AQI
TV9 NETWORK LOGO
User Image
Sign In

By signing in or creating an account, you agree with Associated Broadcasting Company's Terms & Conditions and Privacy Policy.

ਪੰਜਾਬਦੇਸ਼ਦੁਨੀਆਟ੍ਰੈਂਡਿੰਗਮਨੋਰੰਜਨਵੈੱਬ ਸਟੋਰੀਜ਼ਖੇਡਾਂਧਰਮਵੀਡੀਓਸ਼ਾਰਟ ਵੀਡੀਓਜ਼ਲਾਈਫਸਟਾਈਲਕਾਰੋਬਾਰਟੈਕਨੋਲਜੀਫੋਟੋ ਗੈਲਰੀਚੋਣਾਂ 2026

ਕੁਵੈਤ ‘ਚ ਇਮਾਰਤ ਨੂੰ ਲੱਗੀ ਭਿਆਨਕ ਅੱਗ, ਮਜੀਠਾ ਦੇ ਨੌਜਵਾਨ ਦੀ ਹੋਈ ਦਰਦਨਾਕ ਮੌਤ; ਸਾਥੀਆਂ ਨੂੰ ਬਚਾਉਂਦਿਆਂ ਖ਼ੁਦ ਸੜਿਆ

ਹਲਕਾ ਮਜੀਠਾ ਅਧੀਨ ਪੈਂਦੇ ਪਿੰਡ ਪੰਧੇਰ ਕਲਾਂ ਦੇ 35 ਸਾਲਾ ਨੌਜਵਾਨ ਜਗਤਾਰ ਸਿੰਘ ਦੀ ਕੁਵੈਤ ਵਿਖੇ ਵਾਪਰੇ ਇੱਕ ਭਿਆਨਕ ਅਤੇ ਦਰਦਨਾਕ ਅਗਨੀ ਹਾਦਸੇ ਵਿੱਚ ਮੌਤ ਹੋ ਜਾਣ ਦਾ ਅਫ਼ਸੋਸਨਾਕ ਸਮਾਚਾਰ ਪ੍ਰਾਪਤ ਹੋਇਆ ਹੈ। ਦੇਰ ਰਾਤ ਇੱਕ ਬਹੁ-ਮੰਜ਼ਿਲਾ ਰਿਹਾਇਸ਼ੀ ਇਮਾਰਤ ਵਿੱਚ ਅਚਾਨਕ ਲੱਗੀ ਅੱਗ ਕਾਰਨ ਜਗਤਾਰ ਸਿੰਘ ਅੱਗ ਦੀਆਂ ਭਿਆਨਕ ਲਪਟਾਂ ਵਿੱਚ ਘਿਰ ਗਿਆ ਅਤੇ ਜਿਊਂਦਾ ਸੜ ਗਿਆ।

ਕੁਵੈਤ 'ਚ ਇਮਾਰਤ ਨੂੰ ਲੱਗੀ ਭਿਆਨਕ ਅੱਗ, ਮਜੀਠਾ ਦੇ ਨੌਜਵਾਨ ਦੀ ਹੋਈ ਦਰਦਨਾਕ ਮੌਤ; ਸਾਥੀਆਂ ਨੂੰ ਬਚਾਉਂਦਿਆਂ ਖ਼ੁਦ ਸੜਿਆ
lalit-sharma
| Published: 18 Aug 2026 17:46 PM IST
Share

ਹਲਕਾ ਮਜੀਠਾ ਅਧੀਨ ਪੈਂਦੇ ਪਿੰਡ ਪੰਧੇਰ ਕਲਾਂ ਦੇ 35 ਸਾਲਾ ਨੌਜਵਾਨ ਜਗਤਾਰ ਸਿੰਘ ਦੀ ਕੁਵੈਤ ਵਿਖੇ ਵਾਪਰੇ ਇੱਕ ਭਿਆਨਕ ਅਤੇ ਦਰਦਨਾਕ ਅਗਨੀ ਹਾਦਸੇ ਵਿੱਚ ਮੌਤ ਹੋ ਜਾਣ ਦਾ ਅਫ਼ਸੋਸਨਾਕ ਸਮਾਚਾਰ ਪ੍ਰਾਪਤ ਹੋਇਆ ਹੈ। ਦੇਰ ਰਾਤ ਇੱਕ ਬਹੁ-ਮੰਜ਼ਿਲਾ ਰਿਹਾਇਸ਼ੀ ਇਮਾਰਤ ਵਿੱਚ ਅਚਾਨਕ ਲੱਗੀ ਅੱਗ ਕਾਰਨ ਜਗਤਾਰ ਸਿੰਘ ਅੱਗ ਦੀਆਂ ਭਿਆਨਕ ਲਪਟਾਂ ਵਿੱਚ ਘਿਰ ਗਿਆ ਅਤੇ ਜਿਊਂਦਾ ਸੜ ਗਿਆ। ਨੌਜਵਾਨ ਦੀ ਬੇਵਕਤੀ ਮੌਤ ਦੀ ਖ਼ਬਰ ਜਿਵੇਂ ਹੀ ਉਸ ਦੇ ਜੱਦੀ ਪਿੰਡ ਪਹੁੰਚੀ ਤਾਂ ਸਮੁੱਚੇ ਇਲਾਕੇ ਅਤੇ ਪਿੰਡ ਵਿੱਚ ਸੋਗ ਦੀ ਲਹਿਰ ਦੌੜ ਗਈ ਅਤੇ ਪਰਿਵਾਰ ਦਾ ਰੋ-ਰੋ ਕੇ ਬੁਰਾ ਹਾਲ ਹੈ।

ਪਰਿਵਾਰਕ ਮੈਂਬਰਾਂ ਤੋਂ ਮਿਲੀ ਜਾਣਕਾਰੀ ਅਨੁਸਾਰ ਜਗਤਾਰ ਸਿੰਘ ਪਿਛਲੇ ਲਗਭਗ ਪੰਜ ਸਾਲਾਂ ਤੋਂ ਰੋਜ਼ੀ-ਰੋਟੀ ਕਮਾਉਣ ਦੇ ਮਕਸਦ ਨਾਲ ਕੁਵੈਤ ਗਿਆ ਹੋਇਆ ਸੀ। ਉਹ ਆਪਣੇ ਘਰ ਦੇ ਕਮਜ਼ੋਰ ਆਰਥਿਕ ਹਾਲਾਤ ਨੂੰ ਸੁਧਾਰਨ ਅਤੇ ਆਪਣੇ ਦੋ ਮਾਸੂਮ ਬੱਚਿਆਂ ਦੇ ਉੱਜਵਲ ਭਵਿੱਖ ਲਈ ਵਿਦੇਸ਼ ਵਿੱਚ ਦਿਨ-ਰਾਤ ਖ਼ੂਨ-ਪਸੀਨਾ ਵਹਾ ਰਿਹਾ ਸੀ। ਉਹ ਪਰਿਵਾਰ ਦਾ ਇਕੱਲਾ ਕਮਾਊ ਜੀਅ ਸੀ ਅਤੇ ਉਸ ਦੇ ਤੁਰ ਜਾਣ ਨਾਲ ਪਰਿਵਾਰ ਦਾ ਆਰਥਿਕ ਸਹਾਰਾ ਪੂਰੀ ਤਰ੍ਹਾਂ ਖ਼ਤਮ ਹੋ ਗਿਆ ਹੈ। ਪਰਿਵਾਰ ਨੇ ਦੱਸਿਆ ਕਿ ਜਗਤਾਰ ਸਿੰਘ ਨੇ ਬਹੁਤ ਜਲਦ ਛੁੱਟੀ ਲੈ ਕੇ ਵਤਨ ਪਰਤਣਾ ਸੀ ਅਤੇ ਪਰਿਵਾਰ ਬੜੀ ਬੇਸਬਰੀ ਨਾਲ ਉਸ ਦੇ ਆਉਣ ਦਾ ਇੰਤਜ਼ਾਰ ਕਰ ਰਿਹਾ ਸੀ, ਪਰ ਉਸ ਦੇ ਆਉਣ ਤੋਂ ਪਹਿਲਾਂ ਉਸ ਦੀ ਮੌਤ ਦੀ ਦੁਖਦਾਈ ਖ਼ਬਰ ਨੇ ਸਾਰਿਆਂ ਨੂੰ ਝੰਝੋੜ ਕੇ ਰੱਖ ਦਿੱਤਾ।

ਸਾਥੀਆਂ ਨੂੰ ਜਗਾ ਕੇ ਬਾਹਰ ਕੱਢਿਆ

ਮ੍ਰਿਤਕ ਦੇ ਸਹੁਰੇ ਪਰਿਵਾਰ ਨਾਲ ਸਬੰਧਤ ਸਤਪਾਲ ਸਿੰਘ ਨੇ ਦਰਦਨਾਕ ਘਟਨਾ ਦੇ ਵੇਰਵੇ ਸਾਂਝੇ ਕਰਦਿਆਂ ਦੱਸਿਆ ਕਿ ਜਗਤਾਰ ਸਿੰਘ ਕੁਵੈਤ ਵਿਖੇ ਇੱਕ ਚਾਰ ਮੰਜ਼ਿਲਾ ਇਮਾਰਤ ਦੀ ਦੂਜੀ ਮੰਜ਼ਿਲ ‘ਤੇ ਰਹਿ ਰਿਹਾ ਸੀ। ਦੇਰ ਰਾਤ ਕਰੀਬ ਇੱਕ ਵਜੇ ਇਮਾਰਤ ਅੰਦਰ ਅਚਾਨਕ ਅੱਗ ਭੜਕ ਉੱਠੀ। ਅੱਗ ਲੱਗਣ ਦਾ ਪਤਾ ਲੱਗਦਿਆਂ ਹੀ ਜਗਤਾਰ ਸਿੰਘ ਨੇ ਆਪਣੀ ਜਾਨ ਦੀ ਪ੍ਰਵਾਹ ਕੀਤੇ ਬਿਨਾਂ ਫ਼ੌਰੀ ਤੌਰ ‘ਤੇ ਉੱਥੇ ਸੁੱਤੇ ਪਏ ਹੋਰ ਨੌਜਵਾਨਾਂ ਨੂੰ ਜਗਾਇਆ ਅਤੇ ਉਨ੍ਹਾਂ ਨੂੰ ਖ਼ਤਰੇ ਬਾਰੇ ਸੁਚੇਤ ਕੀਤਾ।

ਜਗਤਾਰ ਸਿੰਘ ਨੇ ਪਹਿਲਾਂ ਆਪਣਾ ਕੁਝ ਜ਼ਰੂਰੀ ਸਾਮਾਨ ਹੇਠਾਂ ਸੁੱਟਿਆ ਅਤੇ ਹੋਰਨਾਂ ਸਾਥੀਆਂ ਨੂੰ ਸੁਰੱਖਿਅਤ ਬਾਹਰ ਨਿਕਲਣ ਵਿੱਚ ਮਦਦ ਕੀਤੀ। ਕਈ ਸਾਥੀ ਸੁਰੱਖਿਅਤ ਬਾਹਰ ਨਿਕਲਣ ਵਿੱਚ ਕਾਮਯਾਬ ਹੋ ਗਏ, ਪਰ ਕਿਸੇ ਅਤਿ-ਜ਼ਰੂਰੀ ਵਸਤੂ ਜਾਂ ਦਸਤਾਵੇਜ਼ ਦੇ ਪਿੱਛੇ ਰਹਿ ਜਾਣ ਕਾਰਨ ਜਗਤਾਰ ਸਿੰਘ ਦੁਬਾਰਾ ਉੱਪਰ ਚਲਾ ਗਿਆ। ਇਸ ਦੌਰਾਨ ਅੱਗ ਨੇ ਇੰਨਾ ਭਿਆਨਕ ਰੂਪ ਧਾਰਨ ਕਰ ਲਿਆ ਕਿ ਉਹ ਬਾਹਰ ਨਾ ਆ ਸਕਿਆ ਅਤੇ ਅੰਦਰ ਹੀ ਅੱਗ ਦੀ ਲਪੇਟ ਵਿੱਚ ਆ ਗਿਆ। ਘਟਨਾ ਸਮੇਂ ਬਿਜਲੀ ਦੀਆਂ ਹਾਈ-ਵੋਲਟੇਜ ਤਾਰਾਂ ਡਿੱਗਣ ਕਾਰਨ ਸਥਿਤੀ ਹੋਰ ਵੀ ਗੰਭੀਰ ਅਤੇ ਭਿਆਨਕ ਹੋ ਗਈ ਸੀ। ਜਗਤਾਰ ਸਿੰਘ ਨੇ ਹੋਰਨਾਂ ਦੀ ਜਾਨ ਬਚਾਉਣ ਲਈ ਮਿਸਾਲੀ ਹਿੰਮਤ ਦਿਖਾਈ, ਪਰ ਖ਼ੁਦ ਅੱਗ ਦਾ ਸ਼ਿਕਾਰ ਹੋ ਗਿਆ।

ਦੋ ਛੋਟੇ ਬੱਚਿਆਂ ਦੇ ਸਿਰੋਂ ਉੱਠਿਆ ਪਿਓ ਦਾ ਸਾਇਆ

ਮ੍ਰਿਤਕ ਦੇ ਭਰਾ ਇਕਬਾਲ ਸਿੰਘ ਨੇ ਭਰੇ ਮਨ ਨਾਲ ਦੱਸਿਆ ਕਿ ਜਿਵੇਂ ਹੀ ਪਰਿਵਾਰ ਨੂੰ ਇਸ ਮੰਦਭਾਗੀ ਘਟਨਾ ਦੀ ਸੂਚਨਾ ਮਿਲੀ ਤਾਂ ਘਰ ‘ਤੇ ਦੁੱਖਾਂ ਦਾ ਪਹਾੜ ਟੁੱਟ ਪਿਆ। ਉਨ੍ਹਾਂ ਦੱਸਿਆ ਕਿ ਮ੍ਰਿਤਕ ਆਪਣੇ ਪਿੱਛੇ ਦੋ ਬਹੁਤ ਹੀ ਛੋਟੇ ਬੱਚੇ ਛੱਡ ਗਿਆ ਹੈ, ਜਿਨ੍ਹਾਂ ਦੇ ਪਾਲਣ-ਪੋਸ਼ਣ ਅਤੇ ਭਵਿੱਖ ਨੂੰ ਲੈ ਕੇ ਪਰਿਵਾਰ ਡਾਢੀ ਚਿੰਤਾ ਵਿੱਚ ਡੁੱਬ ਗਿਆ ਹੈ।

ਮ੍ਰਿਤਕ ਦੇਹ ਜੱਦੀ ਪਿੰਡ ਲਿਆਉਣ ਲਈ ਸਰਕਾਰ ਅੱਗੇ ਮਦਦ ਦੀ ਗੁਹਾਰ

ਗ਼ਰੀਬ ਅਤੇ ਆਰਥਿਕ ਤੌਰ ‘ਤੇ ਕਮਜ਼ੋਰ ਪੀੜਤ ਪਰਿਵਾਰ ਨੇ ਪੰਜਾਬ ਸਰਕਾਰ ਅਤੇ ਕੇਂਦਰ ਸਰਕਾਰ ਦੇ ਵਿਦੇਸ਼ ਮੰਤਰਾਲੇ ਨੂੰ ਪੁਰਜ਼ੋਰ ਅਪੀਲ ਕੀਤੀ ਹੈ ਕਿ ਸਰਕਾਰੀ ਪੱਧਰ ‘ਤੇ ਦਖ਼ਲ ਦੇ ਕੇ ਜਗਤਾਰ ਸਿੰਘ ਦੀ ਮ੍ਰਿਤਕ ਦੇਹ ਨੂੰ ਜਲਦ ਤੋਂ ਜਲਦ ਕੁਵੈਤ ਤੋਂ ਪੰਜਾਬ ਲਿਆਂਦਾ ਜਾਵੇ। ਪਰਿਵਾਰ ਨੇ ਕਿਹਾ ਕਿ ਵਿਦੇਸ਼ ਤੋਂ ਮ੍ਰਿਤਕ ਦੇਹ ਲਿਆਉਣ ਦਾ ਖ਼ਰਚਾ ਚੁੱਕਣ ਦੇ ਉਹ ਸਮਰੱਥ ਨਹੀਂ ਹਨ, ਇਸ ਲਈ ਸਰਕਾਰ ਮਨੁੱਖਤਾ ਦੇ ਆਧਾਰ ‘ਤੇ ਤੁਰੰਤ ਕਦਮ ਚੁੱਕੇ ਤਾਂ ਜੋ ਪਰਿਵਾਰ ਆਪਣੇ ਪੁੱਤਰ ਦੇ ਅੰਤਿਮ ਦਰਸ਼ਨ ਕਰ ਸਕੇ ਅਤੇ ਧਾਰਮਿਕ ਰੀਤੀ-ਰਿਵਾਜਾਂ ਅਨੁਸਾਰ ਉਸ ਦਾ ਅੰਤਿਮ ਸੰਸਕਾਰ ਕੀਤਾ ਜਾ ਸਕੇ। ਪਿੰਡ ਵਾਸੀਆਂ ਨੇ ਵੀ ਪ੍ਰਸ਼ਾਸਨ ਅਤੇ ਸਰਕਾਰ ਤੋਂ ਪੀੜਤ ਪਰਿਵਾਰ ਨੂੰ ਆਰਥਿਕ ਸਹਾਇਤਾ ਦੇਣ ਦੀ ਮੰਗ ਕੀਤੀ ਹੈ।

Follow Us
iPhone Duo: ਐਪਲ ਦਾ ਪਹਿਲਾ Foldable iPhone Duo ਲਾਂਚ, ਕੀਮਤ 4,49,900 ਰੁਪਏ
iPhone Duo: ਐਪਲ ਦਾ ਪਹਿਲਾ Foldable iPhone Duo ਲਾਂਚ, ਕੀਮਤ 4,49,900 ਰੁਪਏ...
BRICS Summit 2026: ਦਿੱਲੀ ਵਿੱਚ BRICS ਸੰਮੇਲਨ ਨੂੰ ਲੈ ਕੇ ਸੁਰੱਖਿਆ ਸਖ਼ਤ
BRICS Summit 2026: ਦਿੱਲੀ ਵਿੱਚ BRICS ਸੰਮੇਲਨ ਨੂੰ ਲੈ ਕੇ ਸੁਰੱਖਿਆ ਸਖ਼ਤ...
ਸਾਬਕਾ ਕੈਬਨਿਟ ਮੰਤਰੀ ਭਗਤ ਚੁੰਨੀ ਲਾਲ ਦਾ ਦੇਹਾਂਤ, ਪੁੱਤਰ ਮਹਿੰਦਰ ਭਗਤ ਬੋਲੇ - ਮੈਨੂੰ ਆਪਣੇ ਪਿਤਾ 'ਤੇ ਮਾਣ
ਸਾਬਕਾ ਕੈਬਨਿਟ ਮੰਤਰੀ ਭਗਤ ਚੁੰਨੀ ਲਾਲ ਦਾ ਦੇਹਾਂਤ, ਪੁੱਤਰ ਮਹਿੰਦਰ ਭਗਤ ਬੋਲੇ - ਮੈਨੂੰ ਆਪਣੇ ਪਿਤਾ 'ਤੇ ਮਾਣ...
PETA ਦੇ 'ਟਰੀ ਆਫ਼ ਲਾਈਫ' 'ਚ ਸ਼ਾਮਲ ਹੋਣ ਵਾਲਾ ਪਹਿਲਾ ਭਾਰਤੀ, ਘੋੜਾ-ਬੱਗੀ ਹਾਦਸੇ ਵਿੱਚ ਜਾਨ ਗੁਆਉਣ ਵਾਲੇ ਰੋਮਾਂਚ ਮਹਾਜਨ ਨੂੰ ਵੱਡਾ ਸਨਮਾਨ
PETA ਦੇ 'ਟਰੀ ਆਫ਼ ਲਾਈਫ' 'ਚ ਸ਼ਾਮਲ ਹੋਣ ਵਾਲਾ ਪਹਿਲਾ ਭਾਰਤੀ, ਘੋੜਾ-ਬੱਗੀ ਹਾਦਸੇ ਵਿੱਚ ਜਾਨ ਗੁਆਉਣ ਵਾਲੇ ਰੋਮਾਂਚ ਮਹਾਜਨ ਨੂੰ ਵੱਡਾ ਸਨਮਾਨ...
Ludhiana Band: ਲੁਧਿਆਣਾ 'ਚ ਬੰਦ ਦਾ ਅਸਰ, ਲੱਗਿਆ ਲੰਮਾ ਜਾਮ, ਬਾਬਾ ਸਾਹਿਬ ਦੀ ਮੂਰਤੀ ਦੀ ਬੇਅਦਬੀ ਦਾ ਵਿਰੋਧ
Ludhiana Band: ਲੁਧਿਆਣਾ 'ਚ ਬੰਦ ਦਾ ਅਸਰ, ਲੱਗਿਆ ਲੰਮਾ ਜਾਮ, ਬਾਬਾ ਸਾਹਿਬ ਦੀ ਮੂਰਤੀ ਦੀ ਬੇਅਦਬੀ ਦਾ ਵਿਰੋਧ...
ਪੰਚਕੂਲਾ ਦੇ ਕਾਲਕਾ ਵਿੱਚ ਨੌਜਵਾਨ 'ਤੇ ਜਾਨਲੇਵਾ ਹਮਲਾ, ਪੁਰਾਣੀ ਰੰਜਿਸ਼ ਬਣੀ ਵਜ੍ਹਾ
ਪੰਚਕੂਲਾ ਦੇ ਕਾਲਕਾ ਵਿੱਚ ਨੌਜਵਾਨ 'ਤੇ ਜਾਨਲੇਵਾ ਹਮਲਾ, ਪੁਰਾਣੀ ਰੰਜਿਸ਼ ਬਣੀ ਵਜ੍ਹਾ...
BRICS Summit: ਮੋਦੀ-ਪੁਤਿਨ ਮੁਲਾਕਾਤ, ਨਵੇਂ ਵਰਲਡ ਆਰਡਰ ਦੀ ਸ਼ੁਰੂਆਤ?
BRICS Summit: ਮੋਦੀ-ਪੁਤਿਨ ਮੁਲਾਕਾਤ, ਨਵੇਂ ਵਰਲਡ ਆਰਡਰ ਦੀ ਸ਼ੁਰੂਆਤ?...
Starlink India Entry Cleared: TRAI ਦੀ ਸਪੈਕਟ੍ਰਮ ਸਿਫ਼ਾਰਸ਼ਾਂ ਨੂੰ ਮਿਲੀ ਮਨਜ਼ੂਰੀ, OneWeb ਅਤੇ Jio ਨੂੰ ਸਪੈਕਟ੍ਰਮ
Starlink India Entry Cleared: TRAI ਦੀ ਸਪੈਕਟ੍ਰਮ ਸਿਫ਼ਾਰਸ਼ਾਂ ਨੂੰ ਮਿਲੀ ਮਨਜ਼ੂਰੀ, OneWeb ਅਤੇ Jio ਨੂੰ ਸਪੈਕਟ੍ਰਮ...
PM Modi Gen Z Interaction: 6000 Gen-Z ਨੌਜਵਾਨਾਂ ਨਾਲ PM Modi ਦਾ ਖਾਸ ਸੰਵਾਦ
PM Modi Gen Z Interaction: 6000 Gen-Z ਨੌਜਵਾਨਾਂ ਨਾਲ PM Modi ਦਾ ਖਾਸ ਸੰਵਾਦ...