AQI
TV9 NETWORK LOGO
User Image
Sign In

By signing in or creating an account, you agree with Associated Broadcasting Company's Terms & Conditions and Privacy Policy.

ਪੰਜਾਬਸ਼ਾਰਟ ਵੀਡੀਓਜ਼ਦੇਸ਼ਦੁਨੀਆਟ੍ਰੈਂਡਿੰਗਮਨੋਰੰਜਨਵੈੱਬ ਸਟੋਰੀਜ਼ਖੇਡਾਂਧਰਮਵੀਡੀਓਲਾਈਫਸਟਾਈਲਕਾਰੋਬਾਰਟੈਕਨੋਲਜੀਫੋਟੋ ਗੈਲਰੀਚੋਣਾਂ 2026

ਮਹਾਰਾਸ਼ਟਰ ਸਰਕਾਰ ਵੱਲੋਂ ਤਖ਼ਤ ਹਜ਼ੂਰ ਸਾਹਿਬ ਐਕਟ 1956 ਰੱਦ ਕਰਨ ਦੀ ਮਨਜ਼ੂਰੀ, ਧਾਮੀ ਨੇ ਜਤਾਇਆ ਇਤਰਾਜ਼

ਨਵੇਂ ਐਕਟ ਦਾ ਖਰੜਾ ਪਹਿਲਾਂ ਹੀ ਕੈਬਨਿਟ ਦੀ ਪ੍ਰਵਾਨਗੀ ਪ੍ਰਾਪਤ ਕਰ ਚੁੱਕਾ ਹੈ। ਇਸ ਨੂੰ ਅੰਤਿਮ ਰੂਪ ਦੇਣ ਤੋਂ ਪਹਿਲਾਂ ਕਾਨੂੰਨ ਤੇ ਨਿਆਂ ਵਿਭਾਗ ਨਾਲ ਹੋਰ ਸਲਾਹ-ਮਸ਼ਵਰਾ ਕੀਤਾ ਜਾਵੇਗਾ। ਸਰਕਾਰ ਵੱਲੋਂ ਮਹਾਰਾਸ਼ਟਰ ਵਿਧਾਨ ਸਭਾ ਦੇ ਆਉਣ ਵਾਲੇ ਮਾਨਸੂਨ ਸੈਸ਼ਨ ਦੌਰਾਨ ਬਿੱਲ ਪੇਸ਼ ਕੀਤੇ ਜਾਣ ਦੀ ਉਮੀਦ ਹੈ।

ਮਹਾਰਾਸ਼ਟਰ ਸਰਕਾਰ ਵੱਲੋਂ ਤਖ਼ਤ ਹਜ਼ੂਰ ਸਾਹਿਬ ਐਕਟ 1956 ਰੱਦ ਕਰਨ ਦੀ ਮਨਜ਼ੂਰੀ, ਧਾਮੀ ਨੇ ਜਤਾਇਆ ਇਤਰਾਜ਼
tv9-punjabi
| Updated On: 24 Jun 2026 16:30 PM IST
Share

ਮਹਾਰਾਸ਼ਟਰ ਸਰਕਾਰ ਨੇ ਨਾਂਦੇੜ ਵਿਖੇ ਤਖ਼ਤ ਸੱਚਖੰਡ ਸ੍ਰੀ ਹਜ਼ੂਰ ਸਾਹਿਬ ਦੇ ਪ੍ਰਬੰਧਨ ਨੂੰ ਨਿਯੰਤਰਿਤ ਕਰਨ ਵਾਲੇ ਲਗਭਗ 70 ਸਾਲ ਪੁਰਾਣੇ ਕਾਨੂੰਨੀ ਢਾਂਚੇ ਨੂੰ ਬਦਲਣ ਦੇ ਪ੍ਰਸਤਾਵ ਨੂੰ ਮਨਜ਼ੂਰੀ ਦੇ ਦਿੱਤੀ ਹੈ। ਮੁੱਖ ਮੰਤਰੀ ਦੇਵੇਂਦਰ ਫੜਨਵੀਸ ਦੀ ਅਗਵਾਈ ਵਾਲੀ ਰਾਜ ਕੈਬਨਿਟ ਨੇ “ਨਾਂਦੇੜ ਸਿੱਖ ਗੁਰਦੁਆਰਾ ਸੱਚਖੰਡ ਸ੍ਰੀ ਹਜ਼ੂਰ ਅਬਚਲਨਗਰ ਸਾਹਿਬ ਐਕਟ, 1956” ਨੂੰ ਰੱਦ ਕਰਨ ਤੇ “ਤਖ਼ਤ ਸੱਚਖੰਡ ਸ੍ਰੀ ਹਜ਼ੂਰ ਅਬਚਲਨਗਰ ਸਾਹਿਬ ਗੁਰਦੁਆਰਾ ਐਕਟ”, ਇੱਕ ਨਵਾਂ ਕਾਨੂੰਨ ਪੇਸ਼ ਕਰਨ ਨੂੰ ਆਪਣੀ ਪ੍ਰਵਾਨਗੀ ਦੇ ਦਿੱਤੀ ਹੈ।

ਸਿੱਖ ਧਰਮ ਦੇ ਪੰਜ ਤਖ਼ਤਾਂ ‘ਚੋਂ ਇੱਕ ਹਜ਼ੂਰ ਸਾਹਿਬ ਸ੍ਰੀ ਗੁਰੂ ਗੋਬਿੰਦ ਸਿੰਘ ਜੀ ਨਾਲ ਜੁੜੇ ਬਹੁਤ ਇਤਿਹਾਸਕ ਤੇ ਧਾਰਮਿਕ ਮਹੱਤਵ ਵਾਲਾ ਸਥਾਨ ਹੈ। ਹੁਣ ਇਸ ਦੀ ਨਿਗਰਾਨੀ ਕਰਨ ਵਾਲੇ ਕਾਨੂੰਨੀ ਤੇ ਪ੍ਰਸ਼ਾਸਕੀ ਢਾਂਚੇ ‘ਚ ਮਹੱਤਵਪੂਰਨ ਬਦਲਾਅ ਦੀ ਉਮੀਦ ਹੈ।

ਨਵਾਂ ਬਿੱਲ ਮਹਾਰਾਸ਼ਟਰ ਵਿਧਾਨ ਸਭਾ ‘ਚ ਪੇਸ਼ ਕੀਤਾ ਜਾਵੇਗਾ

ਨਵੇਂ ਐਕਟ ਦਾ ਖਰੜਾ ਪਹਿਲਾਂ ਹੀ ਕੈਬਨਿਟ ਦੀ ਪ੍ਰਵਾਨਗੀ ਪ੍ਰਾਪਤ ਕਰ ਚੁੱਕਾ ਹੈ। ਇਸ ਨੂੰ ਅੰਤਿਮ ਰੂਪ ਦੇਣ ਤੋਂ ਪਹਿਲਾਂ ਕਾਨੂੰਨ ਤੇ ਨਿਆਂ ਵਿਭਾਗ ਨਾਲ ਹੋਰ ਸਲਾਹ-ਮਸ਼ਵਰਾ ਕੀਤਾ ਜਾਵੇਗਾ। ਸਰਕਾਰ ਵੱਲੋਂ ਮਹਾਰਾਸ਼ਟਰ ਵਿਧਾਨ ਸਭਾ ਦੇ ਆਉਣ ਵਾਲੇ ਮਾਨਸੂਨ ਸੈਸ਼ਨ ਦੌਰਾਨ ਬਿੱਲ ਪੇਸ਼ ਕੀਤੇ ਜਾਣ ਦੀ ਉਮੀਦ ਹੈ। ਇੱਕ ਵਾਰ ਲਾਗੂ ਹੋਣ ਤੋਂ ਬਾਅਦ ਨਵਾਂ ਕਾਨੂੰਨ ਹਜ਼ੂਰ ਸਾਹਿਬ ਗੁਰਦੁਆਰਾ ਬੋਰਡ ਦੇ ਪ੍ਰਸ਼ਾਸਨ, ਚੋਣਾਂ ਤੇ ਸੰਚਾਲਨ ਨਿਯਮਾਂ ਨੂੰ ਨਿਯੰਤਰਿਤ ਕਰਨ ਵਾਲੇ ਨਵੇਂ ਨਿਯਮਾਂ ਲਈ ਰਾਹ ਪੱਧਰਾ ਕਰੇਗਾ।

ਸ਼੍ਰੋਮਣੀ ਕਮੇਟੀ ਨੇ ਚਿੰਤਾਵਾਂ ਪ੍ਰਗਟ ਕੀਤੀਆਂ

ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ (ਐਸਜੀਪੀਸੀ) ਦੇ ਪ੍ਰਧਾਨ ਐਡਵੋਕੇਟ ਹਰਜਿੰਦਰ ਸਿੰਘ ਧਾਮੀ ਨੇ 1956 ਦੇ ਐਕਟ ਨੂੰ ਬਦਲਣ ਦੇ ਰਾਜ ਸਰਕਾਰ ਦੇ ਫੈਸਲੇ ‘ਤੇ ਚਿੰਤਾ ਪ੍ਰਗਟ ਕੀਤੀ। ਧਾਮੀ ਨੇ ਕਿਹਾ ਕਿ ਤਖ਼ਤ ਸ੍ਰੀ ਹਜ਼ੂਰ ਸਾਹਿਬ ਪੰਜ ਤਖ਼ਤਾਂ ‘ਚੋਂ ਇੱਕ ਹੈ ਤੇ ਇਸ ਦੇ ਪ੍ਰਬੰਧਨ, ਪਰੰਪਰਾਵਾਂ ਜਾਂ ਧਾਰਮਿਕ ਖੁਦਮੁਖਤਿਆਰੀ ਨੂੰ ਪ੍ਰਭਾਵਿਤ ਕਰਨ ਵਾਲਾ ਕੋਈ ਵੀ ਫੈਸਲਾ ਸਿੱਖ ਸੰਸਥਾਵਾਂ, ਤਖ਼ਤਾਂ ਦੇ ਜਥੇਦਾਰਾਂ ਤੇ ਸਿੱਖ ਭਾਈਚਾਰੇ ਤੇ ਸ਼੍ਰੋਮਣੀ ਕਮੇਟੀ ਨਾਲ ਸਲਾਹ-ਮਸ਼ਵਰੇ ਤੋਂ ਬਾਅਦ ਹੀ ਲਿਆ ਜਾਣਾ ਚਾਹੀਦਾ ਹੈ।

ਧਾਮੀ ਨੇ ਇਲਜ਼ਾਮ ਲਗਾਇਆ ਕਿ ਸਰਕਾਰਾਂ ਨੇ ਪ੍ਰਸ਼ਾਸਨਿਕ ਦਖਲਅੰਦਾਜ਼ੀ ਰਾਹੀਂ ਸਿੱਖ ਸੰਸਥਾਵਾਂ ਨੂੰ ਕਮਜ਼ੋਰ ਕਰਨ ਦੀ ਵਾਰ-ਵਾਰ ਕੋਸ਼ਿਸ਼ ਕੀਤੀ ਹੈ। ਉਨ੍ਹਾਂ ਦਾਅਵਾ ਕੀਤਾ ਕਿ ਪ੍ਰਸਤਾਵਿਤ ਤਬਦੀਲੀਆਂ ਸਿੱਖ ਧਾਰਮਿਕ ਮਾਮਲਿਆਂ ਦੇ ਪ੍ਰਬੰਧਨ ‘ਚ ਸਿੱਧੇ ਸਰਕਾਰੀ ਸ਼ਮੂਲੀਅਤ ਨੂੰ ਵਧਾ ਸਕਦੀਆਂ ਹਨ।

Follow Us
ਖੰਡ-ਸਰੋਂ ਦੇ ਭਾਅ ਅਸਮਾਨ 'ਤੇ ਪਹੁੰਚੇ, ਖਪਤਕਾਰ ਬੋਲੇ - ਸਰਕਾਰ ਕਰੇ ਲੋਕਾਂ 'ਤੇ ਰਹਿਮ
ਖੰਡ-ਸਰੋਂ ਦੇ ਭਾਅ ਅਸਮਾਨ 'ਤੇ ਪਹੁੰਚੇ, ਖਪਤਕਾਰ ਬੋਲੇ - ਸਰਕਾਰ ਕਰੇ ਲੋਕਾਂ 'ਤੇ ਰਹਿਮ...
ਮੋਹਾਲੀ ਵਿੱਚ ਬੇਸਮੈਂਟ ਦੀ ਉਸਾਰੀ ਦੌਰਾਨ ਹਾਦਸਾ, 2 ਦੀ ਮੌਤ, 2 ਜਖ਼ਮੀ
ਮੋਹਾਲੀ ਵਿੱਚ ਬੇਸਮੈਂਟ ਦੀ ਉਸਾਰੀ ਦੌਰਾਨ ਹਾਦਸਾ, 2 ਦੀ ਮੌਤ, 2 ਜਖ਼ਮੀ...
ਸਾਬਕਾ ਸੀਐਮ ਚਰਨਜੀਤ ਚੰਨੀ ਨੇ PU 'ਚ ਦਿੱਤੀ ਪ੍ਰੀਖਿਆ, ਕਹੀ ਇਹ ਗੱਲ
ਸਾਬਕਾ ਸੀਐਮ ਚਰਨਜੀਤ ਚੰਨੀ ਨੇ PU 'ਚ ਦਿੱਤੀ ਪ੍ਰੀਖਿਆ, ਕਹੀ ਇਹ ਗੱਲ...
ਹਿਮਾਚਲ 'ਚ ਲਗਾਤਾਰ ਜਾਰੀ ਹੈ ਮੀਂਹ ਦਾ ਕਹਿਰ, ਸੈਂਕੜੇ ਸੜਕਾਂ ਬੰਦ, ਕਈ ਥਾਵਾਂ 'ਤੇ ਲੈਂਡਸਲਾਈਡ
ਹਿਮਾਚਲ 'ਚ ਲਗਾਤਾਰ ਜਾਰੀ ਹੈ ਮੀਂਹ ਦਾ ਕਹਿਰ, ਸੈਂਕੜੇ ਸੜਕਾਂ ਬੰਦ, ਕਈ ਥਾਵਾਂ 'ਤੇ ਲੈਂਡਸਲਾਈਡ...
ਧੀ ਦੇ ਵਿਆਹ 'ਚੋਂ ਪੁਲਿਸ ਨੇ ਚੁੱਕਿਆ ਪਿਓ, ਮੋਟਰਾਂ-ਟ੍ਰਾਂਸਫਾਰਮਰ ਚੋਰੀ ਕਰਨ ਦਾ ਆਰੋਪ
ਧੀ ਦੇ ਵਿਆਹ 'ਚੋਂ ਪੁਲਿਸ ਨੇ ਚੁੱਕਿਆ ਪਿਓ, ਮੋਟਰਾਂ-ਟ੍ਰਾਂਸਫਾਰਮਰ ਚੋਰੀ ਕਰਨ ਦਾ ਆਰੋਪ...
ਜਲੰਧਰ 'ਚ Bikaner Sweets & Bakers ਤੋਂ 92,000 ਦੀ ਨਕਦੀ ਅਤੇ ਸਾਮਾਨ ਲੈ ਕੇ ਚੋਰ ਫਰਾਰ
ਜਲੰਧਰ 'ਚ Bikaner Sweets & Bakers ਤੋਂ 92,000 ਦੀ ਨਕਦੀ ਅਤੇ ਸਾਮਾਨ ਲੈ ਕੇ ਚੋਰ ਫਰਾਰ...
ਚੋਣਾਂ ਨੇੜੇ ਆਉਂਦੇ ਹੀ BJP ਨੇ ਸ਼ੁਰੂ ਕੀਤੀ ਤਿਆਰੀ...ਸਤੇਂਦਰ ਜੈਨ ਦੀ ਗ੍ਰਿਫਤਾਰੀ 'ਤੇ ਹਮਲਾਵਰ AAP
ਚੋਣਾਂ ਨੇੜੇ ਆਉਂਦੇ ਹੀ BJP ਨੇ ਸ਼ੁਰੂ ਕੀਤੀ ਤਿਆਰੀ...ਸਤੇਂਦਰ ਜੈਨ ਦੀ ਗ੍ਰਿਫਤਾਰੀ 'ਤੇ ਹਮਲਾਵਰ AAP...
ਖਨੌਰੀ ਬਾਰਡਰ 'ਤੇ ਕਿਸਾਨਾਂ ਦਾ ਇੱਕਠ, ਕੱਲ੍ਹ ਪੂਰੇ ਦੇਸ਼ 'ਚ ਮਾਰਚ ਦੀ ਤਿਆਰੀ
ਖਨੌਰੀ ਬਾਰਡਰ 'ਤੇ ਕਿਸਾਨਾਂ ਦਾ ਇੱਕਠ, ਕੱਲ੍ਹ ਪੂਰੇ ਦੇਸ਼ 'ਚ ਮਾਰਚ ਦੀ ਤਿਆਰੀ...
ਮੰਤਰੀ ਬੈਂਸ ਨੇ ਪੇਸ਼ ਕੀਤੀ ਸਿੱਖਿਆ ਵਿਭਾਗ ਦੀ ਸਟੇਟਸ ਰਿਪੋਰਟ... ਗਿਣਵਾਈਆਂ ਪ੍ਰਾਪਤੀਆਂ
ਮੰਤਰੀ ਬੈਂਸ ਨੇ ਪੇਸ਼ ਕੀਤੀ ਸਿੱਖਿਆ ਵਿਭਾਗ ਦੀ ਸਟੇਟਸ ਰਿਪੋਰਟ... ਗਿਣਵਾਈਆਂ ਪ੍ਰਾਪਤੀਆਂ...