ਮੈਡ ਸੰਧੂ ਕਤਲ ਮਾਮਲੇ ‘ਚ ਪਹਿਲੀ ਗ੍ਰਿਫ਼ਤਾਰੀ, ਅਹਿਮਦਾਬਾਦ ਕ੍ਰਾਈਮ ਬ੍ਰਾਂਚ ਨੇ ਮੁਲਜ਼ਮ ਨੂੰ ਕੀਤਾ ਕਾਬੂ
ਮੈਡ ਸੰਧੂ ਦਾ 3 ਅਕਤੂਬਰ ਨੂੰ ਅੰਮ੍ਰਿਤਸਰ ਦੇ ਲੋਹਾਰਕਾ ਰੋਡ ਤੇ ਗੋਲੀਆਂ ਮਾਰ ਕੇ ਕਤਲ ਕਰ ਦਿੱਤਾ ਗਿਆ ਸੀ। ਉਹ ਆਪਣੀ ਗੱਡੀ ਲੈਣ ਲਈ ਕਾਰ ਵਾਸ਼ ਸੈਂਟਰ ਨੇੜੇ ਪਹੁੰਚਿਆ ਸੀ, ਜਿੱਥੇ ਮੋਟਰਸਾਈਕਲ ਸਵਾਰ ਹਮਲਾਵਰਾਂ ਨੇ ਉਸ ਤੇ ਗੋਲੀਆਂ ਚਲਾ ਦਿੱਤੀਆਂ। ਗੰਭੀਰ ਜ਼ਖ਼ਮੀ ਹਾਲਤ 'ਚ ਉਸ ਨੂੰ ਹਸਪਤਾਲ ਲਿਜਾਇਆ ਗਿਆ, ਪਰ ਰਸਤੇ 'ਚ ਹੀ ਉਸ ਦੀ ਮੌਤ ਹੋ ਗਈ।
ਅੰਮ੍ਰਿਤਸਰ ‘ਚ ਸੋਸ਼ਲ ਮੀਡੀਆ ਇਨਫਲੂਐਂਸਰ ਤੇ ਮੇਕਅੱਪ ਆਰਟਿਸਟ ਮੈਡ ਸੰਧੂ ਦੇ ਕਤਲ ਮਾਮਲੇ ‘ਚ ਵੱਡਾ ਅਪਡੇਟ ਸਾਹਮਣੇ ਆਇਆ ਹੈ। ਜਾਣਕਾਰੀ ਮੁਤਾਬਕ ਅਹਿਮਦਾਬਾਦ ਕ੍ਰਾਈਮ ਬ੍ਰਾਂਚ ਨੇ ਮਾਮਲੇ ਨਾਲ ਜੁੜੇ ਮੁਲਜ਼ਮ ਨੂੰ ਗ੍ਰਿਫ਼ਤਾਰ ਕੀਤਾ ਹੈ। ਇਸ ਨੂੰ ਮੈਡ ਸੰਧੂ ਕਤਲ ਮਾਮਲੇ ‘ਚ ਪਹਿਲੀ ਗ੍ਰਿਫ਼ਤਾਰੀ ਦੱਸਿਆ ਜਾ ਰਿਹਾ ਹੈ। ਗ੍ਰਿਫ਼ਤਾਰ ਕੀਤੇ ਗਏ ਮੁਲਜ਼ਮ ਦਾ ਨਾਮ ਪਰਮਿੰਦਰ ਕਾਕਾ ਦੱਸਿਆ ਜਾ ਰਿਹਾ ਹੈ, ਜੋ ਕਿ ਗੋਲਡੀ ਢਿੱਲੋਂ ਗੈਂਗ ਦਾ ਸ਼ੂਟਰ ਹੈ। ਉਸ ਕੋਲੋਂ ਹਥਿਆਰ ਵੀ ਬਰਾਮਦ ਕੀਤਾ ਗਿਆ ਹੈ।
ਮੈਡ ਸੰਧੂ ਦਾ 3 ਅਕਤੂਬਰ ਨੂੰ ਅੰਮ੍ਰਿਤਸਰ ਦੇ ਲੋਹਾਰਕਾ ਰੋਡ ਤੇ ਗੋਲੀਆਂ ਮਾਰ ਕੇ ਕਤਲ ਕਰ ਦਿੱਤਾ ਗਿਆ ਸੀ। ਉਹ ਆਪਣੀ ਗੱਡੀ ਲੈਣ ਲਈ ਕਾਰ ਵਾਸ਼ ਸੈਂਟਰ ਨੇੜੇ ਪਹੁੰਚਿਆ ਸੀ, ਜਿੱਥੇ ਮੋਟਰਸਾਈਕਲ ਸਵਾਰ ਹਮਲਾਵਰਾਂ ਨੇ ਉਸ ਤੇ ਗੋਲੀਆਂ ਚਲਾ ਦਿੱਤੀਆਂ। ਗੰਭੀਰ ਜ਼ਖ਼ਮੀ ਹਾਲਤ ‘ਚ ਉਸ ਨੂੰ ਹਸਪਤਾਲ ਲਿਜਾਇਆ ਗਿਆ, ਪਰ ਰਸਤੇ ‘ਚ ਹੀ ਉਸ ਦੀ ਮੌਤ ਹੋ ਗਈ।
ਬੀਤੇ ਦਿਨਦੋਂ ਸ਼ੱਕੀਆਂ ਨੂੰ ਕੀਤਾ ਸੀ ਰਾਊਂਡ-ਅੱਪ
ਇਸ ਤੋਂ ਪਹਿਲਾਂ ਬੀਤੇ ਦਿਨ ਅੰਮ੍ਰਿਤਸਰ ਪੁਲਿਸ ਕਮਿਸ਼ਨਰ ਹਰਮਨਵੀਰ ਸਿੰਘ ਗਿੱਲ ਨੇ ਇੱਕ ਪ੍ਰੈੱਸ ਕਾਨਫਰੰਸ ਨੂੰ ਸੰਬੋਧਨ ਕਰਦੇ ਹੋਏ ਮੈਡ ਸੰਧੂ ਕਤਲ ਦੇ ਚਰਚਿਤ ਤੇ ਹਾਈ-ਪ੍ਰੋਫਾਈਲ ਮਾਮਲੇ ਚ ਪੁਲਿਸ ਨੂੰ ਮਿਲੀ ਵੱਡੀ ਸਫਲਤਾ ਦੀ ਜਾਣਕਾਰੀ ਦਿੱਤੀ ਸੀ। ਉਨ੍ਹਾਂ ਦੱਸਿਆ ਕਿ ਪੁਲਿਸ ਟੀਮ ਨੂੰ ਇਸ ਮਾਮਲੇ ਚ ਇੱਕ ਮਹੱਤਵਪੂਰਨ ਬ੍ਰੇਕਥਰੂ ਹਾਸਲ ਹੋਇਆ ਹੈ ਤੇ ਇਸ ਸਬੰਧ ਚ ਦੋ ਵਿਅਕਤੀਆਂ ਨੂੰ ਰਾਊਂਡ-ਅੱਪ (ਹਿਰਾਸਤ) ਚ ਲਿਆ ਗਿਆ ਹੈ।
ਉਨ੍ਹਾਂ ਦੱਸਿਆ ਸੀ ਕਿ ਹਿਰਾਸਤ ਚ ਲਏ ਗਏ ਮੁਲਜ਼ਮਾਂ ਤੋਂ ਡੂੰਘਾਈ ਨਾਲ ਪੁੱਛਗਿੱਛ ਜਾਰੀ ਹੈ ਤੇ ਪੁਲਿਸ ਨੂੰ ਉਮੀਦ ਹੈ ਕਿ ਜਲਦ ਹੀ ਮਾਮਲੇ ਦੇ ਮੁੱਖ ਸ਼ੂਟਰਾਂ ਤੇ ਮੁੱਖ ਸਾਜ਼ਿਸ਼ਕਾਰਾਂ (ਕਿੰਗਪਿਨ) ਨੂੰ ਵੀ ਗ੍ਰਿਫ਼ਤਾਰ ਕਰ ਲਿਆ ਜਾਵੇਗਾ।
ਮੁੱਢਲੀ ਜਾਂਚ ਸੁਪਾਰੀ ਲੈ ਕੇ ਕਤਲ ਨੂੰ ਦਿੱਤਾ ਅੰਜਾਮ
ਪ੍ਰੈੱਸ ਕਾਨਫਰੰਸ ਦੌਰਾਨ ਪੁਲਿਸ ਕਮਿਸ਼ਨਰ ਨੇ ਦੱਸਿਆ ਕਿ ਪੀੜਤ ਵਿਅਕਤੀ ਸੋਸ਼ਲ ਮੀਡੀਆ ਤੇ ਇੱਕ ਚਰਚਿਤ ਇਨਫਲੂਐਂਸਰ ਸੀ, ਜਿਸ ਕਾਰਨ ਸੋਸ਼ਲ ਮੀਡੀਆ ਤੇ ਉਸ ਦੇ ਖ਼ਿਲਾਫ਼ ਕਈ ਤਰ੍ਹਾਂ ਦੇ ਵਿਵਾਦ ਵੀ ਚੱਲ ਰਹੇ ਸਨ। ਮੁੱਢਲੀ ਜਾਂਚ ਤੋਂ ਇਹ ਗੱਲ ਸਾਹਮਣੇ ਆ ਰਹੀ ਹੈ ਕਿ ਕੁਝ ਸਮਾਜ ਵਿਰੋਧੀ ਤੱਤਾਂ ਤੇ ਬਦਮਾਸ਼ਾਂ ਨੇ ਪੈਸੇ ਲੈ ਕੇ (ਸੁਪਾਰੀ ਲੈ ਕੇ) ਇਸ ਵਾਰਦਾਤ ਜਾਂ ਕਤਲ ਨੂੰ ਅੰਜਾਮ ਦਿੱਤਾ ਹੈ। ਪੁਲਿਸ ਇਸ ਪੂਰੇ ਮਾਮਲੇ ਦੀ ਹਰ ਪੱਖ ਤੋਂ ਡੂੰਘਾਈ ਨਾਲ ਜਾਂਚ ਕਰ ਰਹੀ ਹੈ, ਤਾਂ ਜੋ ਇਸ ਅਪਰਾਧ ਦੇ ਪਿੱਛੇ ਲੁਕੇ ਅਸਲ ਚਿਹਰਿਆਂ ਤੇ ਮਾਸਟਰਮਾਈਂਡ ਨੂੰ ਸਾਹਮਣੇ ਲਿਆਂਦਾ ਜਾ ਸਕੇ ਅਤੇ ਉਨ੍ਹਾਂ ਖ਼ਿਲਾਫ਼ ਸਖ਼ਤ ਤੋਂ ਸਖ਼ਤ ਕਾਨੂੰਨੀ ਕਾਰਵਾਈ ਕੀਤੀ ਜਾ ਸਕੇ।
ਇਹ ਵੀ ਪੜ੍ਹੋ
24 ਘੰਟਿਆਂ ਦੇ ਅੰਦਰ ਮਾਮਲਾ ਸਪੱਸ਼ਟ ਕਰਨ ਦਾ ਦਿੱਤਾ ਸੀ ਭਰੋਸਾ
ਪੱਤਰਕਾਰਾਂ ਵੱਲੋਂ ਕਿਸੇ ਕੱਟੜਪੰਥੀ ਜਾਂ ਹੋਰ ਐਂਗਲ ਬਾਰੇ ਪੁੱਛੇ ਜਾਣ ਤੇ ਕਮਿਸ਼ਨਰ ਗਿੱਲ ਨੇ ਸਪੱਸ਼ਟ ਕੀਤਾ ਕਿ ਅਜੇ ਤੱਕ ਕਿਸੇ ਕੱਟੜਪੰਥੀ ਸੰਗਠਨ ਦਾ ਹੱਥ ਹੋਣ ਦੀ ਗੱਲ ਸਾਹਮਣੇ ਨਹੀਂ ਆਈ ਹੈ, ਸਗੋਂ ਇਹ ਸੁਪਾਰੀ ਦੇ ਕੇ ਕਰਵਾਈ ਗਈ ਅਪਰਾਧਿਕ ਵਾਰਦਾਤ ਲੱਗਦੀ ਹੈ।
ਉਨ੍ਹਾਂ ਇਹ ਵੀ ਕਿਹਾ ਕਿ ਇਸ ਪੜਾਅ ਤੇ ਮੁਲਜ਼ਮਾਂ ਦੇ ਨਾਮ ਜਾਂ ਜਾਂਚ ਨਾਲ ਸਬੰਧਤ ਵਿਸਥਾਰਪੂਰਵਕ ਜਾਣਕਾਰੀ ਸਾਂਝੀ ਕਰਨ ਨਾਲ ਚੱਲ ਰਹੀ ਜਾਂਚ ਪ੍ਰਭਾਵਿਤ ਹੋ ਸਕਦੀ ਹੈ। ਇਸ ਲਈ ਉਨ੍ਹਾਂ ਨੇ ਮੀਡੀਆ ਤੇ ਆਮ ਲੋਕਾਂ ਨੂੰ ਸਬਰ ਰੱਖਣ ਦੀ ਅਪੀਲ ਕੀਤੀ ਹੈ। ਪੁਲਿਸ ਕਮਿਸ਼ਨਰ ਨੇ ਭਰੋਸਾ ਜਤਾਇਆ ਕਿ ਅਗਲੇ 24 ਘੰਟਿਆਂ ਦੇ ਅੰਦਰ ਮਾਮਲੇ ਨਾਲ ਜੁੜੇ ਸਾਰੇ ਤੱਥ ਅਤੇ ਖੁਲਾਸੇ ਪੂਰੀ ਤਰ੍ਹਾਂ ਸਪੱਸ਼ਟ ਕਰ ਦਿੱਤੇ ਜਾਣਗੇ। ਪੁਲਿਸ ਪ੍ਰਸ਼ਾਸਨ ਦਾ ਕਹਿਣਾ ਹੈ ਕਿ ਕਾਨੂੰਨ-ਵਿਵਸਥਾ ਨਾਲ ਖਿਲਵਾੜ ਕਰਨ ਵਾਲੇ ਕਿਸੇ ਵੀ ਦੋਸ਼ੀ ਨੂੰ ਬਖ਼ਸ਼ਿਆ ਨਹੀਂ ਜਾਵੇਗਾ।
