AQI
TV9 NETWORK LOGO
User Image
Sign In

By signing in or creating an account, you agree with Associated Broadcasting Company's Terms & Conditions and Privacy Policy.

ਪੰਜਾਬਸ਼ਾਰਟ ਵੀਡੀਓਜ਼ਦੇਸ਼ਦੁਨੀਆਟ੍ਰੈਂਡਿੰਗਮਨੋਰੰਜਨਫੋਟੋ ਗੈਲਰੀਖੇਡਾਂਧਰਮਵੀਡੀਓਲਾਈਫਸਟਾਈਲਕਾਰੋਬਾਰਟੈਕਨੋਲਜੀਵੈੱਬ ਸਟੋਰੀਜ਼ਚੋਣਾਂ 2026

ਕਾਂਗਰਸ ਦੇ ਕਾਲੇ ਕਾਰਨਾਮਿਆਂ ਨੂੰ ਲੁਕਾਉਣ ਲਈ BJP ਕਰ ਰਹੀ ਕਵਰ ਅੱਪ, ਸਤਲੁਜ ਫ਼ਿਲਮ ਵਿਵਾਦ ‘ਤੇ ਮਨੀਸ਼ ਸਿਸੋਦੀਆ ਦਾ ਬਿਆਨ

ਆਮ ਆਦਮੀ ਪਾਰਟੀ ਦੇ ਸੀਨੀਅਰ ਆਗੂ ਮਨੀਸ਼ ਸਿਸੋਦੀਆ ਨੇ ਪੰਜਾਬ ਦੀ ਸਿਆਸਤ ਵਿੱਚ ਗਰਮਾਏ ਹੋਏ 'ਸਤਲੁਜ' ਫ਼ਿਲਮ ਵਿਵਾਦ ਨੂੰ ਲੈ ਕੇ ਭਾਰਤੀ ਜਨਤਾ ਪਾਰਟੀ ਅਤੇ ਕਾਂਗਰਸ 'ਤੇ ਤਿੱਖੇ ਸਿਆਸੀ ਹਮਲੇ ਕੀਤੇ ਹਨ। ਮੀਡੀਆ ਨਾਲ ਗੱਲਬਾਤ ਕਰਦਿਆਂ ਉਨ੍ਹਾਂ ਇਸ ਪੂਰੇ ਵਿਵਾਦ ਨੂੰ ਇੱਕ ਵੱਡੀ ਸਾਜ਼ਿਸ਼ ਕਰਾਰ ਦਿੱਤਾ।

ਕਾਂਗਰਸ ਦੇ ਕਾਲੇ ਕਾਰਨਾਮਿਆਂ ਨੂੰ ਲੁਕਾਉਣ ਲਈ BJP ਕਰ ਰਹੀ ਕਵਰ ਅੱਪ, ਸਤਲੁਜ ਫ਼ਿਲਮ ਵਿਵਾਦ 'ਤੇ ਮਨੀਸ਼ ਸਿਸੋਦੀਆ ਦਾ ਬਿਆਨ
davinder-kumar-jalandhar
| Updated On: 09 Jul 2026 22:51 PM IST
Share

ਆਮ ਆਦਮੀ ਪਾਰਟੀ ਦੇ ਸੀਨੀਅਰ ਆਗੂ ਮਨੀਸ਼ ਸਿਸੋਦੀਆ ਨੇ ਪੰਜਾਬ ਦੀ ਸਿਆਸਤ ਵਿੱਚ ਗਰਮਾਏ ਹੋਏ ‘ਸਤਲੁਜ’ ਫ਼ਿਲਮ ਵਿਵਾਦ ਨੂੰ ਲੈ ਕੇ ਭਾਰਤੀ ਜਨਤਾ ਪਾਰਟੀ ਅਤੇ ਕਾਂਗਰਸ ‘ਤੇ ਤਿੱਖੇ ਸਿਆਸੀ ਹਮਲੇ ਕੀਤੇ ਹਨ। ਮੀਡੀਆ ਨਾਲ ਗੱਲਬਾਤ ਕਰਦਿਆਂ ਉਨ੍ਹਾਂ ਇਸ ਪੂਰੇ ਵਿਵਾਦ ਨੂੰ ਇੱਕ ਵੱਡੀ ਸਾਜ਼ਿਸ਼ ਕਰਾਰ ਦਿੱਤਾ। ਸਿਸੋਦੀਆ ਨੇ ਕਿਹਾ ਕਿ ਪੰਜਾਬ ਦੇ ਪੁਰਾਣੇ ਜ਼ਖਮਾਂ ਦਾ ਕੌੜਾ ਸੱਚ, ਜੋ ਪੰਜਾਬ ਦੇ ਲੋਕਾਂ ਨੇ ਖੁਦ ਹੰਢਾਇਆ ਅਤੇ ਦੇਖਿਆ ਹੈ, ਉਸ ਦੀਆਂ ਯਾਦਾਂ ਅਜੇ ਵੀ ਇੱਥੋਂ ਦੇ ਲੋਕਾਂ ਦੇ ਦਿਲਾਂ-ਦਿਮਾਗਾਂ ਅਤੇ ਪਰਿਵਾਰਾਂ ਵਿੱਚ ਤਾਜ਼ਾ ਹਨ।

ਉਨ੍ਹਾਂ ਕਿਹਾ ਕਿ ਫ਼ਿਲਮ ਦੇ ਕਲਾਕਾਰਾਂ ਨੇ ਬਹੁਤ ਹੀ ਸੰਜੀਦਗੀ ਦੇ ਨਾਲ ਇਸ ਸੱਚਾਈ ਨੂੰ ਫ਼ਿਲਮ ਦੇ ਮਾਧਿਅਮ ਰਾਹੀਂ ਪੇਸ਼ ਕੀਤਾ ਹੈ, ਜੋ ਕਿ ਲੋਕਾਂ ਦੇ ਸਾਹਮਣੇ ਆਉਣਾ ਚਾਹੀਦਾ ਹੈ। ਲੋਕਾਂ ਨੂੰ ਇਹ ਦੇਖਣਾ ਚਾਹੀਦਾ ਹੈ ਕਿਉਂਕਿ ਇਤਿਹਾਸ ਹਮੇਸ਼ਾ ਇਸ ਲਈ ਜਾਣਨਾ ਜ਼ਰੂਰੀ ਹੁੰਦਾ ਹੈ ਤਾਂ ਜੋ ਭਵਿੱਖ ਵਿੱਚ ਉਹ ਗਲਤੀਆਂ ਦੁਬਾਰਾ ਨਾ ਦੁਹਰਾਈਆਂ ਜਾਣ ਅਤੇ ਇਤਿਹਾਸ ਤੋਂ ਸਬਕ ਲੈ ਕੇ ਭਵਿੱਖ ਨੂੰ ਸੁਧਾਰਿਆ ਅਤੇ ਸੰਵਾਰਿਆ ਜਾ ਸਕੇ।

ਕਾਂਗਰਸ ਦੇ ਕਾਲੇ ਸੱਚ ‘ਤੇ ਭਾਜਪਾ ਕਿਉਂ ਪਾ ਰਹੀ ਹੈ ਪਰਦਾ?

ਮਨੀਸ਼ ਸਿਸੋਦੀਆ ਨੇ ਭਾਜਪਾ ਦੀ ਭੂਮਿਕਾ ‘ਤੇ ਹੈਰਾਨੀ ਪ੍ਰਗਟ ਕਰਦਿਆਂ ਕਿਹਾ, “ਇਹ ਬਹੁਤ ਹੀ ਅਸਚਰਜ ਵਾਲੀ ਗੱਲ ਹੈ ਕਿ ਜੇਕਰ ਕਿਸੇ ਫ਼ਿਲਮ ਵਿੱਚ ਕਾਂਗਰਸ ਦਾ ਕਾਲਾ ਕਾਰਨਾਮਾ ਸਾਹਮਣੇ ਆ ਰਿਹਾ ਹੈ, ਤਾਂ ਭਾਰਤੀ ਜਨਤਾ ਪਾਰਟੀ ਚਾਰ ਕਦਮ ਅੱਗੇ ਆ ਕੇ ਕਾਂਗਰਸ ਨੂੰ ‘ਕਵਰ ਅੱਪ’ ਕਰ ਰਹੀ ਹੈ।” ਉਨ੍ਹਾਂ ਕਿਹਾ ਕਿ ਪੰਜਾਬ ਦੇ ਲੋਕ ਕਾਂਗਰਸ ਦੇ ਸਾਰੇ ਸੱਚ ਨੂੰ ਚੰਗੀ ਤਰ੍ਹਾਂ ਜਾਣਦੇ ਹਨ, ਪਰ ਜੇਕਰ ਇੱਕ ਫ਼ਿਲਮ ਰਾਹੀਂ ਕਾਂਗਰਸ ਪਾਰਟੀ ਅਤੇ ਉਸ ਦੇ ਆਗੂਆਂ ਦਾ ਕਾਲਾ ਸੱਚ ਸਾਹਮਣੇ ਲਿਆਂਦਾ ਜਾ ਰਿਹਾ ਹੈ, ਤਾਂ ਭਾਜਪਾ ਇੰਨੀ ਬੇਚੈਨ ਕਿਉਂ ਹੈ? ਭਾਜਪਾ ਕਿਉਂ ਨਹੀਂ ਚਾਹੁੰਦੀ ਕਿ ਪੰਜਾਬ ਦੇ ਨਾਲ-ਨਾਲ ਪੂਰੇ ਦੇਸ਼ ਅਤੇ ਦੁਨੀਆ ਦੇ ਲੋਕ ਦੇਖਣ ਕਿ ਕਾਂਗਰਸ ਨੇ ਪੰਜਾਬ ਵਿੱਚ ਕੀ-ਕੀ ਕੀਤਾ ਹੈ। ਉਨ੍ਹਾਂ ਕਿਹਾ ਕਿ ਭਾਜਪਾ ਦੇ ਆਗੂ ਪਹਿਲਾਂ ਇਹ ਸਪੱਸ਼ਟ ਕਰਨ ਕਿ ਉਹ ਕਾਂਗਰਸ ਦਾ ਕਾਲਾ ਸੱਚ ਦਬਾਉਣਾ ਚਾਹੀਦਾ ਹਨ ਜਾਂ ਆਉਣ ਵਾਲੀ ਪੀੜ੍ਹੀ ਨੂੰ ਦਿਖਾਉਣਾ ਚਾਹੁੰਦੇ ਹਨ।

ਕਾਂਗਰਸ ਹੁਣ ‘ਝਗੜਾ ਪਾਰਟੀ’ ਬਣ ਚੁੱਕੀ ਹੈ

ਪੰਜਾਬ ਕਾਂਗਰਸ ਦੇ ਅੰਦਰ ਚੱਲ ਰਹੀ ਆਪਸੀ ਗੁਟਬਾਜ਼ੀ ਅਤੇ ਚਰਨਜੀਤ ਸਿੰਘ ਚੰਨੀ, ਰਾਜਾ ਵੜਿੰਗ ਤੇ ਸੁਖਜਿੰਦਰ ਰੰਧਾਵਾ ਵਿਚਾਲੇ ਚੱਲ ਰਹੇ ਕਲੇਸ਼ ‘ਤੇ ਤਨਜ਼ ਕਸਦਿਆਂ ਸਿਸੋਦੀਆ ਨੇ ਕਿਹਾ ਕਿ ਚੰਨੀ ਜੀ, ਬਿੱਟੂ ਜੀ ਜਾਂ ਰੰਧਾਵਾ ਜੀ ਆਪਣਾ ਆਪਸ ਵਿੱਚ ਜਾਣਦੇ ਹਨ। ਪੰਜਾਬ ਦੇ ਲੋਕ ਹੁਣ ਕਾਂਗਰਸ ਪਾਰਟੀ ਨੂੰ ‘ਕਾਂਗਰਸ ਪਾਰਟੀ’ ਨਹੀਂ ਬਲਕਿ ‘ਝਗੜਾ ਪਾਰਟੀ’ ਦੇ ਰੂਪ ਵਿੱਚ ਦੇਖਦੇ ਹਨ। ਕਾਂਗਰਸ ਨੂੰ ਸਿਰਫ਼ ਆਪਣੀ ਚਿੰਤਾ ਹੈ।

ਸਾਡਾ ਧਿਆਨ ਪੰਜਾਬ ਦੇ ਵਿਕਾਸ ਤੇ 2027 ਦੀਆਂ ਤਿਆਰੀਆਂ ‘ਤੇ ਹੈ

ਆਗਾਮੀ 2027 ਦੀਆਂ ਚੋਣਾਂ ਸਬੰਧੀ ਪੁੱਛੇ ਗਏ ਸਵਾਲ ਦੇ ਜਵਾਬ ਵਿੱਚ ਉਨ੍ਹਾਂ ਕਿਹਾ ਕਿ ਪਾਰਟੀ ਦੀਆਂ ਤਿਆਰੀਆਂ ਬਹੁਤ ਵਧੀਆ ਚੱਲ ਰਹੀਆਂ ਹਨ। ਪੰਜਾਬ ਸਰਕਾਰ ਆਪਣਾ ਕੰਮ ਬਹੁਤ ਮੁਸਤੈਦੀ ਨਾਲ ਕਰ ਰਹੀ ਹੈ ਅਤੇ ਉਹ ਖੁਦ ਪਾਰਟੀ ਦੇ ਸੰਗਠਨ ਨੂੰ ਮਜ਼ਬੂਤ ਕਰਨ ਲਈ ਲਗਾਤਾਰ ਕੰਮ ਕਰ ਰਹੇ ਹਨ। ਉਨ੍ਹਾਂ ਕਿਹਾ, “ਆਮ ਅਾਦਮੀ ਪਾਰਟੀ ਅਤੇ ਪੰਜਾਬ ਸਰਕਾਰ ਨੂੰ ਪੰਜਾਬ ਦੇ ਲੋਕਾਂ ਦੀ, ਇੱਥੋਂ ਦੇ ਕਿਸਾਨਾਂ, ਬੱਚਿਆਂ ਅਤੇ ਮਹਿਲਾਵਾਂ ਦੀ ਚਿੰਤਾ ਹੈ ਕਿ ਉਨ੍ਹਾਂ ਨੂੰ ਕਿਵੇਂ ਅੱਗੇ ਵਧਾਇਆ ਜਾਵੇ। ਪੰਜਾਬ ਜੋ ਦੇਸ਼ ਦੀ ਆਨ-ਬਾਨ ਅਤੇ ਸ਼ਾਨ ਹੈ, ਉਸ ਨੂੰ ਹੋਰ ਅੱਗੇ ਕਿਵੇਂ ਲੈ ਕੇ ਜਾਣਾ ਹੈ, ਸਾਡੀ ਸਰਕਾਰ ਦਿਨ-ਰਾਤ ਇਸੇ ਸੋਚ ‘ਤੇ ਕੰਮ ਕਰ ਰਹੀ ਹੈ।”

Follow Us
Punjab Congress: ਪੰਜਾਬ ਕਾਂਗਰਸ ਵਿੱਚ ਧੜੇਬੰਦੀ 'ਤੇ ਹਾਈਕਮਾਨ ਸਖ਼ਤ, ਬਾਗ਼ੀ ਆਗੂਆਂ ਨੂੰ ਨਹੀਂ ਮਿਲਣਗੇ ਰਾਹੁਲ ਗਾਂਧੀ
Punjab Congress: ਪੰਜਾਬ ਕਾਂਗਰਸ ਵਿੱਚ ਧੜੇਬੰਦੀ 'ਤੇ ਹਾਈਕਮਾਨ ਸਖ਼ਤ, ਬਾਗ਼ੀ ਆਗੂਆਂ ਨੂੰ ਨਹੀਂ ਮਿਲਣਗੇ ਰਾਹੁਲ ਗਾਂਧੀ...
ਮੁਕੇਰੀਆਂ ਤੋਂ ਸੀਐਮ ਭਗਵੰਤ ਮਾਨ ਦੇ ਵਿਰੋਧੀਆਂ ਦੇ ਸਿੱਧੇ ਨਿਸ਼ਾਨੇ, ਸੁਖਬੀਰ ਬਾਦਲ ਤੇ ਮਜੀਠਿਆ ਤੇ ਕਹਿ ਦਿੱਤੀ ਵੱਡੀ ਗੱਲ
ਮੁਕੇਰੀਆਂ ਤੋਂ ਸੀਐਮ ਭਗਵੰਤ ਮਾਨ ਦੇ ਵਿਰੋਧੀਆਂ ਦੇ ਸਿੱਧੇ ਨਿਸ਼ਾਨੇ, ਸੁਖਬੀਰ ਬਾਦਲ ਤੇ ਮਜੀਠਿਆ ਤੇ ਕਹਿ ਦਿੱਤੀ ਵੱਡੀ ਗੱਲ...
PM Modi Chandigarh Visit: ਚੰਡੀਗੜ੍ਹ ਦੌਰੇ ਦੌਰਾਨ ਪੀਐਮ ਮੋਦੀ ਕਿਹੜੇ ਪ੍ਰੋਜੈਕਟਾਂ ਦਾ ਕਰਨਗੇ ਉਦਘਾਟਣ...? ਵੇਖੋ
PM Modi Chandigarh Visit: ਚੰਡੀਗੜ੍ਹ ਦੌਰੇ ਦੌਰਾਨ ਪੀਐਮ ਮੋਦੀ ਕਿਹੜੇ ਪ੍ਰੋਜੈਕਟਾਂ ਦਾ ਕਰਨਗੇ ਉਦਘਾਟਣ...? ਵੇਖੋ...
E20 Fuel Controversy: E20 ਫਿਊਲ ਵਿਵਾਦ, ਕੀ ਇਥੇਨੌਲ ਬਲੈਂਡੇਡ ਪੈਟਰੋਲ ਨਾਲ ਸੱਚਮੁੱਚ ਖਰਾਬ ਹੋ ਰਹੇ ਗੱਡੀਆਂ ਦੇ ਇੰਜਨ?
E20 Fuel Controversy: E20 ਫਿਊਲ ਵਿਵਾਦ, ਕੀ ਇਥੇਨੌਲ ਬਲੈਂਡੇਡ ਪੈਟਰੋਲ ਨਾਲ ਸੱਚਮੁੱਚ ਖਰਾਬ ਹੋ ਰਹੇ ਗੱਡੀਆਂ ਦੇ ਇੰਜਨ?...
ਅਮਰੀਕਾ 'ਚ ਭਾਰਤੀ ਗੈਂਗਸਟਰਾਂ 'ਤੇ ਵੱਡਾ ਐਕਸ਼ਨ, FBI ਦੀ ਲਿਸਟ ਵਿੱਚ ਨਿਤੀਸ਼ ਕੌਸ਼ਲ ਮੋਸਟ ਵਾਂਟੇਡ
ਅਮਰੀਕਾ 'ਚ ਭਾਰਤੀ ਗੈਂਗਸਟਰਾਂ 'ਤੇ ਵੱਡਾ ਐਕਸ਼ਨ, FBI ਦੀ ਲਿਸਟ ਵਿੱਚ ਨਿਤੀਸ਼ ਕੌਸ਼ਲ ਮੋਸਟ ਵਾਂਟੇਡ...
ਪੀਐਮ ਮੋਦੀ ਦਾ ਚੰਡੀਗੜ੍ਹ ਅਤੇ ਪੰਜਾਬ ਦੌਰਾ, PGI ਨੂੰ ਮਿਲੇਗੀ ਕਿਹੜੀ ਸੌਗਾਤ? ਵੇਖੋ...
ਪੀਐਮ ਮੋਦੀ ਦਾ ਚੰਡੀਗੜ੍ਹ ਅਤੇ ਪੰਜਾਬ ਦੌਰਾ, PGI ਨੂੰ ਮਿਲੇਗੀ ਕਿਹੜੀ ਸੌਗਾਤ? ਵੇਖੋ......
ਪੰਜਾਬ ਵਿਧਾਨਸਭਾ ਦੇ ਮੌਨਸੂਨ ਸੈਸ਼ਨ 'ਚ ਪਾਸ ਹੋ ਸਕਦੇ ਹਨ ਕਿਹੜੇ ਵੱਡੇ ਬਿੱਲ? ਜਾਣੋ...
ਪੰਜਾਬ ਵਿਧਾਨਸਭਾ ਦੇ ਮੌਨਸੂਨ ਸੈਸ਼ਨ 'ਚ ਪਾਸ ਹੋ ਸਕਦੇ ਹਨ ਕਿਹੜੇ ਵੱਡੇ ਬਿੱਲ? ਜਾਣੋ......
PM ਮੋਦੀ ਦੇ ਜਲੰਧਰ ਦੌਰੇ ਦੀਆਂ ਕਿਹੋ ਜਿਹੀਆਂ ਹਨ ਤਿਆਰੀਆਂ? ਵੇਖੋ Tv9 Punjabi ਦੀ ਇਹ ਖਾਸ ਰਿਪੋਰਟ
PM ਮੋਦੀ ਦੇ ਜਲੰਧਰ ਦੌਰੇ ਦੀਆਂ ਕਿਹੋ ਜਿਹੀਆਂ ਹਨ ਤਿਆਰੀਆਂ? ਵੇਖੋ Tv9 Punjabi ਦੀ ਇਹ ਖਾਸ ਰਿਪੋਰਟ...
ਪਹਿਲਾਂ ਵਾਲੇ ਜਨਤਾ ਨੂੰ ਕੁਝ ਨਹੀਂ ਸਮਝਦੇ ਸਨ, ਹੁਣ ਜਨਤਾ ਉਨ੍ਹਾਂ ਨੂੰ ਕੁਝ ਨਹੀਂ ਸਮਝਦੀ, ਸੀਐਮ ਮਾਨ ਸੁਖਬੀਰ ਬਾਦਲ ਤੇ ਨਿਸ਼ਾਨਾ
ਪਹਿਲਾਂ ਵਾਲੇ ਜਨਤਾ ਨੂੰ ਕੁਝ ਨਹੀਂ ਸਮਝਦੇ ਸਨ, ਹੁਣ ਜਨਤਾ ਉਨ੍ਹਾਂ ਨੂੰ ਕੁਝ ਨਹੀਂ ਸਮਝਦੀ, ਸੀਐਮ ਮਾਨ ਸੁਖਬੀਰ ਬਾਦਲ ਤੇ ਨਿਸ਼ਾਨਾ...