ਅਕਾਲੀ ਆਗੂ ਮਹਿੰਦਰ ਸਿੰਘ ਰੋਮਾਣਾ ਦਾ ਦਿਹਾਂਤ: 3 ਸੂਬਿਆਂ ਦੀਆਂ ਹੱਦਾਂ ਨਿਰਧਾਰਿਤ ਕਰਨ ਵਿੱਚ ਅਹਿਮ ਭੂਮਿਕਾ ਨਿਭਾਈ, ਸਾਬਕਾ CM ਬਰਨਾਲਾ-ਬਾਦਲ ਦੇ ਸਨ ਕਰੀਬੀ | Mahinder Singh Romana passes away big Shock for Shiromani Akali Dal know in Punjabi Punjabi news - TV9 Punjabi

ਅਕਾਲੀ ਆਗੂ ਮਹਿੰਦਰ ਸਿੰਘ ਰੋਮਾਣਾ ਦਾ ਦਿਹਾਂਤ: 3 ਸੂਬਿਆਂ ਦੀਆਂ ਹੱਦਾਂ ਨਿਰਧਾਰਿਤ ਕਰਨ ਵਿੱਚ ਅਹਿਮ ਭੂਮਿਕਾ ਨਿਭਾਈ, ਸਾਬਕਾ CM ਬਰਨਾਲਾ-ਬਾਦਲ ਦੇ ਸਨ ਕਰੀਬੀ

Published: 

16 Sep 2024 15:31 PM

ਕੁਝ ਸਾਲ ਪਹਿਲਾਂ ਜਦੋਂ ਸ਼੍ਰੋਮਣੀ ਕਮੇਟੀ ਦੀ ਵੰਡ ਨੂੰ ਲੈ ਕੇ ਪੰਜਾਬ-ਹਰਿਆਣਾ ਵਿੱਚ ਕਾਫੀ ਰੌਲਾ-ਰੱਪਾ ਪਿਆ ਸੀ ਤਾਂ ਰੋਮਾਣਾ ਨੇ ਬਿਆਨ ਜਾਰੀ ਕਰਕੇ ਕਿਹਾ ਸੀ ਕਿ ਸ਼੍ਰੋਮਣੀ ਕਮੇਟੀ ਦੀ ਵੰਡ ਸੰਸਦ ਵੱਲੋਂ ਪਾਸ ਹੋਣ ਤੋਂ ਬਾਅਦ ਹੀ ਹੋ ਸਕਦੀ ਹੈ, ਜਿਸ ਤੋਂ ਬਾਅਦ ਮਾਮਲਾ ਖਤਮ ਹੋ ਗਿਆ।

ਅਕਾਲੀ ਆਗੂ ਮਹਿੰਦਰ ਸਿੰਘ ਰੋਮਾਣਾ ਦਾ ਦਿਹਾਂਤ: 3 ਸੂਬਿਆਂ ਦੀਆਂ ਹੱਦਾਂ ਨਿਰਧਾਰਿਤ ਕਰਨ ਵਿੱਚ ਅਹਿਮ ਭੂਮਿਕਾ ਨਿਭਾਈ, ਸਾਬਕਾ CM ਬਰਨਾਲਾ-ਬਾਦਲ ਦੇ ਸਨ ਕਰੀਬੀ

ਅਕਾਲੀ ਆਗੂ ਮਹਿੰਦਰ ਸਿੰਘ ਰੋਮਾਣਾ ਦਾ ਦਿਹਾਂਤ(Photo Credit: @Akali_Dal_ )

Follow Us On

ਸ਼੍ਰੋਮਣੀ ਅਕਾਲੀ ਦਲ ਪਾਰਟੀ ਦੇ ਥਿੰਕ ਟੈਂਕ ਐਡਵੋਕੇਟ ਮਹਿੰਦਰ ਸਿੰਘ ਰੋਮਾਣਾ ਦਾ ਦੇਹਾਂਤ ਹੋ ਗਿਆ ਹੈ। ਦੱਸ ਦਈਏ ਕਿ ਉਨ੍ਹਾਂ ਨੇ ਐਤਵਾਰ ਨੂੰ 91 ਸਾਲ ਦੀ ਉਮਰ ‘ਚ ਆਖਰੀ ਸਾਹ ਲਿਆ। ਸਿੱਖ ਧਰਮ ਦੇ ਸੰਪਰਦਾਇਕ ਸਿਆਸਤਦਾਨ ਅਤੇ ਪੰਜਾਬ ਦੀ ਰਾਜਨੀਤੀ ਵਿੱਚ ਵਿਸ਼ੇਸ਼ ਮੁਕਾਮ ਰੱਖਣ ਵਾਲੇ ਰੋਮਾਣਾ ਸਾਬਕਾ ਮੁੱਖ ਮੰਤਰੀ ਸੁਰਜੀਤ ਸਿੰਘ ਬਰਨਾਲਾ ਅਤੇ ਸਾਬਕਾ ਮੁੱਖ ਮੰਤਰੀ ਬਾਦਲ ਦੋਵਾਂ ਦੇ ਕਾਫੀ ਕਰੀਬ ਰਹੇ ਹਨ।

ਜ਼ਿਕਰਯੋਗ ਹੈ ਕਿ ਉਹ ਤਖ਼ਤ ਸ੍ਰੀ ਪਟਨਾ ਸਾਹਿਬ ਦੇ ਸਾਬਕਾ ਪ੍ਰਧਾਨ ਹੋਣ ਤੋਂ ਇਲਾਵਾ ਪੰਜਾਬ ਸੈਰ ਸਪਾਟਾ ਵਿਕਾਸ ਨਿਗਮ ਦੇ ਚੇਅਰਮੈਨ, ਦੋ ਵਾਰ ਸ਼੍ਰੋਮਣੀ ਕਮੇਟੀ ਦੇ ਮੈਂਬਰ, ਸਾਬਕਾ ਮੁੱਖ ਮੰਤਰੀ ਬਰਨਾਲਾ ਦੇ ਸਿਆਸੀ ਸਲਾਹਕਾਰ ਤੋਂ ਇਲਾਵਾ ਕਈ ਵਿਭਾਗਾਂ ਦੇ ਚੇਅਰਮੈਨ ਵੀ ਰਹੇ ਹਨ। ਰੋਮਾਣਾ ਗਿਆਨੀ ਕਰਤਾਰ ਸਿੰਘ ਦੀ ਅਗਵਾਈ ਹੇਠ ਪੰਜਾਬ, ਹਰਿਆਣਾ ਅਤੇ ਹਿਮਾਚਲ ਪ੍ਰਦੇਸ਼ ਦੀਆਂ ਹੱਦਾਂ ਨਿਰਧਾਰਿਤ ਕਰਨ ਲਈ ਬਣਾਈ ਗਈ ਕਮੇਟੀ ਦੇ ਵੀ ਅਹਿਮ ਮੈਂਬਰ ਰਹੇ ਹਨ।

ਕੁਝ ਸਾਲ ਪਹਿਲਾਂ ਜਦੋਂ ਸ਼੍ਰੋਮਣੀ ਕਮੇਟੀ ਦੀ ਵੰਡ ਨੂੰ ਲੈ ਕੇ ਪੰਜਾਬ-ਹਰਿਆਣਾ ਵਿੱਚ ਕਾਫੀ ਰੌਲਾ-ਰੱਪਾ ਪਿਆ ਸੀ ਤਾਂ ਰੋਮਾਣਾ ਨੇ ਬਿਆਨ ਜਾਰੀ ਕਰਕੇ ਕਿਹਾ ਸੀ ਕਿ ਸ਼੍ਰੋਮਣੀ ਕਮੇਟੀ ਦੀ ਵੰਡ ਸੰਸਦ ਵੱਲੋਂ ਪਾਸ ਹੋਣ ਤੋਂ ਬਾਅਦ ਹੀ ਹੋ ਸਕਦੀ ਹੈ, ਜਿਸ ਤੋਂ ਬਾਅਦ ਮਾਮਲਾ ਖਤਮ ਹੋ ਗਿਆ।

ਮੰਗਲਵਾਰ ਨੂੰ ਫਰੀਦਕੋਟ ਵਿਖੇ ਹੋਵੇਗਾ ਅੰਤਿਮ ਸਸਕਾਰ

ਰੋਮਾਣਾ ਦੇ ਬੇਹੱਦ ਕਰੀਬੀ ਰਹੇ ਮੈਂਬਰ ਕੁਲਭੂਸ਼ਨ ਰਾਏ ਬਾਂਸਲ ਉਰਫ਼ ਭੂਸੀ ਨੇ ਕਿਹਾ ਕਿ ਉਨ੍ਹਾਂ ਲਈ ਰੋਮਾਣਾ ਦਾ ਇਸ ਸੰਸਾਰ ਤੋਂ ਚਲੇ ਜਾਣਾ ਉਨ੍ਹਾਂ ਲਈ ਨਿੱਜੀ ਤੌਰ ‘ਤੇ ਵੱਡਾ ਘਾਟਾ ਹੈ। ਭੂਸੀ ਨੇ ਦੱਸਿਆ ਕਿ ਰੋਮਾਣਾ ਆਪਣੇ ਪਿੱਛੇ ਪੂਰਾ ਪਰਿਵਾਰ ਛੱਡ ਗਏ ਹਨ। ਉਨ੍ਹਾਂ ਦੇ ਕੁੱਲ ਤਿੰਨ ਬੱਚੇ ਹਨ, ਜਿਨ੍ਹਾਂ ਵਿੱਚ ਦੋ ਪੁੱਤਰ ਅਤੇ ਇੱਕ ਧੀ ਹੈ। ਰੋਮਾਣਾ ਜੀ ਦਾ ਅੰਤਿਮ ਸਸਕਾਰ ਮੰਗਲਵਾਰ ਦੁਪਹਿਰ 3 ਵਜੇ ਫਰੀਦਕੋਟ ਵਿਖੇ ਹੋਵੇਗਾ। ਰੋਮਾਣਾ ਦੀ ਮੌਤ ਨਾਲ ਅਕਾਲੀ ਦਲ ਨੂੰ ਵੱਡਾ ਝਟਕਾ ਲੱਗਾ ਹੈ।

ਇਹ ਵੀ ਪੜ੍ਹੋ: ਸੁਖਬੀਰ ਬਾਦਲ ਨੇ ਅਕਾਲੀ ਦਲ ਛੱਡਣ ਵਾਲਿਆਂ ਨੂੰ ਕੀਤੀ ਅਪੀਲ; ਕਿਹਾ, ਜੋ ਪਾਰਟੀ ਛੱਡ ਗਏ ਉਹ ਵਾਪਿਸ ਆ ਜਾਣ

Exit mobile version