ਮੈਡ ਸੰਧੂ ਮਾਮਲੇ ‘ਚ ਮਿਲੀ ਵੱਡੀ ਸਫਲਤਾ, ਹਿਰਾਸਤ ‘ਚ ਦੋ ਸ਼ੱਕੀ

Updated On: 

08 Oct 2026 08:04 AM IST

ਪ੍ਰੈੱਸ ਕਾਨਫਰੰਸ ਦੌਰਾਨ ਪੁਲਿਸ ਕਮਿਸ਼ਨਰ ਨੇ ਦੱਸਿਆ ਕਿ ਪੀੜਤ ਵਿਅਕਤੀ ਸੋਸ਼ਲ ਮੀਡੀਆ ਤੇ ਇੱਕ ਚਰਚਿਤ ਇਨਫਲੂਐਂਸਰ ਸੀ, ਜਿਸ ਕਾਰਨ ਸੋਸ਼ਲ ਮੀਡੀਆ ਤੇ ਉਸ ਦੇ ਖ਼ਿਲਾਫ਼ ਕਈ ਤਰ੍ਹਾਂ ਦੇ ਵਿਵਾਦ ਵੀ ਚੱਲ ਰਹੇ ਸਨ। ਮੁੱਢਲੀ ਜਾਂਚ ਤੋਂ ਇਹ ਗੱਲ ਸਾਹਮਣੇ ਆ ਰਹੀ ਹੈ ਕਿ ਕੁਝ ਸਮਾਜ ਵਿਰੋਧੀ ਤੱਤਾਂ ਤੇ ਬਦਮਾਸ਼ਾਂ ਨੇ ਪੈਸੇ ਲੈ ਕੇ (ਸੁਪਾਰੀ ਦੇ ਕੇ) ਇਸ ਵਾਰਦਾਤ ਜਾਂ ਕਤਲ ਨੂੰ ਅੰਜਾਮ ਦਿੱਤਾ ਹੈ।

ਮੈਡ ਸੰਧੂ ਮਾਮਲੇ ਚ ਮਿਲੀ ਵੱਡੀ ਸਫਲਤਾ, ਹਿਰਾਸਤ ਚ ਦੋ ਸ਼ੱਕੀ

ਅੰਮ੍ਰਿਤਸਰ ਪੁਲਿਸ ਕਮਿਸ਼ਨਰ ਹਰਮਨਵੀਰ ਸਿੰਘ ਗਿੱਲ ਨੇ ਬੁੱਧਵਾਰ ਨੂੰ ਇੱਕ ਪ੍ਰੈੱਸ ਕਾਨਫਰੰਸ ਨੂੰ ਸੰਬੋਧਨ ਕਰਦੇ ਹੋਏ ਮੈਡ ਸੰਧੂ ਕਤਲ ਦੇ ਚਰਚਿਤ ਤੇ ਹਾਈ-ਪ੍ਰੋਫਾਈਲ ਮਾਮਲੇ ‘ਚ ਪੁਲਿਸ ਨੂੰ ਮਿਲੀ ਵੱਡੀ ਸਫਲਤਾ ਦੀ ਜਾਣਕਾਰੀ ਦਿੱਤੀ। ਉਨ੍ਹਾਂ ਦੱਸਿਆ ਕਿ ਪੁਲਿਸ ਟੀਮ ਨੂੰ ਇਸ ਮਾਮਲੇ ‘ਚ ਇੱਕ ਮਹੱਤਵਪੂਰਨ ਬ੍ਰੇਕਥਰੂ ਹਾਸਲ ਹੋਇਆ ਹੈ ਤੇ ਇਸ ਸਬੰਧ ‘ਚ ਦੋ ਵਿਅਕਤੀਆਂ ਨੂੰ ਰਾਊਂਡ-ਅੱਪ (ਹਿਰਾਸਤ) ‘ਚ ਲਿਆ ਗਿਆ ਹੈ। ਹਿਰਾਸਤ’ਚ ਲਏ ਗਏ ਮੁਲਜ਼ਮਾਂ ਤੋਂ ਡੂੰਘਾਈ ਨਾਲ ਪੁੱਛਗਿੱਛ ਜਾਰੀ ਹੈ ਤੇ ਪੁਲਿਸ ਨੂੰ ਉਮੀਦ ਹੈ ਕਿ ਜਲਦ ਹੀ ਮਾਮਲੇ ਦੇ ਮੁੱਖ ਸ਼ੂਟਰਾਂ ਅਤੇ ਮੁੱਖ ਸਾਜ਼ਿਸ਼ਕਾਰਾਂ (ਕਿੰਗਪਿਨ) ਨੂੰ ਵੀ ਗ੍ਰਿਫ਼ਤਾਰ ਕਰ ਲਿਆ ਜਾਵੇਗਾ।

ਮੁੱਢਲੀ ਜਾਂਚ – ਸੁਪਾਰੀ ਲੈ ਕੇ ਕਤਲ ਨੂੰ ਦਿੱਤਾ ਅੰਜਾਮ

ਪ੍ਰੈੱਸ ਕਾਨਫਰੰਸ ਦੌਰਾਨ ਪੁਲਿਸ ਕਮਿਸ਼ਨਰ ਨੇ ਦੱਸਿਆ ਕਿ ਪੀੜਤ ਵਿਅਕਤੀ ਸੋਸ਼ਲ ਮੀਡੀਆ ਤੇ ਇੱਕ ਚਰਚਿਤ ਇਨਫਲੂਐਂਸਰ ਸੀ, ਜਿਸ ਕਾਰਨ ਸੋਸ਼ਲ ਮੀਡੀਆ ਤੇ ਉਸ ਦੇ ਖ਼ਿਲਾਫ਼ ਕਈ ਤਰ੍ਹਾਂ ਦੇ ਵਿਵਾਦ ਵੀ ਚੱਲ ਰਹੇ ਸਨ। ਮੁੱਢਲੀ ਜਾਂਚ ਤੋਂ ਇਹ ਗੱਲ ਸਾਹਮਣੇ ਆ ਰਹੀ ਹੈ ਕਿ ਕੁਝ ਸਮਾਜ ਵਿਰੋਧੀ ਤੱਤਾਂ ਤੇ ਬਦਮਾਸ਼ਾਂ ਨੇ ਪੈਸੇ ਲੈ ਕੇ (ਸੁਪਾਰੀ ਲੈ ਕੇ) ਇਸ ਵਾਰਦਾਤ ਜਾਂ ਕਤਲ ਨੂੰ ਅੰਜਾਮ ਦਿੱਤਾ ਹੈ। ਪੁਲਿਸ ਇਸ ਪੂਰੇ ਮਾਮਲੇ ਦੀ ਹਰ ਪੱਖ ਤੋਂ ਡੂੰਘਾਈ ਨਾਲ ਜਾਂਚ ਕਰ ਰਹੀ ਹੈ, ਤਾਂ ਜੋ ਇਸ ਅਪਰਾਧ ਦੇ ਪਿੱਛੇ ਲੁਕੇ ਅਸਲ ਚਿਹਰਿਆਂ ਤੇ ਮਾਸਟਰਮਾਈਂਡ ਨੂੰ ਸਾਹਮਣੇ ਲਿਆਂਦਾ ਜਾ ਸਕੇ ਅਤੇ ਉਨ੍ਹਾਂ ਖ਼ਿਲਾਫ਼ ਸਖ਼ਤ ਤੋਂ ਸਖ਼ਤ ਕਾਨੂੰਨੀ ਕਾਰਵਾਈ ਕੀਤੀ ਜਾ ਸਕੇ।

“24 ਘੰਟਿਆਂ ਦੇ ਅੰਦਰ ਮਾਮਲਾ ਕੀਤਾ ਜਾਵੇਗਾ ਪੂਰੀ ਤਰ੍ਹਾਂ ਸਪੱਸ਼ਟ”

ਪੱਤਰਕਾਰਾਂ ਵੱਲੋਂ ਕਿਸੇ ਕੱਟੜਪੰਥੀ ਜਾਂ ਹੋਰ ਐਂਗਲ ਬਾਰੇ ਪੁੱਛੇ ਜਾਣ ਤੇ ਕਮਿਸ਼ਨਰ ਗਿੱਲ ਨੇ ਸਪੱਸ਼ਟ ਕੀਤਾ ਕਿ ਅਜੇ ਤੱਕ ਕਿਸੇ ਕੱਟੜਪੰਥੀ ਸੰਗਠਨ ਦਾ ਹੱਥ ਹੋਣ ਦੀ ਗੱਲ ਸਾਹਮਣੇ ਨਹੀਂ ਆਈ ਹੈ, ਸਗੋਂ ਇਹ ਸੁਪਾਰੀ ਦੇ ਕੇ ਕਰਵਾਈ ਗਈ ਅਪਰਾਧਿਕ ਵਾਰਦਾਤ ਲੱਗਦੀ ਹੈ।

ਉਨ੍ਹਾਂ ਇਹ ਵੀ ਕਿਹਾ ਕਿ ਇਸ ਪੜਾਅ ਤੇ ਮੁਲਜ਼ਮਾਂ ਦੇ ਨਾਮ ਜਾਂ ਜਾਂਚ ਨਾਲ ਸਬੰਧਤ ਵਿਸਥਾਰਪੂਰਵਕ ਜਾਣਕਾਰੀ ਸਾਂਝੀ ਕਰਨ ਨਾਲ ਚੱਲ ਰਹੀ ਜਾਂਚ ਪ੍ਰਭਾਵਿਤ ਹੋ ਸਕਦੀ ਹੈ। ਇਸ ਲਈ ਉਨ੍ਹਾਂ ਨੇ ਮੀਡੀਆ ਤੇ ਆਮ ਲੋਕਾਂ ਨੂੰ ਸਬਰ ਰੱਖਣ ਦੀ ਅਪੀਲ ਕੀਤੀ ਹੈ। ਪੁਲਿਸ ਕਮਿਸ਼ਨਰ ਨੇ ਭਰੋਸਾ ਜਤਾਇਆ ਕਿ ਅਗਲੇ 24 ਘੰਟਿਆਂ ਦੇ ਅੰਦਰ ਮਾਮਲੇ ਨਾਲ ਜੁੜੇ ਸਾਰੇ ਤੱਥ ਅਤੇ ਖੁਲਾਸੇ ਪੂਰੀ ਤਰ੍ਹਾਂ ਸਪੱਸ਼ਟ ਕਰ ਦਿੱਤੇ ਜਾਣਗੇ। ਪੁਲਿਸ ਪ੍ਰਸ਼ਾਸਨ ਦਾ ਕਹਿਣਾ ਹੈ ਕਿ ਕਾਨੂੰਨ-ਵਿਵਸਥਾ ਨਾਲ ਖਿਲਵਾੜ ਕਰਨ ਵਾਲੇ ਕਿਸੇ ਵੀ ਦੋਸ਼ੀ ਨੂੰ ਬਖ਼ਸ਼ਿਆ ਨਹੀਂ ਜਾਵੇਗਾ।

Loading...
Unable to load recommendations.
Follow Us