AQI
TV9 NETWORK LOGO
User Image
Sign In

By signing in or creating an account, you agree with Associated Broadcasting Company's Terms & Conditions and Privacy Policy.

ਪੰਜਾਬਸ਼ਾਰਟ ਵੀਡੀਓਜ਼ਦੇਸ਼ਦੁਨੀਆਟ੍ਰੈਂਡਿੰਗਮਨੋਰੰਜਨਫੋਟੋ ਗੈਲਰੀਖੇਡਾਂਧਰਮਵੀਡੀਓਲਾਈਫਸਟਾਈਲਕਾਰੋਬਾਰਟੈਕਨੋਲਜੀਵੈੱਬ ਸਟੋਰੀਜ਼ਚੋਣਾਂ 2026

ਨਿਹੰਗ ਜਥੇਦਾਰ ਨੇ ਮੇਕਅੱਪ ਆਰਟਿਸਟ ਮੈਡ ਸੰਧੂ ਨੂੰ ਦਿੱਤੀ ਚੇਤਾਵਨੀ, ਬੋਲੇ- “ਤੇਰੇ ਕਰਕੇ ਮੁੰਡੇ ਗੇਅ ਬਣ ਰਹੇ”

ਪੰਜਾਬ ਦੇ ਚਰਚਿਤ ਸੋਸ਼ਲ ਮੀਡੀਆ ਇਨਫਲੂਐਂਸਰ ਅਤੇ ਮੇਕਅੱਪ ਆਰਟਿਸਟ ਮਧੂ ਸੂਦਨ ਉਰਫ਼ ਮੈਡ ਸੰਧੂ ਇੱਕ ਵਾਰ ਫਿਰ ਸੁਰਖੀਆਂ ਵਿੱਚ ਆ ਗਏ ਹਨ। ਇਸ ਵਾਰ ਵਿਵਾਦ ਦਾ ਮੁੱਖ ਕਾਰਨ ਸੋਸ਼ਲ ਮੀਡੀਆ 'ਤੇ ਵਾਇਰਲ ਹੋਈ ਇੱਕ ਆਡੀਓ-ਵੀਡੀਓ ਕਲਿੱਪ ਹੈ।

ਨਿਹੰਗ ਜਥੇਦਾਰ ਨੇ ਮੇਕਅੱਪ ਆਰਟਿਸਟ ਮੈਡ ਸੰਧੂ ਨੂੰ ਦਿੱਤੀ ਚੇਤਾਵਨੀ, ਬੋਲੇ- ਤੇਰੇ ਕਰਕੇ ਮੁੰਡੇ ਗੇਅ ਬਣ ਰਹੇ
tv9-punjabi
| Updated On: 02 Jul 2026 17:40 PM IST
Share

ਪੰਜਾਬ ਦੇ ਚਰਚਿਤ ਸੋਸ਼ਲ ਮੀਡੀਆ ਇਨਫਲੂਐਂਸਰ ਅਤੇ ਮੇਕਅੱਪ ਆਰਟਿਸਟ ਮਧੂ ਸੂਦਨ ਉਰਫ਼ ਮੈਡ ਸੰਧੂ ਇੱਕ ਵਾਰ ਫਿਰ ਸੁਰਖੀਆਂ ਵਿੱਚ ਆ ਗਏ ਹਨ। ਇਸ ਵਾਰ ਵਿਵਾਦ ਦਾ ਮੁੱਖ ਕਾਰਨ ਸੋਸ਼ਲ ਮੀਡੀਆ ‘ਤੇ ਵਾਇਰਲ ਹੋਈ ਇੱਕ ਆਡੀਓ-ਵੀਡੀਓ ਕਲਿੱਪ ਹੈ, ਜਿਸ ਵਿੱਚ ਨਿਹੰਗ ਜਥੇਦਾਰ ਮਨਪ੍ਰੀਤ ਸਿੰਘ ਖਾਲਸਾ ਅਤੇ ਮੈਡ ਸੰਧੂ ਵਿਚਕਾਰ ਮੋਬਾਈਲ ਫ਼ੋਨ ‘ਤੇ ਹੋਈ ਤਿੱਖੀ ਗੱਲਬਾਤ ਸਾਹਮਣੇ ਆਈ ਹੈ।

ਇਸ ਵਾਇਰਲ ਹੋਈ ਗੱਲਬਾਤ ਦੌਰਾਨ ਜਥੇਦਾਰ ਨੇ ਮੈਡ ਸੰਧੂ ਦੀਆਂ ਸੋਸ਼ਲ ਮੀਡੀਆ ਗਤੀਵਿਧੀਆਂ, ਉਨ੍ਹਾਂ ਦੇ ਪਹਿਰਾਵੇ ਅਤੇ ਪੁਰਾਣੀਆਂ ਰੀਲਾਂ ‘ਤੇ ਸਖ਼ਤ ਇਤਰਾਜ਼ ਜਤਾਇਆ ਹੈ। ਨਿਹੰਗ ਜਥੇਦਾਰ ਨੇ ਉਨ੍ਹਾਂ ਨੂੰ ਆਪਣੀਆਂ ਇਨ੍ਹਾਂ ਹਰਕਤਾਂ ਤੋਂ ਬਾਜ਼ ਆਉਣ ਦੀ ਚੇਤਾਵਨੀ ਦਿੱਤੀ ਹੈ। ਦੂਜੇ ਪਾਸੇ, ਮੈਡ ਸੰਧੂ ਨੇ ਆਪਣਾ ਪੱਖ ਰੱਖਦਿਆਂ ਦਾਅਵਾ ਕੀਤਾ ਕਿ ਉਹ ਆਪਣੇ ਆਪ ਵਿੱਚ ਕਾਫੀ ਬਦਲਾਅ ਕਰ ਚੁੱਕੇ ਹਨ। ਉਨ੍ਹਾਂ ਕਿਹਾ ਕਿ ਕੁਝ ਲੋਕਾਂ ਵੱਲੋਂ ਉਨ੍ਹਾਂ ਦੀਆਂ ਪੁਰਾਣੀਆਂ ਵੀਡੀਓਜ਼ ਨੂੰ ਦੁਬਾਰਾ ਸ਼ੇਅਰ ਕਰਕੇ ਬਿਨਾਂ ਕਿਸੇ ਵਜ੍ਹਾ ਤੋਂ ਨਵਾਂ ਵਿਵਾਦ ਖੜ੍ਹਾ ਕੀਤਾ ਜਾ ਰਿਹਾ ਹੈ। ਇਸ ਆਡੀਓ-ਵੀਡੀਓ ਦੇ ਸਾਹਮਣੇ ਆਉਣ ਤੋਂ ਬਾਅਦ ਇਹ ਪੂਰਾ ਮਾਮਲਾ ਸੋਸ਼ਲ ਮੀਡੀਆ ‘ਤੇ ਹਰ ਪਾਸੇ ਚਰਚਾ ਦਾ ਵਿਸ਼ਾ ਬਣਿਆ ਹੋਇਆ ਹੈ।

ਪਹਿਰਾਵੇ ਅਤੇ ਨੌਜਵਾਨਾਂ ‘ਤੇ ਪ੍ਰਭਾਵ ਨੂੰ ਲੈ ਕੇ ਜਤਾਇਆ ਇਤਰਾਜ਼

ਮੀਡੀਆ ਰਿਪੋਰਟਾਂ ਮੁਤਾਬਕ, ਵਾਇਰਲ ਕਲਿੱਪ ਵਿੱਚ ਨਿਹੰਗ ਜਥੇਦਾਰ ਮਨਪ੍ਰੀਤ ਸਿੰਘ ਖਾਲਸਾ ਵੱਲੋਂ ਮੇਕਅੱਪ ਆਰਟਿਸਟ ਮੈਡ ਸੰਧੂ ਨੂੰ ‘ਗੇਅ’ ਵਰਗੇ ਪਹਿਰਾਵੇ ਅਤੇ ਅੰਦਾਜ਼ ਤੋਂ ਪੂਰੀ ਤਰ੍ਹਾਂ ਦੂਰੀ ਬਣਾਉਣ ਲਈ ਆਖਿਆ ਗਿਆ ਹੈ। ਜਥੇਦਾਰ ਦਾ ਕਹਿਣਾ ਹੈ ਕਿ,

“ਸੋਸ਼ਲ ਮੀਡੀਆ ‘ਤੇ ਵੱਡੀ ਗਿਣਤੀ ਵਿੱਚ ਨੌਜਵਾਨ ਤੁਹਾਨੂੰ ਫਾਲੋ ਕਰਦੇ ਹਨ ਅਤੇ ਤੁਹਾਡੇ ਤੋਂ ਪ੍ਰਭਾਵਿਤ ਹੁੰਦੇ ਹਨ। ਅਜਿਹੇ ਪਹਿਰਾਵੇ ਅਤੇ ਵੀਡੀਓਜ਼ ਦੇਖ ਕੇ ਅੱਜ-ਕੱਲ੍ਹ ਦੇ ਨੌਜਵਾਨਾਂ ਦੇ ਮਨਾਂ ਵਿੱਚ ਵੀ ‘ਗੇਅ’ ਬਣਨ ਦੀ ਚਾਹਤ ਪੈਦਾ ਹੋਣ ਲੱਗਦੀ ਹੈ, ਜੋ ਕਿ ਸਮਾਜਿਕ ਤੌਰ ‘ਤੇ ਸਹੀ ਨਹੀਂ ਹੈ।” ਇਸ ਚੇਤਾਵਨੀ ਅਤੇ ਵਾਇਰਲ ਗੱਲਬਾਤ ਤੋਂ ਬਾਅਦ ਇੰਟਰਨੈੱਟ ‘ਤੇ ਲੋਕਾਂ ਵੱਲੋਂ ਵੱਖ-ਵੱਖ ਤਰ੍ਹਾਂ ਦੀਆਂ ਪ੍ਰਤੀਕਿਰਿਆਵਾਂ ਦਿੱਤੀਆਂ ਜਾ ਰਹੀਆਂ ਹਨ ਅਤੇ ਇਹ ਮਾਮਲਾ ਲਗਾਤਾਰ ਤੂਲ ਫੜਦਾ ਜਾ ਰਿਹਾ ਹੈ।

Follow Us
NEET ਪੇਪਰ ਲੀਕ ਬਿੱਲ 'ਤੇ ਕੀ ਬੋਲੇ ਕਿਰੇਨ ਰਿਜਿਜੂ?
NEET ਪੇਪਰ ਲੀਕ ਬਿੱਲ 'ਤੇ ਕੀ ਬੋਲੇ ਕਿਰੇਨ ਰਿਜਿਜੂ?...
ਅਸਤੀਫ਼ੇ ਤੋਂ ਬਾਅਦ ਪਹਿਲੀ ਵਾਰ ਸੰਸਦ ਪਹੁੰਚੇ ਧਰਮੇਂਦਰ ਪ੍ਰਧਾਨ, ਲੱਗੇ 'ਜ਼ਿੰਦਾਬਾਦ' ਦੇ ਨਾਅਰੇ
ਅਸਤੀਫ਼ੇ ਤੋਂ ਬਾਅਦ ਪਹਿਲੀ ਵਾਰ ਸੰਸਦ ਪਹੁੰਚੇ ਧਰਮੇਂਦਰ ਪ੍ਰਧਾਨ, ਲੱਗੇ 'ਜ਼ਿੰਦਾਬਾਦ' ਦੇ ਨਾਅਰੇ...
Exclusive Interview: ਜੰਗ ਤੇ ਬਹਾਦਰੀ ਦੀ ਅਣਕਹੀ ਦਾਸਤਾਂ! ਕਾਰਗਿਲ ਵਿਜੇ ਦਿਵਸ 'ਤੇ 'ਆਪ੍ਰੇਸ਼ਨ ਸਫੇਦ ਸਾਗਰ' ਦੀ ਟੀਮ ਨਾਲ ਗੱਲਬਾਤ
Exclusive Interview: ਜੰਗ ਤੇ ਬਹਾਦਰੀ ਦੀ ਅਣਕਹੀ ਦਾਸਤਾਂ! ਕਾਰਗਿਲ ਵਿਜੇ ਦਿਵਸ 'ਤੇ 'ਆਪ੍ਰੇਸ਼ਨ ਸਫੇਦ ਸਾਗਰ' ਦੀ ਟੀਮ ਨਾਲ ਗੱਲਬਾਤ...
Kargil Vijay Diwas: 27 ਸਾਲ ਬਾਅਦ ਵੀ ਜ਼ਿੰਦਾ ਹੈ ਸ਼ਹੀਦ ਉਦੈ ਮਾਨ ਸਿੰਘ ਦੀਆਂ ਯਾਦਾਂ
Kargil Vijay Diwas: 27 ਸਾਲ ਬਾਅਦ ਵੀ ਜ਼ਿੰਦਾ ਹੈ ਸ਼ਹੀਦ ਉਦੈ ਮਾਨ ਸਿੰਘ ਦੀਆਂ ਯਾਦਾਂ...
ਧਰਮਿੰਦਰ ਪ੍ਰਧਾਨ ਦੇ ਅਸਤੀਫ਼ੇ 'ਤੇ CJP ਦਾ ਪਹਿਲਾ ਬਿਆਨ, ਬੋਲੇ- ਲੋਕਤੰਤਰ ਦੀ ਜਿੱਤ, ਅਸੀਂ ਕਰ ਦਿਖਾਇਆ
ਧਰਮਿੰਦਰ ਪ੍ਰਧਾਨ ਦੇ ਅਸਤੀਫ਼ੇ 'ਤੇ CJP ਦਾ ਪਹਿਲਾ ਬਿਆਨ, ਬੋਲੇ- ਲੋਕਤੰਤਰ ਦੀ ਜਿੱਤ, ਅਸੀਂ ਕਰ ਦਿਖਾਇਆ...
ਲਾਪਤਾ ਹੋਈਆਂ 10 ਕੁੜੀਆਂ, 8 ਵਾਪਸ ਪਰਤੀਆਂ, ਕਿਸੇ ਨੇ ਫਸਾਇਆ ਜਾਂ ਹੋਈ ਕਿਡਨੈਪਿੰਗ? ਜਾਣੋ...
ਲਾਪਤਾ ਹੋਈਆਂ 10 ਕੁੜੀਆਂ, 8 ਵਾਪਸ ਪਰਤੀਆਂ, ਕਿਸੇ ਨੇ ਫਸਾਇਆ ਜਾਂ ਹੋਈ ਕਿਡਨੈਪਿੰਗ? ਜਾਣੋ......
ਦਿੱਲੀ ਵਿੱਚ ਪੁਲਿਸ ਮੁਲਾਜ਼ਮਾਂ ਦੀਆਂ ਛੁੱਟੀਆਂ ਰੱਦ, ਸੁਰੱਖਿਆ ਅਲਰਟ ਜਾਰੀ
ਦਿੱਲੀ ਵਿੱਚ ਪੁਲਿਸ ਮੁਲਾਜ਼ਮਾਂ ਦੀਆਂ ਛੁੱਟੀਆਂ ਰੱਦ, ਸੁਰੱਖਿਆ ਅਲਰਟ ਜਾਰੀ...
NEET ਵਿਵਾਦ ਵਿਚਾਲੇ ਸਿੱਖਿਆ ਮੰਤਰਾਲੇ ਵਿੱਚ ਵੱਡਾ ਫੇਰਬਦਲ, ਉੱਚ ਸਿੱਖਿਆ ਸਕੱਤਰ ਵਿਨੀਤ ਜੋਸ਼ੀ ਦਾ ਤਬਾਦਲਾ
NEET ਵਿਵਾਦ ਵਿਚਾਲੇ ਸਿੱਖਿਆ ਮੰਤਰਾਲੇ ਵਿੱਚ ਵੱਡਾ ਫੇਰਬਦਲ, ਉੱਚ ਸਿੱਖਿਆ ਸਕੱਤਰ ਵਿਨੀਤ ਜੋਸ਼ੀ ਦਾ ਤਬਾਦਲਾ...
ਅਜਨਾਲਾ ਵਿੱਚ ਹੜ੍ਹ ਦਾ ਖ਼ਤਰਾ, ਜਾਇਜ਼ਾ ਲੈਣ ਪਹੁੰਚੇ ਕੁਲਦੀਪ ਧਾਲੀਵਾਲ
ਅਜਨਾਲਾ ਵਿੱਚ ਹੜ੍ਹ ਦਾ ਖ਼ਤਰਾ, ਜਾਇਜ਼ਾ ਲੈਣ ਪਹੁੰਚੇ ਕੁਲਦੀਪ ਧਾਲੀਵਾਲ...