ਬੱਚਾ-ਬੱਚਾ ਜਾਣਦਾ ਕਿ ਭਗਵੰਤ ਮਾਨ ਕੱਟੜ ਈਮਾਨਦਾਰ, ਉਨ੍ਹਾਂ ‘ਤੇ ਕੋਈ ਦਾਗ ਨਹੀਂ… ਸਿਸੋਦੀਆ ਬੋਲੇ- BJP ਕੋਲ ਕੋਈ ਮੁੱਦਾ ਨਹੀਂ ਬਚਿਆ

Published: 

19 Nov 2026 11:43 AM IST

TV9 Satta Sammelan Punjab: ਮਨੀਸ਼ ਸਿਸੋਦੀਆ ਨੇ ਕਿਹਾ ਕਿ ਪਹਿਲਾਂ ਭਾਰਤੀ ਜਨਤਾ ਪਾਰਟੀ ਸੋਚਦੀ ਸੀ ਕਿ ਆਮ ਆਦਮੀ ਪਾਰਟੀ ਦੀ ਸਰਕਾਰ ਨੂੰ ਈਮਾਨਦਾਰੀ ਦੇ ਮੁੱਦੇ 'ਤੇ ਘੇਰਿਆ ਜਾ ਸਕਦਾ ਹੈ, ਪਰ ਪੰਜਾਬ 'ਚ ਅੱਜ ਬੱਚਾ-ਬੱਚਾ ਜਾਣਦਾ ਹੈ ਕਿ ਮੁੱਖ ਮੰਤਰੀ ਭਗਵੰਤ ਮਾਨ ਇੱਕ ਕੱਟੜ ਈਮਾਨਦਾਰ ਮੁੱਖ ਮੰਤਰੀ ਹਨ।

ਬੱਚਾ-ਬੱਚਾ ਜਾਣਦਾ ਕਿ ਭਗਵੰਤ ਮਾਨ ਕੱਟੜ ਈਮਾਨਦਾਰ, ਉਨ੍ਹਾਂ ਤੇ ਕੋਈ ਦਾਗ ਨਹੀਂ... ਸਿਸੋਦੀਆ ਬੋਲੇ- BJP ਕੋਲ ਕੋਈ ਮੁੱਦਾ ਨਹੀਂ ਬਚਿਆ

ਮਨੀਸ਼ ਸਿਸੋਦੀਆ

TV9 Satta Sammelan Punjab: ਪੰਜਾਬ ਵਿਧਾਨ ਸਭਾ ਚੋਣਾਂ ਤੋਂ ਪਹਿਲਾਂ TV9 ਨੈੱਟਵਰਕ ਵੱਲੋਂ ਕਰਵਾਏ ਜਾ ਰਹੇ ‘ਸੱਤਾ ਸੰਮੇਲਨ ਪੰਜਾਬ’ ਦੌਰਾਨ ਆਮ ਆਦਮੀ ਪਾਰਟੀ ਦੇ ਆਗੂ ਤੇ ਪੰਜਾਬ ਇੰਚਾਰਜ ਮਨੀਸ਼ ਸਿਸੋਦੀਆ ਨੇ ਭਾਰਤੀ ਜਨਤਾ ਪਾਰਟੀ ਤੇ ਹੋਰ ਵਿਰੋਧੀ ਪਾਰਟੀਆਂ ‘ਤੇ ਤਿੱਖੇ ਨਿਸ਼ਾਨੇ ਸਾਧੇ। ਉਨ੍ਹਾਂ ਨੇ ਮੁੱਖ ਮੰਤਰੀ ਭਗਵੰਤ ਮਾਨ ਦੀ ਤਾਰੀਫ਼ ਕਰਦਿਆਂ ਕਿਹਾ ਕਿ ਪੰਜਾਬ ਦੇ ਮੁੱਖ ਮੰਤਰੀ ਕੱਟੜ ਈਮਾਨਦਾਰ ਹਨ ਤੇ ਵਿਰੋਧੀ ਪਾਰਟੀਆਂ ਕੋਲ ਹੁਣ ਪੰਜਾਬ ਸਰਕਾਰ ਖ਼ਿਲਾਫ਼ ਕੋਈ ਮੁੱਦਾ ਨਹੀਂ ਬਚਿਆ।

ਦਿੱਲੀ ਦੇ ਪ੍ਰਦੂਸ਼ਣ ਲਈ ਪੰਜਾਬ ਨੂੰ ਜ਼ਿੰਮੇਵਾਰ ਠਹਿਰਾਉਣਾ ਗਲਤ: ਸਿਸੋਦੀਆ

ਦਿੱਲੀ ‘ਚ ਵਧ ਰਹੇ ਪ੍ਰਦੂਸ਼ਣ ਤੇ ਪੰਜਾਬ ‘ਚ ਪਰਾਲੀ ਸਾੜਨ ਦੇ ਮੁੱਦੇ ‘ਤੇ ਅਕਸਰ ਹੋਣ ਵਾਲੀ ਸਿਆਸਤ ਬਾਰੇ ਗੱਲ ਕਰਦਿਆਂ ਮਨੀਸ਼ ਸਿਸੋਦੀਆ ਨੇ ਭਾਰਤੀ ਜਨਤਾ ਪਾਰਟੀ ਨੂੰ ਨਿਸ਼ਾਨੇ ‘ਤੇ ਲਿਆ। ਉਨ੍ਹਾਂ ਕਿਹਾ ਕਿ ਭਾਰਤੀ ਜਨਤਾ ਪਾਰਟੀ ਹੁਣ ‘ਕੰਫਿਊਜ਼’ ਪਾਰਟੀ ਬਣ ਚੁੱਕੀ ਹੈ। ਪਾਰਟੀ ਦੇ ਆਗੂਆਂ ਨੂੰ ਸਮਝ ਨਹੀਂ ਆਉਂਦੀ ਕਿ ਕਿਸ ਮੁੱਦੇ ‘ਤੇ ਗੱਲ ਕਰਨੀ ਹੈ। ਸਿਸੋਦੀਆ ਨੇ ਕਿਹਾ ਕਿ ਭਾਜਪਾ ਦੇ ਕੇਂਦਰੀ ਮੰਤਰੀ ਸ਼ਿਵਰਾਜ ਸਿੰਘ ਚੌਹਾਨ ਵੀ ਪੰਜਾਬ ਆ ਕੇ ਕਹਿ ਦਿੰਦੇ ਹਨ ਕਿ ਪੰਜਾਬ ਦੇ ਲੋਕ ਪ੍ਰਦੂਸ਼ਣ ਨਹੀਂ ਫੈਲਾ ਰਹੇ, ਸਗੋਂ ਦਿੱਲੀ ‘ਚ ਹੋ ਰਿਹਾ ਨਿਰਮਾਣ ਕਾਰਜ, ਸੜਕਾਂ ਦਾ ਪ੍ਰਬੰਧਨ ਤੇ ਦਿੱਲੀ ਦੇ ਹੋਰ ਕਾਰਨ ਪ੍ਰਦੂਸ਼ਣ ਲਈ ਜ਼ਿੰਮੇਵਾਰ ਹਨ।

ਉਨ੍ਹਾਂ ਕਿਹਾ ਕਿ ਭਾਜਪਾ ਤੋਂ ਦਿੱਲੀ ਦੀ ਸਰਕਾਰ ਵੀ ਨਹੀਂ ਸੰਭਾਲੀ ਜਾ ਰਹੀ। ਭਾਜਪਾ ਅਕਸਰ ‘ਡਬਲ ਇੰਜਣ’ ਸਰਕਾਰ ਦੀ ਗੱਲ ਕਰਦੀ ਹੈ, ਪਰ ਹੁਣ ਦਿੱਲੀ ‘ਚ ਤਾਂ ਉਨ੍ਹਾਂ ਕੋਲ ‘ਚਾਰ ਇੰਜਣ’ ਹਨ। ਦਿੱਲੀ ਸਰਕਾਰ, ਕੇਂਦਰ ਸਰਕਾਰ, ਉਪ ਰਾਜਪਾਲ (LG) ਤੇ ਨਗਰ ਨਿਗਮ ਵੀ ਭਾਜਪਾ ਦੀ ਹੈ। ਇਸ ਦੇ ਬਾਵਜੂਦ ਦਿੱਲੀ ‘ਚ ਪ੍ਰਦੂਸ਼ਣ ਦੀ ਸਮੱਸਿਆ ਬਣੀ ਹੋਈ ਹੈ।

ਭਗਵੰਤ ਮਾਨ ਕੱਟੜ ਈਮਾਨਦਾਰ ਮੁੱਖ ਮੰਤਰੀ: ਸਿਸੋਦੀਆ

ਪੰਜਾਬ ‘ਚ ਭਾਜਪਾ ਵੱਲੋਂ ਆਮ ਆਦਮੀ ਪਾਰਟੀ ਦੀ ਸਰਕਾਰ ‘ਤੇ ਲਗਾਏ ਜਾ ਰਹੇ ਇਲਜ਼ਾਮਾਂ ਬਾਰੇ ਸਵਾਲ ਦਾ ਜਵਾਬ ਦਿੰਦਿਆਂ ਸਿਸੋਦੀਆ ਨੇ ਕਿਹਾ ਕਿ ਵਿਰੋਧੀ ਪਾਰਟੀਆਂ ਕੋਲ ਹੁਣ ਕੋਈ ਮੁੱਦਾ ਹੀ ਨਹੀਂ ਬਚਿਆ ਕਿ ਕਿਸ ਗੱਲ ‘ਤੇ ਚਰਚਾ ਕੀਤੀ ਜਾਵੇ। ਉਨ੍ਹਾਂ ਕਿਹਾ ਕਿ ਪਹਿਲਾਂ ਭਾਰਤੀ ਜਨਤਾ ਪਾਰਟੀ ਸੋਚਦੀ ਸੀ ਕਿ ਆਮ ਆਦਮੀ ਪਾਰਟੀ ਦੀ ਸਰਕਾਰ ਨੂੰ ਈਮਾਨਦਾਰੀ ਦੇ ਮੁੱਦੇ ‘ਤੇ ਘੇਰਿਆ ਜਾ ਸਕਦਾ ਹੈ, ਪਰ ਪੰਜਾਬ ‘ਚ ਅੱਜ ਬੱਚਾ-ਬੱਚਾ ਜਾਣਦਾ ਹੈ ਕਿ ਮੁੱਖ ਮੰਤਰੀ ਭਗਵੰਤ ਮਾਨ ਇੱਕ ਕੱਟੜ ਈਮਾਨਦਾਰ ਮੁੱਖ ਮੰਤਰੀ ਹਨ।

ਸਿਸੋਦੀਆ ਨੇ ਦਾਅਵਾ ਕੀਤਾ ਕਿ ਪੰਜਾਬ ਦੇ ਇਤਿਹਾਸ ‘ਚ ਭਗਵੰਤ ਮਾਨ ਵਰਗਾ ਈਮਾਨਦਾਰ ਮੁੱਖ ਮੰਤਰੀ ਪਹਿਲਾਂ ਕਦੇ ਨਹੀਂ ਹੋਇਆ ਤੇ ਉਨ੍ਹਾਂ ‘ਤੇ ਕੋਈ ਦਾਗ ਨਹੀਂ ਹੈ।

ਸਕੂਲਾਂ ਅਤੇ ਹਸਪਤਾਲਾਂ ਦੇ ਮੁੱਦੇ ‘ਤੇ ਸਰਕਾਰ ਨੇ ਵਾਅਦਿਆਂ ਤੋਂ ਵੱਧ ਕੰਮ ਕੀਤਾ

ਮਨੀਸ਼ ਸਿਸੋਦੀਆ ਨੇ ਕਿਹਾ ਕਿ ਆਮ ਆਦਮੀ ਪਾਰਟੀ ਨੇ ਪੰਜਾਬ ਦੇ ਲੋਕਾਂ ਨਾਲ ਸਕੂਲਾਂ, ਹਸਪਤਾਲਾਂ ਤੇ ਹੋਰ ਖੇਤਰਾਂ ‘ਚ ਸੁਧਾਰ ਕਰਨ ਦੇ ਜੋ ਵਾਅਦੇ ਕੀਤੇ ਸਨ, ਮੁੱਖ ਮੰਤਰੀ ਭਗਵੰਤ ਮਾਨ ਦੀ ਅਗਵਾਈ ਹੇਠ ਸਰਕਾਰ ਨੇ ਉਨ੍ਹਾਂ ਵਾਅਦਿਆਂ ਤੋਂ ਵੀ ਵੱਧ ਕੰਮ ਕਰਕੇ ਦਿਖਾਇਆ ਹੈ। ਉਨ੍ਹਾਂ ਕਿਹਾ ਕਿ ਵਿਰੋਧੀ ਪਾਰਟੀਆਂ ਪੰਜਾਬ ਸਰਕਾਰ ਦੇ ਕੰਮਕਾਜ ਬਾਰੇ ਕੋਈ ਠੋਸ ਗੱਲ ਨਹੀਂ ਕਰ ਪਾ ਰਹੀਆਂ ਤੇ ਇਸੇ ਕਰਕੇ ਉਹ ਵੱਖ-ਵੱਖ ਮੁੱਦਿਆਂ ‘ਤੇ ਸਰਕਾਰ ਨੂੰ ਘੇਰਨ ਦੀ ਕੋਸ਼ਿਸ਼ ਕਰਦੀਆਂ ਹਨ।

ਮੈਨੂੰ, ਕੇਜਰੀਵਾਲ ਤੇ ਸੰਜੇ ਸਿੰਘ ਨੂੰ ਜੇਲ੍ਹ ‘ਚ ਪਾਇਆ ਗਿਆ: ਸਿਸੋਦੀਆ

ਸਿਸੋਦੀਆ ਨੇ ਆਮ ਆਦਮੀ ਪਾਰਟੀ ਦੇ ਆਗੂਆਂ ਖ਼ਿਲਾਫ਼ ਹੋਈਆਂ ਕਾਰਵਾਈਆਂ ਦਾ ਜ਼ਿਕਰ ਕਰਦਿਆਂ ਕਿਹਾ ਕਿ ਉਨ੍ਹਾਂ ਨੂੰ, ਅਰਵਿੰਦ ਕੇਜਰੀਵਾਲ ਤੇ ਸੰਜੇ ਸਿੰਘ ਨੂੰ ਜੇਲ੍ਹ ‘ਚ ਪਾਇਆ ਗਿਆ। ਇਸ ਦੇ ਨਾਲ ਹੀ ਪੰਜਾਬ ‘ਚ ਆਮ ਆਦਮੀ ਪਾਰਟੀ ਨੂੰ ਤੋੜਨ ਦੀਆਂ ਵੀ ਕੋਸ਼ਿਸ਼ਾਂ ਕੀਤੀਆਂ ਗਈਆਂ। ਉਨ੍ਹਾਂ ਕਿਹਾ ਕਿ ਇਨ੍ਹਾਂ ਸਾਰੀਆਂ ਕੋਸ਼ਿਸ਼ਾਂ ਦੇ ਬਾਵਜੂਦ ਪਾਰਟੀ ਨੂੰ ਤੋੜਿਆ ਨਹੀਂ ਜਾ ਸਕਿਆ। ਸਿਸੋਦੀਆ ਨੇ ਕਿਹਾ ਕਿ ਆਮ ਆਦਮੀ ਪਾਰਟੀ ਦਾ ਸੰਗਠਨ ਪੰਜਾਬ ‘ਚ ਮਜ਼ਬੂਤੀ ਨਾਲ ਕੰਮ ਕਰ ਰਿਹਾ ਹੈ।

Loading...
Unable to load recommendations.
Follow Us