ਅੰਮ੍ਰਿਤਪਾਲ ਦੀ ਪਾਰਟੀ ਦੀ ਜ਼ਿਮਨੀ ਚੋਣ ਚ ਐਂਟਰੀ, ਮਨਦੀਪ ਸਿੰਘ ਨੂੰ ਐਲਾਨਿਆ ਉਮੀਦਵਾਰ

Published: 

07 Oct 2025 16:35 PM IST

ਤਰਸੇਮ ਸਿੰਘ ਨੇ ਦੱਸਿਆ ਕਿ ਸ਼੍ਰੋਮਣੀ ਅਕਾਲੀ ਦਲ (ਵਾਰਿਸ ਪੰਜਾਬ ਦੇ) ਵੱਲੋਂ ਸੰਦੀਪ ਸੰਨੀ ਦੀ ਪਤਨੀ ਗੁਰਪ੍ਰੀਤ ਕੌਰ ਨੂੰ ਚੋਣ ਮੈਦਾਨ ਵਿੱਚ ਉਤਾਰਨ ਦਾ ਫੈਸਲਾ ਕੀਤਾ ਗਿਆ ਸੀ ਪਰ ਸੰਨੀ ਦੇ ਪਰਿਵਾਰ ਵੱਲੋਂ ਉਸ ਦੇ ਭਰਾ ਦਾ ਨਾਮ ਸੁਝਾਇਆ ਗਿਆ। ਜਿਸ ਤੋਂ ਬਾਅਦ ਸਾਰਿਆਂ ਨੇ ਸਹਿਮਤੀ ਨਾਲ ਮਨਦੀਪ ਨੂੰ ਆਪਣਾ ਉਮੀਦਵਾਰ ਬਣਾਇਆ ਹੈ।

ਅੰਮ੍ਰਿਤਪਾਲ ਦੀ ਪਾਰਟੀ ਦੀ ਜ਼ਿਮਨੀ ਚੋਣ ਚ ਐਂਟਰੀ, ਮਨਦੀਪ ਸਿੰਘ ਨੂੰ ਐਲਾਨਿਆ ਉਮੀਦਵਾਰ
Follow Us On

ਕੌਮੀ ਸੁਰੱਖਿਆ ਕਾਨੂੰਨ ਦੇ ਤਹਿਤ ਅਸਾਮ ਦੀ ਡਿੱਬਰੂਗੜ੍ਹ ਜੇਲ੍ਹ ਵਿੱਚ ਬੰਦ ਸ਼੍ਰੀ ਖਡੂਰ ਸਾਹਿਬ ਤੋਂ ਸਾਂਸਦ ਅੰਮ੍ਰਿਤਪਾਲ ਸਿੰਘ ਦੀ ਪਾਰਟੀ ਸ਼੍ਰੋਮਣੀ ਅਕਾਲੀ ਦਲ (ਵਾਰਿਸ ਪੰਜਾਬ ਦੇ) ਨੇ ਤਰਨ ਤਾਰਨ ਜ਼ਿਮਨੀ ਚੋਣ ਲਈ ਆਪਣੇ ਉਮੀਦਵਾਰ ਦਾ ਐਲਾਨ ਕਰ ਦਿੱਤਾ ਹੈ।

ਇਸ ਚੋਣ ਵਿੱਚ ਵਾਰਿਸ ਪੰਜਾਬ ਦੇ ਵੱਲੋਂ ਮਨਦੀਪ ਸਿੰਘ ਉਮੀਦਵਾਰ ਹੋਣਗੇ। ਅੰਮ੍ਰਿਤਪਾਲ ਸਿੰਘ ਦੇ ਪਿਤਾ ਤਰਸੇਮ ਸਿੰਘ ਨੇ ਅੰਮ੍ਰਿਤਸਰ ਵਿੱਚ ਪ੍ਰੈੱਸ ਕਾਨਫਰੰਸ ਕਰਕੇ ਉਮੀਦਵਾਰ ਦੇ ਨਾਮ ਦਾ ਐਲਾਨ ਕੀਤਾ।

ਕੌਣ ਹੈ ਮਨਦੀਪ ਸਿੰਘ ?

ਮਨਦੀਪ ਸਿੰਘ, ਸੁਧੀਰ ਸੂਰੀ ਦੇ ਕਤਲ ਦੇ ਮਾਮਲੇ ਵਿੱਚ ਮੁਲਜ਼ਮ ਸੰਦੀਪ ਸਿੰਘ ਦਾ ਵੱਡਾ ਭਰਾ ਹੈ, ਪ੍ਰੈੱਸ ਕਾਨਫਰੰਸ ਨੂੰ ਸੰਬੋਧਨ ਕਰਦਿਆਂ ਤਰਸੇਮ ਸਿੰਘ ਨੇ ਕਿਹਾ ਕਿ ਇਹ ਫੈਸਲਾ ਪਿਛਲੇ ਦਿਨ ਸੰਦੀਪ ਸੰਨੀ ਦੇ ਪਰਿਵਾਰ ਨਾਲ ਗੱਲ ਕਰਨ ਤੋਂ ਬਾਅਦ ਕੀਤਾ ਗਿਆ ਸੀ।

ਗੁਰਪ੍ਰੀਤ ਕੌਰ ਨੂੰ ਟਿਕਟ ਦੇਣਾ ਚਾਹੁੰਦੀ ਸੀ ਪਾਰਟੀ

ਤਰਸੇਮ ਸਿੰਘ ਨੇ ਦੱਸਿਆ ਕਿ ਸ਼੍ਰੋਮਣੀ ਅਕਾਲੀ ਦਲ (ਵਾਰਿਸ ਪੰਜਾਬ ਦੇ) ਵੱਲੋਂ ਸੰਦੀਪ ਸੰਨੀ ਦੀ ਪਤਨੀ ਗੁਰਪ੍ਰੀਤ ਕੌਰ ਨੂੰ ਚੋਣ ਮੈਦਾਨ ਵਿੱਚ ਉਤਾਰਨ ਦਾ ਫੈਸਲਾ ਕੀਤਾ ਗਿਆ ਸੀ ਪਰ ਸੰਨੀ ਦੇ ਪਰਿਵਾਰ ਵੱਲੋਂ ਉਸ ਦੇ ਭਰਾ ਦਾ ਨਾਮ ਸੁਝਾਇਆ ਗਿਆ। ਜਿਸ ਤੋਂ ਬਾਅਦ ਸਾਰਿਆਂ ਨੇ ਸਹਿਮਤੀ ਨਾਲ ਮਨਦੀਪ ਨੂੰ ਆਪਣਾ ਉਮੀਦਵਾਰ ਬਣਾਇਆ ਹੈ।

ਸੰਨੀ ਦੀ ਪਤਨੀ ਗੁਰਪ੍ਰੀਤ ਕੌਰ ਦਾ ਕਹਿਣਾ ਹੈ ਕਿ ਸਿੱਖ ਸੰਗਠਨਾਂ ਨੂੰ ਲੱਗਿਆ ਕਿ ਉਪ ਚੋਣ ਵਿੱਚ ਸੰਦੀਪ ਨੂੰ ਉਤਾਰਨਾ ਚਾਹੀਦਾ ਹੈ ਪਰ ਸੰਦੀਪ ਸੰਨੀ ਖੁਦ ਚਾਹੁੰਦੇ ਸਨ ਕਿ ਉਸਦਾ ਭਰਾ ਇਸ ਅਹੁਦੇ ‘ਤੇ ਸੇਵਾ ਕਰੇ। ਪਰਿਵਾਰ ਮਨਦੀਪ ਸਿੰਘ ਦੇ ਨਾਲ ਹੈ ਅਤੇ ਉਸਦੇ ਲਈ ਪ੍ਰਚਾਰ ਕਰ ਰਿਹਾ ਹੈ।