ਸ਼ੌਰਿਆ ਚੱਕਰ ਨਾਲ ਸਨਮਾਨਿਤ ਮੇਜਰ ਤ੍ਰਿਪਤਪ੍ਰੀਤ ਸਿੰਘ ਆਪਣੇ ਪਿੰਡ ਪੁੱਜੇ, ਹੋਇਆ ਸ਼ਾਨਦਾਰ ਸਵਾਗਤ

avtar-singh
Updated On: 

25 May 2025 14:30 PM

ਗੁਰਦਾਸਪੁਰ ਦੇ ਪਿੰਡ ਧਾਰੀਵਾਲ ਕਲਾਂ ਦੇ ਵਸਨੀਕ ਆਰਮੀ ਸਰਵਿਸ ਕੋਰ 34 ਨੈਸ਼ਨਲ ਰਾਈਫਲਜ਼ ਦੇ ਮੇਜਰ ਤ੍ਰਿਪਤਪ੍ਰੀਤ ਸਿੰਘ ਨੂੰ ਰਾਸ਼ਟਰਪਤੀ ਭਵਨ ਵਿਖੇ ਰਾਸ਼ਟਰਪਤੀ ਦ੍ਰੋਪਦੀ ਮੁਰਮੂ ਨੇ ਸ਼ੌਰਿਆ ਚੱਕਰ ਨਾਲ ਸਨਮਾਨਿਤ ਕੀਤਾ। ਤੁਹਾਨੂੰ ਦੱਸ ਦੇਈਏ ਕਿ ਜਨਵਰੀ 2022 ਤੋਂ ਲੈ ਕੇ ਹੁਣ ਤੱਕ ਮੇਜਰ ਤ੍ਰਿਪਤਪ੍ਰੀਤ ਸਿੰਘ ਨੇ 6 ਸਫਲ ਆਪ੍ਰੇਸ਼ਨਾਂ ਵਿੱਚ ਹਿੰਮਤ ਅਤੇ ਬਹਾਦਰੀ ਦਿਖਾਈ ਹੈ ਅਤੇ ਇਨ੍ਹਾਂ ਆਪ੍ਰੇਸ਼ਨਾਂ ਵਿੱਚ ਲਗਭਗ 9 ਖਤਰਨਾਕ ਅੱਤਵਾਦੀਆਂ ਨੂੰ ਖਤਮ ਕੀਤਾ ਹੈ।

ਸ਼ੌਰਿਆ ਚੱਕਰ ਨਾਲ ਸਨਮਾਨਿਤ ਮੇਜਰ ਤ੍ਰਿਪਤਪ੍ਰੀਤ ਸਿੰਘ ਆਪਣੇ ਪਿੰਡ ਪੁੱਜੇ, ਹੋਇਆ ਸ਼ਾਨਦਾਰ ਸਵਾਗਤ

ਸ਼ੌਰਿਆ ਚੱਕਰ ਨਾਲ ਸਨਮਾਨਿਤ ਮੇਜਰ ਤ੍ਰਿਪਤਪ੍ਰੀਤ ਸਿੰਘ ਆਪਣੇ ਪਿੰਡ ਪੁੱਜੇ

Follow Us On

4 ਜਨਵਰੀ 2024 ਨੂੰ 34 ਰਾਸ਼ਟਰੀ ਰਾਈਫਲਜ਼ ਜਾਟ ਦੇ ਮੇਜਰ ਤ੍ਰਿਪਤਪ੍ਰੀਤ ਸਿੰਘ ਜਿਨ੍ਹਾਂ ਨੇ ਜੰਮੂ-ਕਸ਼ਮੀਰ ਦੇ ਸ਼ੋਪੀਆਂ ਜ਼ਿਲ੍ਹੇ ਦੇ ਇੱਕ ਪਿੰਡ ਵਿੱਚ ਅੱਤਵਾਦੀਆਂ ਦੇ ਟਿਕਾਣੇ ਨੂੰ ਤਬਾਹ ਕਰ ਦਿੱਤਾ ਸੀ। ਇਸ ਦੌਰਾਨ ਉਨ੍ਹਾਂ ਨੇ ਅੱਤਵਾਦੀਆਂ ਦੇ ਚੋਟੀ ਦੇ ਕਮਾਂਡਰ ਨੂੰ ਵੀ ਢੇਰ ਕਰ ਦਿੱਤਾ ਸੀ, ਉਨ੍ਹਾਂ ਨੂੰ ਰਾਸ਼ਟਰਪਤੀ ਵੱਲੋਂ ਬਹਾਦਰੀ ਲਈ ਸ਼ੌਰਿਆ ਚੱਕਰ ਨਾਲ ਸਨਮਾਨਿਤ ਕੀਤਾ ਗਿਆ ਸੀ। ਅੱਜ ਮੇਜਰ ਤ੍ਰਿਪਤਪ੍ਰੀਤ ਸਿੰਘ ਆਪਣੇ ਪਿੰਡ ਪਹੁੰਚੇ। ਜਿੱਥੇ ਪਿੰਡ ਵਾਸੀਆਂ ਨੇ ਉਨ੍ਹਾਂ ਦਾ ਸ਼ਾਨਦਾਰ ਸਵਾਗਤ ਕੀਤਾ। ਇਸ ਦੌਰਾਨ ਮੇਜਰ ਤ੍ਰਿਪਤਪ੍ਰੀਤ ਸਿੰਘ ਨੇ ਕਿਹਾ ਕਿ ਉਹ ਬਹੁਤ ਖੁਸ਼ ਹਨ ਕਿ ਪਿੰਡ ਵਾਸੀਆਂ ਨੇ ਉਨ੍ਹਾਂ ਦਾ ਇਸ ਤਰ੍ਹਾਂ ਸਵਾਗਤ ਕੀਤਾ ਹੈ। ਉੁਨ੍ਹਾਂ ਨੂੰ ਬਹੁਤ ਹੀ ਮਾਣ ਮਹਿਸੂਸ ਹੋ ਰਿਹਾ ਹੈ ਕਿ ਉਨ੍ਹਾਂ ਨੇ ਆਪਣੇ ਪਿੰਡ ਅਤੇ ਜ਼ਿਲ੍ਹੇ ਦਾ ਨਾਮ ਰੌਸ਼ਨ ਕੀਤਾ ਹੈ।

ਰਾਸ਼ਟਰਪਤੀ ਨੇ ਸ਼ੌਰਿਆ ਚੱਕਰ ਨਾਲ ਕੀਤਾ ਸਨਮਾਨਿਤ

ਗੁਰਦਾਸਪੁਰ ਦੇ ਪਿੰਡ ਧਾਰੀਵਾਲ ਕਲਾਂ ਦੇ ਵਸਨੀਕ ਆਰਮੀ ਸਰਵਿਸ ਕੋਰ 34 ਨੈਸ਼ਨਲ ਰਾਈਫਲਜ਼ ਦੇ ਮੇਜਰ ਤ੍ਰਿਪਤਪ੍ਰੀਤ ਸਿੰਘ ਨੂੰ ਰਾਸ਼ਟਰਪਤੀ ਭਵਨ ਵਿਖੇ ਰਾਸ਼ਟਰਪਤੀ ਦ੍ਰੋਪਦੀ ਮੁਰਮੂ ਨੇ ਸ਼ੌਰਿਆ ਚੱਕਰ ਨਾਲ ਸਨਮਾਨਿਤ ਕੀਤਾ। ਤੁਹਾਨੂੰ ਦੱਸ ਦੇਈਏ ਕਿ ਜਨਵਰੀ 2022 ਤੋਂ ਲੈ ਕੇ ਹੁਣ ਤੱਕ ਮੇਜਰ ਤ੍ਰਿਪਤਪ੍ਰੀਤ ਸਿੰਘ ਨੇ 6 ਸਫਲ ਆਪ੍ਰੇਸ਼ਨਾਂ ਵਿੱਚ ਹਿੰਮਤ ਅਤੇ ਬਹਾਦਰੀ ਦਿਖਾਈ ਹੈ ਅਤੇ ਇਨ੍ਹਾਂ ਆਪ੍ਰੇਸ਼ਨਾਂ ਵਿੱਚ ਲਗਭਗ 9 ਖਤਰਨਾਕ ਅੱਤਵਾਦੀਆਂ ਨੂੰ ਖਤਮ ਕੀਤਾ ਹੈ।

J&K ਵਿੱਚ ਅੱਤਵਾਦੀਆਂ ਦੇ ਚੋਟੀ ਦਾ ਕਮਾਂਡਰ ਨੂੰ ਕੀਤਾ ਸੀ ਢੇਰ

ਮੇਜਰ ਤ੍ਰਿਪਤਪ੍ਰੀਤ ਸਿੰਘ ਨੇ 4 ਜਨਵਰੀ 2024 ਨੂੰ ਜੰਮੂ-ਕਸ਼ਮੀਰ ਦੇ ਸ਼ੋਪੀਆਂ ਜ਼ਿਲ੍ਹੇ ਦੇ ਇੱਕ ਪਿੰਡ ਵਿੱਚ ਅੱਤਵਾਦੀਆਂ ਦੀ ਮੌਜੂਦਗੀ ਬਾਰੇ ਖੁਫੀਆ ਜਾਣਕਾਰੀ ਮਿਲੀ। ਇੱਕ ਟੀਮ ਲੀਡਰ ਦੇ ਤੌਰ ‘ਤੇ ਉਨ੍ਹਾਂ ਨੇ ਅੱਤਵਾਦੀਆਂ ਨੂੰ ਫੜਨ ਦੀ ਯੋਜਨਾ ਬਣਾਈ ਅਤੇ ਕੁਝ ਸਮੇਂ ਬਾਅਦ ਅੱਤਵਾਦੀਆਂ ਦੇ ਟਿਕਾਣੇ ਨੂੰ ਘੇਰ ਲਿਆ ਅਤੇ ਜਦੋਂ ਅੱਤਵਾਦੀਆਂ ਨੂੰ ਪਤਾ ਲੱਗਾ ਕਿ ਉਹ ਘਿਰੇ ਹੋਏ ਹਨ, ਤਾਂ ਉਨ੍ਹਾਂ ਨੇ ਟੀਮ ‘ਤੇ ਗੋਲੀਬਾਰੀ ਸ਼ੁਰੂ ਕਰ ਦਿੱਤੀ।

ਮੇਜਰ ਤ੍ਰਿਪਤਾਪ੍ਰੀਤ ਸਿੰਘ ਅਤੇ ਉਨ੍ਹਾਂ ਦੀ ਟੀਮ ਨੇ ਵੀ ਅੱਤਵਾਦੀਆਂ ਨੂੰ ਅੰਨ੍ਹੇਵਾਹ ਗੋਲੀਬਾਰੀ ਕਰਕੇ ਢੁਕਵਾਂ ਜਵਾਬ ਦਿੱਤਾ ਅਤੇ ਅੱਤਵਾਦੀਆਂ ਨੂੰ ਪਿੱਛੇ ਹਟਣ ਲਈ ਮਜ਼ਬੂਰ ਕਰ ਦਿੱਤਾ। ਮੇਜਰ ਤ੍ਰਿਪਤਾਪ੍ਰੀਤ ਸਿੰਘ ਆਪਣੀ ਟੀਮ ਨਾਲ ਅੱਗੇ ਵਧਦੇ ਰਹੇ ਅਤੇ ਉਨ੍ਹਾਂ ਦਾ ਸਾਹਮਣਾ ਇੱਕ ਖ਼ਤਰਨਾਕ ਅੱਤਵਾਦੀ ਨਾਲ ਹੋਇਆ ਅਤੇ ਆਹਮੋ-ਸਾਹਮਣੇ ਗੋਲੀਬਾਰੀ ਵਿੱਚ ਉਨ੍ਹਾਂ ਨੇ ਖ਼ਤਰਨਾਕ (ਏ) ਸ਼੍ਰੇਣੀ ਦੇ ਅੱਤਵਾਦੀ ਨੂੰ ਮਾਰ ਦਿੱਤਾ ਅਤੇ ਅੱਤਵਾਦੀਆਂ ਦੇ ਟਿਕਾਣੇ ਨੂੰ ਵੀ ਤਬਾਹ ਕਰ ਦਿੱਤਾ। ਇਸ ਬਹਾਦਰੀ ਅਤੇ ਦਲੇਰੀ ਦੇ ਕਾਰਨ ਉੁਨ੍ਹਾਂ ਨੂੰ ਸ਼ੌਰਿਆ ਚੱਕਰ ਨਾਲ ਸਨਮਾਨਿਤ ਕੀਤਾ ਗਿਆ।

ਪਿੰਡ ਵਾਸੀਆਂ ਨੇ ਕੀਤਾ ਸ਼ਾਨਦਾਰ ਸਵਾਗਤ

ਸ਼ੌਰਿਆ ਚੱਕਰ ਪ੍ਰਾਪਤ ਕਰਨ ਤੋਂ ਬਾਅਦ ਮੇਜਰ ਤ੍ਰਿਪਤਪ੍ਰੀਤ ਸਿੰਘ ਆਪਣੇ ਪਿੰਡ ਧਾਰੀਵਾਲ ਕਲਾਂ ਪੁੱਜੇ। ਪਿੰਡ ਵਾਸੀਆਂ ਵੱਲੋਂ ਉਨ੍ਹਾਂ ਦਾ ਸ਼ਾਨਦਾਰ ਸਵਾਗਤ ਕੀਤਾ ਗਿਆ। ਆਪਣੀ ਖੁਸ਼ੀ ਜ਼ਾਹਰ ਕਰਦਿਆਂ ਮੇਜਰ ਤ੍ਰਿਪਤਾਪ੍ਰੀਤ ਸਿੰਘ ਨੇ ਕਿਹਾ ਕਿ ਉਨ੍ਹਾਂ ਨੂੰ ਇਸ ਗੱਲ ‘ਤੇ ਵੀ ਮਾਣ ਹੈ ਕਿ ਉਨ੍ਹਾਂ ਨੇ ਆਪਣੇ ਪਿੰਡ ਅਤੇ ਜ਼ਿਲ੍ਹੇ ਦਾ ਨਾਮ ਰੌਸ਼ਨ ਕੀਤਾ ਹੈ ਅਤੇ ਉਨ੍ਹਾਂ ਨੂੰ ਆਪਣੇ ਦੇਸ਼ ਦੀ ਸੇਵਾ ਕਰਨ ਦਾ ਮੌਕਾ ਮਿਲਿਆ ਹੈ। ਉਨ੍ਹਾਂ ਨੇ ਨੌਜਵਾਨਾਂ ਨੂੰ ਅਪੀਲ ਕੀਤੀ ਕਿ ਸਿੱਖਿਆ ਪ੍ਰਾਪਤ ਕਰਕੇ ਉਹ ਆਪਣੇ ਮਾਪਿਆਂ ਅਤੇ ਦੇਸ਼ ਦੀ ਸੇਵਾ ਕਰਨ ।

ਘਰ ਵਾਲੀਆਂ ਨੂੰ ਮੇਜਰ ਤ੍ਰਿਪਤਪ੍ਰੀਤ ਸਿੰਘ ‘ਤੇ ਮਾਣ

ਮੇਜਰ ਤ੍ਰਿਪਤਪ੍ਰੀਤ ਸਿੰਘ ਦੀ ਪਤਨੀ ਸੀਰਤ ਨੇ ਕਿਹਾ ਕਿ ਉਨ੍ਹਾਂ ਨੂੰ ਆਪਣੇ ਪਤੀ ‘ਤੇ ਮਾਣ ਹੈ ਕਿ ਉਹ ਪੂਰੀ ਹਿੰਮਤ ਤੇ ਬਹਾਦਰੀ ਨਾਲ ਆਪਣੇ ਦੇਸ਼ ਦੀ ਸੇਵਾ ਕਰ ਰਹੇ ਹਨ। ਉਹ ਖੁਸ਼ ਹੈ ਕਿ ਅੱਜ ਉਨ੍ਹਾਂ ਦੇ ਪਤੀ ਨੂੰ ਸ਼ੌਰਿਆ ਚੱਕਰ ਨਾਲ ਸਨਮਾਨਿਤ ਕੀਤਾ ਗਿਆ ਹੈ। ਉਨ੍ਹਾਂ ਦੀ ਛੋਟੀ ਧੀ ਵੀ ਆਪਣੇ ਪਿਤਾ ਵਾਂਗ ਫੌਜ ਵਿੱਚ ਭਰਤੀ ਹੋ ਕੇ ਦੇਸ਼ ਦੀ ਸੇਵਾ ਕਰਨਾ ਚਾਹੁੰਦੀ ਹੈ।