ਮਲੇਰਕੋਟਲਾ ‘ਚ ਨਸ਼ੇ ਧੁੱਤ ਕੈਂਟਰ ਡਰਾਈਵਰ ਨੇ ਪਤੀ-ਪਤਨੀ ਤੇ 3 ਸਾਲਾ ਮਾਸੂਮ ਨੂੰ ਕੁਚਲਿਆ, ਤਿੰਨਾਂ ਦੀ ਮੌਤ

Updated On: 

28 Jul 2026 22:56 PM IST

ਮਲੇਰਕੋਟਲਾ-ਲੁਧਿਆਣਾ ਮੁੱਖ ਮਾਰਗ 'ਤੇ ਇੱਕ ਭਿਆਨਕ ਸੜਕ ਹਾਦਸੇ ਵਿੱਚ ਇੱਕ ਹੀ ਪਰਿਵਾਰ ਦੇ ਤਿੰਨ ਜੀਆਂ ਦੀ ਦਰਦਨਾਕ ਮੌਤ ਹੋ ਗਈ। ਜਾਣਕਾਰੀ ਅਨੁਸਾਰ, ਇੱਕ ਤੇਜ਼ ਰਫ਼ਤਾਰ ਕੈਂਟਰ ਚਾਲਕ ਨੇ ਸਕੂਟਰੀ 'ਤੇ ਜਾ ਰਹੇ ਪਤੀ, ਪਤਨੀ ਅਤੇ ਉਨ੍ਹਾਂ ਦੇ 3 ਸਾਲਾ ਮਾਸੂਮ ਬੱਚੇ ਨੂੰ ਬੁਰੇ ਤਰੀਕੇ ਨਾਲ ਫੇਟ ਮਾਰ ਦਿੱਤੀ। ਮ੍ਰਿਤਕ ਆਪਣੇ ਪਿੰਡ ਕੁੱਪ ਖੁਰਦ ਦੇ ਰਹਿਣ ਵਾਲੇ ਸਨ।

ਮਲੇਰਕੋਟਲਾ ਚ ਨਸ਼ੇ ਧੁੱਤ ਕੈਂਟਰ ਡਰਾਈਵਰ ਨੇ ਪਤੀ-ਪਤਨੀ ਤੇ 3 ਸਾਲਾ ਮਾਸੂਮ ਨੂੰ ਕੁਚਲਿਆ, ਤਿੰਨਾਂ ਦੀ ਮੌਤ

ਮਲੇਰਕੋਟਲਾ-ਲੁਧਿਆਣਾ ਮੁੱਖ ਮਾਰਗ ‘ਤੇ ਇੱਕ ਭਿਆਨਕ ਸੜਕ ਹਾਦਸੇ ਵਿੱਚ ਇੱਕ ਹੀ ਪਰਿਵਾਰ ਦੇ ਤਿੰਨ ਜੀਆਂ ਦੀ ਦਰਦਨਾਕ ਮੌਤ ਹੋ ਗਈ। ਜਾਣਕਾਰੀ ਅਨੁਸਾਰ, ਇੱਕ ਤੇਜ਼ ਰਫ਼ਤਾਰ ਕੈਂਟਰ ਚਾਲਕ ਨੇ ਸਕੂਟਰੀ ‘ਤੇ ਜਾ ਰਹੇ ਪਤੀ, ਪਤਨੀ ਅਤੇ ਉਨ੍ਹਾਂ ਦੇ 3 ਸਾਲਾ ਮਾਸੂਮ ਬੱਚੇ ਨੂੰ ਬੁਰੇ ਤਰੀਕੇ ਨਾਲ ਫੇਟ ਮਾਰ ਦਿੱਤੀ। ਮ੍ਰਿਤਕ ਆਪਣੇ ਪਿੰਡ ਕੁੱਪ ਖੁਰਦ ਦੇ ਰਹਿਣ ਵਾਲੇ ਸਨ।

ਘਟਨਾ ਤੋਂ ਬਾਅਦ ਮਲੇਰਕੋਟਲਾ ਦੇ ਸਰਕਾਰੀ ਹਸਪਤਾਲ ਵਿਖੇ ਮ੍ਰਿਤਕ ਦੇਹਾਂ ਦਾ ਪੋਸਟਮਾਰਟਮ ਕਰਵਾਉਣ ਪਹੁੰਚੇ ਰਿਸ਼ਤੇਦਾਰਾਂ ਅਤੇ ਪਿੰਡ ਵਾਸੀਆਂ ਨੇ ਮੀਡੀਆ ਨਾਲ ਗੱਲਬਾਤ ਕਰਦਿਆਂ ਦੱਸਿਆ ਕਿ ਇਸ ਘਟਨਾ ਨਾਲ ਪੂਰੇ ਪਿੰਡ ਵਿੱਚ ਸ਼ੋਕ ਦੀ ਲਹਿਰ ਦੌੜ ਗਈ ਹੈ। ਮ੍ਰਿਤਕ ਵਿਅਕਤੀ, ਉਸ ਦੀ ਪਤਨੀ ਅਤੇ 3 ਸਾਲਾ ਮਾਸੂਮ ਬੱਚੇ ਦੀ ਬੇਵਕਤੀ ਮੌਤ ਨਾਲ ਪਰਿਵਾਰ ‘ਤੇ ਦੁੱਖਾਂ ਦਾ ਪਹਾੜ ਟੁੱਟ ਪਿਆ ਹੈ। ਮ੍ਰਿਤਕ ਆਪਣੇ ਪਿੱਛੇ ਇੱਕ 6 ਸਾਲ ਦਾ ਬੱਚਾ ਅਤੇ ਬਿਮਾਰ ਤੇ ਬਿਰਧ ਮਾਤਾ-ਪਿਤਾ ਨੂੰ ਛੱਡ ਗਏ ਹਨ।

ਹਾਦਸੇ ਤੋਂ ਬਾਅਦ ਖੇਤਾਂ ‘ਚ ਸੁੱਟੇ ਜ਼ਖ਼ਮੀ

ਰਿਸ਼ਤੇਦਾਰਾਂ ਵੱਲੋਂ ਦਿੱਤੀ ਜਾਣਕਾਰੀ ਮੁਤਾਬਕ ਕੈਂਟਰ ਚਾਲਕ ਨੇ ਜਾਣ-ਬੁੱਝ ਕੇ ਉਨ੍ਹਾਂ ਨੂੰ ਆਪਣੀ ਗੱਡੀ ਨਾਲ ਕੁਚਲਿਆ ਅਤੇ ਇਸ ਤੋਂ ਬਾਅਦ ਆਪਣਾ ਗੁਨਾਹ ਛੁਪਾਉਣ ਲਈ ਟੁੱਟੀ ਹੋਈ ਸਕੂਟਰੀ ਸਮੇਤ ਜ਼ਖ਼ਮੀ ਹਾਲਤ ਵਿੱਚ ਪਏ ਤਿੰਨਾਂ ਨੂੰ ਸੜਕ ਤੋਂ ਰੋੜ੍ਹ ਕੇ ਨੇੜਲੇ ਖੇਤਾਂ ਵਿੱਚ ਕਰ ਦਿੱਤਾ ਤਾਂ ਜੋ ਕਿਸੇ ਨੂੰ ਇਸ ਦਾ ਪਤਾ ਨਾ ਲੱਗ ਸਕੇ। ਪਰ ਉਸੇ ਸਮੇਂ ਲੰਘ ਰਹੇ ਸਥਾਨਕ ਫੈਕਟਰੀ ਮਜ਼ਦੂਰਾਂ ਨੇ ਬੁਰੀ ਤਰ੍ਹਾਂ ਜ਼ਖ਼ਮੀ ਮਾਸੂਮ ਬੱਚੇ ਦੇ ਰੋਣ ਦੀ ਆਵਾਜ਼ ਸੁਣੀ। ਮਜ਼ਦੂਰਾਂ ਨੇ ਤੁਰੰਤ ਮੌਕੇ ‘ਤੇ ਪਹੁੰਚ ਕੇ ਦੇਖਿਆ ਤਾਂ ਮਾਂ ਦੇ ਥੋੜ੍ਹੇ-ਥੋੜ੍ਹੇ ਸਾਹ ਚੱਲ ਰਹੇ ਸਨ, ਜਿਸ ਤੋਂ ਬਾਅਦ ਮਾਂ ਅਤੇ ਬੱਚੇ ਨੂੰ ਸਰਕਾਰੀ ਹਸਪਤਾਲ ਪਹੁੰਚਾਇਆ ਗਿਆ। ਹਸਪਤਾਲ ਵਿਖੇ ਇਲਾਜ ਦੌਰਾਨ ਮਾਂ ਦੀ ਮੌਤ ਹੋ ਗਈ, ਜਦਕਿ ਮਾਸੂਮ ਬੱਚੇ ਦੀ ਨਾਜ਼ੁਕ ਹਾਲਤ ਨੂੰ ਦੇਖਦੇ ਹੋਏ ਉਸ ਨੂੰ ਅੱਗੇ ਰੈਫ਼ਰ ਕਰ ਦਿੱਤਾ ਗਿਆ, ਜਿੱਥੇ ਉਸ ਨੇ ਵੀ ਦਮ ਤੋੜ ਦਿੱਤਾ।

ਨਸ਼ੇ ‘ਚ ਧੁੱਤ ਸੀ ਡਰਾਈਵਰ, ਪੁਲਿਸ ਨੇ ਕੀਤਾ ਗ੍ਰਿਫ਼ਤਾਰ

ਇਸ ਦਰਦਨਾਕ ਘਟਨਾ ਕਾਰਨ ਇਲਾਕੇ ਵਿੱਚ ਜਿੱਥੇ ਸੋਗ ਦਾ ਮਾਹੌਲ ਹੈ, ਉੱਥੇ ਹੀ ਲੋਕਾਂ ਵੱਲੋਂ ਦੋਸ਼ੀ ਡਰਾਈਵਰ ਖ਼ਿਲਾਫ਼ ਸਖ਼ਤ ਤੋਂ ਸਖ਼ਤ ਕਾਰਵਾਈ ਦੀ ਮੰਗ ਕੀਤੀ ਗਈ। ਦੂਜੇ ਪਾਸੇ, ਪੁਲਿਸ ਨੇ ਮੁਸਤੈਦੀ ਦਿਖਾਉਂਦੇ ਹੋਏ ਦੋਸ਼ੀ ਕੈਂਟਰ ਡਰਾਈਵਰ ਖ਼ਿਲਾਫ਼ ਮਾਮਲਾ ਦਰਜ ਕਰਕੇ ਉਸ ਨੂੰ ਗ੍ਰਿਫ਼ਤਾਰ ਕਰ ਲਿਆ ਹੈ। ਪੁਲਿਸ ਦੁਆਰਾ ਜਦੋਂ ਦੋਸ਼ੀ ਦਾ ਡੋਪ ਟੈਸਟ ਕਰਵਾਇਆ ਗਿਆ ਤਾਂ ਖ਼ੁਲਾਸਾ ਹੋਇਆ ਕਿ ਕੈਂਟਰ ਡਰਾਈਵਰ ਚਿੱਟਾ ਪੀਣ ਦਾ ਆਦੀ ਹੈ। Input: (Sukha Khan)

Loading...
Unable to load recommendations.
Follow Us