ਸੂਬੇ ‘ਚ ਵੱਡਾ ਪ੍ਰਸ਼ਾਸਨਿਕ ਫੇਰਬਦਲ, ਸਰਕਾਰ ਨੇ 6 IAS ਸਮੇਤ 20 ਅਧਿਕਾਰੀਆਂ ਦੇ ਕੀਤੇ ਤਬਾਦਲੇ
Administrative Reshuffle :ਪੰਜਾਬ ਵਿੱਚ ਆਈਏਐਸ ਅਤੇ ਪੀਸੀਐਸ ਅਧਿਕਾਰੀਆਂ ਦੇ ਤਬਾਦਲੇ ਕੀਤੇ ਗਏ ਹਨ। 20 ਅਧਿਕਾਰੀਆਂ ਦੇ ਤਬਾਦਲੇ ਕੀਤੇ ਗਏ ਹਨ। ਹੁਕਮਾਂ ਵਿੱਚ, 5 ਅਧਿਕਾਰੀਆਂ ਨੂੰ ਨਵੀਆਂ ਜ਼ਿੰਮੇਵਾਰੀਆਂ ਦਿੱਤੀਆਂ ਗਈਆਂ ਹਨ, ਜਿਨ੍ਹਾਂ ਵਿੱਚ ਆਈਏਐਸ ਅਤੇ ਪੀਸੀਐਸ ਦੋਵੇਂ ਸ਼ਾਮਲ ਹਨ।

ਪੰਜਾਬ ਸਰਕਾਰ ਨੇ ਵੱਡਾ ਪ੍ਰਸ਼ਾਸਨਿਕ ਫੇਰਬਦਲ ਕੀਤਾ ਹੈ। 6 ਆਈਏਐਸ ਸਮੇਤ ਕੁੱਲ 20 ਅਧਿਕਾਰੀਆਂ ਦੇ ਤਬਾਦਲੇ ਕੀਤੇ ਗਏ ਹਨ। ਹੋਰ ਅਧਿਕਾਰੀਆਂ ਵਿੱਚ 11 ਪੀਸੀਐਸ ਅਤੇ 3 ਆਈਐਫਐਸ ਸ਼ਾਮਲ ਹਨ। ਆਈਏਐਸ ਭਾਵਨਾ ਗਰਗ ਨੂੰ ਪ੍ਰਿੰਸੀਪਲ ਸੈਕਟਰੀ ਜੇਲ੍ਹ ਨਿਯੁਕਤ ਕੀਤਾ ਗਿਆ ਹੈ। ਇਸ ਦੇ ਨਾਲ ਹੀ ਆਈਏਐਸ ਨਵਜੋਤ ਕੌਰ ਨੂੰ ਵਧੀਕ ਸਕੱਤਰ ਪ੍ਰਸੋਨਲ ਵਿਭਾਗ ਅਤੇ ਆਬਕਾਰੀ ਵਿਭਾਗ ਦੇ ਡਾਇਰੈਕਟਰ ਦੀ ਵਾਧੂ ਜ਼ਿੰਮੇਵਾਰੀ ਸੌਂਪੀ ਗਈ ਹੈ। ਆਈਏਐਸ ਮੁਹੰਮਦ ਤਇਅਬ ਨੂੰ ਪੰਜਾਬ ਬੁਇੰਫਰਾਸਟ੍ਰਕਚਰ ਡੇਵਲਪਮੈਂਟ ਬੋਰਡ ਦਾ ਡਾਇਰੇਕਟਰ ਨਿਯੁਕਤ ਕੀਤਾ ਗਿਆ ਹੈ। ਆਈਏਐਸ ਮੋਨੀਸ਼ ਕੁਮਾਰ ਨੂੰ ਸਪੇਸ਼ਲ ਸੈਕਟਰੀ ਟੈਕਨੀਕਲ ਐਜੂਕੇਸ਼ਨ ਅਤੇ ਉਦਯੋਗਿਕ ਸਿਖਲਾਈ ਦਾ ਅਹੁਦਾ ਦਿੱਤਾ ਗਿਆ ਹੈ।
ਪੰਜਾਬ ਸਰਕਾਰ ਨੇ ਤਬਾਦਲੇ ਦੇ ਹੁਕਮਾਂ ਵਾਲੇ ਸਾਰੇ ਅਧਿਕਾਰੀਆਂ ਨੂੰ ਤੁਰੰਤ ਆਪਣੇ ਨਵੇਂ ਕਾਰਜ ਸਥਾਨ ‘ਤੇ ਰਿਪੋਰਟ ਕਰਨ ਦੇ ਨਿਰਦੇਸ਼ ਦਿੱਤੇ ਹਨ। ਹੁਕਮਾਂ ਅਨੁਸਾਰ ਆਈਏਐਸ ਅਤੇ ਪੀਸੀਐਸ ਦੋਵੇਂ ਅਧਿਕਾਰੀਆਂ ਨੂੰ ਨਵੀਆਂ ਜ਼ਿੰਮੇਵਾਰੀਆਂ ਸੌਂਪੀਆਂ ਗਈਆਂ ਹਨ।
ਤੁਹਾਨੂੰ ਦੱਸ ਦਈਏ ਕਿ ਇਸ ਤੋਂ ਪਹਿਲਾਂ ਪੰਜਾਬ ਸਰਕਾਰ ਨੇ ਪ੍ਰਸ਼ਾਸਨਿਕ ਬਦਲਾਅ ਕਰਦੇ ਹੋਏ ਤਿੰਨ ਆਈਏਐਸ ਅਤੇ ਨੌਂ ਪੀਸੀਐਸ ਅਧਿਕਾਰੀਆਂ ਦੇ ਤਬਾਦਲੇ ਕੀਤੇ ਸਨ। ਸੰਯਮ ਅਗਰਵਾਲ ਨੂੰ ਉੱਚ ਸਿੱਖਿਆ ਦੇ ਡਾਇਰੈਕਟਰ ਦਾ ਚਾਰਜ ਦਿੱਤਾ ਗਿਆ ਸੀ। ਇਸ ਤੋਂ ਇਲਾਵਾ ਵੱਖ-ਵੱਖ ਵਿਭਾਗਾਂ ਵਿੱਚ ਹੋਰ ਅਧਿਕਾਰੀਆਂ ਦੀ ਵੀ ਨਿਯੁਕਤੀ ਕੀਤੀ ਗਈ ਸੀ। ਇਸ ਫੇਰਬਦਲ ਕਾਰਨ ਸੂਬੇ ਦੇ ਪ੍ਰਸ਼ਾਸਨ ਵਿੱਚ ਕਈ ਬਦਲਾਅ ਦੇਖਣ ਨੂੰ ਮਿਲੇ ਸਨ।
ਇਹ ਵੀ ਪੜ੍ਹੋ