AQI
TV9 NETWORK LOGO
User Image
Sign In

By signing in or creating an account, you agree with Associated Broadcasting Company's Terms & Conditions and Privacy Policy.

ਪੰਜਾਬਦੇਸ਼ਦੁਨੀਆਟ੍ਰੈਂਡਿੰਗਮਨੋਰੰਜਨਵੈੱਬ ਸਟੋਰੀਜ਼ਖੇਡਾਂਧਰਮਵੀਡੀਓਸ਼ਾਰਟ ਵੀਡੀਓਜ਼ਲਾਈਫਸਟਾਈਲਕਾਰੋਬਾਰਟੈਕਨੋਲਜੀਫੋਟੋ ਗੈਲਰੀਚੋਣਾਂ 2026

ਮੰਡੀ ਗੋਬਿੰਦਗੜ੍ਹ ਨਗਰ ਕੌਂਸਲ ‘ਚ ਹਰਪ੍ਰੀਤ ਪ੍ਰਿੰਸ ਨੇ ਸੰਭਾਲੀ ਪ੍ਰਧਾਨਗੀ ਦੀ ਕੁਰਸੀ, ਸਮਾਗਮ ‘ਚ ਪਹੁੰਚੇ ਵਿਧਾਇਕ ਗੈਰੀ ਬੜਿੰਗ

ਫ਼ਤਹਿਗੜ੍ਹ ਸਾਹਿਬ ਦੀ ਲੋਹਾ ਨਗਰੀ ਵਜੋਂ ਜਾਣੇ ਜਾਂਦੇ ਸ਼ਹਿਰ ਮੰਡੀ ਗੋਬਿੰਦਗੜ੍ਹ ਦੇ ਨਗਰ ਕੌਂਸਲ ਭਵਨ ਵਿਖੇ ਅੱਜ ਇੱਕ ਵਿਸ਼ੇਸ਼ ਤਾਜਪੋਸ਼ੀ ਸਮਾਗਮ ਕਰਵਾਇਆ ਗਿਆ। ਇਸ ਸਮਾਰੋਹ ਦੌਰਾਨ ਨਗਰ ਕੌਂਸਲ ਦੇ ਨਵ-ਨਿਯੁਕਤ ਪ੍ਰਧਾਨ ਹਰਪ੍ਰੀਤ ਸਿੰਘ ਪ੍ਰਿੰਸ ਨੇ ਰਸਮੀ ਤੌਰ 'ਤੇ ਆਪਣਾ ਅਹੁਦਾ ਸੰਭਾਲ ਲਿਆ ਹੈ।

ਮੰਡੀ ਗੋਬਿੰਦਗੜ੍ਹ ਨਗਰ ਕੌਂਸਲ 'ਚ ਹਰਪ੍ਰੀਤ ਪ੍ਰਿੰਸ ਨੇ ਸੰਭਾਲੀ ਪ੍ਰਧਾਨਗੀ ਦੀ ਕੁਰਸੀ, ਸਮਾਗਮ 'ਚ ਪਹੁੰਚੇ ਵਿਧਾਇਕ ਗੈਰੀ ਬੜਿੰਗ
jagmeet-singh-fatehgarh-sahib
| Updated On: 08 Jul 2026 16:35 PM IST
Share

ਫ਼ਤਹਿਗੜ੍ਹ ਸਾਹਿਬ ਦੀ ਲੋਹਾ ਨਗਰੀ ਵਜੋਂ ਜਾਣੇ ਜਾਂਦੇ ਸ਼ਹਿਰ ਮੰਡੀ ਗੋਬਿੰਦਗੜ੍ਹ ਦੇ ਨਗਰ ਕੌਂਸਲ ਭਵਨ ਵਿਖੇ ਅੱਜ ਇੱਕ ਵਿਸ਼ੇਸ਼ ਤਾਜਪੋਸ਼ੀ ਸਮਾਗਮ ਕਰਵਾਇਆ ਗਿਆ। ਇਸ ਸਮਾਰੋਹ ਦੌਰਾਨ ਨਗਰ ਕੌਂਸਲ ਦੇ ਨਵ-ਨਿਯੁਕਤ ਪ੍ਰਧਾਨ ਹਰਪ੍ਰੀਤ ਸਿੰਘ ਪ੍ਰਿੰਸ ਨੇ ਰਸਮੀ ਤੌਰ ‘ਤੇ ਆਪਣਾ ਅਹੁਦਾ ਸੰਭਾਲ ਲਿਆ ਹੈ। ਇਸ ਮੌਕੇ ਹਲਕਾ ਅਮਲੋਹ ਦੇ ਵਿਧਾਇਕ ਗੁਰਿੰਦਰ ਸਿੰਘ ਗੈਰੀ ਬੜਿੰਗ ਨੇ ਵਿਸ਼ੇਸ਼ ਤੌਰ ‘ਤੇ ਸ਼ਿਰਕਤ ਕੀਤੀ ਅਤੇ ਉਨ੍ਹਾਂ ਨੇ ਆਪਣੇ ਹੱਥੀਂ ਪ੍ਰਧਾਨ ਹਰਪ੍ਰੀਤ ਸਿੰਘ ਪ੍ਰਿੰਸ ਨੂੰ ਸਨਮਾਨ ਪੂਰਵਕ ਪ੍ਰਧਾਨਗੀ ਦੀ ਕੁਰਸੀ ‘ਤੇ ਬਿਠਾਇਆ। ਜ਼ਿਕਰਯੋਗ ਹੈ ਕਿ ਹਰਪ੍ਰੀਤ ਸਿੰਘ ਪ੍ਰਿੰਸ ਨੇ ਸਥਾਨਕ ਰਾਜਨੀਤੀ ਵਿੱਚ ਕਰੀਬ 34 ਸਾਲ ਦਾ ਪੁਰਾਣਾ ਰਿਕਾਰਡ ਤੋੜਦਿਆਂ ਲਗਾਤਾਰ ਦੂਜੀ ਵਾਰ ਨਗਰ ਕੌਂਸਲ ਦੇ ਪ੍ਰਧਾਨ ਬਣਨ ਦਾ ਮਾਣ ਹਾਸਲ ਕੀਤਾ ਹੈ।

ਆਪ ਸਰਕਾਰ ‘ਚ ਤੇਜ਼ ਹੋਵੇਗਾ ਸ਼ਹਿਰ ਦਾ ਵਿਕਾਸ: ਵਿਧਾਇਕ ਬੜਿੰਗ

ਇਸ ਪ੍ਰਭਾਵਸ਼ਾਲੀ ਇਕੱਠ ਨੂੰ ਸੰਬੋਧਨ ਕਰਦਿਆਂ ਹਲਕਾ ਵਿਧਾਇਕ ਗੁਰਿੰਦਰ ਸਿੰਘ ਗੈਰੀ ਬੜਿੰਗ ਨੇ ਵਿਸ਼ਵਾਸ ਦਿਵਾਇਆ ਕਿ ਉਦਯੋਗਿਕ ਨਗਰੀ ਮੰਡੀ ਗੋਬਿੰਦਗੜ੍ਹ ਦੇ ਵਿਕਾਸ ਕਾਰਜਾਂ ਨੂੰ ਹੁਣ ਹੋਰ ਵੀ ਤੇਜ਼ ਗਤੀ ਨਾਲ ਅੱਗੇ ਵਧਾਇਆ ਜਾਵੇਗਾ। ਉਨ੍ਹਾਂ ਕਿਹਾ ਕਿ ਸੂਬੇ ਵਿੱਚ ਆਮ ਆਦਮੀ ਪਾਰਟੀ ਦੀ ਸਰਕਾਰ ਹੋਣ ਸਦਕਾ ਸ਼ਹਿਰ ਦੇ ਸਰਵਪੱਖੀ ਵਿਕਾਸ ਲਈ ਫੰਡਾਂ ਦੀ ਕੋਈ ਕਮੀ ਨਹੀਂ ਆਉਣ ਦਿੱਤੀ ਜਾਵੇਗੀ ਅਤੇ ਸਾਰੇ ਰੁਕੇ ਹੋਏ ਪ੍ਰੋਜੈਕਟਾਂ ਨੂੰ ਜਲਦੀ ਨੇਪਰੇ ਚਾੜ੍ਹਿਆ ਜਾਵੇਗਾ।

ਓਵਰ ਬ੍ਰਿਜ ਦੇ ਕੰਮ ‘ਚ ਬੀਜੇਪੀ ਡਾਹ ਰਹੀ ਹੈ ਅੜਿੱਕੇ

ਇਸ ਦੌਰਾਨ ਵਿਧਾਇਕ ਗੈਰੀ ਬੜਿੰਗ ਨੇ ਸ਼ਹਿਰ ਨਿਵਾਸੀਆਂ ਦੀ ਲੰਬੇ ਸਮੇਂ ਤੋਂ ਲਟਕ ਰਹੀ ਪ੍ਰਮੁੱਖ ਮੰਗ ‘ਓਵਰ ਬ੍ਰਿਜ’ ਦੇ ਨਿਰਮਾਣ ਵਿੱਚ ਹੋ ਰਹੀ ਦੇਰੀ ਲਈ ਸਿੱਧੇ ਤੌਰ ‘ਤੇ ਭਾਰਤੀ ਜਨਤਾ ਪਾਰਟੀ ਨੂੰ ਜ਼ਿੰਮੇਵਾਰ ਠਹਿਰਾਇਆ। ਬੀਜੇਪੀ ਸਿਰ ਭਾਂਡਾ ਭੰਨਦਿਆਂ ਉਨ੍ਹਾਂ ਕਿਹਾ ਕਿ ਕੇਂਦਰ ਅਤੇ ਵਿਰੋਧੀ ਧਿਰਾਂ ਵੱਲੋਂ ਇਸ ਓਵਰ ਬ੍ਰਿਜ ਨੂੰ ਬਣਾਉਣ ਦੇ ਰਸਤੇ ਵਿੱਚ ਲਗਾਤਾਰ ਅੜਿੱਕੇ ਡਾਹੇ ਜਾ ਰਹੇ ਹਨ, ਜਦੋਂ ਕਿ ਆਮ ਆਦਮੀ ਪਾਰਟੀ ਦੀ ਸਰਕਾਰ ਵੱਲੋਂ ਇਸ ਪ੍ਰੋਜੈਕਟ ਨੂੰ ਸ਼ੁਰੂ ਕਰਨ ਲਈ ਸਾਰੀਆਂ ਪ੍ਰਸ਼ਾਸਨਿਕ ਅਤੇ ਤਕਨੀਕੀ ਤਿਆਰੀਆਂ ਪਹਿਲਾਂ ਹੀ ਮੁਕੰਮਲ ਕੀਤੀਆਂ ਜਾ ਚੁੱਕੀਆਂ ਹਨ। ਉਨ੍ਹਾਂ ਨੇ ਨਵੇਂ ਬਣੇ ਪ੍ਰਧਾਨ ਹਰਪ੍ਰੀਤ ਸਿੰਘ ਪ੍ਰਿੰਸ ਨੂੰ ਵਧਾਈ ਦਿੰਦਿਆਂ ਕਿਹਾ ਕਿ ਸ਼ਹਿਰ ਵਾਸਿਆਂ ਦੀਆਂ ਉਮੀਦਾਂ ‘ਤੇ ਖ਼ਰਾ ਉਤਰਨ ਲਈ ਉਹ ਅਤੇ ਉਨ੍ਹਾਂ ਦੀ ਸਰਕਾਰ ਹਰ ਵੇਲੇ ਮੋਢੇ ਨਾਲ ਮੋਢਾ ਜੋੜ ਕੇ ਖੜ੍ਹੀ ਹੈ।

ਸ਼ਹਿਰ ਵਾਸੀਆਂ ਨੂੰ ਜਲਦ ਮਿਲੇਗਾ ਨਹਿਰੀ ਪਾਣੀ: ਹਰਪ੍ਰੀਤ ਪ੍ਰਿੰਸ

ਦੂਜੀ ਵਾਰ ਨਗਰ ਕੌਂਸਲ ਦੀ ਕਮਾਨ ਸੰਭਾਲਣ ਤੋਂ ਬਾਅਦ ਪ੍ਰਧਾਨ ਹਰਪ੍ਰੀਤ ਸਿੰਘ ਪ੍ਰਿੰਸ ਨੇ ਹਲਕਾ ਵਿਧਾਇਕ ਅਤੇ ਸਮੂਹ ਹਾਜ਼ਰੀਨ ਦਾ ਧੰਨਵਾਦ ਕੀਤਾ। ਉਨ੍ਹਾਂ ਨੇ ਵੱਡਾ ਅਹਿਦ ਲੈਂਦਿਆਂ ਕਿਹਾ ਕਿ ਉਹ ਆਪਣੇ ਸਾਰੇ ਕੌਂਸਲਰ ਸਾਥੀਆਂ ਦੇ ਸਹਿਯੋਗ ਅਤੇ ਸਲਾਹ-ਮਸ਼ਵਰੇ ਨਾਲ ਸ਼ਹਿਰ ਦੀ ਨੁਹਾਰ ਬਦਲਣ ਲਈ ਹਮੇਸ਼ਾ ਤਤਪਰ ਰਹਿਣਗੇ। ਵਿਕਾਸ ਪੱਖੋਂ ਸਭ ਤੋਂ ਵੱਡਾ ਐਲਾਨ ਕਰਦਿਆਂ ਪ੍ਰਧਾਨ ਪ੍ਰਿੰਸ ਨੇ ਕਿਹਾ ਕਿ ਮੰਡੀ ਗੋਬਿੰਦਗੜ੍ਹ ਦੇ ਨਿਵਾਸੀਆਂ ਨੂੰ ਸ਼ੁੱਧ ਪੀਣ ਵਾਲਾ ਪਾਣੀ ਮੁਹੱਈਆ ਕਰਵਾਉਣ ਲਈ ਸ਼ਹਿਰ ਨੂੰ ਜਲਦੀ ਹੀ ਨਹਿਰੀ ਪਾਣੀ ਦੇ ਪ੍ਰੋਜੈਕਟ ਨਾਲ ਜੋੜਿਆ ਜਾ ਰਿਹਾ ਹੈ। ਇਸ ਦੇ ਨਾਲ ਹੀ ਉਨ੍ਹਾਂ ਨੇ ਇਹ ਵੀ ਸਪੱਸ਼ਟ ਕੀਤਾ ਕਿ ਸ਼ਹਿਰ ਦੇ ਜਿਨ੍ਹਾਂ ਇਲਾਕਿਆਂ ਵਿੱਚ ਸੀਵਰੇਜ ਅਤੇ ਸੜਕਾਂ ਦੇ ਕੰਮ ਅਧੂਰੇ ਪਏ ਹਨ, ਉਨ੍ਹਾਂ ਨੂੰ ਵੀ ਪਹਿਲ ਦੇ ਆਧਾਰ ‘ਤੇ ਜਲਦ ਤੋਂ ਜਲਦ ਮੁਕੰਮਲ ਕਰਵਾਇਆ ਜਾਵੇਗਾ।

Follow Us
ਪਾਇਲਟ ਨੂੰ ਲੱਗਿਆ ਹੋਵੇਗਾ- ਰਾਜਾ ਦੀ ਛੁੱਟੀ ਹੋਣੀ ਚਾਹੀਦੀ ਹੈ, ਰਾਹੁਲ ਗਾਂਧੀ ਨੂੰ ਅਸਤੀਫਾ ਸੌਂਪਣ ਤੋਂ ਬਾਅਦ ਬੋਲੇ ਵੜ੍ਹਿੰਗ
ਪਾਇਲਟ ਨੂੰ ਲੱਗਿਆ ਹੋਵੇਗਾ- ਰਾਜਾ ਦੀ ਛੁੱਟੀ ਹੋਣੀ ਚਾਹੀਦੀ ਹੈ, ਰਾਹੁਲ ਗਾਂਧੀ ਨੂੰ ਅਸਤੀਫਾ ਸੌਂਪਣ ਤੋਂ ਬਾਅਦ ਬੋਲੇ ਵੜ੍ਹਿੰਗ...
ਸਾਰੇ ਦੇਸ਼ ਨੂੰ ਤੁਹਾਡੇ 'ਤੇ ਮਾਣ... PM ਮੋਦੀ ਨੇ ਜਾਣਿਆ ਪਾਇਲਟ ਸਮਿਤ ਮਛਾਰ ਦਾ ਹਾਲ
ਸਾਰੇ ਦੇਸ਼ ਨੂੰ ਤੁਹਾਡੇ 'ਤੇ ਮਾਣ... PM ਮੋਦੀ ਨੇ ਜਾਣਿਆ ਪਾਇਲਟ ਸਮਿਤ ਮਛਾਰ ਦਾ ਹਾਲ...
Waris Punjab De ਦਾ ਰਜਿਸਟ੍ਰੇਸ਼ਨ ਹੋਣਾ ਚਾਹੀਦਾ ਹੈ ਜਾਂ ਨਹੀਂ, ਕੀ ਕਹਿੰਦੇ ਹਨ ਸਿਆਸੀ ਮਾਹਿਰ? ਵੇਖੋ ਖਾਸ ਗੱਲਬਾਤ
Waris Punjab De ਦਾ ਰਜਿਸਟ੍ਰੇਸ਼ਨ ਹੋਣਾ ਚਾਹੀਦਾ ਹੈ ਜਾਂ ਨਹੀਂ, ਕੀ ਕਹਿੰਦੇ ਹਨ ਸਿਆਸੀ ਮਾਹਿਰ? ਵੇਖੋ ਖਾਸ ਗੱਲਬਾਤ...
ਵਾਰਿਸ ਪੰਜਾਬ ਦੇ ਪਾਰਟੀ ਦਾ ਨਹੀਂ ਹੁੰਦਾ ਰਜਿਸਟ੍ਰੇਸ਼ਨ ਤਾਂ ਕੀ ਹੋਵੇਗੀ ਅਗਲੀ ਰਣਨੀਤੀ? ਪਾਰਟੀ ਆਗੂ ਸ਼ਮਸ਼ੇਰ ਸਿੰਘ ਪੱਧਰੀ ਨੇ ਕੀਤੇ ਵੱਡੇ ਖੁਲਾਸੇ...
ਵਾਰਿਸ ਪੰਜਾਬ ਦੇ ਪਾਰਟੀ ਦਾ ਨਹੀਂ ਹੁੰਦਾ ਰਜਿਸਟ੍ਰੇਸ਼ਨ ਤਾਂ ਕੀ ਹੋਵੇਗੀ ਅਗਲੀ ਰਣਨੀਤੀ? ਪਾਰਟੀ ਆਗੂ ਸ਼ਮਸ਼ੇਰ ਸਿੰਘ ਪੱਧਰੀ ਨੇ ਕੀਤੇ ਵੱਡੇ ਖੁਲਾਸੇ......
37 ਲੱਖ ਮਹਿਲਾਵਾਂ ਦੇ ਖਾਤਿਆਂ 'ਚ ਆਈ ਦੂਜੀ ਕਿਸ਼ਤ, CM ਦਾ ਵਿਰੋਧੀਆਂ ਤੇ ਤਿੱਖੇ ਨਿਸ਼ਾਨੇ
37 ਲੱਖ ਮਹਿਲਾਵਾਂ ਦੇ ਖਾਤਿਆਂ 'ਚ ਆਈ ਦੂਜੀ ਕਿਸ਼ਤ, CM ਦਾ ਵਿਰੋਧੀਆਂ ਤੇ ਤਿੱਖੇ ਨਿਸ਼ਾਨੇ...
"ਸਾਬਕਾ ਪ੍ਰਧਾਨ...", ਰਾਜਾ ਵੜਿੰਗ 'ਤੇ ਸੋਸ਼ਲ ਮੀਡੀਆ 'ਤੇ ਦਿੱਤਾ ਅਪਡੇਟ, ਹੁਣ ਕੌਣ...?
ਪੰਜਾਬ ਕਾਂਗਰਸ ਦੇ ਨਵੇਂ ਪ੍ਰਧਾਨ ਦੀ ਚੋਣ ਨੂੰ ਲੈ ਕੇ ਕੀ ਬੋਲੇ ਰਾਜਾ ਵੜਿੰਗ? ਵੇਖੋ...
ਪੰਜਾਬ ਕਾਂਗਰਸ ਦੇ ਨਵੇਂ ਪ੍ਰਧਾਨ ਦੀ ਚੋਣ ਨੂੰ ਲੈ ਕੇ ਕੀ ਬੋਲੇ ਰਾਜਾ ਵੜਿੰਗ? ਵੇਖੋ......
ਪੰਜਾਬ ਕਾਂਗਰਸ ਦੇ ਨਵੇਂ ਪ੍ਰਧਾਨ ਦੀ ਭਾਲ ਤੇਜ਼, ਹਾਈਕਮਾਨ ਛੇਤੀ ਕਰੇਗਾ ਐਲਾਨ!
ਪੰਜਾਬ ਕਾਂਗਰਸ ਦੇ ਨਵੇਂ ਪ੍ਰਧਾਨ ਦੀ ਭਾਲ ਤੇਜ਼, ਹਾਈਕਮਾਨ ਛੇਤੀ ਕਰੇਗਾ ਐਲਾਨ!...
ਰਾਜਾ ਵੜਿੰਗ ਦੀ ਥਾਂ ਕੌਣ...? ਪੰਜਾਬ ਕਾਂਗਰਸ 'ਚ ਵੱਡੇ ਫੇਰ ਬਦਲਾਅ ਦੀਆਂ ਅਟਕਲਾਂ
ਰਾਜਾ ਵੜਿੰਗ ਦੀ ਥਾਂ ਕੌਣ...? ਪੰਜਾਬ ਕਾਂਗਰਸ 'ਚ ਵੱਡੇ ਫੇਰ ਬਦਲਾਅ ਦੀਆਂ ਅਟਕਲਾਂ...