ਮਾਧੋਪੁਰ ਹੈੱਡਵਰਕਸ ਦੇ 3 ਫਲੱਡ ਗੇਟ ਟੁੱਟੇ, 50 ਲੋਕ ਫਸੇ; ਹੈਲੀਕਾਪਟਰ ਰਾਹੀਂ ਰੈਸਕਿਉ ਜਾਰੀ

Updated On: 

30 Aug 2025 07:31 AM IST

Pathankot Flood: ਪਠਾਨਕੋਟ ਦੇ ਮਾਧੋਪੁਰ ਹੈੱਡਵਰਕਸ ਦਾ ਫਲੱਡ ਗੇਟ ਟੁੱਟ ਗਿਆ ਹੈ। ਜਿਸ ਤੋਂ ਬਾਅਦ ਰਾਵੀ ਦਰਿਆ ਦਾ ਪਾਣੀ ਹੁਣ ਸਿੱਧੂ ਰਾਵੀ ਦਰਿਆ ਵਿੱਚ ਪੈ ਰਿਹਾ ਹੈ। ਮਿਲੀ ਜਾਣਕਾਰੀ ਮੁਤਾਬਕ ਇਸ ਸੈਲਾਬ ਕਾਰਨ 50 ਲੋਕ ਫਸੇ ਹੋਏ ਹਨ। ਜਿਨ੍ਹਾਂ ਨੂੰ ਹੈਲੀਕਾਪਟਰ ਦੀ ਮਦਦ ਨਾਲ ਰੈਸਕਿਊ ਕੀਤਾ ਜਾ ਰਿਹਾ ਹੈ।

ਮਾਧੋਪੁਰ ਹੈੱਡਵਰਕਸ ਦੇ 3 ਫਲੱਡ ਗੇਟ ਟੁੱਟੇ, 50 ਲੋਕ ਫਸੇ; ਹੈਲੀਕਾਪਟਰ ਰਾਹੀਂ ਰੈਸਕਿਉ ਜਾਰੀ
Follow Us On

ਪਠਾਨਕੋਟ ਦੇ ਮਾਧੋਪੁਰ ਹੈੱਡ ਵਰਕਸ ਤੋਂ ਰਾਵੀ ਦਰਿਆ ਵਿੱਚ ਛੱਡਿਆ ਗਿਆ ਹੈ। ਇਹ ਪਾਣੀ ਇੱਕ ਵਾਰ ਫਿਰ ਲੋਕਾਂ ਲਈ ਆਫ਼ਤ ਬਣ ਗਿਆ ਹੈ। ਜਿਸ ਵਿੱਚ ਮਾਧੋਪੁਰ ਹੈੱਡ ਵਰਕਸ ‘ਤੇ ਲਗਾਏ ਗਏ ਫਲੱਡ ਗੇਟਾਂ ਵਿੱਚੋਂ ਇੱਕ ਟੁੱਟ ਗਿਆ ਹੈ। ਜਿਸ ਕਾਰਨ ਰਣਜੀਤ ਸਾਗਰ ਡੈਮ ਤੋਂ ਛੱਡਿਆ ਗਿਆ ਪਾਣੀ ਸਿੱਧਾ ਰਾਵੀ ਦਰਿਆ ਵਿੱਚ ਜਾ ਰਿਹਾ ਹੈ।

ਇੰਨਾ ਹੀ ਨਹੀਂ, ਮਾਧੋਪੁਰ ਹੈੱਡ ਵਰਕਸ ਦੇ ਗੇਟ ਦੀ ਜਾਂਚ ਕਰ ਰਹੇ ਲਗਭਗ 50 ਕਰਮਚਾਰੀ ਜੰਮੂ ਦੇ ਲਖਨਪੁਰ ਵਾਲੇ ਪਾਸੇ ਫਸੇ ਹੋਏ ਹਨ। ਜਿਨ੍ਹਾਂ ਨੂੰ ਹੈਲੀਕਾਪਟਰ ਦੀ ਮਦਦ ਨਾਲ ਰੈਸਕਿਊ। ਦੱਸਿਆ ਜਾ ਰਿਹਾ ਹੈ ਕਿ ਇੱਕ ਕਰਮਚਾਰੀ ਅਜੇ ਵੀ ਲਾਪਤਾ ਹੈ, ਜਿਸ ਦੀ ਭਾਲ ਕੀਤੀ ਜਾ ਰਹੀ ਹੈ।

ਲੋਕਾਂ ਨੂੰ ਕੀਤਾ ਜਾ ਰਿਹਾ ਰੈਸਕਿਊ- DC ਪਠਾਨਕੋਟ

ਇਸ ਬਾਰੇ ਡਿਪਟੀ ਕਮਿਸ਼ਨਰ ਪਠਾਨਕੋਟ ਨੇ ਕਿਹਾ ਕਿ ਮਾਧੋਪੁਰ ਹੈੱਡ ਵਰਕਸ ਦਾ ਇੱਕ ਗੇਟ ਟੁੱਟਣ ਕਾਰਨ ਪਾਣੀ ਸਿੱਧਾ ਰਾਵੀ ਦਰਿਆ ਵਿੱਚ ਜਾ ਰਿਹਾ ਹੈ। ਜਿਸ ਕਾਰਨ 50 ਲੋਕ ਪਾਣੀ ਵਿੱਚ ਫਸੇ ਹੋਏ ਹਨ, ਜਿਨ੍ਹਾਂ ਨੂੰ ਹੈਲੀਕਾਪਟਰ ਰਾਹੀਂ ਬਚਾਇਆ ਗਿਆ ਹੈ। ਲਾਪਤਾ ਵਿਅਕਤੀ ਬਾਰੇ ਪੁੱਛੇ ਜਾਣ ‘ਤੇ ਉਨ੍ਹਾਂ ਕਿਹਾ ਕਿ ਇਸ ਦੀ ਪੁਸ਼ਟੀ ਅਜੇ ਨਹੀਂ ਕੀਤੀ ਜਾ ਸਕਦੀ।

ਕਿਸਾਨਾਂ ਦੀ ਹਜ਼ਾਰਾਂ ਏਕੜ ਫਸਲ ਖਰਾਬ

ਪਹਾੜਾਂ ਵਿੱਚ ਬੀਤੇ 3-4 ਦਿਨਾਂ ਤੋਂ ਪੈ ਰਹੀ ਬਾਰਿਸ਼ ਮੈਦਾਨੀ ਇਲਾਕਿਆਂ ਲਈ ਸੰਕਟ ਬਣ ਰਹੀ ਹੈ। ਪੰਜਾਬ ਦੇ ਰਾਵੀ ਦਰਿਆ ਲੋਕਾਂ ‘ਤੇ ਕਹਿਰ ਬਣ ਕੇ ਟੁੱਟ ਰਿਹਾ ਹੈ। ਪਠਾਨਕੋਟ ਦੇ ਮਾਧੋਪੁਰ ਦੇ ਹੇਠਲੇ ਖੇਤਰਾਂ ਵਿੱਚ ਪਾਣੀ ਵਧਣ ਕਾਰਨ ਕਈ ਥਾਵਾਂ ‘ਤੇ ਪਾੜ ਪੈ ਰਿਹਾ ਹੈ। ਬੀਤੇ ਕੱਲ੍ਹ ਪਿੰਡ ਕੋਲੀਆਂ, ਬਹਾਦਰਪੂਰ ਅਤੇ ਪਾਸ਼ ਵਿੱਚ ਪਾੜ ਕਾਰਨ ਕਿਸਾਨਾਂ ਦੀ ਕਈ ਏਕੜ ਫਸਲ ਬਰਬਾਦ ਹੋ ਗਈ।

CM ਮਾਨ ਨੇ ਰੈਸਕਿਊ ਲਈ ਹੈਲੀਕਾਪਟਰ ਛੱਡਿਆ

ਪੰਜਾਬ ਦੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਹੜ੍ਹ ਪ੍ਰਭਾਵਿਤ ਖੇਤਰ ਦਾ ਜਾਇਜ਼ਾ ਲੈਣ ਲਈ ਗੁਰਦਾਸਪੁਰ ਪਹੁੰਚੇ ਹਨ। ਉਨ੍ਹਾਂ ਲੋਕਾਂ ਨਾਲ ਮੁਲਾਕਾਤ ਕੀਤੀ। ਉਨ੍ਹਾਂ ਨੇ ਹੜ੍ਹ ਰਾਹਤ ਕਾਰਜਾਂ ਵਿੱਚ ਮਦਦ ਲਈ ਆਪਣਾ ਹੈਲੀਕਾਪਟਰ ਪ੍ਰਸ਼ਾਸਨ ਨੂੰ ਸੌਂਪ ਦਿੱਤਾ ਹੈ ਤਾਂ ਜੋ ਲੋਕਾਂ ਨੂੰ ਸਮੇਂ ਸਿਰ ਲੋੜੀਂਦੀ ਮਦਦ ਮੁਹੱਈਆ ਕਰਵਾਈ ਜਾ ਸਕੇ। ਉਨ੍ਹਾਂ ਨੇ ਕਿਹਾ ਕਿ ਲੋਕਾਂ ਨੇ ਮੈਨੂੰ 92 ਸੀਟਾਂ ਜਿੱਤਣ ਵਿੱਚ ਮਦਦ ਕਰਨ ਤੋਂ ਬਾਅਦ ਇਹ ਹੈਲੀਕਾਪਟਰ ਦਿੱਤਾ ਸੀ ਅਤੇ ਹੁਣ ਮੈਂ ਇਸ ਨੂੰ ਜਨਤਕ ਸੇਵਾ ਲਈ ਦੇ ਰਿਹਾ ਹਾਂ।