ਸੰਘਣੀ ਧੁੰਦ ਕਾਰਨ ਸਮਰਾਲਾ ‘ਚ ਵਾਪਰਿਆ ਵੱਡਾ ਹਾਦਸਾ, ਦਰਜਨਾਂ ਗੱਡੀਆਂ ਦੀ ਹੋਈ ਆਪਸੀ ਟੱਕਰ, ਇੱਕ ਦੀ ਮੌਤ ਕਈ ਜ਼ਖਮੀ

Updated On: 

13 Nov 2023 19:16 PM

ਧੂੰਦ ਕਾਰਨ ਲੁਧਿਆਣਾ ਦੇ ਸਮਰਾਲਾ ਨੇੜੇ ਅੰਮ੍ਰਿਤਸਰ-ਦਿੱਲੀ ਨੈਸ਼ਨਲ ਹਾਈਵੇ 'ਤੇ ਭਿਆਨਕ ਹਾਦਸਾ ਵਾਪਰਿਆ ਹੈ। ਇਸ ਹਾਦਸੇ ਕਾਰ ਕਰੀਬ 13 ਕਿਲੋਮੀਟਰ ਦੇ ਖੇਤਰ 'ਚ ਦਰਜਨਾਂ ਗੱਡੀਆਂ ਦੀ ਹੋਈ ਆਪਸੀ ਟੱਕਰ ਹੋਈ ਹੈ। ਨੈਸ਼ਨਲ ਹਾਈਵੇ 'ਤੇ ਹੋਏ ਹਾਦਸਿਆਂ 'ਚ 3 ਤੋਂ 4 ਬੱਸਾਂ, ਟਰੱਕ, ਟਰਾਲੀਆਂ ਅਤੇ ਕਾਰਾਂ ਆਪਸ 'ਚ ਟਕਰਾ ਗਈਆਂ ਹਨ। ਬੱਸਾਂ ਵਿੱਚ ਸਵਾਰ ਲੋਕਾਂ ਨੂੰ ਮਾਮੂਲੀ ਸੱਟਾਂ ਲੱਗੀਆਂ। ਜਿਨ੍ਹਾਂ ਨੂੰ ਮੁੱਢਲੀ ਸਹਾਇਤਾ ਦਿੱਤੀ ਗਈ ਹੈ। ਇਨ੍ਹਾਂ ਹਾਦਸਿਆਂ ਵਿੱਚ ਸ਼ਾਮਲ ਕਾਰਾਂ ਦੀ ਗਿਣਤੀ ਜ਼ਿਆਦਾ ਹੈ।

ਸੰਘਣੀ ਧੁੰਦ ਕਾਰਨ ਸਮਰਾਲਾ ਚ ਵਾਪਰਿਆ ਵੱਡਾ ਹਾਦਸਾ, ਦਰਜਨਾਂ ਗੱਡੀਆਂ ਦੀ ਹੋਈ ਆਪਸੀ ਟੱਕਰ, ਇੱਕ ਦੀ ਮੌਤ ਕਈ ਜ਼ਖਮੀ
Follow Us On

ਲੁਧਿਆਣਾ ਦੇ ਸਮਰਾਲਾ ਨੇੜੇ ਧੁੰਦ ਦੇ ਕਾਹਿਰ ਕਾਰਨ ਭਿਆਨਕ ਹਾਦਸਾ ਵਾਪਰਿਆ ਹੈ। ਧੂੰਦ ਕਾਰਨ ਅੰਮ੍ਰਿਤਸਰ-ਦਿੱਲੀ ਨੈਸ਼ਨਲ ਹਾਈਵੇ ‘ਤੇ ਕਰੀਬ 13 ਕਿਲੋਮੀਟਰ ਦੇ ਖੇਤਰ ‘ਚ ਦਰਜਨਾਂ ਗੱਡੀਆਂ ਦੀ ਹੋਈ ਆਪਸੀ ਟੱਕਰ ਹੋਈ ਹੈ। ਇਹ ਹਾਦਸੇ ਵੱਖ-ਵੱਖ ਥਾਵਾਂ ‘ਤੇ ਵਾਪਰੇ ਹਨ। ਇਨ੍ਹਾਂ ‘ਚ ਇਕ ਨੌਜਵਾਨ ਦੀ ਮੌਤ ਹੋ ਗਈ। ਜਦਕਿ 6 ਲੋਕ ਗੰਭੀਰ ਰੂਪ ਨਾਲ ਜ਼ਖਮੀ ਹੋ ਗਏ ਹਨ। ਜਿਨ੍ਹਾਂ ਨੂੰ ਖੰਨਾ ਦੇ ਸਿਵਲ ਹਸਪਤਾਲ ‘ਚ ਦਾਖਲ ਕਰਵਾਇਆ ਗਿਆ ਹੈ।

ਮਿਲੀ ਜਾਣਕਾਰੀ ਮੁਤਾਬਕ ਸਵੇਰੇ ਸੰਘਣੀ ਧੁੰਦ ਛਾਈ ਹੋਈ ਸੀ। ਜਿਸ ਕਾਰਨ ਵਿਜ਼ੀਬਿਲਟੀ ਬਹੁਤ ਘੱਟ ਸੀ। ਖੰਨਾ ਦੇ ਐਸਐਸਪੀ ਦਫ਼ਤਰ ਤੋਂ ਲੁਧਿਆਣਾ ਦੇ ਬੀਜਾ ਤੱਕ ਕਰੀਬ 13 ਕਿਲੋਮੀਟਰ ਦੇ ਘੇਰੇ ‘ਚ ਕਈ ਥਾਵਾਂ ਤੇ ਵਾਹਨਾ ਦੀ ਆਪਸ ਟੱਕਰ ਹੋਈ। ਦੱਸ ਦਈਏ ਕਿ ਐਸਐਸਪੀ ਦਫ਼ਤਰ ਨੇੜੇ ਕਈ ਗੱਡੀਆਂ ਦੀ ਜਬਰਦਸਤ ਟਕਰ ਹੋਈ ਹੈ।

ਬੱਸਾਂ ਤੋਂ ਲੈ ਕੇ ਟਰੱਕ ਅਤੇ ਕਾਰਾਂ ਸ਼ਾਮਲ

ਮਿਲੀ ਜਾਣਕਾਰੀ ਮੁਤਬਾਕ ਨੈਸ਼ਨਲ ਹਾਈਵੇ ‘ਤੇ ਹੋਏ ਹਾਦਸਿਆਂ ਵਿੱਚ 3 ਤੋਂ 4 ਬੱਸਾਂ, ਟੈਕਟਰ ਟਰਾਲੀਆਂ, ਟਰੱਕ, ਅਤੇ ਕਾਰਾਂ ਵਿੱਚ ਆਪਸੀ ਟਕਰ ਹੋਈ ਹੈ। ਇਸ ਹਾਦਸੇ ਵਿੱਚ ਬੱਸਾਂ ‘ਚ ਸਵਾਰ ਲੋਕਾਂ ਨੂੰ ਮਾਮੂਲੀ ਸੱਟਾਂ ਲੱਗੀਆਂ ਹਨ। ਜਿਨ੍ਹਾਂ ਨੂੰ ਮੁੱਢਲੀ ਸਹਾਇਤਾ ਦਿੱਤੀ ਗਈ ਹੈ। ਇਨ੍ਹਾਂ ਹਾਦਸਿਆਂ ਵਿੱਚ ਸ਼ਾਮਲ ਕਾਰਾਂ ਦੀ ਗਿਣਤੀ ਜ਼ਿਆਦਾ ਹੈ। ਜਿਨ੍ਹਾਂ ਦਾ ਕਾਫੀ ਨੁਕਸਾਨ ਹੋਇਆ ਹੈ। ਕੁਝ ਬੱਸਾਂ ਦਾ ਅਗਲਾ ਹਿੱਸਾ ਪੂਰੀ ਤਰ੍ਹਾਂ ਨੁਕਸਾਨਿਆ ਗਿਆ ਹੈ।

ਸਰਹਿੰਦ ਦੇ ਨੌਜਵਾਨ ਦੀ ਮੌਤ

ਇਸ ਦੌਰਾਨ ਗ੍ਰੀਨਲੈਂਡ ਹੋਟਲ ਨੇੜੇ ਹਾਦਸਾ ਵਾਪਰਿਆ। ਇੱਥੇ ਵੀ ਦਰਜਨ ਦੇ ਕਰੀਬ ਵਾਹਨ ਆਪਸ ਵਿੱਚ ਟਕਰਾ ਗਏ। ਇਸ ਮੌਕੇ ਸਰਹਿੰਦ ਦੇ ਇੱਕ ਨੌਜਵਾਨ ਦੀ ਮੌਤ ਹੋ ਗਈ। ਇੱਥੋਂ ਥੋੜ੍ਹੀ ਦੂਰ ਕਈ ਵਾਹਨਾਂ ਦੀ ਆਪਸ ਟੱਕਰ ਗੁਲਜ਼ਾਰ ਕਾਲਜ ਲਿਬੜਾ ਨੇੜੇ ਹੋਈ।

CM ਨੇ ਜ਼ਖ਼ਮੀਆਂ ਦੀ ਮਦਦ ਦੇ ਦਿੱਤੇ ਹੁਕਮ

ਪੰਜਾਬ ਦੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਟਵੀਟ ਕਰ ਪ੍ਰਸ਼ਾਸਨ ਨੂੰ ਤੁਰੰਤ ਜ਼ਖ਼ਮੀਆਂ ਦੀ ਮਦਦ ਕਰਨ ਦੇ ਹੁਕਮ ਦਿੱਤੇ ਹਨ। ਉਨ੍ਹਾਂ ਨੇ ਲੋਕਾਂ ਨੂੰ ਅਪੀਲ ਵੀ ਕੀਤੀ ਕਿ ਸਾਵਧਾਨੀ ਨਾਲ ਗੱਡੀਆਂ ਚਲਾਉਣ ਲਈ ਕਿਹਾ ਕਿਉਂਕਿ ਆਉਣ ਵਾਲੇ ਦਿਨਾਂ ‘ਚ ਧੁੰਦ ਹੋਰ ਵਧੇਗੀ।