AQI
TV9 NETWORK LOGO
User Image
Sign In

By signing in or creating an account, you agree with Associated Broadcasting Company's Terms & Conditions and Privacy Policy.

ਪੰਜਾਬਸ਼ਾਰਟ ਵੀਡੀਓਜ਼ਦੇਸ਼ਦੁਨੀਆਟ੍ਰੈਂਡਿੰਗਮਨੋਰੰਜਨਫੋਟੋ ਗੈਲਰੀਖੇਡਾਂਧਰਮਵੀਡੀਓਲਾਈਫਸਟਾਈਲਕਾਰੋਬਾਰਟੈਕਨੋਲਜੀਵੈੱਬ ਸਟੋਰੀਜ਼ਚੋਣਾਂ 2026

ਭਾਜਪਾ ਦੇ ਮੰਚ ‘ਤੇ ਪਹਿਲੀ ਵਾਰ ਮਹਾਰਾਜ ਰਣਜੀਤ ਸਿੰਘ ਦੀ ਤਸਵੀਰ, ਨਿਤਿਨ ਨਬੀਨ ਨੇ ਦਿੱਤਾ ਸੰਦੇਸ਼

ਨਿਤਿਨ ਨਬੀਨ ਦੇ ਪੰਜਾਬ ਦੌਰੇ ਦੇ ਆਖ਼ਿਰੀ ਦਿਨ ਲੁਧਿਆਣਾ 'ਚ ਭਾਜਪਾ ਦੇ ਇੱਕ ਮੰਚ 'ਤੇ ਮਹਾਰਾਜਾ ਰਣਜੀਤ ਸਿੰਘ ਦੀ ਤਸਵੀਰ ਦਿਖਾਈ ਦਿੱਤੀ। ਭਾਜਪਾ ਦੇ ਮੰਚ 'ਚ ਪਾਰਟੀ ਦੇ ਸੰਸਥਾਪਕ ਡਾ. ਸ਼ਿਆਮਾ ਪ੍ਰਸ਼ਾਦ ਮੁਖਰਜੀ, ਪੰਡਿਤ ਦੀਨ ਦਿਆਲ ਉਪਾਧਿਆਏ ਤੇ ਭਾਰਤ ਮਾਤਾ ਦੀ ਤਸਵੀਰ ਦੇ ਨਾਲ-ਨਾਲ ਮਹਾਰਾਜਾ ਰਣਜੀਤ ਸਿੰਘ ਦੀ ਤਸਵੀਰ ਵੀ ਨਜ਼ਰ ਆਈ।

ਭਾਜਪਾ ਦੇ ਮੰਚ 'ਤੇ ਪਹਿਲੀ ਵਾਰ ਮਹਾਰਾਜ ਰਣਜੀਤ ਸਿੰਘ ਦੀ ਤਸਵੀਰ, ਨਿਤਿਨ ਨਬੀਨ ਨੇ ਦਿੱਤਾ ਸੰਦੇਸ਼
tv9-punjabi
| Updated On: 23 Jun 2026 13:04 PM IST
Share

ਭਾਰਤੀ ਜਨਤਾ ਪਾਰਟੀ (ਭਾਜਪਾ) ਪੰਜਾਬ ‘ਚ ਹਿੰਦੂਤਵ ਦੀ ਰਾਜਨੀਤੀ ਤੋਂ ਪਰੇ ਹੱਟ ਕੇ ਨਵੀਂ ਰਣਨੀਤੀ ਅਜ਼ਮਾ ਰਹੀ ਹੈ ਤੇ ਮਹਾਰਾਜਾ ਰਣਜੀਤ ਸਿੰਘ ਨੂੰ ਆਪਣੇ ਰੋਲ ਮਾਡਲ ਵਜੋਂ ਪੇਸ਼ ਕਰ ਰਹੀ ਹੈ। ਭਾਜਪਾ ਦੇ ਨਵੇਂ ਪੰਜਾਬ ਪ੍ਰਧਾਨ ਕੇਵਲ ਸਿੰਘ ਢਿੱਲੋਂ ਪਹਿਲੇ ਦਿਨ ਤੋਂ ਹੀ ਮਹਾਰਾਜਾ ਰਣਜੀਤ ਸਿੰਘ ਦੇ ‘ਖਾਲਸਾ ਰਾਜ’ ਵਰਗਾ ਰਾਜ ਪੰਜਾਬ ‘ਚ ਲਿਆਉਣ ਦੀ ਗੱਲ ਕਹਿ ਰਹੇ ਹਨ। ਉੱਥੇ ਹੀ, ਲੁਧਿਆਣਾ ਪਹੁੰਚੇ ਭਾਜਪਾ ਦੇ ਰਾਸ਼ਟਰੀ ਪ੍ਰਧਾਨ ਨਿਤਿਨ ਨਬੀਨ ਨੇ ਵੀ ਮਹਾਰਾਜ ਰਣਜੀਤ ਸਿੰਘ ਦੇ ਰਾਜ ਨੂੰ ਭਾਜਪਾ ਦਾ ਵਿਜ਼ਨ ਦੱਸਿਆ ਹੈ।

ਨਿਤਿਨ ਨਬੀਨ ਦੇ ਪੰਜਾਬ ਦੌਰੇ ਦੇ ਆਖ਼ਿਰੀ ਦਿਨ ਲੁਧਿਆਣਾ ‘ਚ ਭਾਜਪਾ ਦੇ ਇੱਕ ਮੰਚ ‘ਤੇ ਮਹਾਰਾਜਾ ਰਣਜੀਤ ਸਿੰਘ ਦੀ ਤਸਵੀਰ ਦਿਖਾਈ ਦਿੱਤੀ। ਭਾਜਪਾ ਦੇ ਮੰਚ ‘ਚ ਪਾਰਟੀ ਦੇ ਸੰਸਥਾਪਕ ਡਾ. ਸ਼ਿਆਮਾ ਪ੍ਰਸ਼ਾਦ ਮੁਖਰਜੀ, ਪੰਡਿਤ ਦੀਨ ਦਿਆਲ ਉਪਾਧਿਆਏ ਤੇ ਭਾਰਤ ਮਾਤਾ ਦੀ ਤਸਵੀਰ ਦੇ ਨਾਲ-ਨਾਲ ਮਹਾਰਾਜਾ ਰਣਜੀਤ ਸਿੰਘ ਦੀ ਤਸਵੀਰ ਵੀ ਨਜ਼ਰ ਆਈ। ਇਸ ਤਸਵੀਰ ਨਾਲ ਭਾਜਪਾ ਨੇ ਪੰਜਾਬ ‘ਚ ਆਪਣੀ ਨਵੀਂ ਰਣਨੀਤੀ ਜ਼ਾਹਰ ਕੀਤੀ ਹੈ। ਭਾਜਪਾ ਮਹਾਰਾਜਾ ਰਣਜੀਤ ਸਿੰਘ ਨੂੰ ਆਪਣਾ ਰੋਲ ਮਾਡਲ ਮੰਨ ਕੇ ਪੰਜਾਬ ਵਿਧਾਨ ਸਭਾ ਚੋਣਾਂ ‘ਚ ਉਤਰਨ ਜਾ ਰਹੀ ਹੈ।

ਸਿੱਖ ਵੋਟਰਾਂ ‘ਤੇ ਨਜ਼ਰ

ਅੰਕੜਿਆਂ ਮੁਤਾਬਕ ਪੰਜਾਬ ‘ਚ ਲਗਭਗ 57 ਫ਼ੀਸਦੀ ਸਿੱਖਾਂ ਦੀ ਆਬਾਦੀ ਹੈ। ਅਜਿਹੇ ‘ਚ ‘ਰਾਮਰਾਜ’ ਤੇ ਹਿੰਦੂਤਵ ਦੀ ਰਾਜਨੀਤੀ ਨੂੰ ਤਰਜ਼ੀਹ ਦੇਣ ਵਾਲੀ ਭਾਜਪਾ ਨੇ ਆਪਣੇ ਪੈਟਰਨ ‘ਚ ਬਦਲਾਅ ਕੀਤਾ ਹੈ। ਭਾਜਪਾ ਦੀ ਸ਼ਹਿਰੀ ਵੋਟਰਾਂ ਤੇ ਹਿੰਦੂ ਵੋਟਰਾਂ ‘ਤੇ ਚੰਗੀ ਪਕੜ ਮੰਨੀ ਜਾਂਦੀ ਰਹੀ ਹੈ। ਹਾਲਾਂਕਿ, ਪੰਜਾਬ ‘ਚ ਇਸ ਪੈਟਰਨ ‘ਤੇ ਕੰਮ ਕਰਨਾ ਭਾਜਪਾ ਲਈ ਕਿਸੇ ਵੀ ਪੱਖੋਂ ਫਾਇਦੇਮੰਦ ਸਾਬਤ ਨਹੀਂ ਹੋਵੇਗਾ। ਹਾਲ ਹੀ ‘ਚ ਹੋਈਆਂ ਨਿਗਮ ਚੋਣਾਂ ‘ਚ ਵੀ ਭਾਜਪਾ ਦਾ ਪ੍ਰਦਰਸ਼ਨ ਮਾੜਾ ਰਿਹਾ ਹੈ, ਜਿਸ ਤੋਂ ਬਾਅਦ ਭਾਜਪਾ ਨੇ ਨਵੀਂ ਰਣਨੀਤੀ ਤਿਆਰ ਕੀਤੀ ਹੈ। ਸਿੱਖ ਮਹਾਰਾਜਾ ਰਣਜੀਤ ਸਿੰਘ ਜੋ ਧਰਮ ਨਿਰਪੱਖਤਾ ਵਾਲੇ ਰਾਜ ਲਈ ਜਾਣੇ ਜਾਂਦੇ ਸਨ, ਉਨ੍ਹਾਂ ਨੂੰ ਰੋਲ ਮਾਡਲ ਬਣਾ ਕੇ ਭਾਜਪਾ ਸਿੱਖਾਂ ਦੇ ਨਾਲ-ਨਾਲ ਬਾਕੀ ਵੋਟਰਾਂ ਨੂੰ ਵੀ ਟਾਰਗੇਟ ਕਰ ਰਹੀ ਹੈ।

ਅਕਾਲੀ ਗਠਜੋੜ ਟੁੱਟਣ ਨਾਲ ਭਾਜਪਾ ਦਾ ਵੋਟ ਬੈਂਕ ਖ਼ਰਾਬ

ਸ਼੍ਰੋਮਣੀ ਅਕਾਲੀ ਦਲ ਤੇ ਭਾਜਪਾ ਦਾ ਗਠਜੋੜ ਟੁੱਟਣ ਤੋਂ ਬਾਅਦ ਹੀ ਭਾਜਪਾ ਦੀ ਸਥਿਤੀ ਪੰਜਾਬ ‘ਚ ਕਮਜ਼ੋਰ ਪੈ ਗਈ। ਅਕਾਲੀ ਦਲ ਨਾਲ ਗਠਜੋੜ ਸਮੇਂ ਭਾਜਪਾ ਨੂੰ ਸਿੱਖ ਵੋਟਰਾਂ ਦਾ ਲਾਭ ਮਿਲਦਾ ਰਿਹਾ ਹੈ। ਅਕਾਲੀ ਦਲ ਜੋ ਖ਼ੁਦ ਨੂੰ ਸਿੱਖਾਂ ਦੇ ਹਿਮਾਇਤੀ ਦੇ ਤੌਰ ‘ਤੇ ਪੇਸ਼ ਕਰਦੀ ਹੈ, ਉਸ ਨਾਲ ਗਠਜੋੜ ਸਮੇਂ ਭਾਜਪਾ ਨੂੰ ਸਿੱਖ ਵੋਟ ਬੈਂਕ ਦਾ ਫਾਇਦਾ ਮਿਲਦਾ ਰਿਹਾ। ਹਾਲਾਂਕਿ, ਹੁਣ ਗਠਜੋੜ ਟੁੱਟਣ ਤੋਂ ਬਾਅਦ ਭਾਜਪਾ ਸਿੱਖ ਵੋਟਰਾਂ ਤੱਕ ਪਹੁੰਚ ਕਰਨ ਲਈ ਮਹਾਰਾਜਾ ਰਣਜੀਤ ਸਿੰਘ ਦੇ ਮਾਡਲ ਨੂੰ ਲੋਕਾਂ ਅੱਗੇ ਪੇਸ਼ ਕਰ ਰਹੀ ਹੈ।

ਭਾਜਪਾ ਕਈ ਮੌਕਿਆਂ ‘ਤੇ ਅਕਾਲੀ ਦਲ ਨਾਲ ਗਠਜੋੜ ਨੂੰ ਨਾਕਾਰਦੀ ਰਹੀ ਹੈ ਤੇ ਅਕਾਲੀ ਦਲ ਵੱਲੋਂ ਵੀ ਅਜਿਹੀਆਂ ਆਵਾਜ਼ਾਂ ਆਉਂਦੀਆਂ ਰਹੀਆਂ ਹਨ। ਭਾਜਪਾ ਦੇ ਸੀਨੀਅਰ ਆਗੂ ਐਲਾਨ ਕਰ ਚੁੱਕੇ ਹਨ ਕਿ ਆਉਣ ਵਾਲੀਆਂ ਪੰਜਾਬ ਵਿਧਾਨ ਸਭਾ ਚੋਣਾਂ ‘ਚ ਪਾਰਟੀ 117 ਸੀਟਾਂ ‘ਤੇ ਇਕੱਲਿਆਂ ਹੀ ਚੋਣ ਲੜੇਗੀ, ਅਜਿਹੇ ‘ਚ ਪੰਜਾਬ ‘ਚ ਭਾਜਪਾ ਨੂੰ ਸਿੱਖਾਂ ਵੋਟਰਾਂ ‘ਚ ਥਾਂ ਲੱਭਣ ਦੀ ਜ਼ਰੂਰਤ ਹੋਵੇਗੀ।

ਕਿਸਾਨ ਅੰਦੋਲਨ ਤੋਂ ਬਾਅਦ ਛਵੀ ਸੁਧਾਰਨ ਦੀ ਕੋਸ਼ਿਸ਼

ਦੂਜੇ ਪਾਸੇ, ਕਿਸਾਨ ਅੰਦੋਲਨ ਤੋਂ ਬਾਅਦ ਭਾਜਪਾ ਦੀ ਛਵੀ ਨੂੰ ਪੰਜਾਬ ‘ਚ ਢਾਹ ਲੱਗੀ ਹੈ। ਬਹੁਗਿਣਤੀ ਕਿਸਾਨੀ ‘ਤੇ ਨਿਰਭਰ ਪੰਜਾਬ ਦੇ ਲੋਕਾਂ ਨੇ ਭਾਜਪਾ ਵੱਲੋਂ ਮੂੰਹ ਮੋੜ ਰੱਖਿਆ ਹੈ ਤੇ ਇਸ ਦਾ ਸਬੂਤ ਵਿਧਾਨ ਸਭਾ ਚੋਣਾਂ ਤੇ ਲੋਕ ਸਭਾ ਚੋਣਾਂ ‘ਚ ਮਿਲ ਚੁਕਿਆ ਹੈ। ਕਿਸਾਨ ਅੰਦੋਲਨ ਤੋਂ ਤੁਰੰਤ ਬਾਅਦ ਹੋਈਆਂ ਪੰਜਾਬ ਵਿਧਾਨ ਸਭਾ ਚੋਣਾਂ 2022 ‘ਚ ਭਾਜਪਾ ਸਿਰਫ਼ 2 ਸੀਟਾਂ ‘ਤੇ ਸਿਮਟ ਗਈ ਸੀ, ਜਦਕਿ ਲੋਕ ਸਭਾ ਚੋਣਾਂ ‘ਚ ਭਾਜਪਾ ਪੰਜਾਬ ‘ਚ ਖਾਤਾ ਵੀ ਨਹੀਂ ਖੋਲ੍ਹ ਸਕੀ। ਭਾਜਪਾ ਨੂੰ ਕਿਸਾਨ ਅੰਦੋਲਨ ਤੋਂ ਬਾਅਦ ਪੰਜਾਬ ਦੀ ਰਾਜਨੀਤੀ ‘ਚ ਜਗ੍ਹਾ ਬਣਾਉਣੀ ਔਖੀ ਜਾਪ ਰਹੀ ਹੈ, ਅਜਿਹੇ ‘ਚ ਭਾਜਪਾ ਮਹਾਰਾਜਾ ਰਣਜੀਤ ਸਿੰਘ ਨੂੰ ਰੋਲ ਮਾਡਲ ਬਣਾ ਕੇ ਇੱਕ ਸਕਾਰਾਤਮਕ ਮਾਹੌਲ ਵੀ ਸਿਰਜਣ ਦੀ ਕੋਸ਼ਿਸ਼ ਕਰ ਰਹੀ ਹੈ।

Follow Us
Differences Of Opinion ਹੈ, ਛੇਤੀ ਕੱਢ ਲਵਾਂਗੇ ਹੱਲ, ਸੁਖਜਿੰਦਰ ਰੰਧਾਵਾ ਨੇ ਦਿੱਤੇ ਨਰਮਾਈ ਦੇ ਸੰਕੇਤ
Differences Of Opinion ਹੈ, ਛੇਤੀ ਕੱਢ ਲਵਾਂਗੇ ਹੱਲ, ਸੁਖਜਿੰਦਰ ਰੰਧਾਵਾ ਨੇ ਦਿੱਤੇ ਨਰਮਾਈ ਦੇ ਸੰਕੇਤ...
E20 Petrol: ਕੀ E20 ਪੈਟਰੋਲ ਨਾਲ ਸੱਚਮੁੱਚ ਖਰਾਬ ਹੋ ਰਿਹਾ ਹੈ ਗੱਡੀਆਂ ਦਾ ਇੰਜਨ? ਜਾਣੋ ਪੂਰੀ ਸੱਚਾਈ
E20 Petrol: ਕੀ E20 ਪੈਟਰੋਲ ਨਾਲ ਸੱਚਮੁੱਚ ਖਰਾਬ ਹੋ ਰਿਹਾ ਹੈ ਗੱਡੀਆਂ ਦਾ ਇੰਜਨ? ਜਾਣੋ ਪੂਰੀ ਸੱਚਾਈ...
ਕਿਸੇ ਦੀਆਂ ਜੁੱਤੀਆਂ ਵੀ ਸਿਰ 'ਤੇ ਰੱਖਣੀਆਂ ਪਈਆਂ ਤਾਂ ਰੱਖਾਂਗਾ...ਚੰਨੀ ਦੀ ਨਰਾਜ਼ਗੀ 'ਤੇ ਬੋਲੇ ਰਾਜਾ ਵੜਿੰਗ
ਕਿਸੇ ਦੀਆਂ ਜੁੱਤੀਆਂ ਵੀ ਸਿਰ 'ਤੇ ਰੱਖਣੀਆਂ ਪਈਆਂ ਤਾਂ ਰੱਖਾਂਗਾ...ਚੰਨੀ ਦੀ ਨਰਾਜ਼ਗੀ 'ਤੇ ਬੋਲੇ ਰਾਜਾ ਵੜਿੰਗ...
ਪ੍ਰਧਾਨ ਬਦਲਣਾ ਗੁੱਡੇ-ਗੁੱਡੀ ਦੀ ਖੇਡ ਨਹੀਂ... ਹਾਈਕਮਾਨ ਦਾ ਫੈਸਲਾ ਪੱਥਰ ਦੀ ਲਕੀਰ...ਰਾਜਾ ਵੜਿੰਗ ਨੂੰ ਬਦਲਣ 'ਤੇ ਬੋਲੇ ਭੁਪੇਸ਼ ਬਘੇਲ
ਪ੍ਰਧਾਨ ਬਦਲਣਾ ਗੁੱਡੇ-ਗੁੱਡੀ ਦੀ ਖੇਡ ਨਹੀਂ... ਹਾਈਕਮਾਨ ਦਾ ਫੈਸਲਾ ਪੱਥਰ ਦੀ ਲਕੀਰ...ਰਾਜਾ ਵੜਿੰਗ ਨੂੰ ਬਦਲਣ 'ਤੇ ਬੋਲੇ ਭੁਪੇਸ਼ ਬਘੇਲ...
ਬੇਸਹਾਰਾ ਬਜ਼ੁਰਗਾਂ ਲਈ ਪੰਜਾਬ ਸਰਕਾਰ ਦਾ ਇੱਕ ਹੋਰ ਵੱਡਾ ਉਪਰਾਲਾ, ਮੁਹਾਲੀ ਚ ਖੁਲ੍ਹਣ ਜਾ ਰਿਹਾ ਸਤਿਕਾਰ ਘਰ
ਬੇਸਹਾਰਾ ਬਜ਼ੁਰਗਾਂ ਲਈ ਪੰਜਾਬ ਸਰਕਾਰ ਦਾ ਇੱਕ ਹੋਰ ਵੱਡਾ ਉਪਰਾਲਾ, ਮੁਹਾਲੀ ਚ ਖੁਲ੍ਹਣ ਜਾ ਰਿਹਾ ਸਤਿਕਾਰ ਘਰ...
FBI Hard Ball Operation: FBI ਨੇ ਗੋਲਡੀ ਬਰਾੜ 'ਤੇ 50,000 ਇਨਾਮ ਦਾ ਐਲਾਨਿਆ, ਲਾਰੈਂਸ ਗੈਂਗ ਖਿਲਾਫ ਛਾਪੇਮਾਰੀ
FBI Hard Ball Operation: FBI ਨੇ ਗੋਲਡੀ ਬਰਾੜ 'ਤੇ 50,000 ਇਨਾਮ ਦਾ ਐਲਾਨਿਆ, ਲਾਰੈਂਸ ਗੈਂਗ ਖਿਲਾਫ ਛਾਪੇਮਾਰੀ...
Satluj: ਜਸਵੰਤ ਖਾਲੜਾ ਕਿਵੇਂ ਹੋਏ ਅਗਵਾ? ਦੋਸਤ ਤੇ ਚਸ਼ਮਦੀਦ ਰਾਜੀਵ ਸਿੰਘ ਨੇ Tv9 ਪੰਜਾਬੀ 'ਤੇ ਦੱਸਿਆ ਸੱਚ
Satluj: ਜਸਵੰਤ ਖਾਲੜਾ ਕਿਵੇਂ ਹੋਏ ਅਗਵਾ? ਦੋਸਤ ਤੇ ਚਸ਼ਮਦੀਦ ਰਾਜੀਵ ਸਿੰਘ ਨੇ Tv9 ਪੰਜਾਬੀ 'ਤੇ ਦੱਸਿਆ ਸੱਚ...
Satluj: ਸਤਲੁਜ ਨੂੰ OTT ਤੋਂ ਹਟਾਉਣ ਤੋਂ ਨਰਾਜ ਅੰਮ੍ਰਿਤਸਰ ਦੇ ਲੋਕ, ਮੁੜ ਸਟ੍ਰੀਮਿੰਗ ਦੀ ਮੰਗ
Satluj: ਸਤਲੁਜ ਨੂੰ OTT ਤੋਂ ਹਟਾਉਣ ਤੋਂ ਨਰਾਜ ਅੰਮ੍ਰਿਤਸਰ ਦੇ ਲੋਕ, ਮੁੜ ਸਟ੍ਰੀਮਿੰਗ ਦੀ ਮੰਗ...
Germany 'ਚ ਭਿਆਨਕ ਗਰਮੀ, ਤਕਨੀਕ ਦੇ ਬਾਵਜੂਦ ਕੁਦਰਤ ਦੇ ਅੱਗੇ ਬੇਬਸ ਲੋਕ
Germany 'ਚ ਭਿਆਨਕ ਗਰਮੀ, ਤਕਨੀਕ ਦੇ ਬਾਵਜੂਦ ਕੁਦਰਤ ਦੇ ਅੱਗੇ ਬੇਬਸ ਲੋਕ...