AQI
TV9 NETWORK LOGO
User Image
Sign In

By signing in or creating an account, you agree with Associated Broadcasting Company's Terms & Conditions and Privacy Policy.

ਪੰਜਾਬਸ਼ਾਰਟ ਵੀਡੀਓਜ਼ਦੇਸ਼ਦੁਨੀਆਟ੍ਰੈਂਡਿੰਗਮਨੋਰੰਜਨਵੈੱਬ ਸਟੋਰੀਜ਼ਖੇਡਾਂਧਰਮਵੀਡੀਓਲਾਈਫਸਟਾਈਲਕਾਰੋਬਾਰਟੈਕਨੋਲਜੀਫੋਟੋ ਗੈਲਰੀਚੋਣਾਂ 2026

ਮਜੀਠਾ ਅੱਗ ਕਾਂਡ ਨੇ ਲਿਆ ਨਵਾਂ ਮੋੜ, ਨੌਜਵਾਨ ਨੂੰ ਘਰ ਬੁਲਾ ਕੇ ਲਗਾਈ ਗਈ ਅੱਗ; 4 ਖ਼ਿਲਾਫ਼ ਕੇਸ ਦਰਜ

ਜਾਣਕਾਰੀ ਅਨੁਸਾਰ ਪੰਡੋਰੀ ਵੜੈਚ ਦਾ ਰਹਿਣ ਵਾਲਾ ਸੰਦੀਪ ਸਿੰਘ ਇੱਕ ਮਹਿਲਾ ਦੋਸਤ ਦੇ ਘਰ ਗਿਆ ਸੀ, ਜਿੱਥੇ ਅੱਗ ਲੱਗਣ ਕਾਰਨ ਉਸ ਦੀ ਮੌਤ ਹੋ ਗਈ ਸੀ। ਇਸ ਦੌਰਾਨ ਘਰ ਦੀ ਮਾਲਕਣ ਰਾਜਵਿੰਦਰ ਤੇ ਉਸ ਦਾ ਇੱਕ ਰਿਸ਼ਤੇਦਾਰ ਵੀ ਅੱਗ ਬੁਝਾਉਣ ਦੀ ਕੋਸ਼ਿਸ਼ ਕਰਦੇ ਹੋਏ ਝੁਲਸ ਗਏ ਸਨ। ਦੋਵਾਂ ਨੂੰ ਇਲਾਜ ਲਈ ਗੁਰੂ ਨਾਨਕ ਦੇਵ ਹਸਪਤਾਲ 'ਚ ਦਾਖਲ ਕਰਵਾਇਆ ਗਿਆ, ਜਿੱਥੇ ਉਨ੍ਹਾਂ ਦਾ ਇਲਾਜ ਜਾਰੀ ਹੈ।

ਮਜੀਠਾ ਅੱਗ ਕਾਂਡ ਨੇ ਲਿਆ ਨਵਾਂ ਮੋੜ, ਨੌਜਵਾਨ ਨੂੰ ਘਰ ਬੁਲਾ ਕੇ ਲਗਾਈ ਗਈ ਅੱਗ; 4 ਖ਼ਿਲਾਫ਼ ਕੇਸ ਦਰਜ
lalit-sharma
| Updated On: 16 Jul 2026 14:26 PM IST
Share

ਅੰਮ੍ਰਿਤਸਰ ਦੇ ਹਲਕਾ ਮਜੀਠਾ ‘ਚ ਬੀਤੇ ਦਿਨ ਇੱਕ ਨੌਜਵਾਨ ਦੀ ਅੱਗ ਨਾਲ ਹੋਈ ਮੌਤ ਦੇ ਮਾਮਲੇ ਨੇ ਹੁਣ ਨਵਾਂ ਮੋੜ ਲੈ ਲਿਆ ਹੈ। ਪਹਿਲਾਂ ਇਸ ਘਟਨਾ ਨੂੰ ਪ੍ਰੇਮ ਸਬੰਧਾਂ ਨਾਲ ਜੋੜ ਕੇ ਦੇਖਿਆ ਜਾ ਰਿਹਾ ਸੀ, ਪਰ ਹੁਣ ਪੁਲਿਸ ਦੀ ਮੁੱਢਲੀ ਜਾਂਚ ਤੋਂ ਬਾਅਦ ਚਾਰ ਵਿਅਕਤੀਆਂ ਖ਼ਿਲਾਫ਼ ਮਾਮਲਾ ਦਰਜ ਕਰ ਲਿਆ ਗਿਆ ਹੈ। ਪੁਲਿਸ ਦਾ ਦਾਅਵਾ ਹੈ ਕਿ ਨੌਜਵਾਨ ਨੂੰ ਘਰ ਬੁਲਾ ਕੇ ਉਸ ਨਾਲ ਇਹ ਘਟਨਾ ਵਾਪਰੀ।

ਜਾਣਕਾਰੀ ਅਨੁਸਾਰ, ਸੰਦੀਪ ਸਿੰਘ ਇੱਕ ਮਹਿਲਾ ਦੋਸਤ ਦੇ ਘਰ ਗਿਆ ਸੀ, ਜਿੱਥੇ ਅੱਗ ਲੱਗਣ ਕਾਰਨ ਉਸ ਦੀ ਮੌਤ ਹੋ ਗਈ ਸੀ। ਇਸ ਦੌਰਾਨ ਘਰ ਦੀ ਮਾਲਕਣ ਰਾਜਵਿੰਦਰ ਤੇ ਉਸ ਦਾ ਇੱਕ ਰਿਸ਼ਤੇਦਾਰ ਵੀ ਅੱਗ ਬੁਝਾਉਣ ਦੀ ਕੋਸ਼ਿਸ਼ ਕਰਦੇ ਹੋਏ ਝੁਲਸ ਗਏ ਸਨ। ਦੋਵਾਂ ਨੂੰ ਇਲਾਜ ਲਈ ਗੁਰੂ ਨਾਨਕ ਦੇਵ ਹਸਪਤਾਲ ‘ਚ ਦਾਖਲ ਕਰਵਾਇਆ ਗਿਆ, ਜਿੱਥੇ ਉਨ੍ਹਾਂ ਦਾ ਇਲਾਜ ਜਾਰੀ ਹੈ।

ਮਾਮਲੇ ਸਬੰਧੀ ਮਜੀਠਾ ਥਾਣੇ ਦੇ ਐੱਸਐੱਚਓ ਕਰਮਪਾਲ ਸਿੰਘ ਨੇ ਮੀਡੀਆ ਨਾਲ ਗੱਲਬਾਤ ਕਰਦਿਆਂ ਦੱਸਿਆ ਕਿ ਮ੍ਰਿਤਕ ਦੇ ਪਰਿਵਾਰਕ ਮੈਂਬਰਾਂ ਦੇ ਬਿਆਨਾਂ ਦੇ ਆਧਾਰ ‘ਤੇ ਰਾਜਵਿੰਦਰ, ਉਸ ਦੇ ਇੱਕ ਰਿਸ਼ਤੇਦਾਰ ਸਮੇਤ ਕੁੱਲ ਚਾਰ ਵਿਅਕਤੀਆਂ ਖ਼ਿਲਾਫ਼ ਐਫਆਈਆਰ ਦਰਜ ਕੀਤੀ ਗਈ ਹੈ। ਉਨ੍ਹਾਂ ਕਿਹਾ ਕਿ ਇਲਜ਼ਾਮ ਲਗਾਇਆ ਗਿਆ ਹੈ ਕਿ ਸੰਦੀਪ ਸਿੰਘ ਨੂੰ ਫੋਨ ਕਰਕੇ ਘਰ ਬੁਲਾਇਆ ਗਿਆ ਤੇ ਉੱਥੇ ਉਸ ਨੂੰ ਅੱਗ ਲਗਾਈ ਗਈ।

ਐੱਸਐੱਚਓ ਨੇ ਦੱਸਿਆ ਕਿ ਜ਼ਖ਼ਮੀ ਮਹਿਲਾ ਇਸ ਵੇਲੇ ਹਸਪਤਾਲ ‘ਚ ਦਾਖ਼ਲ ਹੈ ਤੇ ਉਸ ਦੇ ਬਿਆਨ ਵੀ ਦਰਜ ਕਰ ਲਏ ਗਏ ਹਨ। ਜਾਂਚ ਦੌਰਾਨ ਇਹ ਵੀ ਸਾਹਮਣੇ ਆਇਆ ਹੈ ਕਿ ਸੰਦੀਪਅਤੇ ਮਹਿਲਾ ਪਹਿਲਾਂ ਤਹਿਸੀਲ ਮਜੀਠਾ ‘ਚ ਇਕੱਠੇ ਕੰਮ ਕਰਦੇ ਸਨ। ਦੋਵਾਂ ਵਿਚਾਲੇ ਚੰਗੀ ਦੋਸਤੀ ਸੀ, ਜੋ ਬਾਅਦ ‘ਚ ਵਿਵਾਦ ‘ਚ ਬਦਲ ਗਈ। ਪੁਲਿਸ ਮੁਤਾਬਕ ਦੋਵਾਂ ਦੇ ਆਪਸੀ ਸਬੰਧ ਸਨ, ਪਰ ਸੰਦੀਪ ਦੇ ਵਿਆਹ ਤੋਂ ਬਾਅਦ ਰਿਸ਼ਤਿਆਂ ‘ਚ ਤਣਾਅ ਪੈਦਾ ਹੋ ਗਿਆ ਸੀ, ਜਿਸ ਨੂੰ ਵੀ ਜਾਂਚ ਦਾ ਹਿੱਸਾ ਬਣਾਇਆ ਗਿਆ ਹੈ।

ਪੁਲਿਸ ਦਾ ਕਹਿਣਾ ਹੈ ਕਿ ਸੰਦੀਪ ਘਟਨਾ ਵਾਲੇ ਦਿਨ ਘਰ ਦੇ ਅੰਦਰ ਗਿਆ ਸੀ ਤੇ ਕਰੀਬ 15 ਤੋਂ 20 ਮਿੰਟ ਬਾਅਦ ਅੱਗ ਲੱਗਣ ਦੀ ਘਟਨਾ ਵਾਪਰੀ। ਫਿਲਹਾਲ ਮੌਤ ਦੇ ਅਸਲ ਕਾਰਨਾਂ ਬਾਰੇ ਕੁਝ ਵੀ ਸਪੱਸ਼ਟ ਕਹਿਣਾ ਜਲਦਬਾਜ਼ੀ ਹੋਵੇਗੀ। ਪੋਸਟਮਾਰਟਮ ਤੇ ਫੋਰੈਂਸਿਕ ਰਿਪੋਰਟ ਆਉਣ ਤੋਂ ਬਾਅਦ ਹੀ ਸਥਿਤੀ ਪੂਰੀ ਤਰ੍ਹਾਂ ਸਪੱਸ਼ਟ ਹੋਵੇਗੀ। ਪੁਲਿਸ ਵੱਲੋਂ ਮਾਮਲੇ ਦੀ ਹਰ ਪੱਖ ਤੋਂ ਗੰਭੀਰਤਾ ਨਾਲ ਜਾਂਚ ਕੀਤੀ ਜਾ ਰਹੀ ਹੈ।

Follow Us
Chandigarh IED Recovered: ਨਿਸ਼ਾਨੇ 'ਤੇ ਸੀ ਸੈਕਟਰ-43 ਦਾ ਬੱਸ ਅੱਡਾ ਜਾਂ ਕੋਰਟ? ਹੋਇਆ ਵੱਡਾ ਖੁਲਾਸਾ
Chandigarh IED Recovered: ਨਿਸ਼ਾਨੇ 'ਤੇ ਸੀ ਸੈਕਟਰ-43 ਦਾ ਬੱਸ ਅੱਡਾ ਜਾਂ ਕੋਰਟ? ਹੋਇਆ ਵੱਡਾ ਖੁਲਾਸਾ...
Lawrence Bishnoi ਦਾ ਸਭ ਤੋਂ ਵੱਡਾ ਦੁਸ਼ਮਣ ਕੌਣ? Digital Don Shahzad Bhatti ਦੀ ਪੂਰੀ ਕਹਾਣੀ
Lawrence Bishnoi ਦਾ ਸਭ ਤੋਂ ਵੱਡਾ ਦੁਸ਼ਮਣ ਕੌਣ? Digital Don Shahzad Bhatti ਦੀ ਪੂਰੀ ਕਹਾਣੀ...
ਗਰਲਫਰੈਂਡ ਦੀ Kiss ਨਾਲ ਸੱਜੀ ਕਾਰ, ਵਾਇਰਲ ਹੋਈਆਂ ਤਸਵੀਰਾਂ ਤਾਂ ਪੁਲਿਸ ਨੇ ਕੱਟਿਆ ਚਾਲਾਨ
ਗਰਲਫਰੈਂਡ ਦੀ Kiss ਨਾਲ ਸੱਜੀ ਕਾਰ, ਵਾਇਰਲ ਹੋਈਆਂ ਤਸਵੀਰਾਂ ਤਾਂ ਪੁਲਿਸ ਨੇ ਕੱਟਿਆ ਚਾਲਾਨ...
2027 ਤੋਂ ਪਹਿਲਾਂ ਕਾਂਗਰਸ 'ਚ ਸਿਆਸੀ ਘਮਸਾਣ... ਪਰ MP ਅਮਰ ਸਿੰਘ ਕਰ ਰਹੇ ਕੁਝ ਹੋਰ ਹੀ ਦਾਅਵੇ
2027 ਤੋਂ ਪਹਿਲਾਂ ਕਾਂਗਰਸ 'ਚ ਸਿਆਸੀ ਘਮਸਾਣ... ਪਰ MP ਅਮਰ ਸਿੰਘ ਕਰ ਰਹੇ ਕੁਝ ਹੋਰ ਹੀ ਦਾਅਵੇ...
ਦਿੱਲੀ-NCR ਵਿੱਚ ਸਵਾਈਨ ਫਲੂ ਦੀ ਦਸਤਕ, ਜਾਣੋ ਬਚਣ ਦੇ ਸੌਖੇ ਤਰੀਕੇ
ਦਿੱਲੀ-NCR ਵਿੱਚ ਸਵਾਈਨ ਫਲੂ ਦੀ ਦਸਤਕ, ਜਾਣੋ ਬਚਣ ਦੇ ਸੌਖੇ ਤਰੀਕੇ...
ਚੰਡੀਗੜ੍ਹ ਨੂੰ ਦਹਿਲਾਉਣ ਦੀ ਸਾਜਿਸ਼ ਨਾਕਾਮ, ਬੱਸ ਸਟੈਂਡ 'ਤੇ ਮਿਲਿਆ IED, 3 ਕਾਬੂ
ਚੰਡੀਗੜ੍ਹ ਨੂੰ ਦਹਿਲਾਉਣ ਦੀ ਸਾਜਿਸ਼ ਨਾਕਾਮ, ਬੱਸ ਸਟੈਂਡ 'ਤੇ ਮਿਲਿਆ IED, 3 ਕਾਬੂ...
ਸਵਾਮੀ ਰਾਮਦੇਵ ਦਾ ਵਨ ਨੇਸ਼ਨ, ਵਨ ਇਲੈਕਸ਼ਨ ਨੂੰ ਸਮਰਥਨ, ਬੋਲੇ- ਰਾਸ਼ਟਰੀ ਹਿੱਤ ਵਿੱਚ ਜ਼ਰੂਰੀ
ਸਵਾਮੀ ਰਾਮਦੇਵ ਦਾ ਵਨ ਨੇਸ਼ਨ, ਵਨ ਇਲੈਕਸ਼ਨ ਨੂੰ ਸਮਰਥਨ, ਬੋਲੇ- ਰਾਸ਼ਟਰੀ ਹਿੱਤ ਵਿੱਚ ਜ਼ਰੂਰੀ...
Vande Mataram Controversy: ਸ਼ਰਮੀਲਾ ਟੈਗੋਰ ਦੇ ਬਿਆਨ 'ਤੇ ਕੰਗਨਾ ਰਣੌਤ ਦਾ ਜਵਾਬੀ ਹਮਲਾ ਕੀਤਾ
Vande Mataram Controversy: ਸ਼ਰਮੀਲਾ ਟੈਗੋਰ ਦੇ ਬਿਆਨ 'ਤੇ ਕੰਗਨਾ ਰਣੌਤ ਦਾ ਜਵਾਬੀ ਹਮਲਾ ਕੀਤਾ...
ਖੰਡ-ਸਰੋਂ ਦੇ ਭਾਅ ਅਸਮਾਨ 'ਤੇ ਪਹੁੰਚੇ, ਖਪਤਕਾਰ ਬੋਲੇ - ਸਰਕਾਰ ਕਰੇ ਲੋਕਾਂ 'ਤੇ ਰਹਿਮ
ਖੰਡ-ਸਰੋਂ ਦੇ ਭਾਅ ਅਸਮਾਨ 'ਤੇ ਪਹੁੰਚੇ, ਖਪਤਕਾਰ ਬੋਲੇ - ਸਰਕਾਰ ਕਰੇ ਲੋਕਾਂ 'ਤੇ ਰਹਿਮ...