Mandi Gobindgarh: ਮੰਡੀ ਗੋਬਿੰਦਗੜ੍ਹ ਚ ਫੜ੍ਹਿਆ ਗਿਆ ਬੀਫ ਨਾਲ ਭਰਿਆ ਟਰੱਕ, ਲੋਕਾਂ ਨੇ ਕੀਤਾ ਰੋਡ ਜਾਮ

Updated On: 

24 Aug 2024 06:30 AM

Mandi Gobindgarh Road Block: ਦਿੱਲੀ-ਅੰਮ੍ਰਿਤਸਰ ਹਾਈਵੇਅ 'ਤੇ ਜਾਮ ਲੱਗਣ ਕਾਰਨ ਯਾਤਰੀਆਂ ਨੂੰ ਕਾਫੀ ਦਿੱਕਤਾਂ ਦਾ ਸਾਹਮਣਾ ਕਰਨਾ ਪਿਆ। ਬੀਫ ਨਾਲ ਭਰੇ ਟਰੱਕ ਬਾਰੇ ਪੁਲੀਸ ਨੂੰ ਵੀ ਸੂਚਿਤ ਕੀਤਾ ਗਿਆ। ਘਟਨਾ ਦੀ ਸੂਚਨਾ ਮਿਲਦੇ ਹੀ ਪੁਲਸ ਪ੍ਰਸ਼ਾਸਨ ਮੌਕੇ 'ਤੇ ਪਹੁੰਚ ਗਿਆ ਅਤੇ ਟਰੱਕ ਨੂੰ ਕਬਜ਼ੇ 'ਚ ਲੈ ਕੇ ਜਾਂਚ ਕੀਤੀ ਜਾ ਰਹੀ ਹੈ।

Mandi Gobindgarh: ਮੰਡੀ ਗੋਬਿੰਦਗੜ੍ਹ ਚ ਫੜ੍ਹਿਆ ਗਿਆ ਬੀਫ ਨਾਲ ਭਰਿਆ ਟਰੱਕ, ਲੋਕਾਂ ਨੇ ਕੀਤਾ ਰੋਡ ਜਾਮ

ਸੜਕ ਉੱਪਰ ਲੱਗਿਆ ਹੋਇਆ ਜਾਮ

Follow Us On

Beef Recovered In Mandi Gobindgarh: ਲੋਹਾ ਨਗਰੀ ਦੇ ਨਾਮ ਨਾਲ ਮਸ਼ਹੂਰ ਮੰਡੀ ਗੋਬਿੰਦਗੜ੍ਹ ਵਿਖੇ ਅੱਜ ਸਵੇਰੇ ਬੀਫ ਭਰਿਆ ਟਰੱਕ ਫੜਿਆ ਗਿਆ। ਹਿੰਦੂ ਸੰਗਠਨਾਂ ਨੂੰ ਜਿਵੇਂ ਹੀ ਇਸ ਦਾ ਪਤਾ ਲੱਗਾ ਤਾਂ ਉਹ ਮੌਕੇ ‘ਤੇ ਪਹੁੰਚ ਗਏ। ਹਿੰਦੂ ਸੰਗਠਨ ਦੇ ਲੋਕਾਂ ਨੇ ਹਾਈਵੇਅ ਜਾਮ ਕਰ ਦਿੱਤਾ ਹੈ ਅਤੇ ਨਾਅਰੇਬਾਜ਼ੀ ਕਰ ਰਹੇ ਹਨ।

ਜਾਂਚ ਦੌਰਾਨ ਪਤਾ ਲੱਗਾ ਕਿ ਜੰਮੂ-ਕਸ਼ਮੀਰ ਨੰਬਰ JK-22B0876 ਵਾਲਾ ਇੱਕ ਐਲਪੀ ਟਰੱਕ ਬੀਫ ਨਾਲ ਲੱਦਿਆ ਹੋਇਆ ਸੀ। ਇਸ ਤੋਂ ਬਾਅਦ ਹਿੰਦੂ ਸੰਗਠਨ ਦੇ ਲੋਕਾਂ ਨੇ ਆਪਣਾ ਗੁੱਸਾ ਜ਼ਾਹਰ ਕਰਦੇ ਹੋਏ ਹਾਈਵੇਅ ਜਾਮ ਕਰ ਦਿੱਤਾ।

ਹਿੰਦੂ ਸੰਗਠਨਾਂ ਨੇ ਕੀਤਾ ਹਾਈਵੇਅ ਜਾਮ

ਦਿੱਲੀ-ਅੰਮ੍ਰਿਤਸਰ ਹਾਈਵੇਅ ‘ਤੇ ਜਾਮ ਲੱਗਣ ਕਾਰਨ ਯਾਤਰੀਆਂ ਨੂੰ ਕਾਫੀ ਦਿੱਕਤਾਂ ਦਾ ਸਾਹਮਣਾ ਕਰਨਾ ਪਿਆ। ਬੀਫ ਨਾਲ ਭਰੇ ਟਰੱਕ ਬਾਰੇ ਪੁਲੀਸ ਨੂੰ ਵੀ ਸੂਚਿਤ ਕੀਤਾ ਗਿਆ। ਘਟਨਾ ਦੀ ਸੂਚਨਾ ਮਿਲਦੇ ਹੀ ਪੁਲਸ ਪ੍ਰਸ਼ਾਸਨ ਮੌਕੇ ‘ਤੇ ਪਹੁੰਚ ਗਿਆ ਅਤੇ ਟਰੱਕ ਨੂੰ ਕਬਜ਼ੇ ‘ਚ ਲੈ ਕੇ ਜਾਂਚ ਕੀਤੀ ਜਾ ਰਹੀ ਹੈ। ਹਿੰਦੂ ਸੰਗਠਨਾਂ ਨੇ ਮੰਡੀ ਗੋਬਿੰਦਗੜ੍ਹ ਥਾਣੇ ਦੇ ਸਾਰੇ ਮੁਲਾਜ਼ਮਾਂ ਨੂੰ ਬਰਖ਼ਾਸਤ ਕਰਨ ਦੀ ਮੰਗ ਕੀਤੀ ਜਾ ਰਹੀ ਹੈ।

ਪੁਲਿਸ ਤੇ ਕਾਰਵਾਈ ਨਾ ਕਰਨ ਦੇ ਇਲਜ਼ਾਮ

ਜਾਣਕਾਰੀ ਅਨੁਸਾਰ ਸ਼੍ਰੀ ਹਿੰਦੂ ਤਖ਼ਤ ਅਤੇ ਗਊ ਰਕਸ਼ਾ ਦਲ ਦੇ ਸਾਂਝੇ ਆਪ੍ਰੇਸ਼ਨ ਤਹਿਤ ਗਊ ਰਕਸ਼ਾ ਦਲ ਦੇ ਕੌਮੀ ਪ੍ਰਧਾਨ ਸਤੀਸ਼ ਕੁਮਾਰ ਦੀ ਅਗਵਾਈ ਹੇਠ ਜੰਮੂ-ਕਸ਼ਮੀਰ ਦੇ ਇੱਕ ਟਰੱਕ ਨੂੰ ਮੰਡੀ ਗੋਬਿੰਦਗੜ੍ਹ ਡੀ ਮਾਰਟ ਨੇੜਿਓਂ ਕਾਬੂ ਕੀਤਾ ਗਿਆ ਹੈ। ਹਿੰਦੂ ਸੰਗਠਨਾਂ ਦੇ ਆਗੂਆਂ ਨੇ ਇਲਜ਼ਾਮ ਲਗਾਇਆ ਕਿ ਇਸ ਟਰੱਕ ਵਿੱਚ ਟਨ ਦੇ ਹਿਸਾਬ ਨਾਲ ਬੀਫ ਹੈ। ਜਿਸ ਦੀ ਸ਼ਿਕਾਇਤ ਉਹਨਾਂ ਵੱਲੋਂ ਪੁਲਿਸ ਨੂੰ ਸ਼ਿਕਾਇਤ ਕੀਤੀ ਗਈ। ਪਰ ਜਦੋਂ ਪੁਲਿਸ ਵੱਲੋਂ ਕੋਈ ਸਖ਼ਤ ਕਾਰਵਾਈ ਨਾ ਕੀਤੀ ਗਈ ਤਾਂ ਰੋਸ ਵਜੋਂ ਉਹਨਾਂ ਨੇ ਧਰਨਾ ਲਗਾ ਦਿੱਤਾ।

SP ਨੇ ਖੁੱਲ੍ਹਵਾਇਆ ਧਰਨਾ

ਇਸ ਤੋਂ ਬਾਅਦ ਮੌਕੇ ਤੇ ਪਹੁੰਚੇ ਸ਼੍ਰੀ ਫਤਿਹਗੜ੍ਹ ਸਾਹਿਬ ਦੇ ਐਸਪੀ ਰਾਕੇਸ਼ ਯਾਦਵ ਨੇ ਮੌਕੇ ‘ਤੇ ਪਹੁੰਚ ਕੇ ਧਰਨਾਕਾਰੀਆਂ ਨੂੰ ਸਮਝਾਇਆ ਅਤੇ ਉਨ੍ਹਾਂ ਦੀਆਂ ਮੰਗਾਂ ਅਨੁਸਾਰ 3 ਘੰਟੇ ਬਾਅਦ ਜਾਮ ਖੁਲ੍ਹਵਾਇਆ ਗਿਆ। ਫਿਲਹਾਲ ਪੁਲਿਸ ਮਾਮਲੇ ਦੀ ਜਾਂਚ ਕਰ ਰਹੀ ਹੈ। ਉਧਰ ਹਿੰਦੂ ਸੰਗਠਨਾਂ ਨੇ ਵੀ ਪੰਜਾਬ ਸਰਕਾਰ ਨੂੰ ਅਪੀਲ ਕੀਤੀ ਹੈ ਕਿ ਉਹ ਕੋਈ ਅਜਿਹੀ ਵਿਵਸਥਾ ਬਣਾਉਣ ਤਾਂ ਜੋ ਅਜਿਹੀਆਂ ਘਟਨਾਵਾਂ ਨੂੰ ਰੋਕਿਆ ਜਾ ਸਕੇ।