ਅੰਮ੍ਰਿਤਸਰ ‘ਚ ਪੁਲਿਸ ਤੇ ਬੀਐਸਐਫ ਵੱਲੋਂ ਵੱਡੀ ਕਾਰਵਾਈ, ਸਰਹੱਦ ‘ਤੇ 980 ਗ੍ਰਾਮ ਹੈਰੋਇਨ ਜ਼ਬਤ; ਤਸਕਰਾਂ ਦੀ ਭਾਲ ਜਾਰੀ

Published: 

24 Apr 2026 10:24 AM IST

ਪੁਲਿਸ ਅਧਿਕਾਰੀਆਂ ਦੇ ਅਨੁਸਾਰ, ਉਨ੍ਹਾਂ ਨੂੰ ਇੱਕ ਸੂਚਨਾ ਮਿਲੀ ਸੀ ਜਿਸ 'ਚ ਦੱਸਿਆ ਗਿਆ ਸੀ ਕਿ ਕੁਝ ਤਸਕਰ ਸਰਹੱਦ ਪਾਰ ਨਸ਼ੀਲੇ ਪਦਾਰਥਾਂ ਦੀ ਖੇਪ ਲਿਜਾਣ ਦੀ ਕੋਸ਼ਿਸ਼ ਕਰ ਰਹੇ ਸਨ। ਇਸ ਖੁਫੀਆ ਜਾਣਕਾਰੀ 'ਤੇ ਕਾਰਵਾਈ ਕਰਦੇ ਹੋਏ, ਭਿੰਡੀ ਸੈਦਾਂ ਪੁਲਿਸ ਸਟੇਸ਼ਨ ਦੀ ਇੱਕ ਟੀਮ ਤੇ ਬੀਐਸਐਫ ਦੇ ਜਵਾਨਾਂ ਨੇ ਸਾਂਝੇ ਤੌਰ 'ਤੇ ਖੇਤਰ 'ਚ ਇੱਕ ਸਰਚ ਆਪ੍ਰੇਸ਼ਨ ਸ਼ੁਰੂ ਕੀਤਾ। ਤਲਾਸ਼ੀ ਦੌਰਾਨ, ਇੱਕ ਸ਼ੱਕੀ ਸਥਾਨ ਤੋਂ 980 ਗ੍ਰਾਮ ਹੈਰੋਇਨ ਬਰਾਮਦ ਕੀਤੀ ਗਈ।

ਅੰਮ੍ਰਿਤਸਰ ਚ ਪੁਲਿਸ ਤੇ ਬੀਐਸਐਫ ਵੱਲੋਂ ਵੱਡੀ ਕਾਰਵਾਈ, ਸਰਹੱਦ ਤੇ 980 ਗ੍ਰਾਮ ਹੈਰੋਇਨ ਜ਼ਬਤ; ਤਸਕਰਾਂ ਦੀ ਭਾਲ ਜਾਰੀ

ਅੰਮ੍ਰਿਤਸਰ ਜ਼ਿਲ੍ਹੇ ‘ਚ ਭਿੰਡੀ ਸੈਦਾਂ ਪੁਲਿਸ ਸਟੇਸ਼ਨ ਦੀ ਪੁਲਿਸ ਨੇ ਸੀਮਾ ਸੁਰੱਖਿਆ ਬਲ (ਬੀਐਸਐਫ) ਦੇ ਸਹਿਯੋਗ ਨਾਲ ਨਸ਼ੀਲੇ ਪਦਾਰਥਾਂ ਦੀ ਤਸਕਰੀ ਵਿਰੁੱਧ ਇੱਕ ਸਾਂਝਾ ਆਪ੍ਰੇਸ਼ਨ ਕੀਤਾ। ਇਸ ਕਾਰਵਾਈ ‘ਚ 980 ਗ੍ਰਾਮ ਹੈਰੋਇਨ ਜ਼ਬਤ ਕੀਤੀ ਗਈ। ਇਹ ਆਪ੍ਰੇਸ਼ਨ ਭਾਰਤ-ਪਾਕਿਸਤਾਨ ਸਰਹੱਦ ਦੇ ਨੇੜੇ ਕੀਤਾ ਗਿਆ ਸੀ। ਇਸ ਖੇਤਰ ‘ਚ ਪਹਿਲਾਂ ਵੀ ਤਸਕਰੀ ਦੀਆਂ ਘਟਨਾਵਾਂ ਅਕਸਰ ਸਾਹਮਣੇ ਆਉਂਦੀਆਂ ਰਹੀਆਂ ਹਨ।

ਪੁਲਿਸ ਅਧਿਕਾਰੀਆਂ ਦੇ ਅਨੁਸਾਰ, ਉਨ੍ਹਾਂ ਨੂੰ ਇੱਕ ਸੂਚਨਾ ਮਿਲੀ ਸੀ ਜਿਸ ‘ਚ ਦੱਸਿਆ ਗਿਆ ਸੀ ਕਿ ਕੁਝ ਤਸਕਰ ਸਰਹੱਦ ਪਾਰ ਨਸ਼ੀਲੇ ਪਦਾਰਥਾਂ ਦੀ ਖੇਪ ਲਿਜਾਣ ਦੀ ਕੋਸ਼ਿਸ਼ ਕਰ ਰਹੇ ਸਨ। ਇਸ ਖੁਫੀਆ ਜਾਣਕਾਰੀ ‘ਤੇ ਕਾਰਵਾਈ ਕਰਦੇ ਹੋਏ, ਭਿੰਡੀ ਸੈਦਾਂ ਪੁਲਿਸ ਸਟੇਸ਼ਨ ਦੀ ਇੱਕ ਟੀਮ ਤੇ ਬੀਐਸਐਫ ਦੇ ਜਵਾਨਾਂ ਨੇ ਸਾਂਝੇ ਤੌਰ ‘ਤੇ ਖੇਤਰ ‘ਚ ਇੱਕ ਸਰਚ ਆਪ੍ਰੇਸ਼ਨ ਸ਼ੁਰੂ ਕੀਤਾ। ਤਲਾਸ਼ੀ ਦੌਰਾਨ, ਇੱਕ ਸ਼ੱਕੀ ਸਥਾਨ ਤੋਂ 980 ਗ੍ਰਾਮ ਹੈਰੋਇਨ ਬਰਾਮਦ ਕੀਤੀ ਗਈ।

980 ਗ੍ਰਾਮ ਹੈਰੋਇਨ ਦੀ ਕੀਮਤ ਕਰੋੜਾਂ ‘ਚ ਅਨੁਮਾਨਿਤ

ਜ਼ਬਤ ਕੀਤੀ ਗਈ ਹੈਰੋਇਨ ਦੀ ਅੰਤਰਰਾਸ਼ਟਰੀ ਬਾਜ਼ਾਰ ‘ਚ ਕਰੋੜਾਂ ਰੁਪਏ ਦੱਸੀ ਜਾ ਰਹੀ ਹੈ। ਹਾਲਾਂਕਿ ਇਸ ਮਾਮਲੇ ਦੇ ਸਬੰਧ ‘ਚ ਹੁਣ ਤੱਕ ਕਿਸੇ ਵੀ ਗ੍ਰਿਫ਼ਤਾਰੀ ਦੀ ਪੁਸ਼ਟੀ ਨਹੀਂ ਹੋਈ ਹੈ, ਪਰ ਪੁਲਿਸ ਨੇ ਕਿਹਾ ਹੈ ਕਿ ਉਹ ਜਲਦੀ ਹੀ ਇਸ ਤਸਕਰੀ ਨੈੱਟਵਰਕ ਨਾਲ ਜੁੜੇ ਵਿਅਕਤੀਆਂ ਦੀ ਪਛਾਣ ਕਰਕੇ ਉਨ੍ਹਾਂ ਨੂੰ ਗ੍ਰਿਫ਼ਤਾਰ ਕਰ ਲੈਣਗੇ।

ਪੁਲਿਸ ਨੇ ਮਾਮਲਾ ਦਰਜ ਕੀਤਾ ਹੈ ਤੇ ਹੋਰ ਜਾਂਚ ਕੀਤੀ ਜਾ ਰਹੀ ਹੈ। ਅਧਿਕਾਰੀ ਇਸ ਵੇਲੇ ਖੇਪ ਕਿੱਥੋਂ ਆਈ ਹੈ ਤੇ ਇਸ ਨੂੰ ਕਿੱਥੇ ਪਹੁੰਚਾਇਆ ਜਾਣਾ ਸੀ, ਇਸ ਗੱਲ ਦਾ ਪਤਾ ਲਗਾਉਣ ਦੀ ਕੋਸ਼ਿਸ਼ ਕਰ ਰਹੀ ਹੈ। ਇਸ ਤੋਂ ਇਲਾਵਾ, ਇਸ ਘਟਨਾ ਨਾਲ ਜੁੜੇ ਸਰਹੱਦ ਪਾਰ ਤਸਕਰੀ ਨੈੱਟਵਰਕ ਦੀ ਵੀ ਡੂੰਘਾਈ ਨਾਲ ਜਾਂਚ ਕੀਤੀ ਜਾ ਰਹੀ ਹੈ।

ਪੁਲਿਸ ਤੇ ਬੀਐਸਐਫ ਨੇ ਪੁਸ਼ਟੀ ਕਿਹਾ ਕਿ ਖੇਤਰ ‘ਚ ਸੁਰੱਖਿਆ ਉਪਾਅ ਹੋਰ ਤੇਜ਼ ਕੀਤੇ ਜਾਣਗੇ। ਖੇਤਰ ‘ਚ ਨਸ਼ੀਲੇ ਪਦਾਰਥਾਂ ਦੀ ਤਸਕਰੀ ਨੂੰ ਪੂਰੀ ਤਰ੍ਹਾਂ ਖਤਮ ਕਰਨ ਦੇ ਉਦੇਸ਼ ਨਾਲ ਭਵਿੱਖ ‘ਚ ਅਜਿਹੇ ਸਾਂਝੇ ਆਪ੍ਰੇਸ਼ਨ ਜਾਰੀ ਰਹਿਣਗੇ।

Follow Us