ਪੰਜਾਬਸ਼ਾਰਟ ਵੀਡੀਓਜ਼ਦੇਸ਼ਦੁਨੀਆਟ੍ਰੈਂਡਿੰਗਮਨੋਰੰਜਨਵੈੱਬ ਸਟੋਰੀਜ਼ਖੇਡਾਂਧਰਮਵੀਡੀਓਲਾਈਫਸਟਾਈਲਕਾਰੋਬਾਰਟੈਕਨੋਲਜੀਫੋਟੋ ਗੈਲਰੀਚੋਣਾਂ 2025

CM ਵੱਲੋਂ ਮੁਸਲਿਮ ਭਰਾਵਾਂ ਨੂੰ ਈਦ ਦਾ ਤੋਹਫ਼ਾ, ਮਲੇਰਕੋਟਲਾ ਦੇ ਵਿਕਾਸ ਲਈ 200 ਕਰੋੜ ਦਾ ਐਲਾਨ

ਮੁੱਖ ਮੰਤਰੀ ਨੇ ਕਿਹਾ ਕਿ ਸੂਬਾ ਸਰਕਾਰ ਪੰਜਾਬ ਵਿੱਚ ਧਰਤੀ ਹੇਠਲੇ ਪਾਣੀ ਦੀ ਸੰਜਮ ਨਾਲ ਵਰਤੋਂ ਕਰਨ ਲਈ ਵਚਨਬੱਧ ਹੈ। ਭਗਵੰਤ ਸਿੰਘ ਮਾਨ ਨੇ ਕਿਹਾ ਕਿ ਆਪ ਦੀ ਸਰਕਾਰ ਨੇ ਚਾਰਜ ਸੰਭਾਲਣ ਤੋਂ ਬਾਅਦ ਸੂਬੇ ਵਿੱਚ 15947 ਰਜਵਾਹਿਆਂ ਨੂੰ ਸੁਰਜੀਤ ਕੀਤਾ ਹੈ।

CM ਵੱਲੋਂ ਮੁਸਲਿਮ ਭਰਾਵਾਂ ਨੂੰ ਈਦ ਦਾ ਤੋਹਫ਼ਾ, ਮਲੇਰਕੋਟਲਾ ਦੇ ਵਿਕਾਸ ਲਈ 200 ਕਰੋੜ ਦਾ ਐਲਾਨ
ਅੱਜ ਈਦ-ਉੱਲ-ਫ਼ਿਤਰ ਦੇ ਪਵਿੱਤਰ ਤਿਉਹਾਰ ਮੌਕੇ ਮਲੇਰਕੋਟਲਾ ਵਿਖੇ ਈਦਗਾਹ ‘ਚ ਮੁੱਖ ਮੰਤਰੀ ਭਗਵੰਤ ਮਾਨ ਨੇ ਹਾਜ਼ਰੀ ਲਗਵਾਈ। ਮੁਸਲਿਮ ਭਾਈਚਾਰੇ ਨੂੰ ਈਦ ਦੀਆਂ ਸ਼ੁੱਭਕਾਮਨਾਵਾਂ ਦਿੱਤੀਆਂ।
Follow Us
r-n-kansal-sangrur
| Updated On: 31 Mar 2025 18:38 PM IST

ਮੁੱਖ ਮੰਤਰੀ ਭਗਵੰਤ ਮਾਨ ਨੇ ਮੁਸਲਿਮ ਭਰਾਵਾਂ ਨੂੰ ਈਦ ਦਾ ਤੋਹਫ਼ਾ ਦਿੱਤਾ ਹੈ। ਮਲੇਰਕੋਟਲਾ ਦੇ ਵਿਕਾਸ ਲਈ 200 ਕਰੋੜ ਰੁਪਏ ਦੇ ਵਿਕਾਸ ਦਾ ਐਲਾਨ ਕੀਤਾ ਹੈ।ਮਾਲੇਰਕੋਟਲਾ ਵਿੱਚ ਈਦਗਾਹ ਵਿਖੇ ਪਵਿੱਤਰ ਤਿਉਹਾਰ ਮੌਕੇ ਨਮਾਜ਼ ਅਦਾ ਕੀਤੀ ਹੈ। ਈਦ ਦੇ ਜਸ਼ਨਾਂ ਦੌਰਾਨ ਲੋਕਾਂ ਨੇ ਨਸ਼ਾ ਮੁਕਤ ਪੰਜਾਬ ਲਈ ਦੁਆ ਕੀਤੀ ਹੈ।

ਈਦ ਦੇ ਪਵਿੱਤਰ ਤਿਉਹਾਰ ਮੌਕੇ ਪੱਤਰਕਾਰਾਂ ਨਾਲ ਗੱਲਬਾਤ ਕਰਦਿਆਂ ਮੁੱਖ ਮੰਤਰੀ ਨੇ ਕਿਹਾ ਕਿ ਮੁਸਲਿਮ ਭਾਈਚਾਰਾ ਇਸ ਬਿੱਲ ਦਾ ਜ਼ੋਰਦਾਰ ਵਿਰੋਧ ਕਰ ਰਿਹਾ ਹੈ ਅਤੇ ਆਮ ਆਦਮੀ ਪਾਰਟੀ ਇਸ ਘੜੀ ਵਿੱਚ ਭਾਈਚਾਰੇ ਨਾਲ ਖੜ੍ਹੀ ਹੈ। ਉਨ੍ਹਾਂ ਕਿਹਾ ਕਿ ਮੁਸਲਿਮ ਭਾਈਚਾਰੇ ਦੇ ਹਿੱਤਾਂ ਦੀ ਰਾਖੀ ਲਈ ਪਾਰਟੀ ਸੰਸਦ ਅਤੇ ਵਿਧਾਨ ਸਭਾ ਦੋਵਾਂ ਵਿੱਚ ਇਸ ਬਿੱਲ ਦਾ ਜ਼ੋਰਦਾਰ ਵਿਰੋਧ ਕਰੇਗੀ। ਭਗਵੰਤ ਸਿੰਘ ਮਾਨ ਨੇ ਕਿਹਾ ਕਿ ਸੂਬਾ ਸਰਕਾਰ ਸਮਾਜ ਦੇ ਹਰ ਵਰਗ ਦੀ ਭਲਾਈ ਯਕੀਨੀ ਬਣਾਉਣ ਲਈ ਵਚਨਬੱਧ ਹੈ ਅਤੇ ਇਸ ਲਈ ਹਰ ਹਰਬਾ ਵਰਤਿਆ ਜਾਵੇਗਾ।

ਇਕ ਹੋਰ ਸਵਾਲ ਦੇ ਜਵਾਬ ਵਿੱਚ ਮੁੱਖ ਮੰਤਰੀ ਨੇ ਕਿਹਾ ਕਿ ਸੂਬਾ ਸਰਕਾਰ ਪੰਜਾਬ ਵਿੱਚ ਧਰਤੀ ਹੇਠਲੇ ਪਾਣੀ ਦੀ ਸੰਜਮ ਨਾਲ ਵਰਤੋਂ ਕਰਨ ਲਈ ਵਚਨਬੱਧ ਹੈ। ਭਗਵੰਤ ਸਿੰਘ ਮਾਨ ਨੇ ਕਿਹਾ ਕਿ ਆਪ ਦੀ ਸਰਕਾਰ ਨੇ ਚਾਰਜ ਸੰਭਾਲਣ ਤੋਂ ਬਾਅਦ ਸੂਬੇ ਵਿੱਚ 15947 ਰਜਵਾਹਿਆਂ ਨੂੰ ਸੁਰਜੀਤ ਕੀਤਾ ਹੈ, ਜਿਸ ਕਾਰਨ ਦੂਰ-ਦੁਰਾਡੇ ਦੇ ਪਿੰਡਾਂ ਵਿੱਚ ਵੀ ਪਾਣੀ ਟੇਲਾਂ ਤੱਕ ਪਹੁੰਚਿਆ ਹੈ। ਉਨ੍ਹਾਂ ਕਿਹਾ ਕਿ ਇਹ ਧਰਤੀ ਹੇਠਲੇ ਪਾਣੀ ਨੂੰ ਬਚਾਉਣ ਲਈ ਕੰਮ ਕਰ ਰਿਹਾ ਹੈ ਅਤੇ ਕਿਸਾਨਾਂ ਨੂੰ ਉਨ੍ਹਾਂ ਦੀਆਂ ਸਿੰਜਾਈ ਲੋੜਾਂ ਲਈ ਨਹਿਰੀ ਪਾਣੀ ਯਕੀਨੀ ਬਣਾ ਰਿਹਾ ਹੈ।

ਸੂਬੇ ਵਿੱਚੋਂ ਨਸ਼ਿਆਂ ਦੀ ਅਲਾਮਤ ਨੂੰ ਜੜ੍ਹੋਂ ਪੁੱਟਣ ਲਈ ਸਥਾਨਕ ਈਦਗਾਹ ਵਿਖੇ ਅਦਾ ਕੀਤੀ ਜਾ ਰਹੀ ਨਮਾਜ਼ ਉੱਤੇ ਮੁੱਖ ਮੰਤਰੀ ਨੇ ਕਿਹਾ ਕਿ ਇਹ ਜਾਣ ਕੇ ਖੁਸ਼ੀ ਹੋਈ ਹੈ ਕਿ ਲੋਕ ਯੁੱਧ ਨਸ਼ਿਆਂ ਵਿਰੁੱਧ ਦਾ ਵੱਡੇ ਪੱਧਰ ‘ਤੇ ਸਮਰਥਨ ਕਰ ਰਹੇ ਹਨ। ਉਨ੍ਹਾਂ ਕਿਹਾ ਕਿ ਇਹ ਸਮੇਂ ਦੀ ਲੋੜ ਹੈ ਕਿਉਂਕਿ ਨਸ਼ਿਆਂ ਵਿਰੁੱਧ ਜੰਗ ਨੂੰ ਲੋਕਾਂ ਦੇ ਸਰਗਰਮ ਸਹਿਯੋਗ ਨਾਲ ਹੀ ਜਿੱਤਿਆ ਜਾ ਸਕਦਾ ਹੈ। ਭਗਵੰਤ ਸਿੰਘ ਮਾਨ ਨੇ ਕਿਹਾ ਕਿ ਨਸ਼ਿਆਂ ਵਿਰੁੱਧ ਜੰਗ ਜਿੱਤਣ ਅਤੇ ਪੰਜਾਬ ਨੂੰ ਨਸ਼ਾ ਮੁਕਤ ਸੂਬਾ ਬਣਾਉਣ ਲਈ ਸਰਗਰਮ ਜਨਤਕ ਭਾਗੀਦਾਰੀ ਦੀ ਬਹੁਤ ਲੋੜ ਹੈ।

ਮੁੱਖ ਮੰਤਰੀ ਨੇ ਕਿਹਾ ਕਿ ਸੂਬਾ ਸਰਕਾਰ ਲੋਕਾਂ ਦੀ ਸਹੂਲਤ ਲਈ ਪੂਰੀ ਤਨਦੇਹੀ ਨਾਲ ਕੰਮ ਕਰ ਰਹੀ ਹੈ ਅਤੇ ਅਜਿਹੀ ਹੀ ਇੱਕ ਪਹਿਲਕਦਮੀ ਤਹਿਤ ਸੂਬੇ ਦੀਆਂ ਸਾਰੀਆਂ ਸੜਕਾਂ ਦਾ ਕਾਇਆ-ਕਲਪ ਕੀਤਾ ਜਾ ਰਿਹਾ ਹੈ। ਉਨ੍ਹਾਂ ਕਿਹਾ ਕਿ ਇਹ ਸੜਕਾਂ ਰਾਹਗੀਰਾਂ ਲਈ ਸਹੂਲਤ ਵਜੋਂ ਕੰਮ ਕਰਦੀਆਂ ਹਨ ਅਤੇ ਲੋਕਾਂ ਨੂੰ ਸਮਾਨ ਅਤੇ ਸੇਵਾਵਾਂ ਦੀ ਸੁਖਾਲੀ ਪਹੁੰਚ ਵੀ ਕਰਦੀਆਂ ਹਨ। ਭਗਵੰਤ ਸਿੰਘ ਮਾਨ ਨੇ ਕਿਹਾ ਕਿ ਇਹ ਸੜਕਾਂ ਸੂਬੇ ਦੇ ਆਰਥਿਕ ਵਿਕਾਸ ਨੂੰ ਹੁਲਾਰਾ ਦਿੰਦੀਆਂ ਹਨ।

ਇਸ ਦੌਰਾਨ ਸਥਾਨਕ ਈਦਗਾਹ ਵਿਖੇ ਨਮਾਜ਼ ਅਦਾ ਕਰਨ ਮਗਰੋਂ ਭਾਰੀ ਇਕੱਠ ਨੂੰ ਸੰਬੋਧਨ ਕਰਦਿਆਂ ਮੁੱਖ ਮੰਤਰੀ ਨੇ ਸੂਬੇ ਦੇ ਮੁਸਲਿਮ ਭਰਾਵਾਂ ਨੂੰ ਈਦ ਦੇ ਵੱਡੇ ਤੋਹਫੇ ਵਜੋਂ ਇਤਿਹਾਸਕ ਕਸਬੇ ਮਾਲੇਰਕੋਟਲਾ ਦੇ ਸਰਬਪੱਖੀ ਵਿਕਾਸ ਲਈ 200 ਕਰੋੜ ਰੁਪਏ ਦੇ ਵਿਕਾਸ ਕਾਰਜਾਂ ਦਾ ਐਲਾਨ ਕੀਤਾ। ਭਗਵੰਤ ਸਿੰਘ ਮਾਨ ਨੇ ਸਰਬ ਸਾਂਝੀਵਾਲਤਾ, ਸ਼ਾਂਤੀ ਅਤੇ ਸਦਭਾਵਨਾ ਦੇ ਪ੍ਰਤੀਕ ਇਸ ਪਵਿੱਤਰ ਤਿਉਹਾਰ ਦੀ ਲੋਕਾਂ ਨੂੰ ਵਧਾਈ ਦਿੱਤੀ। ਉਨ੍ਹਾਂ ਕਿਹਾ ਕਿ ਇਹ ਤਿਉਹਾਰ ਰਮਜ਼ਾਨ ਦੇ ਪਵਿੱਤਰ ਮਹੀਨੇ ਦੀ ਸਮਾਪਤੀ ਨੂੰ ਦਰਸਾਉਂਦਾ ਹੈ, ਜੋ ਦਾਨ ਅਤੇ ਉਦਾਰਤਾ ਦੀ ਭਾਵਨਾ ਨੂੰ ਦਿੜ੍ਹ ਕਰਵਾਉਂਦਾ ਹੈ ਅਤੇ ਹਮਦਰਦੀ ਦੀਆਂ ਭਾਵਨਾਵਾਂ ਨੂੰ ਉਜਾਗਰ ਕਰਦਾ ਹੈ।

ਮੁੱਖ ਮੰਤਰੀ ਨੇ ਉਮੀਦ ਜ਼ਾਹਰ ਕੀਤੀ ਕਿ ਇਹ ਪਵਿੱਤਰ ਦਿਹਾੜਾ ਭਾਈਚਾਰਕ ਸਾਂਝ ਅਤੇ ਸ਼ਾਂਤੀ ਦੇ ਬੰਧਨਾਂ ਨੂੰ ਮਜ਼ਬੂਤ ਕਰੇਗਾ, ਜੋ ਸਾਡੇ ਮਹਾਨ ਗੁਰੂਆਂ, ਸੰਤਾਂ ਅਤੇ ਪੀਰਾਂ ਦੁਆਰਾ ਪ੍ਰਚਾਰੀਆਂ ਗਈਆਂ ਮਹਾਨ ਮਨੁੱਖੀ ਕਦਰਾਂ-ਕੀਮਤਾਂ ਨੂੰ ਦਰਸਾਉਂਦਾ ਹੈ। ਭਗਵੰਤ ਸਿੰਘ ਮਾਨ ਨੇ ਕਿਹਾ ਕਿ ਇਹ ਪਵਿੱਤਰ ਤਿਉਹਾਰ ਆਪਸੀ ਸਦਭਾਵਨਾ ਨੂੰ ਮਜ਼ਬੂਤ ਕਰਦਾ ਹੈ ਅਤੇ ਸਾਨੂੰ ਸਾਰਿਆਂ ਨੂੰ ਪਿਆਰ, ਦੋਸਤੀ ਅਤੇ ਸਦਭਾਵਨਾ ਦੇ ਮਾਰਗ ‘ਤੇ ਚੱਲਣ ਦੀ ਪ੍ਰੇਰਨਾ ਦਿੰਦਾ ਹੈ। ਉਨ੍ਹਾਂ ਲੋਕਾਂ ਨੂੰ ਸੱਦਾ ਦਿੱਤਾ ਕਿ ਉਹ ਜਾਤ-ਪਾਤ, ਰੰਗ, ਨਸਲ ਦੇ ਭੇਦਭਾਵ ਤੋਂ ਉਪਰ ਉਠ ਕੇ ਸਮੂਹਿਕ ਤੌਰ ‘ਤੇ ਇਸ ਖੁਸ਼ੀ ਦੇ ਤਿਉਹਾਰ ਨੂੰ ਉਤਸ਼ਾਹ ਅਤੇ ਧਾਰਮਿਕ ਸ਼ਰਧਾ ਨਾਲ ਮਨਾਉਣ।

ਇਸ ਦੌਰਾਨ ਮੁੱਖ ਮੰਤਰੀ ਨੇ ਅੱਗੇ ਕਿਹਾ ਕਿ ਇਤਿਹਾਸਕ ਸ਼ਹਿਰ ਮਾਲੇਰਕੋਟਲਾ ਨੂੰ ਵਿਕਸਤ ਕਰਨਾ ਸੂਬਾ ਸਰਕਾਰ ਦਾ ਫਰਜ਼ ਬਣਦਾ ਹੈ ਅਤੇ ਇਸ ਨੂੰ ਮਾਡਲ ਜ਼ਿਲ੍ਹੇ ਵਜੋਂ ਉਭਾਰਿਆ ਜਾਵੇਗਾ। ਉਨ੍ਹਾਂ ਕਿਹਾ ਕਿ ਸਰਹਿੰਦ ਵਿਖੇ ਛੋਟੇ ਸਾਹਿਬਜ਼ਾਦਿਆਂ ਦੀ ਫਾਂਸੀ ਵਿਰੁੱਧ ਆਵਾਜ਼ ਬੁਲੰਦ ਕਰ ਕੇ ਮਾਲੇਰਕੋਟਲਾ ਦੇ ਨਵਾਬ ਵੱਲੋਂ ਮਾਰੇ ਹਾਅ ਦੇ ਨਾਅਰੇ ਦਾ ਕਰਜ਼ਾ ਪੰਜਾਬੀ ਅਤੇ ਖਾਸ ਕਰਕੇ ਸਿੱਖ ਕਦੇ ਵੀ ਨਹੀਂ ਚੁਕਾ ਸਕਦੇ। ਭਗਵੰਤ ਸਿੰਘ ਮਾਨ ਨੇ ਕਿਹਾ ਕਿ ਇਸ ਸ਼ਹਿਰ ਦੇ ਸਰਬਪੱਖੀ ਵਿਕਾਸ ਲਈ ਕੋਈ ਕਸਰ ਬਾਕੀ ਨਹੀਂ ਛੱਡੀ ਜਾਵੇਗੀ, ਜਿਸ ਲਈ ਪਹਿਲਾਂ ਹੀ ਰੋਡਮੈਪ ਤਿਆਰ ਕੀਤਾ ਜਾ ਚੁੱਕਾ ਹੈ।

ਮੁੱਖ ਮੰਤਰੀ ਨੇ ਅੱਗੇ ਕਿਹਾ ਕਿ ਜ਼ਿਲ੍ਹੇ ਨੂੰ ਅਤਿ ਆਧੁਨਿਕ ਬੁਨਿਆਦੀ ਢਾਂਚੇ ਅਤੇ ਬੁਨਿਆਦੀ ਨਾਗਰਿਕ ਸਹੂਲਤਾਂ ਨਾਲ ਲੈਸ ਕੀਤਾ ਜਾਵੇਗਾ, ਜਿਸ ਲਈ ਲਗਾਤਾਰ ਯਤਨ ਕੀਤੇ ਜਾ ਰਹੇ ਹਨ। ਉਨ੍ਹਾਂ ਕਿਹਾ ਕਿ ਸਰਕਾਰ ਸੂਬੇ ਵਿੱਚ ਸ਼ਾਂਤੀ ਅਤੇ ਭਾਈਚਾਰਕ ਸਾਂਝ ਦੀਆਂ ਤੰਦਾਂ ਨੂੰ ਮਜ਼ਬੂਤ ਕਰਨ ਲਈ ਵਚਨਬੱਧ ਹੈ। ਭਗਵੰਤ ਸਿੰਘ ਮਾਨ ਨੇ ਦੁਹਰਾਇਆ ਕਿ ਪੰਜਾਬ ਵਿੱਚ ਸਮਾਜਿਕ ਸਾਂਝ ਇੰਨੀ ਮਜ਼ਬੂਤ ਹੈ ਕਿ ਪੰਜਾਬ ਦੀ ਉਪਜਾਊ ਧਰਤੀ ਤੇ ਕੋਈ ਵੀ ਬੀਜ ਉੱਗ ਸਕਦਾ ਹੈ ਪਰ ਇੱਥੇ ਨਫ਼ਰਤ ਦਾ ਬੀਜ ਕਿਸੇ ਵੀ ਕੀਮਤ ਤੇ ਨਹੀਂ ਉੱਗੇਗਾ।

ਮਾਲੇਰਕੋਟਲਾ ਵਾਸੀਆਂ ਲਈ ਵੱਡੇ ਪ੍ਰੋਜੈਕਟਾਂ ਦਾ ਐਲਾਨ ਕਰਦਿਆਂ ਮੁੱਖ ਮੰਤਰੀ ਨੇ ਕਿਹਾ ਕਿ ਮਾਲੇਰਕੋਟਲਾ ਵਿਖੇ ਜਲਦੀ ਹੀ 100 ਸੀਟਾਂ ਵਾਲਾ ਮੈਡੀਕਲ ਕਾਲਜ ਬਣਾਇਆ ਜਾਵੇਗਾ, ਜਿਸ ਨਾਲ ਜ਼ਿਲ੍ਹਾ ਮੈਡੀਕਲ ਸਿੱਖਿਆ ਦੇ ਧੁਰੇ ਵਜੋਂ ਉਭਰੇਗਾ। ਉਨ੍ਹਾਂ ਕਿਹਾ ਕਿ ਮੈਡੀਕਲ ਕਾਲਜ ਦੇ ਨਾਲ-ਨਾਲ ਮਾਲੇਰਕੋਟਲਾ ਵਿਖੇ ਲੋਕਾਂ ਨੂੰ ਮਿਆਰੀ ਸਿਹਤ ਸੇਵਾਵਾਂ ਪ੍ਰਦਾਨ ਕਰਨ ਲਈ 200 ਬਿਸਤਰਿਆਂ ਵਾਲਾ ਸੁਪਰ ਸਪੈਸ਼ਲਿਟੀ ਹਸਪਤਾਲ ਵੀ ਬਣਾਇਆ ਜਾਵੇਗਾ। ਭਗਵੰਤ ਸਿੰਘ ਮਾਨ ਨੇ ਕਿਹਾ ਕਿ ਮਾਲੇਰਕੋਟਲਾ ਵਿੱਚ ਮੌਜੂਦਾ ਲੜਕੀਆਂ ਦੇ ਕਾਲਜ ਨੂੰ ਵਿਦਿਅਕ ਸਹੂਲਤਾਂ ਵਿੱਚ ਸੁਧਾਰ ਲਈ ਅਪਗ੍ਰੇਡ ਕੀਤਾ ਜਾਵੇਗਾ।

ਮੁੱਖ ਮੰਤਰੀ ਨੇ ਅੱਗੇ ਕਿਹਾ ਕਿ ਮਾਲੇਰਕੋਟਲਾ ਵਿੱਚ ਨਵੇਂ ਜ਼ਿਲ੍ਹਾ ਪ੍ਰਬੰਧਕੀ ਕੰਪਲੈਕਸ ਅਤੇ ਤਹਿਸੀਲ ਕੰਪਲੈਕਸ ਦੇ ਨਾਲ-ਨਾਲ ਅਮਰਗੜ੍ਹ ਵਿੱਚ ਇੱਕ ਹੋਰ ਤਹਿਸੀਲ ਕੰਪਲੈਕਸ ਦੀ ਉਸਾਰੀ ਲਈ ਫੰਡ ਜਾਰੀ ਕਰ ਦਿੱਤੇ ਗਏ ਹਨ। ਉਨ੍ਹਾਂ ਕਿਹਾ ਕਿ ਮਾਲੇਰਕੋਟਲਾ ਅਤੇ ਆਸ-ਪਾਸ ਦੇ ਪਿੰਡਾਂ ਵਿੱਚ ਨਵਾਂ ਬੱਸ ਸਟੈਂਡ, ਲਿੰਕ ਸੜਕਾਂ, ਸਫ਼ਾਈ ਸਹੂਲਤਾਂ ਅਤੇ ਖੇਡ ਮੈਦਾਨ ਵਿਕਸਤ ਕੀਤੇ ਜਾਣਗੇ। ਭਗਵੰਤ ਸਿੰਘ ਮਾਨ ਨੇ ਕਿਹਾ ਕਿ ਜਰਗ-ਰੌਣੀ ਅਤੇ ਖੰਨਾ ਰੋਡ ਨੂੰ ਮਜ਼ਬੂਤ ਕਰ ਕੇ ਲੋਕਾਂ ਨੂੰ ਵਧੀਆ ਸੜਕੀ ਸੰਪਰਕ ਦਿੱਤਾ ਜਾਵੇਗਾ।

ਮੁੱਖ ਮੰਤਰੀ ਨੇ ਕਿਹਾ ਕਿ ਪਿੰਡਾਂ ਲਈ ਮਿੰਨੀ ਬੱਸ ਸੇਵਾ ਸ਼ੁਰੂ ਕੀਤੀ ਜਾਵੇਗੀ ਅਤੇ ਬੇਰੁਜ਼ਗਾਰ ਨੌਜਵਾਨਾਂ ਨੂੰ ਮਿੰਨੀ ਬੱਸਾਂ ਦੇ ਪਰਮਿਟ ਦਿੱਤੇ ਜਾਣਗੇ, ਜਿਸ ਨਾਲ ਰੋਜ਼ਗਾਰ ਦੇ ਮੌਕੇ ਪੈਦਾ ਹੋਣਗੇ ਅਤੇ ਪੇਂਡੂ ਆਵਾਜਾਈ ਵਿੱਚ ਸੁਧਾਰ ਹੋਵੇਗਾ। ਉਨ੍ਹਾਂ ਕਿਹਾ ਕਿ ਸਰਕਾਰ ਨਾਜਾਇਜ਼ ਜਾਇਦਾਦਾਂ, ਮਾਲ ਵਿਭਾਗ ਵਿੱਚ ਭ੍ਰਿਸ਼ਟਾਚਾਰ ਅਤੇ ਨਸ਼ਿਆਂ ਦੀ ਅਲਾਮਤ ਵਿਰੁੱਧ ਮੁਹਿੰਮ ਜਾਰੀ ਰੱਖੇਗੀ। ਭਗਵੰਤ ਸਿੰਘ ਮਾਨ ਨੇ ਕਿਹਾ ਕਿ ਮਾਲੇਰਕੋਟਲਾ ਦੀ ਤਰੱਕੀ ਲਈ 200 ਕਰੋੜ ਰੁਪਏ ਅਲਾਟ ਕੀਤੇ ਗਏ ਹਨ ਅਤੇ ਸੂਬਾ ਸਰਕਾਰ ਜ਼ਿਲ੍ਹੇ ਦੇ ਸਰਬਪੱਖੀ ਵਿਕਾਸ ਲਈ ਦਿੜ੍ਹ ਸੰਕਲਪ ਹੈ।

Amritsar: ਅੰਮ੍ਰਿਤਸਰ ਦੇ ਕਈ ਸਕੂਲਾਂ ਨੂੰ ਬੰਬ ਦੀ ਧਮਕੀ, ਸਰਕਾਰ ਦੀ ਅਪੀਲ - ਸ਼ਾਂਤੀ ਬਣਾਈ ਰੱਖੋ
Amritsar: ਅੰਮ੍ਰਿਤਸਰ ਦੇ ਕਈ ਸਕੂਲਾਂ ਨੂੰ ਬੰਬ ਦੀ ਧਮਕੀ, ਸਰਕਾਰ ਦੀ ਅਪੀਲ - ਸ਼ਾਂਤੀ ਬਣਾਈ ਰੱਖੋ...
ਏਮਜ਼ ਦੀ ਸਫਲ ਸਰਜਰੀ: ਹੁਣ ਦੋ ਘੰਟਿਆਂ ਵਿੱਚ ਪਾਓ ਟਾਈਪ 2 ਡਾਇਬਟੀਜ਼ ਤੋਂ ਛੁਟਕਾਰਾ
ਏਮਜ਼ ਦੀ ਸਫਲ ਸਰਜਰੀ: ਹੁਣ ਦੋ ਘੰਟਿਆਂ ਵਿੱਚ ਪਾਓ ਟਾਈਪ 2 ਡਾਇਬਟੀਜ਼ ਤੋਂ ਛੁਟਕਾਰਾ...
Navjot Singh Sidhu: ਵਿਵਾਦਾਂ 'ਚ ਮਿਸੇਜ ਸਿੱਧੂ, ਕਿਉਂ ਚੁੱਪ ਹਨ ਮਿਸਟਰ ਸਿੱਧੂ... ਕੀ ਹੈ ਵਜ੍ਹਾ? ਵੇਖੋ ਵੀਡੀਓ
Navjot Singh Sidhu: ਵਿਵਾਦਾਂ 'ਚ ਮਿਸੇਜ ਸਿੱਧੂ, ਕਿਉਂ ਚੁੱਪ ਹਨ ਮਿਸਟਰ ਸਿੱਧੂ... ਕੀ ਹੈ ਵਜ੍ਹਾ? ਵੇਖੋ ਵੀਡੀਓ...
ਨਵਜੋਤ ਕੌਰ ਸਿੱਧੂ ਦਾ ਨਿਜੀ ਬਿਆਨ, ਕਾਂਗਰਸ 'ਚ ਨਹੀਂ ਹੁੰਦਾ ਅਜਿਹਾ, ਹੋਰ ਕੀ ਬੋਲੇ ਪਾਰਟੀ ਆਗੂ ਪਰਗਟ ਸਿੰਘ? ਵੇਖੋ VIDEO
ਨਵਜੋਤ ਕੌਰ ਸਿੱਧੂ ਦਾ ਨਿਜੀ ਬਿਆਨ, ਕਾਂਗਰਸ 'ਚ ਨਹੀਂ ਹੁੰਦਾ ਅਜਿਹਾ, ਹੋਰ ਕੀ ਬੋਲੇ ਪਾਰਟੀ ਆਗੂ ਪਰਗਟ ਸਿੰਘ? ਵੇਖੋ VIDEO...
ਡਾ. ਸਿੱਧੂ ਦਾ ਬਿਆਨ ਸਵੀਕਾਰਯੋਗ ਨਹੀਂ, ਹੋਵੇਗਾ ਢੁਕਵਾਂ ਐਕਸ਼ਨ, ਅਵਤਾਰ ਹੈਨਰੀ ਨਾਲ ਖਾਸ ਗੱਲਬਾਤ
ਡਾ. ਸਿੱਧੂ ਦਾ ਬਿਆਨ ਸਵੀਕਾਰਯੋਗ ਨਹੀਂ, ਹੋਵੇਗਾ ਢੁਕਵਾਂ ਐਕਸ਼ਨ, ਅਵਤਾਰ ਹੈਨਰੀ ਨਾਲ ਖਾਸ ਗੱਲਬਾਤ...
EPFO Rule 2025: PF ਕਢਵਾਉਣਾ, ਟ੍ਰਾਂਸਫਰ ਕਰਨਾ ਅਤੇ ਕਲੇਮ ਸੈਟਲਮੈਂਟ ਹੁਣ ਹੋਇਆ ਸੌਖਾ
EPFO Rule 2025: PF ਕਢਵਾਉਣਾ, ਟ੍ਰਾਂਸਫਰ ਕਰਨਾ ਅਤੇ ਕਲੇਮ ਸੈਟਲਮੈਂਟ ਹੁਣ ਹੋਇਆ ਸੌਖਾ...
Parliament Winter Session: ਮਨੀਸ਼ ਤਿਵਾਰੀ ਨੇ ਚੋਣ ਕਮਿਸ਼ਨ ਦੀ ਨਿਰਪੱਖਤਾ 'ਤੇ ਚੁੱਕੇ ਸਵਾਲ
Parliament Winter Session: ਮਨੀਸ਼ ਤਿਵਾਰੀ ਨੇ ਚੋਣ ਕਮਿਸ਼ਨ ਦੀ ਨਿਰਪੱਖਤਾ 'ਤੇ ਚੁੱਕੇ ਸਵਾਲ...
Navjot Kaur Sidhu: ਨਵਜੋਤ ਕੌਰ ਸਿੱਧੂ ਦੇ ਗੰਭੀਰ ਇਲਜਾਮ, ਕਰਨਬੀਰ ਬੁਰਜ ਦਾ ਇਨਕਾਰ, ਜਾਣੋ ਕੀ ਹੈ ਪੂਰਾ ਮਾਮਲਾ?
Navjot Kaur Sidhu: ਨਵਜੋਤ ਕੌਰ ਸਿੱਧੂ ਦੇ ਗੰਭੀਰ ਇਲਜਾਮ, ਕਰਨਬੀਰ ਬੁਰਜ ਦਾ ਇਨਕਾਰ, ਜਾਣੋ ਕੀ ਹੈ ਪੂਰਾ ਮਾਮਲਾ?...
Indigo Flights Cancelled: ਕਿਵੇਂ ਢਹਿ-ਢੇਰੀ ਹੋਇਆ ਇੰਡੀਗੋ ਦਾ ਪੂਰਾ ਸਿਸਟਮ?
Indigo Flights Cancelled: ਕਿਵੇਂ ਢਹਿ-ਢੇਰੀ ਹੋਇਆ ਇੰਡੀਗੋ ਦਾ ਪੂਰਾ ਸਿਸਟਮ?...