AQI
TV9 NETWORK LOGO
User Image
Sign In

By signing in or creating an account, you agree with Associated Broadcasting Company's Terms & Conditions and Privacy Policy.

ਪੰਜਾਬਸ਼ਾਰਟ ਵੀਡੀਓਜ਼ਦੇਸ਼ਦੁਨੀਆਟ੍ਰੈਂਡਿੰਗਮਨੋਰੰਜਨਫੋਟੋ ਗੈਲਰੀਖੇਡਾਂਧਰਮਵੀਡੀਓਲਾਈਫਸਟਾਈਲਕਾਰੋਬਾਰਟੈਕਨੋਲਜੀਵੈੱਬ ਸਟੋਰੀਜ਼ਚੋਣਾਂ 2026

ਮਣੀਮਹੇਸ਼ ਯਾਤਰਾ ‘ਤੇ ਜਾ ਰਹੀ ਥਾਰ ‘ਤੇ ਡਿੱਗਿਆ ਪੱਥਰ, ਚੰਬਾ ‘ਚ ਪੰਜਾਬੀ ਨੌਜਵਾਨ ਦੀ ਮੌਤ

ਚੰਬਾ 'ਚ ਮਣੀਮਹੇਸ਼ ਯਾਤਰਾ ਦੌਰਾਨ ਇੱਕ ਦਰਦਨਾਕ ਹਾਦਸਾ ਵਾਪਰਿਆ। ਥਾਰ ਗੱਡੀ 'ਚ ਯਾਤਰਾ ਕਰ ਰਹੇ ਪੰਜਾਬ ਦੇ ਇੱਕ ਨੌਜਵਾਨ ਦੀ ਮੇਹਲਾ ਨੇੜੇ ਪਹਾੜੀ ਤੋਂ ਡਿੱਗੇ ਇੱਕ ਪੱਥਰ ਨਾਲ ਟਕਰਾਉਣ ਕਾਰਨ ਮੌਕੇ 'ਤੇ ਹੀ ਮੌਤ ਹੋ ਗਈ।

ਮਣੀਮਹੇਸ਼ ਯਾਤਰਾ 'ਤੇ ਜਾ ਰਹੀ ਥਾਰ 'ਤੇ ਡਿੱਗਿਆ ਪੱਥਰ, ਚੰਬਾ 'ਚ ਪੰਜਾਬੀ ਨੌਜਵਾਨ ਦੀ ਮੌਤ
ਮਣੀਮਹੇਸ਼ ਯਾਤਰਾ ‘ਤੇ ਜਾ ਰਹੀ ਥਾਰ ‘ਤੇ ਡਿੱਗਿਆ ਪੱਥਰ, ਚੰਬਾ ‘ਚ ਪੰਜਾਬੀ ਨੌਜਵਾਨ ਦੀ ਮੌਤ
tv9-punjabi
| Published: 05 Aug 2026 14:25 PM IST
Share

ਹਿਮਾਚਲ ਪ੍ਰਦੇਸ਼ ਦੇ ਚੰਬਾ ਤੋਂ ਦੁਖਦਾਈ ਖ਼ਬਰ ਆ ਰਹੀ ਹੈ। ਮਣੀਮਹੇਸ਼ ਯਾਤਰਾ ਲਈ ਜਾ ਰਹੇ ਸ਼ਰਧਾਲੂਆਂ ਨੂੰ ਲੈ ਕੇ ਜਾ ਰਹੇ ਥਾਰ ਗੱਡੀ ‘ਤੇ ਅਚਾਨਕ ਪਹਾੜੀ ਤੋਂ ਇੱਕ ਭਾਰੀ ਪੱਥਰ ਡਿੱਗ ਪਿਆ। ਹਾਦਸਾ ਇੰਨਾ ਭਿਆਨਕ ਸੀ ਕਿ ਗੱਡੀ ਦਾ ਸਨਰੂਫ ਪੂਰੀ ਤਰ੍ਹਾਂ ਚਕਨਾਚੂਰ ਹੋ ਗਿਆ ਤੇ ਅੰਦਰ ਬੈਠੇ ਪੰਜਾਬ ਦੇ ਇੱਕ ਨੌਜਵਾਨ ਦੀ ਮੌਕੇ ‘ਤੇ ਹੀ ਮੌਤ ਹੋ ਗਈ। ਇਹ ਘਟਨਾ ਬੁੱਧਵਾਰ ਸਵੇਰੇ 3 ਵਜੇ ਦੇ ਕਰੀਬ ਮੇਹਲਾ ਨੇੜੇ ਵਾਪਰੀ। ਪੁਲਿਸ ਨੇ ਮਾਮਲੇ ਦੀ ਜਾਂਚ ਸ਼ੁਰੂ ਕਰ ਦਿੱਤੀ ਹੈ।

ਰਿਪੋਰਟਾਂ ਅਨੁਸਾਰ, ਸ਼ਰਧਾਲੂਆਂ ਦੀ ਥਾਰ ਗੱਡੀ ‘ਚ ਮਣੀਮਹੇਸ਼ ਜਾ ਰਹੇ ਸਨ। ਗੱਡੀ ‘ਚ ਚਾਰ ਸ਼ਰਧਾਲੂ ਸਨ। ਜਿਵੇਂ ਹੀ ਗੱਡੀ ਮੇਹਲਾ ਖੇਤਰ ‘ਚੋਂ ਲੰਘ ਰਹੀ ਸੀ, ਇੱਕ ਵੱਡਾ ਪੱਥਰ ਸਿੱਧਾ ਗੱਡੀ ਦੇ ਸਨਰੂਫ ‘ਤੇ ਡਿੱਗ ਪਿਆ। ਪੱਥਰ ਦੀ ਜ਼ਬਰਦਸਤ ਟੱਕਰ ਨਾਲ ਗੱਡੀ ਬੁਰੀ ਤਰ੍ਹਾਂ ਨੁਕਸਾਨੀ ਗਈ। ਥਾਰ ਦੇ ਅੰਦਰ ਇੱਕ ਨੌਜਵਾਨ ਇਸ ਦੀ ਚਪੇਟ ‘ਚ ਆਇਆ ਤੇ ਮੌਕੇ ‘ਤੇ ਹੀ ਉਸ ਦੀ ਮੌਤ ਹੋ ਗਈ। ਮ੍ਰਿਤਕ ਦੀ ਪਛਾਣ ਮੱਖਣ ਸਿੰਘ ਪੁੱਤਰ ਸ਼ਰਵਨ ਸਿੰਘ ਵਜੋਂ ਹੋਈ ਹੈ।

ਥਾਰ ਗੱਡੀ ‘ਚ ਸਵਾਰ ਹੋਰ ਨੌਜਵਾਨ ਸੁਰੱਖਿਅਤ

ਮ੍ਰਿਤਕ, ਮੱਖਣ ਸਿੰਘ ਦੀ ਉਮਰ 40 ਸਾਲ ਦੱਸੀ ਜਾ ਰਹੀ ਹੈ। ਉਹ ਹੁਸ਼ਿਆਰਪੁਰ ਜ਼ਿਲ੍ਹੇ ਦੀ ਗੜ੍ਹਦੀਵਾਲਾ ਤਹਿਸੀਲ ਦੇ ਮਲੀਆਂ ਪਿੰਡ ਦਾ ਰਹਿਣ ਵਾਲਾ ਸੀ। ਪੁਲਿਸ ਨੇ ਲਾਸ਼ ਨੂੰ ਕਬਜ਼ੇ ‘ਚ ਲੈ ਕੇ ਪੋਸਟਮਾਰਟਮ ਲਈ ਹਸਪਤਾਲ ਭੇਜ ਦਿੱਤਾ ਹੈ। ਇਸ ਦੌਰਾਨ ਥਾਰ ਸਵਾਰ ਹੋਰ ਨੌਜਵਾਨਾਂ ਦੇ ਸੁਰੱਖਿਅਤ ਦੱਸੇ ਜਾ ਰਹੇ ਹਨ। ਹੁਣ ਤੱਕ, ਹਾਦਸੇ ਦੇ ਸਹੀ ਕਾਰਨਾਂ ਬਾਰੇ ਕੋਈ ਅਧਿਕਾਰਤ ਪੁਸ਼ਟੀ ਨਹੀਂ ਹੋਈ ਹੈ। ਪੁਲਿਸ ਨੇ ਮਾਮਲਾ ਦਰਜ ਕਰਕੇ ਜਾਂਚ ਸ਼ੁਰੂ ਕਰ ਦਿੱਤੀ ਹੈ।

ਹਾਦਸੇ ਦਾ ਅਸਲ ਕਾਰਨ ਜਾਂਚ ਤੋਂ ਬਾਅਦ ਹੀ ਸਾਹਮਣੇ ਆਵੇਗਾ

ਇਹ ਪਤਾ ਲਗਾਇਆ ਜਾ ਰਿਹਾ ਹੈ ਕਿ ਚੱਟਾਨ ਕੁਦਰਤੀ ਤੌਰ ‘ਤੇ ਡਿੱਗੀ ਸੀ ਜਾਂ ਕੋਈ ਹੋਰ ਕਾਰਨ ਸੀ। ਮੌਜੂਦਾ ਮਾਨਸੂਨ ਸੀਜ਼ਨ ਦੌਰਾਨ ਪਹਾੜਾਂ ‘ਚ ਲਗਾਤਾਰ ਮੀਂਹ ਪੈ ਰਿਹਾ ਹੈ, ਜਿਸ ਕਾਰਨ ਕਈ ਥਾਵਾਂ ‘ਤੇ ਅਕਸਰ ਜ਼ਮੀਨ ਖਿਸਕਣ ਤੇ ਚੱਟਾਨਾਂ ਡਿੱਗਣ ਦੇ ਮਾਮਲੇ ਸਾਹਮਣੇ ਆ ਰਹੇ ਹਨ। ਮਣੀਮਹੇਸ਼ ਯਾਤਰਾ ਦੌਰਾਨ ਵਾਪਰੀ ਇਹ ਘਟਨਾ ਪਹਾੜੀ ਰਸਤਿਆਂ ‘ਤੇ ਯਾਤਰਾ ਕਰਨ ‘ਚ ਸ਼ਾਮਲ ਜੋਖਮਾਂ ਦੀ ਇੱਕ ਸਪੱਸ਼ਟ ਯਾਦ ਦਿਵਾਉਂਦੀ ਹੈ। ਹਾਦਸੇ ਦਾ ਅਸਲ ਕਾਰਨ ਪ੍ਰਸ਼ਾਸਨ ਦੀ ਜਾਂਚ ਤੋਂ ਬਾਅਦ ਹੀ ਪਤਾ ਲੱਗੇਗਾ। Source: TV9Hindi.com

Follow Us
SIR: ਪੰਜਾਬ ਵਿੱਚ ਕੱਟੇ 20 ਲੱਖ ਤੋਂ ਵੱਧ ਨਾਮ, 75 ਵਿਧਾਨ ਸਭਾ ਸੀਟਾਂ 'ਤੇ ਬਦਲਿਆ ਸਿਆਸੀ ਸਮੀਕਰਨ!
SIR: ਪੰਜਾਬ ਵਿੱਚ ਕੱਟੇ 20 ਲੱਖ ਤੋਂ ਵੱਧ ਨਾਮ, 75 ਵਿਧਾਨ ਸਭਾ ਸੀਟਾਂ 'ਤੇ ਬਦਲਿਆ ਸਿਆਸੀ ਸਮੀਕਰਨ!...
ਪਹਾੜਾਂ ਤੋਂ ਲੈ ਕੇ ਮੈਦਾਨੀ ਇਲਾਕਿਆਂ ਤੱਕ ਮੀਂਹ ਨੇ ਮਚਾਈ ਤਬਾਹੀ, ਚੰਬਾ 'ਚ ਹੜ੍ਹ ਚ ਫਸੀ ਬਰਾਤ, ਲਾੜੇ ਦਾ ਰੈਸਿਕਿਊ
ਪਹਾੜਾਂ ਤੋਂ ਲੈ ਕੇ ਮੈਦਾਨੀ ਇਲਾਕਿਆਂ ਤੱਕ ਮੀਂਹ ਨੇ ਮਚਾਈ ਤਬਾਹੀ, ਚੰਬਾ 'ਚ ਹੜ੍ਹ ਚ ਫਸੀ ਬਰਾਤ, ਲਾੜੇ ਦਾ ਰੈਸਿਕਿਊ...
UGC NET 'ਤੇ ਮੁੜ ਘਿਰੀ NTA, ਰਾਹੁਲ ਗਾਂਧੀ ਨੇ ਮੰਗਿਆ ਜਵਾਬ
UGC NET 'ਤੇ ਮੁੜ ਘਿਰੀ NTA, ਰਾਹੁਲ ਗਾਂਧੀ ਨੇ ਮੰਗਿਆ ਜਵਾਬ...
ਖਨੌਰੀ ਬਾਰਡਰ 'ਤੇ ਮੁੜ ਕਿਸਾਨਾਂ ਦਾ ਇੱਕਠ, ਪੱਕੇ ਮੋਰਚੇ ਦਾ ਐਲਾਨ
ਖਨੌਰੀ ਬਾਰਡਰ 'ਤੇ ਮੁੜ ਕਿਸਾਨਾਂ ਦਾ ਇੱਕਠ, ਪੱਕੇ ਮੋਰਚੇ ਦਾ ਐਲਾਨ...
ਵੰਦੇ ਮਾਤਰਮ ਤੇ ਸਿਆਸੀ ਜੰਗ, BJP-Congress ਆਹਮੋ-ਸਾਹਮਣੇ
ਵੰਦੇ ਮਾਤਰਮ ਤੇ ਸਿਆਸੀ ਜੰਗ, BJP-Congress ਆਹਮੋ-ਸਾਹਮਣੇ...
PM ਮੋਦੀ ਦਾ ਵੱਡਾ ਐਲਾਨ: AI, ਚਿਪਸ ਤੇ ਪ੍ਰਮਾਣੂ ਊਰਜਾ 'ਤੇ ਫੋਕਸ
PM ਮੋਦੀ ਦਾ ਵੱਡਾ ਐਲਾਨ: AI, ਚਿਪਸ ਤੇ ਪ੍ਰਮਾਣੂ ਊਰਜਾ 'ਤੇ ਫੋਕਸ...
ਲਾਲ ਚੌਕ 'ਤੇ ਲਹਿਰਾਇਆ ਤਿਰੰਗਾ, ਕਸ਼ਮੀਰ 'ਚ ਦੇਖਣ ਨੂੰ ਮਿਲਿਆ 80ਵੇਂ ਆਜ਼ਾਦੀ ਦਿਵਸ ਦਾ ਜੋਸ਼
ਲਾਲ ਚੌਕ 'ਤੇ ਲਹਿਰਾਇਆ ਤਿਰੰਗਾ, ਕਸ਼ਮੀਰ 'ਚ ਦੇਖਣ ਨੂੰ ਮਿਲਿਆ 80ਵੇਂ ਆਜ਼ਾਦੀ ਦਿਵਸ ਦਾ ਜੋਸ਼...
ਹਰ ਕੁਰਬਾਨੀ ਦੇਣ ਨੂੰ ਤਿਆਰ ਅਕਾਲੀ ਦਲ... ਅਸੀਂ ਡਰਨ ਵਾਲੇ ਨਹੀਂ...ਹਸਪਤਾਲ ਤੋਂ ਨਿਕਲੇ ਸੁਖਬੀਰ ਬਾਦਲ ਦਾ ਪਹਿਲਾ ਬਿਆਨ
ਹਰ ਕੁਰਬਾਨੀ ਦੇਣ ਨੂੰ ਤਿਆਰ ਅਕਾਲੀ ਦਲ... ਅਸੀਂ ਡਰਨ ਵਾਲੇ ਨਹੀਂ...ਹਸਪਤਾਲ ਤੋਂ ਨਿਕਲੇ ਸੁਖਬੀਰ ਬਾਦਲ ਦਾ ਪਹਿਲਾ ਬਿਆਨ...
ਡੂੰਘੀ ਜਾਂਚ ਕਰ ਰਹੀ ਮਹਾਰਾਸ਼ਟਰ ਸਰਕਾਰ, ਤੰਦਰੁਸਤੀ ਦੀ ਕਰਦਾ ਹਾਂ ਕਾਮਨਾ, ਸੁਖਬੀਰ ਬਾਦਲ 'ਤੇ ਹੋਏ ਹਮਲੇ ਦੀ ਢਿੱਲੋਂ ਨੇ ਕੀਤੀ ਨਿੰਦਾ
ਡੂੰਘੀ ਜਾਂਚ ਕਰ ਰਹੀ ਮਹਾਰਾਸ਼ਟਰ ਸਰਕਾਰ, ਤੰਦਰੁਸਤੀ ਦੀ ਕਰਦਾ ਹਾਂ ਕਾਮਨਾ, ਸੁਖਬੀਰ ਬਾਦਲ 'ਤੇ ਹੋਏ ਹਮਲੇ ਦੀ ਢਿੱਲੋਂ ਨੇ ਕੀਤੀ ਨਿੰਦਾ...