ਦਾ ਵਿਸ਼ਾ ਹੈ। ਪਾਰਟੀ ਨੂੰ ਮਜਬੂਤ ਕਰਨ ਨੂੰ ਲੈ ਕੇ ਸੁਖਬੀਰ ਬਾਦਲ ਨੇ ਕਿਹਾ ਕਿ ਉਹ ਲਗਾਤਾਰ ਵਰਕਰਾਂ ਦੇ ਨਾਲ ਮੀਟਿੰਗਾਂ ਕਰ ਰਹੇ ਨੇ। ਸੁਖਬੀਰ ਬਾਦਲ ਨੇ ਕਿਹਾ ਕਿ ਨਗਰ ਨਿਗਮ ਚੋਣਾਂ ਤੋਂ ਇਲਾਵਾ 2024 ਵਿੱਚ ਹੋਣ ਵਾਲੀਆਂ ਲੋਕਸਭਾ ਦੀਆਂ ਚੋਣਾਂ ਲਈ ਤਿਆਰੀਆਂ ਕੀਤੀਆਂ ਜਾ ਰਹੀਆਂ ਨੇ ਅਤੇ ਪਾਰਟੀ ਵਰਕਰਾਂ ਨੂੰ ਲਾਮਬੰਦ ਕੀਤਾ ਜਾ ਰਿਹਾ ਹੈ।
ਇਹ ਵੀ ਪੜੋ: Ministers on Moose Wala: ਮੰਤਰੀਆਂ ਵੱਲੋਂ ਕੀਤੀਆਂ ਟਿੱਪਣੀਆਂ ਤੇ ਭੜਕੇ ਚਮਕੌਰ ਸਿੰਘ
ਹੋਰ ਪੰਜਾਬੀ ਖਬਰਾਂ ਲਈ TV9 ਪੰਜਾਬੀ ਦੀ ਵੈਬਸਾਈਟ ਤੇ ਜਾਓ