ਜਲੰਧਰ ਵਿੱਚ ਵਾਪਰਿਆ ਵੱਡਾ ਸੜਕੀ ਹਾਦਸਾ, ਟੂਰਿਸਟ ਬੱਸ ਨਾਲ ਟਕਰਾਈ ਟਰਾਲੀ, 2 ਦੀ ਮੌਤ

davinder-kumar-jalandhar
Updated On: 

10 Mar 2025 10:41 AM

ਜਲੰਧਰ ਦੇ ਭੋਗਪੁਰ ਸ਼ਹਿਰ ਦੇ ਕਾਲਾ ਬਕਰਾ ਇਲਾਕੇ ਵਿੱਚ ਇੱਕ ਵੱਡਾ ਸੜਕੀ ਹਾਦਸਾ ਵਾਪਰਿਆ ਹੈ। ਜੰਮੂ ਜਾ ਰਹੇ ਸੈਲਾਨੀਆਂ ਨਾਲ ਭਰੀ ਇੱਕ ਬੱਸ ਇੱਟਾਂ ਨਾਲ ਭਰੀ ਟਰੈਕਟਰ ਟਰਾਲੀ ਨਾਲ ਟਕਰਾ ਗਈ। ਮਿਲੀ ਜਾਣਕਾਰੀ ਮੁਤਾਬਕ ਇਸ ਹਾਦਸੇ ਵਿੱਚ 2 ਲੋਕਾਂ ਦੀ ਮੌਤ ਅਤੇ 11 ਲੋਕ ਜਖ਼ਮੀ ਦੱਸੇ ਜਾ ਰਹੇ ਹਨ। ਜਖ਼ਮੀ ਯਾਤਰੀਆਂ ਨੂੰ ਜਲੰਧਰ ਦੇ ਨੇੜਲੇ ਹਸਪਤਾਲਾਂ ਵਿੱਚ ਦਾਖਲ ਕਰਵਾਇਆ ਗਿਆ ਹੈ।

ਜਲੰਧਰ ਵਿੱਚ ਵਾਪਰਿਆ ਵੱਡਾ ਸੜਕੀ ਹਾਦਸਾ, ਟੂਰਿਸਟ ਬੱਸ  ਨਾਲ ਟਕਰਾਈ ਟਰਾਲੀ, 2 ਦੀ ਮੌਤ
Follow Us On

ਪੰਜਾਬ ਦੇ ਜਲੰਧਰ ਵਿਖੇ ਜੰਮੂ ਜਾ ਰਹੇ ਸੈਲਾਨੀਆਂ ਨਾਲ ਭਰੀ ਇੱਕ ਬੱਸ ਇੱਟਾਂ ਨਾਲ ਭਰੀ ਟਰੈਕਟਰ ਟਰਾਲੀ ਨਾਲ ਟਕਰਾ ਗਈ। ਹਾਦਸਾ ਇੰਨਾ ਭਿਆਨਕ ਸੀ ਕਿ 2 ਲੋਕਾਂ ਦੀ ਮੌਤ ਹੋ ਗਈ, ਜਦੋਂ ਕਿ 11 ਲੋਕ ਗੰਭੀਰ ਜ਼ਖਮੀ ਹੋ ਗਏ। ਸਾਰਿਆਂ ਨੂੰ ਇਲਾਜ ਲਈ ਨੇੜਲੇ ਹਸਪਤਾਲਾਂ ਵਿੱਚ ਦਾਖਲ ਕਰਵਾਇਆ ਗਿਆ ਹੈ। ਹਾਦਸੇ ਦੀ ਸੂਚਨਾ ਮਿਲਦੇ ਹੀ ਸੜਕ ਸੁਰੱਖਿਆ ਬਲ ਅਤੇ ਹੋਰ ਟੀਮਾਂ ਮੌਕੇ ‘ਤੇ ਪਹੁੰਚ ਗਈਆਂ ਅਤੇ ਰਾਹਤ ਕਾਰਜ ਸ਼ੁਰੂ ਕਰ ਦਿੱਤੇ।

ਇਹ ਹਾਦਸਾ ਅੱਜ ਤੜਕ ਸਾਰ ਸਵੇਰੇ ਵਾਪਰਿਆ। ਇਹ ਹਾਦਸਾ ਅੱਜ ਸਵੇਰੇ ਜਲੰਧਰ ਦੇ ਭੋਗਪੁਰ ਸ਼ਹਿਰ ਦੇ ਕਾਲਾ ਬਕਰਾ ਇਲਾਕੇ ਵਿੱਚ ਵਾਪਰਿਆ। ਮ੍ਰਿਤਕਾਂ ਵਿੱਚੋਂ ਇੱਕ ਦੀ ਪਛਾਣ ਬੱਸ ਡਰਾਈਵਰ ਸੁਖਵੰਤ ਸਿੰਘ ਪੁੱਤਰ ਸੁਰਜੀਤ ਸਿੰਘ ਵਾਸੀ ਰਿਆਸੀ, ਜੰਮੂ-ਕਸ਼ਮੀਰ ਅਤੇ ਯਾਤਰੀ ਕੁਲਦੀਪ ਸਿੰਘ ਵਾਸੀ ਉੱਤਮ ਨਗਰ, ਦਿੱਲੀ ਵਜੋਂ ਹੋਈ ਹੈ।

ਅਸ਼ੋਕ ਬੱਸ ਸਰਵਿਸ

6 ਜ਼ਖਮੀਆਂ ਦਾ ਇਲਾਜ ਜਲੰਧਰ ਦੇ ਜੌਹਲ ਹਸਪਤਾਲ ਵਿੱਚ ਚੱਲ ਰਿਹਾ ਹੈ। ਘਟਨਾ ਸਮੇਂ ਬੱਸ ਸੁਰਜੀਤ ਸਿੰਘ ਦਾ ਪੁੱਤਰ ਸਤਵਿੰਦਰ ਸਿੰਘ ਚਲਾ ਰਿਹਾ ਸੀ। ਉਹ ਜੰਮੂ-ਕਸ਼ਮੀਰ ਦੇ ਰਿਆਸੀ ਇਲਾਕੇ ਦਾ ਰਹਿਣ ਵਾਲਾ ਸੀ। ਗੁਰਬਦਨ ਸਿੰਘ, ਸੁਨੀਲ ਪੁੱਤਰ ਸੁਰੇਸ਼ ਅਤੇ ਹੋਰ ਉੱਤਮ ਨਗਰ, ਦਿੱਲੀ ਦੇ ਰਹਿਣ ਵਾਲੇ ਹਨ। ਇਸ ਤੋਂ ਇਲਾਵਾ, ਹਾਦਸੇ ਦਾ ਸ਼ਿਕਾਰ ਹੋਈ ਬੱਸ ਅਸ਼ੋਕ ਬੱਸ ਸਰਵਿਸ ਦੀ ਸੀ, ਜਿਸ ਨੂੰ ਪੁਲਿਸ ਨੇ ਹਿਰਾਸਤ ਵਿੱਚ ਲੈ ਲਿਆ ਹੈ।

ਜ਼ਖਮੀਆਂ ਨੂੰ ਬਾਹਰ ਕੱਢਿਆ

ਪ੍ਰਾਪਤ ਜਾਣਕਾਰੀ ਮੁਤਾਬਕ ਸੜਕ ਸੁਰੱਖਿਆ ਬਲ ਦੀਆਂ ਟੀਮਾਂ ਤੁਰੰਤ ਮੌਕੇ ‘ਤੇ ਪਹੁੰਚ ਗਈਆਂ ਅਤੇ ਕੰਮ ਸ਼ੁਰੂ ਕਰ ਦਿੱਤਾ। ਜਿਸ ਤੋਂ ਬਾਅਦ ਪਹਿਲਾਂ ਇਲਾਕੇ ਦੇ ਭੋਗਪੁਰ ਥਾਣੇ ਦੀ ਪੁਲਿਸ ਨੂੰ ਸੂਚਿਤ ਕੀਤਾ ਗਿਆ। ਨਾਲ ਹੀ, ਆਸ ਪਾਸ ਦੇ ਲੋਕਾਂ ਦੀ ਮਦਦ ਨਾਲ ਜ਼ਖਮੀਆਂ ਨੂੰ ਬਾਹਰ ਕੱਢਿਆ ਗਿਆ।

ਮ੍ਰਿਤਕਾਂ ਦੀਆਂ ਲਾਸ਼ਾਂ ਪੋਸਟਮਾਰਟਮ ਲਈ ਭੇਜੀਆਂ

ਮ੍ਰਿਤਕਾਂ ਦੀਆਂ ਲਾਸ਼ਾਂ ਨੂੰ ਪੋਸਟਮਾਰਟਮ ਲਈ ਸਿਵਲ ਹਸਪਤਾਲ ਜਲੰਧਰ ਭੇਜ ਦਿੱਤਾ ਗਿਆ ਹੈ। ਫਿਲਹਾਲ ਹਾਦਸੇ ਦਾ ਕਾਰਨ ਸਪੱਸ਼ਟ ਨਹੀਂ ਹੈ। ਜਾਂਚ ਤੋਂ ਬਾਅਦ, ਪੁਲਿਸ ਮਾਮਲੇ ਵਿੱਚ ਢੁਕਵੀਂ ਕਾਰਵਾਈ ਕਰੇਗੀ। ਪੁਲਿਸ ਨੇ ਜ਼ਖਮੀਆਂ ਅਤੇ ਮ੍ਰਿਤਕਾਂ ਦੇ ਪਰਿਵਾਰਕ ਮੈਂਬਰਾਂ ਨਾਲ ਵੀ ਮਾਮਲੇ ਬਾਰੇ ਜਾਣਕਾਰੀ ਸਾਂਝੀ ਕੀਤੀ ਹੈ।

Related Stories
ਪੰਜਾਬ ਦੇ 6 ਜ਼ਿਲ੍ਹਿਆਂ ‘ਚ ਲੂ ਦਾ ਰੈੱਡ ਅਲਰਟ, ਬਠਿੰਡਾ ਦਾ ਤਾਪਮਾਨ ਸਭ ਤੋਂ ਵੱਧ, ਬਿਜਲੀ ਦੀ ਖਪਤ ਵਧੀ
ਸੀਵਰਾਂ ਦੀ ਹੱਥੀ ਸਫ਼ਾਈ ਖ਼ਤਮ ਕਰਨ ਲਈ ਪੰਜਾਬ ਸਰਕਾਰ ਦਾ ਵੱਡਾ ਕਦਮ, ਮੰਤਰੀ ਰਵਜੋਤ ਨੇ 730 ਉੱਨਤ ਸਫਾਈ ਮਸ਼ੀਨਾਂ ਦੇ ਬੇੜੇ ਨੂੰ ਦਿਖਾਈ ਹਰੀ ਝੰਡੀ
ਕੇਜਰੀਵਾਲ ਦਾ ਸਿਆਸੀ ਭਵਿੱਖ ਲੁਧਿਆਣਾ ਉਪ ਚੋਣ ਨਾਲ ਹੋਵੇਗਾ ਤੈਅ, ‘ਆਪ’ ਦੀ ਜਿੱਤ ਰਾਜ ਸਭਾ ਦੇ ਦਰਵਾਜ਼ੇ ਖੋਲ੍ਹ ਦੇਵੇਗੀ
ਅੰਮ੍ਰਿਤਸਰ ਦੀ ਇਨਫਲੂਐਂਸਰ ਦੀਪਿਕਾ ਲੁਥਰਾ ਨੂੰ ਮਹਿਰੋਂ ਦੀ ਧਮਕੀ, ਕਮਲ ਕੌਰ ਭਾਬੀ ਦੇ ਕਤਲ ਤੋਂ ਬਾਅਦ ਦਿੱਤੀ ਚੇਤਾਵਨੀ
ਵਿਜੇ ਰੂਪਾਨੀ ਦੇ ਆਖਰੀ ਬੋਲ: ‘ਪਰਿਵਾਰਕ ਕੰਮ ਲਈ ਵਿਦੇਸ਼ ਜਾ ਰਿਹਾ ਹਾਂ… ਰਿਜ਼ਲਟ ਤੋਂ ਬਾਅਦ ਮਿਲਾਂਗਾ, ਜਸ਼ਨ ਮਨਾਵਾਂਗੇ’
ਪੰਜਾਬ ਸਿਹਤ ਵਿਭਾਗ ਨੂੰ ਮਿਲੀਆਂ 46 ਨਵੀਆਂ ਹਾਈ-ਟੈਕ ਐਂਬੂਲੈਂਸਾਂ, ਡਿਲੀਵਰੀ ਕਿੱਟ ਵੀ ਰਹੇਗੀ ਉਪਲਬਧ