ਮਨਿੰਦਰਜੀਤ ਸਿੰਘ ਬੇਦੀ ਬਣੇ ਪੰਜਾਬ ਦੇ ਨਵੇਂ AG, 215 ਕਾਨੂੰਨ ਅਧਿਕਾਰੀਆਂ ਨੂੰ ਵੀ ਮਿਲਿਆ ਐਕਸਟੈਂਸ਼ਨ
Maninderjit Singh Bedi appointed New AG of Punjab: ਪੰਜਾਬ ਦੇ ਸਾਬਕਾ ਐਡਵੋਕੇਟ ਜਨਰਲ ਗੁਰਮਿੰਦਰ ਸਿੰਘ ਗੈਰੀ ਨੇ ਨਿੱਜੀ ਕਾਰਨਾਂ ਦਾ ਹਵਾਲਾ ਦੇ ਕੇ ਆਪਣੇ ਅਹੁਦੇ ਤੋਂ ਅਸਤੀਫਾ ਦੇ ਦਿੱਤਾ ਸੀ। ਜਿਸ ਤੋਂ ਬਾਅਦ ਮਨਿੰਦਰਜੀਤ ਸਿੰਘ ਬੇਦੀ ਨੂੰ ਪੰਜਾਬ ਦਾ ਨਵਾਂ ਐਡਵੋਕੇਟ ਜਨਰਲ ਨਿਯੁਕਤ ਕੀਤਾ ਗਿਆ ਹੈ। ਹੁਣ ਐਡਵੋਕੇਟ ਜਨਰਲ ਦੇ ਅਸਤੀਫ਼ੇ ਤੋਂ ਬਾਅਦ ਸਰਕਾਰ ਨੂੰ ਨਵੇਂ ਕਾਨੂੰਨੀ ਢਾਂਚੇ ਨੂੰ ਦੁਬਾਰਾ ਵਿਵਸਥਿਤ ਕਰਨਾ ਪਵੇਗਾ।

ਮਨਿੰਦਰਜੀਤ ਸਿੰਘ ਬੇਦੀ ਨੂੰ ਪੰਜਾਬ ਦਾ ਨਵਾਂ ਐਡਵੋਕੇਟ ਜਨਰਲ ਨਿਯੁਕਤ ਕੀਤਾ ਗਿਆ ਹੈ। ਪੰਜਾਬ ਦੇ ਸਾਬਕਾ ਐਡਵੋਕੇਟ ਜਨਰਲ ਗੁਰਮਿੰਦਰ ਸਿੰਘ ਗੈਰੀ ਨੇ ਨਿੱਜੀ ਕਾਰਨਾਂ ਦਾ ਹਵਾਲਾ ਦੇ ਕੇ ਆਪਣੇ ਅਹੁਦੇ ਤੋਂ ਅਸਤੀਫਾ ਦੇ ਦਿੱਤਾ ਸੀ। ਇਸ ਦੇ ਨਾਲ ਹੀ ਅਨੂ ਛੱਤਰਥੀ ਨੂੰ ਸੀਨੀਅਰ ਐਡੀਸ਼ਨਲ ਐਡਵੋਕੇਟ ਜਨਰਲ ਬਣਾਇਆ ਗਿਆ। ਇਸ ਦੌਰਾਨ 215 ਕਾਨੂੰਨ ਅਧਿਕਾਰੀਆਂ ਨੂੰ ਐਕਸਟੈਂਸ਼ਨ ਮਿਲਿਆ ਹੈ।
ਪੰਜਾਬ ਦੇ ਰਾਜਪਾਲ ਵੱਲੋਂ ਜਾਰੀ ਨੋਟੀਫਿਕੇਸ਼ਨ ਵਿੱਚ ਕਿਹਾ ਗਿਆ ਹੈ ਕਿ “ਭਾਰਤ ਦੇ ਸੰਵਿਧਾਨ ਦੀ ਧਾਰਾ 165 ਅਧੀਨ ਪ੍ਰਾਪਤ ਸ਼ਕਤੀਆਂ ਦੀ ਵਰਤੋਂ ਕਰਦੇ ਹੋਏ, ਮਨਿੰਦਰਜੀਤ ਸਿੰਘ ਬੇਦੀ (ਪੁੱਤਰ ਇੰਦਰਜੀਤ ਸਿੰਘ ਬੇਦੀ) ਨੂੰ ਪੰਜਾਬ ਦਾ ਐਡਵੋਕੇਟ ਜਨਰਲ ਨਿਯੁਕਤ ਕੀਤਾ ਜਾਂਦਾ ਹੈ। ਇਹ ਨਿਯੁਕਤੀ ਉਨ੍ਹਾਂ ਦੇ ਅਹੁਦੇ ਦਾ ਚਾਰਜ ਸੰਭਾਲਣਗੇ ਦੀ ਮਿਤੀ ਤੋਂ ਲਾਗੂ ਹੋਵੇਗੀ।
ਪੰਜਾਬ ਸਰਕਾਰ ਨੇ ਦੋ ਸਾਲਾਂ ‘ਚ ਬਦਲਿਆ ਤੀਸਰਾ AG
ਪਿਛਲੇ ਦੋ ਸਾਲਾਂ ਵਿੱਚ ਪੰਜਾਬ ਦੇ ਐਡਵੋਕੇਟ ਜਨਰਲ ਦੇ ਅਹੁਦੇ ਵਿੱਚ ਵਾਰ-ਵਾਰ ਬਦਲਾਅ ਹੋਏ ਹਨ। ਅਨਮੋਲ ਰਤਨ ਸਿੱਧੂ, ਵਿਨੋਦ ਘਈ ਅਤੇ ਹੁਣ ਗੁਰਮਿੰਦਰ ਸਿੰਘ ਗੈਰੀ ਨੇ ਇਸ ਅਹੁਦੇ ਤੋਂ ਅਸਤੀਫਾ ਦੇ ਦਿੱਤਾ ਹੈ। ਉਨ੍ਹਾਂ ਵਿੱਚੋਂ ਇੱਕ ਨੇ ਸਿਰਫ਼ ਇੱਕ ਮਹੀਨਾ ਹੀ ਅਹੁਦਾ ਸੰਭਾਲਿਆ। ਇਹ ਲਗਾਤਾਰ ਅਸਤੀਫ਼ੇ ਪਿੱਛੇ ਕੀ ਕਾਰਨ ਇਹ ਗੱਲ੍ਹ ਹਾਲੇ ਤੱਕ ਸਾਹਮਣੇ ਨਹੀਂ ਆਈ ਹੈ। ਗੁਰਮਿੰਦਰ ਸਿੰਘ ਗੈਰੀ ਨੇ ਅਕਤੂਬਰ 2023 ਵਿੱਚ ਇਹ ਅਹੁਦਾ ਸੰਭਾਲਿਆ, ਜਦੋਂ ਸੀਨੀਅਰ ਵਕੀਲ ਵਿਨੋਦ ਘਈ ਨੇ ਅਸਤੀਫਾ ਦਿੱਤਾ ਸੀ।
ਇਹ ਵੀ ਪੜ੍ਹੋ
ਖ਼ਬਰ ਅਪਡੇਟ ਹੋ ਰਹੀ ਹੈ….