AQI
TV9 NETWORK LOGO
User Image
Sign In

By signing in or creating an account, you agree with Associated Broadcasting Company's Terms & Conditions and Privacy Policy.

ਪੰਜਾਬਦੇਸ਼ਦੁਨੀਆਟ੍ਰੈਂਡਿੰਗਮਨੋਰੰਜਨਵੈੱਬ ਸਟੋਰੀਜ਼ਖੇਡਾਂਧਰਮਵੀਡੀਓਸ਼ਾਰਟ ਵੀਡੀਓਜ਼ਲਾਈਫਸਟਾਈਲਕਾਰੋਬਾਰਟੈਕਨੋਲਜੀਫੋਟੋ ਗੈਲਰੀਚੋਣਾਂ 2026

ਸ਼੍ਰੋਮਣੀ ਅਕਾਲੀ ਦਲ ਨੂੰ ਵੱਡਾ ਝਟਕਾ, ਪ੍ਰਕਾਸ਼ ਸਿੰਘ ਬਾਦਲ ਦੇ ਚਚੇਰੇ ਭਰਾ BJP ਚ ਸ਼ਾਮਲ

ਮੇਜਰ ਭੁਪਿੰਦਰ ਸਿੰਘ ਬਾਦਲ ਨੇ ਪੰਜਾਬ ਭਾਜਪਾ ਦੇ ਸੂਬਾ ਪ੍ਰਧਾਨ ਕੇਵਲ ਸਿੰਘ ਢਿੱਲੋਂ ਦੀ ਅਗਵਾਈ ਤੇ ਹਰਿਆਣਾ ਦੇ ਮੁੱਖ ਮੰਤਰੀ ਨਾਇਬ ਸਿੰਘ ਸੈਣੀ ਦੀ ਮੌਜੂਦਗੀ 'ਚ ਭਾਜਪਾ ਜੁਆਇਨ ਕੀਤੀ। ਉਨ੍ਹਾਂ ਦੇ ਭਾਜਪਾ 'ਚ ਸ਼ਾਮਲ ਹੋਣ ਤੋਂ ਬਾਅਦ ਸਿਆਸੀ ਹਲਕਿਆਂ 'ਚ ਇਹ ਚਰਚਾ ਤੇਜ਼ ਹੋ ਗਈ ਹੈ ਕਿ ਪਾਰਟੀ ਉਨ੍ਹਾਂ ਨੂੰ ਸ੍ਰੀ ਮੁਕਤਸਰ ਸਾਹਿਬ ਜ਼ਿਲ੍ਹੇ ਦੀ ਲੰਬੀ ਵਿਧਾਨ ਸਭਾ ਸੀਟ ਤੋਂ ਚੋਣ ਮੈਦਾਨ 'ਚ ਉਤਾਰ ਸਕਦੀ ਹੈ।

ਸ਼੍ਰੋਮਣੀ ਅਕਾਲੀ ਦਲ ਨੂੰ ਵੱਡਾ ਝਟਕਾ, ਪ੍ਰਕਾਸ਼ ਸਿੰਘ ਬਾਦਲ ਦੇ ਚਚੇਰੇ ਭਰਾ BJP ਚ ਸ਼ਾਮਲ
tv9-punjabi
| Updated On: 15 Sep 2026 12:22 PM IST
Share

ਪੰਜਾਬ ਦੇ ਸਾਬਕਾ ਮੁੱਖ ਮੰਤਰੀ ਪ੍ਰਕਾਸ਼ ਸਿੰਘ ਬਾਦਲ ਦੇ ਚਚੇਰੇ ਭਰਾ ਰਿਟਾਇਰਡ ਮੇਜਰ ਭੁਪਿੰਦਰ ਸਿੰਘ ਬਾਦਲ ਤੇ ਉਨ੍ਹਾਂ ਦੇ ਪੁੱਤਰ ਨੇ ਭਾਰਤੀ ਜਨਤਾ ਪਾਰਟੀ (ਭਾਜਪਾ) ਦਾ ਪੱਲਾ ਫੜ ਲਿਆ ਹੈ। ਦੋਵਾਂ ਨੇ ਚੰਡੀਗੜ੍ਹ ‘ਚ ਭਾਜਪਾ ਦੀ ਮੈਂਬਰਸ਼ਿਪ ਹਾਸਲ ਕੀਤੀ। ਇਸ ਨੂੰ ਸ਼੍ਰੋਮਣੀ ਅਕਾਲੀ ਦਲ ਲਈ ਵੱਡਾ ਸਿਆਸੀ ਝਟਕਾ ਮੰਨਿਆ ਜਾ ਰਿਹਾ ਹੈ। 78 ਸਾਲਾ ਮੇਜਰ ਭੁਪਿੰਦਰ ਸਿੰਘ ਬਾਦਲ, ਪ੍ਰਕਾਸ਼ ਸਿੰਘ ਬਾਦਲ ਦੇ ਲੰਬੇ ਮੁੱਖ ਮੰਤਰੀ ਕਾਰਜਕਾਲ ਦੌਰਾਨ ਉਨ੍ਹਾਂ ਦੇ ਪਾਲੀਟਿਕਲ ਸਕੱਤਰ ਵੀ ਰਹਿ ਚੁੱਕੇ ਹਨ। ਉਨ੍ਹਾਂ ਨੇ ਪੰਜਾਬ ਦੀ ਅਕਾਲੀ ਸਰਕਾਰ ਦੌਰਾਨ 1997 ਤੋਂ 2002 ਤੱਕ ਰਾਜ ਮੰਤਰੀ ਵਜੋਂ ਵੀ ਕੰਮ ਕੀਤਾ।

ਕੇਵਲ ਸਿੰਘ ਢਿੱਲੋਂ ਦੀ ਅਗਵਾਈ ‘ਚ ਭਾਜਪਾ ‘ਚ ਸ਼ਾਮਲ

ਮੇਜਰ ਭੁਪਿੰਦਰ ਸਿੰਘ ਬਾਦਲ ਨੇ ਪੰਜਾਬ ਭਾਜਪਾ ਦੇ ਸੂਬਾ ਪ੍ਰਧਾਨ ਕੇਵਲ ਸਿੰਘ ਢਿੱਲੋਂ ਦੀ ਅਗਵਾਈ ਤੇ ਹਰਿਆਣਾ ਦੇ ਮੁੱਖ ਮੰਤਰੀ ਨਾਇਬ ਸਿੰਘ ਸੈਣੀ ਦੀ ਮੌਜੂਦਗੀ ‘ਚ ਭਾਜਪਾ ਜੁਆਇਨ ਕੀਤੀ। ਉਨ੍ਹਾਂ ਦੇ ਭਾਜਪਾ ‘ਚ ਸ਼ਾਮਲ ਹੋਣ ਤੋਂ ਬਾਅਦ ਸਿਆਸੀ ਹਲਕਿਆਂ ‘ਚ ਇਹ ਚਰਚਾ ਤੇਜ਼ ਹੋ ਗਈ ਹੈ ਕਿ ਪਾਰਟੀ ਉਨ੍ਹਾਂ ਨੂੰ ਸ੍ਰੀ ਮੁਕਤਸਰ ਸਾਹਿਬ ਜ਼ਿਲ੍ਹੇ ਦੀ ਲੰਬੀ ਵਿਧਾਨ ਸਭਾ ਸੀਟ ਤੋਂ ਚੋਣ ਮੈਦਾਨ ‘ਚ ਉਤਾਰ ਸਕਦੀ ਹੈ। ਲੰਬੀ ਸੀਟ ਪ੍ਰਕਾਸ਼ ਸਿੰਘ ਬਾਦਲ ਦਾ ਲੰਬੇ ਸਮੇਂ ਤੱਕ ਸਿਆਸੀ ਗੜ੍ਹ ਰਹੀ ਹੈ।

ਬਾਦਲ ਪਰਿਵਾਰ ਨਾਲ ਪੁਰਾਣਾ ਸਿਆਸੀ ਸਫ਼ਰ

ਮੇਜਰ ਭੁਪਿੰਦਰ ਸਿੰਘ ਬਾਦਲ ਦਾ ਪਰਿਵਾਰ ਪੰਜਾਬ ਦੀ ਸਿਆਸਤ ‘ਚ ਲੰਬੇ ਸਮੇਂ ਤੋਂ ਸਰਗਰਮ ਰਿਹਾ ਹੈ। ਉਨ੍ਹਾਂ ਦੇ ਪਿਤਾ ਸਵਰਗੀ ਗੁਰਰਾਜ ਸਿੰਘ ਢਿੱਲੋਂ ਬਾਦਲ 1952 ਤੋਂ 1958 ਤੱਕ ਸ਼੍ਰੋਮਣੀ ਅਕਾਲੀ ਦਲ ਵੱਲੋਂ ਰਾਜ ਸਭਾ ਮੈਂਬਰ ਰਹੇ ਸਨ। ਉਨ੍ਹਾਂ ਨੇ ਪ੍ਰਕਾਸ਼ ਸਿੰਘ ਬਾਦਲ ਦੇ ਸ਼ੁਰੂਆਤੀ ਸਿਆਸੀ ਸਫ਼ਰ ‘ਚ ਵੀ ਅਹਿਮ ਭੂਮਿਕਾ ਨਿਭਾਈ ਸੀ। ਮੇਜਰ ਭੁਪਿੰਦਰ ਸਿੰਘ ਬਾਦਲ ਖ਼ੁਦ ਭਾਰਤੀ ਫੌਜ ‘ਚ ਸੇਵਾ ਨਿਭਾ ਚੁੱਕੇ ਹਨ। ਉਨ੍ਹਾਂ ਨੇ 1971 ਦੀ ਭਾਰਤ-ਪਾਕਿਸਤਾਨ ਜੰਗ ‘ਚ ਵੀ ਸਰਗਰਮੀ ਨਾਲ ਹਿੱਸਾ ਲਿਆ ਤੇ 1988 ਤੱਕ ਫੌਜ ‘ਚ ਆਪਣੀਆਂ ਸੇਵਾਵਾਂ ਦਿੱਤੀਆਂ।

1994 ਤੋਂ ਰਾਜਨੀਤੀ ‘ਚ ਸਰਗਰਮ

ਮੇਜਰ ਭੁਪਿੰਦਰ ਸਿੰਘ ਬਾਦਲ 1994 ਤੋਂ ਚੋਣੀ ਮੁਹਿੰਮਾਂ ‘ਚ ਸਰਗਰਮ ਤੌਰ ‘ਤੇ ਸ਼ਾਮਲ ਰਹੇ ਹਨ। ਇਸ ਤੋਂ ਇਲਾਵਾ ਲੰਬੀ ਵਿਧਾਨ ਸਭਾ ਹਲਕੇ ਦੇ ਲੋਕਾਂ ਨਾਲ ਉਨ੍ਹਾਂ ਦਾ ਲੰਬੇ ਸਮੇਂ ਤੋਂ ਨਿੱਜੀ ਅਤੇ ਸਿਆਸੀ ਸੰਪਰਕ ਰਿਹਾ ਹੈ। ਸਥਾਨਕ ਲੋਕਾਂ ਨਾਲ ਲਗਾਤਾਰ ਸੰਪਰਕ ਤੇ ਸਰਗਰਮੀ ਕਾਰਨ ਉਨ੍ਹਾਂ ਦੀ ਇਲਾਕੇ ‘ਚ ਜ਼ਮੀਨੀ ਪੱਧਰ ‘ਤੇ ਪਛਾਣ ਦੱਸੀ ਜਾਂਦੀ ਹੈ। ਉਨ੍ਹਾਂ ਦਾ ਭਾਜਪਾ ‘ਚ ਸ਼ਾਮਲ ਹੋਣਾ ਖਾਸ ਤੌਰ ‘ਤੇ ਮਾਲਵਾ ਖੇਤਰ ‘ਚ ਭਾਜਪਾ ਦੇ ਸੰਗਠਨਾਤਮਕ ਵਿਸਥਾਰ ਲਈ ਅਹਿਮ ਕਦਮ ਵਜੋਂ ਦੇਖਿਆ ਜਾ ਰਿਹਾ ਹੈ।

Follow Us
ਦਿੱਲੀ ਏਅਰਪੋਰਟ 'ਤੇ ਲਾਪਰਵਾਹੀ, ਬਗੈਰ ਇਮੀਗ੍ਰੇਸ਼ਨ ਕਲੀਅਰੈਂਸ ਦੇ ਵਿਦੇਸ਼ ਗਏ 3 ਨਾਗਰਿਕ
ਦਿੱਲੀ ਏਅਰਪੋਰਟ 'ਤੇ ਲਾਪਰਵਾਹੀ, ਬਗੈਰ ਇਮੀਗ੍ਰੇਸ਼ਨ ਕਲੀਅਰੈਂਸ ਦੇ ਵਿਦੇਸ਼ ਗਏ 3 ਨਾਗਰਿਕ...
UPI 'ਤੇ ਵੱਡਾ ਫੈਸਲਾ, 2000 ਰੁਪਏ ਤੱਕ ਦੀ ਪੇਮੈਂਟ ਫ੍ਰੀ, ਇਸਤੋਂ ਉੱਤੇ ਲੱਗ ਸਕਦਾ ਹੈ ਚਾਰਜ
UPI  'ਤੇ ਵੱਡਾ ਫੈਸਲਾ, 2000 ਰੁਪਏ ਤੱਕ ਦੀ ਪੇਮੈਂਟ ਫ੍ਰੀ, ਇਸਤੋਂ ਉੱਤੇ ਲੱਗ ਸਕਦਾ ਹੈ ਚਾਰਜ...
Ganesh Chaturthi 2026: ਗਣਪਤੀ ਬੱਪਾ ਲਈ 27,000/KG ਦੇ ਮੋਦਕ! ਕੀ ਹੈ Golden Modak ਦੀ ਖਾਸੀਅਤ?
Ganesh Chaturthi 2026: ਗਣਪਤੀ ਬੱਪਾ ਲਈ 27,000/KG ਦੇ ਮੋਦਕ! ਕੀ ਹੈ Golden Modak ਦੀ ਖਾਸੀਅਤ?...
Global Power Shift : G7 'ਤੇ ਭਾਰੀ ਪੈ ਰਿਹਾ BRICS? De-Dollarization ਨਾਲ ਬਦਲ ਜਾਵੇਗੀ Economy!
Global Power Shift : G7 'ਤੇ ਭਾਰੀ ਪੈ ਰਿਹਾ BRICS? De-Dollarization ਨਾਲ ਬਦਲ ਜਾਵੇਗੀ Economy!...
Womens Asia Cup Final: ਭਾਰਤ ਨੇ 8ਵੀਂ ਵਾਰ ਜਿੱਤਿਆ ਏਸ਼ੀਆ ਕੱਪ, ਸ਼੍ਰੀਲੰਕਾ ਨੂੰ 72 ਦੌੜਾਂ ਨਾਲ ਹਰਾਇਆ
Womens Asia Cup Final: ਭਾਰਤ ਨੇ 8ਵੀਂ ਵਾਰ ਜਿੱਤਿਆ ਏਸ਼ੀਆ ਕੱਪ, ਸ਼੍ਰੀਲੰਕਾ ਨੂੰ 72 ਦੌੜਾਂ ਨਾਲ ਹਰਾਇਆ...
60 ਘੰਟੇ ਭਾਰਤ 'ਚ ਰਹੇ ਪੁਤਿਨ, ਬ੍ਰਿਕਸ ਸੰਮੇਲਨ ਤੋਂ ਬਾਅਦ ਰੂਸ ਰਵਾਨਾ
60 ਘੰਟੇ ਭਾਰਤ 'ਚ ਰਹੇ ਪੁਤਿਨ, ਬ੍ਰਿਕਸ ਸੰਮੇਲਨ ਤੋਂ ਬਾਅਦ ਰੂਸ ਰਵਾਨਾ...
BRICS Summit 2026: ਦਿੱਲੀ 'ਚ ਸਫਲ ਸੰਮੇਲਨ, ਦੁਨੀਆ ਨੇ ਦੇਖੀ ਭਾਰਤ ਦੀ ਤਾਕਤ
BRICS Summit 2026: ਦਿੱਲੀ 'ਚ ਸਫਲ ਸੰਮੇਲਨ, ਦੁਨੀਆ ਨੇ ਦੇਖੀ ਭਾਰਤ ਦੀ ਤਾਕਤ...
BRICS Summit : ਬ੍ਰਿਕਸ ਸਮਿਟ 'ਚ ਮੋਦੀ-ਪੁਤਿਨ ਦੀ ਗਰਮਜੋਸ਼ੀ ਭਰੀ ਮੁਲਾਕਾਤ, ਇੱਕ ਇਤਿਹਾਸਕ ਪਲ
BRICS Summit : ਬ੍ਰਿਕਸ ਸਮਿਟ 'ਚ ਮੋਦੀ-ਪੁਤਿਨ ਦੀ ਗਰਮਜੋਸ਼ੀ ਭਰੀ ਮੁਲਾਕਾਤ, ਇੱਕ ਇਤਿਹਾਸਕ ਪਲ...
BRICS Summit 2026: 18ਵੇਂ ਬ੍ਰਿਕਸ ਸੰਮੇਲਨ 2026 ਦੀ ਸ਼ਾਨਦਾਰ ਤਿਆਰੀ, ਲੀਲਾ ਹੋਟਲ 'ਚ ਭਾਰਤੀ ਸਤਿਕਾਰ
BRICS Summit 2026: 18ਵੇਂ ਬ੍ਰਿਕਸ ਸੰਮੇਲਨ 2026 ਦੀ ਸ਼ਾਨਦਾਰ ਤਿਆਰੀ, ਲੀਲਾ ਹੋਟਲ 'ਚ ਭਾਰਤੀ ਸਤਿਕਾਰ...