AQI
TV9 NETWORK LOGO
User Image
Sign In

By signing in or creating an account, you agree with Associated Broadcasting Company's Terms & Conditions and Privacy Policy.

ਪੰਜਾਬਸ਼ਾਰਟ ਵੀਡੀਓਜ਼ਦੇਸ਼ਦੁਨੀਆਟ੍ਰੈਂਡਿੰਗਮਨੋਰੰਜਨਫੋਟੋ ਗੈਲਰੀਖੇਡਾਂਧਰਮਵੀਡੀਓਲਾਈਫਸਟਾਈਲਕਾਰੋਬਾਰਟੈਕਨੋਲਜੀਵੈੱਬ ਸਟੋਰੀਜ਼ਚੋਣਾਂ 2026

ਅੰਮ੍ਰਿਤਸਰ ‘ਚ ਪਿਤਾ ਤੇ ਮਤਰੇਈ ਮਾਂ ਨੇ ਮਿਲ ਕੇ ਕੀਤਾ ਪੁੱਤ ਦਾ ਕਤਲ, ਨਹਿਰ ‘ਚ ਸੁੱਟੀ ਲਾਸ਼

ਅੰਮ੍ਰਿਤਸਰ ਦੇ ਹਲਕਾ ਮਜੀਠਾ ਅਧੀਨ ਆਉਂਦੇ ਇਲਾਕੇ ਵਿੱਚ ਜਾਇਦਾਦ ਦੇ ਝਗੜੇ ਨੂੰ ਲੈ ਕੇ ਇੱਕ ਬੇਹੱਦ ਖੌਫਨਾਕ ਅਤੇ ਦਿਲ ਕੰਬਾਊ ਮਾਮਲਾ ਸਾਹਮਣੇ ਆਇਆ ਹੈ। ਇੱਥੇ ਇੱਕ ਪਰਿਵਾਰ ਵੱਲੋਂ ਕਥਿਤ ਤੌਰ 'ਤੇ ਆਪਣੇ ਹੀ ਪੁੱਤਰ ਦਾ ਬੇਰਹਿਮੀ ਨਾਲ ਕਤਲ ਕਰ ਦਿੱਤਾ ਗਿਆ। ਇਸ ਖੂਨੀ ਵਾਰਦਾਤ ਨੂੰ ਮ੍ਰਿਤਕ ਦੇ ਸਕੇ ਪਿਤਾ, ਮਤਰੇਈ ਮਾਂ ਅਤੇ ਦੋ ਮਤਰੇਏ ਭਰਾਵਾਂ ਨੇ ਮਿਲ ਕੇ ਅੰਜਾਮ ਦਿੱਤਾ।

ਅੰਮ੍ਰਿਤਸਰ 'ਚ ਪਿਤਾ ਤੇ ਮਤਰੇਈ ਮਾਂ ਨੇ ਮਿਲ ਕੇ ਕੀਤਾ ਪੁੱਤ ਦਾ ਕਤਲ, ਨਹਿਰ 'ਚ ਸੁੱਟੀ ਲਾਸ਼
lalit-sharma
| Updated On: 08 Jul 2026 19:18 PM IST
Share

ਅੰਮ੍ਰਿਤਸਰ ਦੇ ਹਲਕਾ ਮਜੀਠਾ ਅਧੀਨ ਆਉਂਦੇ ਇਲਾਕੇ ਵਿੱਚ ਜਾਇਦਾਦ ਦੇ ਝਗੜੇ ਨੂੰ ਲੈ ਕੇ ਇੱਕ ਬੇਹੱਦ ਖੌਫਨਾਕ ਅਤੇ ਦਿਲ ਕੰਬਾਊ ਮਾਮਲਾ ਸਾਹਮਣੇ ਆਇਆ ਹੈ। ਇੱਥੇ ਇੱਕ ਪਰਿਵਾਰ ਵੱਲੋਂ ਕਥਿਤ ਤੌਰ ‘ਤੇ ਆਪਣੇ ਹੀ ਪੁੱਤਰ ਦਾ ਬੇਰਹਿਮੀ ਨਾਲ ਕਤਲ ਕਰ ਦਿੱਤਾ ਗਿਆ। ਇਸ ਖੂਨੀ ਵਾਰਦਾਤ ਨੂੰ ਮ੍ਰਿਤਕ ਦੇ ਸਕੇ ਪਿਤਾ, ਮਤਰੇਈ ਮਾਂ ਅਤੇ ਦੋ ਮਤਰੇਏ ਭਰਾਵਾਂ ਨੇ ਮਿਲ ਕੇ ਅੰਜਾਮ ਦਿੱਤਾ। ਕਤਲ ਦੇ ਦੌਰਾਨ ਮ੍ਰਿਤਕ ਦੀ ਪਤਨੀ ਨੂੰ ਇੱਕ ਕਮਰੇ ਵਿੱਚ ਬੰਦ ਕਰਕੇ ਬਾਹਰੋਂ ਜਿੰਦਾ ਲਗਾ ਦਿੱਤਾ ਗਿਆ, ਜਿਸ ਕਾਰਨ ਉਹ ਚਾਹੁੰਦੇ ਹੋਏ ਵੀ ਆਪਣੇ ਪਤੀ ਦੀ ਜਾਨ ਨਹੀਂ ਬਚਾ ਸਕੀ। ਹੱਤਿਆ ਤੋਂ ਬਾਅਦ ਮੁਲਜ਼ਮਾਂ ਨੇ ਲਾਸ਼ ਨੂੰ ਖੁਰਦ-ਬੁਰਦ ਕਰਨ ਦੀ ਨੀਅਤ ਨਾਲ ਨਹਿਰ ਵਿੱਚ ਸੁੱਟ ਦਿੱਤਾ ਅਤੇ ਘਰ ਵਿੱਚ ਮੌਜੂਦ ਖੂਨ ਦੇ ਨਿਸ਼ਾਨਾਂ ਨੂੰ ਮਿਟਾਉਣ ਦੀ ਹਰ ਸੰਭਵ ਕੋਸ਼ਿਸ਼ ਕੀਤੀ।

ਇਸ ਵਾਰਦਾਤ ਵਿੱਚ ਜਾਨ ਗਵਾਉਣ ਵਾਲੇ ਨੌਜਵਾਨ ਦੀ ਪਛਾਣ 26 ਸਾਲਾ ਆਕਾਸ਼ਦੀਪ ਸਿੰਘ ਵਜੋਂ ਹੋਈ ਹੈ। ਮਾਮਲੇ ਦੀ ਸੂਚਨਾ ਮਿਲਦਿਆਂ ਹੀ ਹਰਕਤ ਵਿੱਚ ਆਈ ਪੁਲਿਸ ਨੇ ਤੁਰੰਤ ਕਾਰਵਾਈ ਕਰਦੇ ਹੋਏ ਮੁਲਜ਼ਮ ਪਿਤਾ ਮਲਕੀਤ ਸਿੰਘ ਅਤੇ ਉਸ ਦੀ ਦੂਜੀ ਪਤਨੀ ਮਨਜੀਤ ਕੌਰ ਨੂੰ ਗ੍ਰਿਫਤਾਰ ਕਰ ਲਿਆ ਹੈ। ਜਦੋਂ ਕਿ ਦੋਵੇਂ ਮਤਰੇਏ ਪੁੱਤਰ ਜਸ਼ਨਦੀਪ ਸਿੰਘ ਅਤੇ ਗਗਨਦੀਪ ਸਿੰਘ ਫਿਲਹਾਲ ਪੁਲਿਸ ਦੀ ਗ੍ਰਿਫਤਾਰੀ ਤੋਂ ਬਚਣ ਲਈ ਫਰਾਰ ਹਨ, ਜਿਨ੍ਹਾਂ ਦੀ ਭਾਲ ਵਿੱਚ ਪੁਲਿਸ ਵੱਲੋਂ ਲਗਾਤਾਰ ਛਾਪੇਮਾਰੀ ਕੀਤੀ ਜਾ ਰਹੀ ਹੈ।

ਮਕਾਨ ਦੇ ਕਬਜ਼ੇ ਨੂੰ ਲੈ ਕੇ ਸ਼ੁਰੂ ਹੋਇਆ ਸੀ ਝਗੜਾ

ਪੁਲਿਸ ਕੋਲ ਦਰਜ ਕਰਵਾਏ ਬਿਆਨਾਂ ਵਿੱਚ ਮ੍ਰਿਤਕ ਦੀ ਪਤਨੀ ਕਿਰਨਦੀਪ ਕੌਰ ਨੇ ਦੱਸਿਆ ਕਿ ਐਤਵਾਰ ਦੀ ਰਾਤ ਨੂੰ ਮਕਾਨ ਦੀ ਮਾਲਕੀ ਅਤੇ ਹਿੱਸੇ ਨੂੰ ਲੈ ਕੇ ਪਰਿਵਾਰ ਵਿੱਚ ਤਕਰਾਰ ਸ਼ੁਰੂ ਹੋਈ ਸੀ। ਦੇਖਦੇ ਹੀ ਦੇਖਦੇ ਇਹ ਵਿਵਾਦ ਇੰਨਾ ਵਧ ਗਿਆ ਕਿ ਉਸ ਦੇ ਸਹੁਰੇ, ਮਤਰੇਈ ਸੱਸ ਅਤੇ ਦੋਵਾਂ ਦਿਓਰਾਂ ਨੇ ਆਕਾਸ਼ਦੀਪ ‘ਤੇ ਦਾਤਰ ਅਤੇ ਡਾਂਗਾਂ-ਸੋਟਿਆਂ ਨਾਲ ਘਾਤਕ ਹਮਲਾ ਕਰ ਦਿੱਤਾ। ਜਦੋਂ ਕਿਰਨਦੀਪ ਆਪਣੇ ਪਤੀ ਦੇ ਬਚਾਅ ਲਈ ਅੱਗੇ ਵਧੀ, ਤਾਂ ਮੁਲਜ਼ਮਾਂ ਨੇ ਉਸ ਨੂੰ ਜ਼ਬਰਦਸਤੀ ਇੱਕ ਕਮਰੇ ਵਿੱਚ ਧੱਕ ਦਿੱਤਾ ਅਤੇ ਬਾਹਰੋਂ ਜਿੰਦਾ ਲਗਾ ਦਿੱਤਾ। ਕਮਰੇ ਵਿੱਚ ਕੈਦ ਕਿਰਨਦੀਪ ਪੂਰੀ ਰਾਤ ਬੇਵੱਸ ਹੋ ਕੇ ਆਪਣੇ ਪਤੀ ਦੀਆਂ ਦਰਦਨਾਕ ਚੀਕਾਂ ਸੁਣਦੀ ਰਹੀ, ਪਰ ਬਾਹਰ ਨਹੀਂ ਆ ਸਕੀ।

ਕੰਧਾਂ, ਫਰਸ਼ ਅਤੇ ਛੱਤ ‘ਤੇ ਸੀ ਖੂਨ ਦੇ ਛਿੱਟੇ

ਮ੍ਰਿਤਕ ਦੀ ਪਤਨੀ ਮੁਤਾਬਕ ਦੇਰ ਰਾਤ ਅਚਾਨਕ ਆਕਾਸ਼ਦੀਪ ਦੀਆਂ ਆਵਾਜ਼ਾਂ ਆਉਣੀਆਂ ਬੰਦ ਹੋ ਗਈਆਂ। ਇਸ ਤੋਂ ਬਾਅਦ ਮੁਲਜ਼ਮਾਂ ਨੇ ਕਮਰੇ ਦੇ ਬਾਹਰੋਂ ਉਸ ਨੂੰ ਕਿਹਾ ਕਿ ਆਕਾਸ਼ਦੀਪ ਦੀ ਹਾਲਤ ਖ਼ਰਾਬ ਹੈ ਅਤੇ ਉਹ ਉਸ ਨੂੰ ਹਸਪਤਾਲ ਲੈ ਕੇ ਜਾ ਰਹੇ ਹਨ। ਇਸ ਤੋਂ ਬਾਅਦ ਉਸ ਦੀ ਸੱਸ ਉਸ ਨੂੰ ਜ਼ਬਰਦਸਤੀ ਉਸ ਦੇ ਮਾਮੇ ਦੇ ਘਰ ਛੱਡ ਆਈ। ਸੋਮਵਾਰ ਦੀ ਸਵੇਰ ਨੂੰ ਜਦੋਂ ਉਹ ਵਾਪਸ ਆਪਣੇ ਘਰ ਪਰਤੀ, ਤਾਂ ਉੱਥੋਂ ਦਾ ਮੰਜ਼ਰ ਦੇਖ ਕੇ ਉਸ ਦੇ ਹੋਸ਼ ਉੱਡ ਗਏ। ਘਰ ਦੇ ਅੰਦਰ ਕੰਧਾਂ, ਫਰਸ਼ ਅਤੇ ਇੱਥੋਂ ਤੱਕ ਕਿ ਛੱਤ ‘ਤੇ ਵੀ ਖੂਨ ਦੇ ਛਿੱਟੇ ਉੱਡੇ ਹੋਏ ਸਨ। ਮੁਲਜ਼ਮ ਬੜੀ ਚਲਾਕੀ ਨਾਲ ਖੂਨ ਵਾਲੀਆਂ ਕੰਧਾਂ ‘ਤੇ ਸੀਮੈਂਟ ਅਤੇ ਪੇਂਟ ਕਰ ਰਹੇ ਸਨ ਅਤੇ ਫਰਸ਼ ਨੂੰ ਧੋ ਕੇ ਸਬੂਤ ਮਿਟਾਉਣ ਦੀ ਕੋਸ਼ਿਸ਼ ਵਿੱਚ ਜੁਟੇ ਹੋਏ ਸਨ। ਇਸੇ ਦੌਰਾਨ ਪਿੰਡ ਦੇ ਹੀ ਕਿਸੇ ਵਿਅਕਤੀ ਵੱਲੋਂ ਗੁਪਤ ਸੂਚਨਾ ਮਿਲਣ ‘ਤੇ ਪੁਲਿਸ ਮੌਕੇ ‘ਤੇ ਪਹੁੰਚ ਗਈ ਅਤੇ ਮੁਲਜ਼ਮਾਂ ਨੂੰ ਰੰਗੇ ਹੱਥੀਂ ਕਾਬੂ ਕਰ ਲਿਆ।

ਪਿੰਡ ਭੋਮਾ ਨੇੜੇ ਨਹਿਰ ਵਿੱਚ ਸੁੱਟੀ ਲਾਸ਼

ਪੁਲਿਸ ਵੱਲੋਂ ਕੀਤੀ ਗਈ ਮੁੱਢਲੀ ਪੁੱਛਗਿੱਛ ਦੌਰਾਨ ਗ੍ਰਿਫਤਾਰ ਕੀਤੇ ਗਏ ਮੁਲਜ਼ਮਾਂ ਨੇ ਕਥਿਤ ਤੌਰ ‘ਤੇ ਆਪਣਾ ਗੁਨਾਹ ਕਬੂਲ ਕਰਦਿਆਂ ਮੰਨਿਆ ਹੈ ਕਿ ਹੱਤਿਆ ਕਰਨ ਤੋਂ ਬਾਅਦ ਉਨ੍ਹਾਂ ਨੇ ਆਕਾਸ਼ਦੀਪ ਦੀ ਲਾਸ਼ ਨੂੰ ਬੋਰੀ ਵਿੱਚ ਪਾ ਕੇ ਪਿੰਡ ਭੋਮਾ ਦੇ ਨੇੜੇ ਵਗਦੀ ਨਹਿਰ ਵਿੱਚ ਸੁੱਟ ਦਿੱਤਾ ਸੀ। ਇਸ ਖੁਲਾਸੇ ਤੋਂ ਬਾਅਦ ਪੁਲਿਸ ਪ੍ਰਸ਼ਾਸਨ ਅਤੇ ਗੋਤਾਖੋਰਾਂ ਦੀਆਂ ਵਿਸ਼ੇਸ਼ ਟੀਮਾਂ ਵੱਲੋਂ ਨਹਿਰ ਦੇ ਅੰਦਰ ਲਾਸ਼ ਨੂੰ ਲੱਭਣ ਲਈ ਵੱਡੇ ਪੱਧਰ ‘ਤੇ ਸਰਚ ਆਪ੍ਰੇਸ਼ਨ ਚਲਾਇਆ ਜਾ ਰਿਹਾ ਹੈ।

3 ਜੁਲਾਈ ਨੂੰ ਹੀ ਜੇਲ੍ਹ ਤੋਂ ਜ਼ਮਾਨਤ ‘ਤੇ ਬਾਹਰ ਆਇਆ ਸੀ ਆਕਾਸ਼ਦੀਪ

ਮਾਮਲੇ ਸਬੰਧੀ ਜਾਣਕਾਰੀ ਦਿੰਦਿਆਂ ਸਥਾਨਕ ਡੀਐਸਪੀ ਨੇ ਦੱਸਿਆ ਕਿ ਮ੍ਰਿਤਕ ਆਕਾਸ਼ਦੀਪ ਸਿੰਘ ਹਾਲ ਹੀ ਵਿੱਚ ਬੀਤੀ 3 ਜੁਲਾਈ ਨੂੰ ਇੱਕ ਮਾਮਲੇ ਵਿੱਚ ਜ਼ਮਾਨਤ ਮਿਲਣ ਤੋਂ ਬਾਅਦ ਜੇਲ੍ਹ ਤੋਂ ਘਰ ਪਰਤਿਆ ਸੀ। ਪੁਲਿਸ ਨੇ ਮ੍ਰਿਤਕ ਦੀ ਪਤਨੀ ਦੇ ਬਿਆਨਾਂ ਦੇ ਆਧਾਰ ‘ਤੇ ਮੁਲਜ਼ਮਾਂ ਖ਼ਿਲਾਫ਼ ਕਤਲ, ਅਪਰਾਧਿਕ ਸਾਜ਼ਿਸ਼ ਅਤੇ ਸਬੂਤ ਮਿਟਾਉਣ ਵਰਗੀਆਂ ਸੰਗੀਨ ਧਾਰਾਵਾਂ ਤਹਿਤ ਮੁਕੱਦਮਾ ਦਰਜ ਕਰ ਲਿਆ ਹੈ ਅਤੇ ਫਰਾਰ ਮੁਲਜ਼ਮਾਂ ਦੀ ਗ੍ਰਿਫਤਾਰੀ ਲਈ ਛਾਪੇਮਾਰੀ ਤੇਜ਼ ਕਰ ਦਿੱਤੀ ਹੈ।

Follow Us
Differences Of Opinion ਹੈ, ਛੇਤੀ ਕੱਢ ਲਵਾਂਗੇ ਹੱਲ, ਸੁਖਜਿੰਦਰ ਰੰਧਾਵਾ ਨੇ ਦਿੱਤੇ ਨਰਮਾਈ ਦੇ ਸੰਕੇਤ
Differences Of Opinion ਹੈ, ਛੇਤੀ ਕੱਢ ਲਵਾਂਗੇ ਹੱਲ, ਸੁਖਜਿੰਦਰ ਰੰਧਾਵਾ ਨੇ ਦਿੱਤੇ ਨਰਮਾਈ ਦੇ ਸੰਕੇਤ...
E20 Petrol: ਕੀ E20 ਪੈਟਰੋਲ ਨਾਲ ਸੱਚਮੁੱਚ ਖਰਾਬ ਹੋ ਰਿਹਾ ਹੈ ਗੱਡੀਆਂ ਦਾ ਇੰਜਨ? ਜਾਣੋ ਪੂਰੀ ਸੱਚਾਈ
E20 Petrol: ਕੀ E20 ਪੈਟਰੋਲ ਨਾਲ ਸੱਚਮੁੱਚ ਖਰਾਬ ਹੋ ਰਿਹਾ ਹੈ ਗੱਡੀਆਂ ਦਾ ਇੰਜਨ? ਜਾਣੋ ਪੂਰੀ ਸੱਚਾਈ...
ਕਿਸੇ ਦੀਆਂ ਜੁੱਤੀਆਂ ਵੀ ਸਿਰ 'ਤੇ ਰੱਖਣੀਆਂ ਪਈਆਂ ਤਾਂ ਰੱਖਾਂਗਾ...ਚੰਨੀ ਦੀ ਨਰਾਜ਼ਗੀ 'ਤੇ ਬੋਲੇ ਰਾਜਾ ਵੜਿੰਗ
ਕਿਸੇ ਦੀਆਂ ਜੁੱਤੀਆਂ ਵੀ ਸਿਰ 'ਤੇ ਰੱਖਣੀਆਂ ਪਈਆਂ ਤਾਂ ਰੱਖਾਂਗਾ...ਚੰਨੀ ਦੀ ਨਰਾਜ਼ਗੀ 'ਤੇ ਬੋਲੇ ਰਾਜਾ ਵੜਿੰਗ...
ਪ੍ਰਧਾਨ ਬਦਲਣਾ ਗੁੱਡੇ-ਗੁੱਡੀ ਦੀ ਖੇਡ ਨਹੀਂ... ਹਾਈਕਮਾਨ ਦਾ ਫੈਸਲਾ ਪੱਥਰ ਦੀ ਲਕੀਰ...ਰਾਜਾ ਵੜਿੰਗ ਨੂੰ ਬਦਲਣ 'ਤੇ ਬੋਲੇ ਭੁਪੇਸ਼ ਬਘੇਲ
ਪ੍ਰਧਾਨ ਬਦਲਣਾ ਗੁੱਡੇ-ਗੁੱਡੀ ਦੀ ਖੇਡ ਨਹੀਂ... ਹਾਈਕਮਾਨ ਦਾ ਫੈਸਲਾ ਪੱਥਰ ਦੀ ਲਕੀਰ...ਰਾਜਾ ਵੜਿੰਗ ਨੂੰ ਬਦਲਣ 'ਤੇ ਬੋਲੇ ਭੁਪੇਸ਼ ਬਘੇਲ...
ਬੇਸਹਾਰਾ ਬਜ਼ੁਰਗਾਂ ਲਈ ਪੰਜਾਬ ਸਰਕਾਰ ਦਾ ਇੱਕ ਹੋਰ ਵੱਡਾ ਉਪਰਾਲਾ, ਮੁਹਾਲੀ ਚ ਖੁਲ੍ਹਣ ਜਾ ਰਿਹਾ ਸਤਿਕਾਰ ਘਰ
ਬੇਸਹਾਰਾ ਬਜ਼ੁਰਗਾਂ ਲਈ ਪੰਜਾਬ ਸਰਕਾਰ ਦਾ ਇੱਕ ਹੋਰ ਵੱਡਾ ਉਪਰਾਲਾ, ਮੁਹਾਲੀ ਚ ਖੁਲ੍ਹਣ ਜਾ ਰਿਹਾ ਸਤਿਕਾਰ ਘਰ...
FBI Hard Ball Operation: FBI ਨੇ ਗੋਲਡੀ ਬਰਾੜ 'ਤੇ 50,000 ਇਨਾਮ ਦਾ ਐਲਾਨਿਆ, ਲਾਰੈਂਸ ਗੈਂਗ ਖਿਲਾਫ ਛਾਪੇਮਾਰੀ
FBI Hard Ball Operation: FBI ਨੇ ਗੋਲਡੀ ਬਰਾੜ 'ਤੇ 50,000 ਇਨਾਮ ਦਾ ਐਲਾਨਿਆ, ਲਾਰੈਂਸ ਗੈਂਗ ਖਿਲਾਫ ਛਾਪੇਮਾਰੀ...
Satluj: ਜਸਵੰਤ ਖਾਲੜਾ ਕਿਵੇਂ ਹੋਏ ਅਗਵਾ? ਦੋਸਤ ਤੇ ਚਸ਼ਮਦੀਦ ਰਾਜੀਵ ਸਿੰਘ ਨੇ Tv9 ਪੰਜਾਬੀ 'ਤੇ ਦੱਸਿਆ ਸੱਚ
Satluj: ਜਸਵੰਤ ਖਾਲੜਾ ਕਿਵੇਂ ਹੋਏ ਅਗਵਾ? ਦੋਸਤ ਤੇ ਚਸ਼ਮਦੀਦ ਰਾਜੀਵ ਸਿੰਘ ਨੇ Tv9 ਪੰਜਾਬੀ 'ਤੇ ਦੱਸਿਆ ਸੱਚ...
Satluj: ਸਤਲੁਜ ਨੂੰ OTT ਤੋਂ ਹਟਾਉਣ ਤੋਂ ਨਰਾਜ ਅੰਮ੍ਰਿਤਸਰ ਦੇ ਲੋਕ, ਮੁੜ ਸਟ੍ਰੀਮਿੰਗ ਦੀ ਮੰਗ
Satluj: ਸਤਲੁਜ ਨੂੰ OTT ਤੋਂ ਹਟਾਉਣ ਤੋਂ ਨਰਾਜ ਅੰਮ੍ਰਿਤਸਰ ਦੇ ਲੋਕ, ਮੁੜ ਸਟ੍ਰੀਮਿੰਗ ਦੀ ਮੰਗ...
Germany 'ਚ ਭਿਆਨਕ ਗਰਮੀ, ਤਕਨੀਕ ਦੇ ਬਾਵਜੂਦ ਕੁਦਰਤ ਦੇ ਅੱਗੇ ਬੇਬਸ ਲੋਕ
Germany 'ਚ ਭਿਆਨਕ ਗਰਮੀ, ਤਕਨੀਕ ਦੇ ਬਾਵਜੂਦ ਕੁਦਰਤ ਦੇ ਅੱਗੇ ਬੇਬਸ ਲੋਕ...