ਅੰਮ੍ਰਿਤਸਰ ‘ਚ ਬੰਦ ਰੇਲਵੇ ਫਾਟਕ ਹੇਠਾਂ ਲੰਘਣਾ ਪਿਆ ਭਾਰੀ, ਟਰੇਨ ਦੀ ਲਪੇਟ ‘ਚ ਆਉਣ ਨਾਲ ਸਾਈਕਲ ਸਵਾਰ ਦੀ ਮੌਤ

Updated On: 

14 Aug 2026 10:54 AM IST

ਅੰਮ੍ਰਿਤਸਰ ਵਿਖੇ ਰੇਲਵੇ ਫਾਟਕ ਬੰਦ ਹੋਣ ਦੇ ਬਾਵਜੂਦ ਉਸ ਦੇ ਹੇਠਾਂ ਤੋਂ ਸਾਈਕਲ ਕੱਢ ਕੇ ਰੇਲਵੇ ਲਾਈਨ ਪਾਰ ਕਰਨ ਦੀ ਕੋਸ਼ਿਸ਼ ਇੱਕ ਵਿਅਕਤੀ ਲਈ ਜਾਨਲੇਵਾ ਸਾਬਤ ਹੋਈ। ਡੀ.ਐੱਮ.ਯੂ. (DMU) ਪੈਸੈਂਜਰ ਟਰੇਨ ਦੀ ਜ਼ੱਦ ਵਿੱਚ ਆਉਣ ਕਾਰਨ ਉਸ ਦੀ ਮੌਕੇ 'ਤੇ ਹੀ ਦਰਦਨਾਕ ਮੌਤ ਹੋ ਗਈ। ਹਾਦਸੇ ਤੋਂ ਬਾਅਦ ਮ੍ਰਿਤਕ ਦੀ ਪਛਾਣ ਨਹੀਂ ਹੋ ਸਕੀ ਹੈ। ਰੇਲਵੇ ਪੁਲਿਸ (GRP) ਨੇ ਲਾਸ਼ ਨੂੰ ਕਬਜ਼ੇ ਵਿੱਚ ਲੈ ਕੇ ਸ਼ਨਾਖ਼ਤ ਲਈ 72 ਘੰਟਿਆਂ ਵਾਸਤੇ ਸਿਵਲ ਹਸਪਤਾਲ ਦੀ ਮੋਰਚਰੀ ਵਿੱਚ ਰਖਵਾ ਦਿੱਤਾ ਹੈ।

ਅੰਮ੍ਰਿਤਸਰ ਚ ਬੰਦ ਰੇਲਵੇ ਫਾਟਕ ਹੇਠਾਂ ਲੰਘਣਾ ਪਿਆ ਭਾਰੀ, ਟਰੇਨ ਦੀ ਲਪੇਟ ਚ ਆਉਣ ਨਾਲ ਸਾਈਕਲ ਸਵਾਰ ਦੀ ਮੌਤ

ਅੰਮ੍ਰਿਤਸਰ ਵਿਖੇ ਰੇਲਵੇ ਫਾਟਕ ਬੰਦ ਹੋਣ ਦੇ ਬਾਵਜੂਦ ਉਸ ਦੇ ਹੇਠਾਂ ਤੋਂ ਸਾਈਕਲ ਕੱਢ ਕੇ ਰੇਲਵੇ ਲਾਈਨ ਪਾਰ ਕਰਨ ਦੀ ਕੋਸ਼ਿਸ਼ ਇੱਕ ਵਿਅਕਤੀ ਲਈ ਜਾਨਲੇਵਾ ਸਾਬਤ ਹੋਈ। ਡੀ.ਐੱਮ.ਯੂ. (DMU) ਪੈਸੈਂਜਰ ਟਰੇਨ ਦੀ ਜ਼ੱਦ ਵਿੱਚ ਆਉਣ ਕਾਰਨ ਉਸ ਦੀ ਮੌਕੇ ‘ਤੇ ਹੀ ਦਰਦਨਾਕ ਮੌਤ ਹੋ ਗਈ। ਹਾਦਸੇ ਤੋਂ ਬਾਅਦ ਮ੍ਰਿਤਕ ਦੀ ਪਛਾਣ ਨਹੀਂ ਹੋ ਸਕੀ ਹੈ। ਰੇਲਵੇ ਪੁਲਿਸ (GRP) ਨੇ ਲਾਸ਼ ਨੂੰ ਕਬਜ਼ੇ ਵਿੱਚ ਲੈ ਕੇ ਸ਼ਨਾਖ਼ਤ ਲਈ 72 ਘੰਟਿਆਂ ਵਾਸਤੇ ਸਿਵਲ ਹਸਪਤਾਲ ਦੀ ਮੋਰਚਰੀ ਵਿੱਚ ਰਖਵਾ ਦਿੱਤਾ ਹੈ।

ਬੰਦ ਫਾਟਕ ਹੇਠਾਂ ਤੋਂ ਨਿਕਲਣ ਦੌਰਾਨ ਵਾਪਰਿਆ ਹਾਦਸਾ

ਪ੍ਰਾਪਤ ਜਾਣਕਾਰੀ ਅਨੁਸਾਰ ਵੀਰਵਾਰ ਦੇਰ ਸ਼ਾਮ ਡੀ.ਐੱਮ.ਯੂ. ਯਾਤਰੀ ਟਰੇਨ ਰੇਲਵੇ ਫਾਟਕ ਤੋਂ ਲੰਘ ਰਹੀ ਸੀ। ਫਾਟਕ ਬੰਦ ਹੋਣ ਦੇ ਬਾਵਜੂਦ ਇੱਕ ਵਿਅਕਤੀ ਸਾਈਕਲ ਸਮੇਤ ਉਸ ਦੇ ਹੇਠਾਂ ਤੋਂ ਨਿਕਲ ਕੇ ਰੇਲਵੇ ਟਰੈਕ ਪਾਰ ਕਰਨ ਦੀ ਕੋਸ਼ਿਸ਼ ਕਰ ਰਿਹਾ ਸੀ। ਇਸੇ ਦੌਰਾਨ ਉਹ ਤੇਜ਼ ਰਫ਼ਤਾਰ ਨਾਲ ਆ ਰਹੀ ਟਰੇਨ ਦੀ ਲਪੇਟ ਵਿੱਚ ਆ ਗਿਆ। ਇਹ ਟੱਕਰ ਇੰਨੀ ਜ਼ਬਰਦਸਤ ਸੀ ਕਿ ਉਸ ਦੇ ਸਿਰ ਅਤੇ ਲੱਤਾਂ ‘ਤੇ ਗੰਭੀਰ ਸੱਟਾਂ ਲੱਗੀਆਂ, ਜਿਸ ਕਾਰਨ ਉਸ ਨੇ ਮੌਕੇ ‘ਤੇ ਹੀ ਦਮ ਤੋੜ ਦਿੱਤਾ।

ਹਾਦਸੇ ਦੀ ਸੂਚਨਾ ਮਿਲਦੇ ਹੀ ਜੀ.ਆਰ.ਪੀ. ਪੁਲਿਸ ਦੀ ਟੀਮ ਤੁਰੰਤ ਮੌਕੇ ‘ਤੇ ਪਹੁੰਚੀ ਅਤੇ ਘਟਨਾ ਸਥਾਨ ਦਾ ਜਾਇਜ਼ਾ ਲੈਂਦਿਆਂ ਲਾਸ਼ ਨੂੰ ਕਬਜ਼ੇ ‘ਚ ਲੈ ਕੇ ਕਾਨੂੰਨੀ ਜਾਂਚ ਸ਼ੁਰੂ ਕੀਤੀ। ਪੁਲਿਸ ਮੁਤਾਬਕ ਮ੍ਰਿਤਕ ਦੀ ਉਮਰ ਲਗਭਗ 40 ਤੋਂ 45 ਸਾਲ ਦੇ ਦਰਮਿਆਨ ਜਾਪਦੀ ਹੈ। ਘਟਨਾ ਸਥਾਨ ਤੋਂ ਉਸ ਦਾ ਇੱਕ ਸਾਈਕਲ ਬਰਾਮਦ ਹੋਇਆ ਹੈ, ਪਰ ਪਛਾਣ ਨਾਲ ਸਬੰਧਤ ਕੋਈ ਵੀ ਦਸਤਾਵੇਜ਼ ਜਾਂ ਹੋਰ ਜਾਣਕਾਰੀ ਨਹੀਂ ਮਿਲੀ।

ਸ਼ਨਾਖ਼ਤ ਲਈ 72 ਘੰਟਿਆਂ ਵਾਸਤੇ ਮੋਰਚਰੀ ‘ਚ ਰੱਖੀ ਗਈ ਲਾਸ਼

ਪੁਲਿਸ ਵੱਲੋਂ ਮ੍ਰਿਤਕ ਦੀ ਪਛਾਣ ਯਕੀਨੀ ਬਣਾਉਣ ਲਈ ਨੇੜਲੇ ਇਲਾਕਿਆਂ ਅਤੇ ਥਾਣਿਆਂ ਵਿੱਚ ਜਾਣਕਾਰੀ ਸਾਂਝੀ ਕੀਤੀ ਜਾ ਰਹੀ ਹੈ। ਜੀ.ਆਰ.ਪੀ. ਨੇ ਲਾਸ਼ ਨੂੰ ਮੋਰਚਰੀ ਵਿੱਚ ਰਖਵਾ ਦਿੱਤਾ ਹੈ ਅਤੇ ਅਗਲੇ 72 ਘੰਟਿਆਂ ਤੱਕ ਪਰਿਵਾਰ ਜਾਂ ਵਾਰਸਾਂ ਦੇ ਸਾਹਮਣੇ ਆਉਣ ਦੀ ਉਡੀਕ ਕੀਤੀ ਜਾਵੇਗੀ। ਜੇਕਰ ਇਸ ਸਮੇਂ ਦੌਰਾਨ ਮ੍ਰਿਤਕ ਦੀ ਸ਼ਨਾਖ਼ਤ ਨਹੀਂ ਹੁੰਦੀ ਹੈ, ਤਾਂ ਪੁਲਿਸ ਕਾਨੂੰਨੀ ਪ੍ਰਕਿਰਿਆ ਅਨੁਸਾਰ ਅਗਲੀ ਕਾਰਵਾਈ ਕਰੇਗੀ।

ਪੁਲਿਸ ਵੱਲੋਂ ਕਾਰਵਾਈ ਸ਼ੁਰੂ; ਲੋਕਾਂ ਨੂੰ ਕੀਤੀ ਅਪੀਲ

ਪੁਲਿਸ ਨੇ ਇਸ ਮਾਮਲੇ ਵਿੱਚ ਭਾਰਤੀ ਨਿਆਏ ਸੰਹਿਤਾ (BNS) ਦੀ ਧਾਰਾ 194 ਤਹਿਤ ਕਾਰਵਾਈ ਅਮਲ ਵਿੱਚ ਲਿਆਂਦੀ ਹੈ। ਪੁਲਿਸ ਅਧਿਕਾਰੀ ਰਵਿੰਦਰ ਪਾਲ ਸਿੰਘ ਨੇ ਆਮ ਲੋਕਾਂ ਨੂੰ ਅਪੀਲ ਕਰਦਿਆਂ ਕਿਹਾ ਕਿ ਰੇਲਵੇ ਫਾਟਕ ਬੰਦ ਹੋਣ ਦੀ ਸੂਰਤ ਵਿੱਚ ਕਦੇ ਵੀ ਜਲਦਬਾਜ਼ੀ ਜਾਂ ਲਾਪਰਵਾਹੀ ਨਾ ਵਰਤੋ। ਬੰਦ ਫਾਟਕ ਦੇ ਹੇਠਾਂ ਤੋਂ ਨਿਕਲ ਕੇ ਰੇਲਵੇ ਲਾਈਨ ਪਾਰ ਕਰਨਾ ਬੇਹੱਦ ਖ਼ਤਰਨਾਕ ਅਤੇ ਜਾਨਲੇਵਾ ਸਾਬਤ ਹੋ ਸਕਦਾ ਹੈ।

Loading...
Unable to load recommendations.
Follow Us
Related Stories