Delhi Pollution: ਕਿਸਾਨਾਂ ਲਈ ਨਹੀਂ ਇਹ ਸੰਭਵ, ਜਦੋਂ ਤੱਕ... ਪਰਾਲੀ ਸਾੜਨ ਦੀ ਸਮੱਸਿਆ 'ਤੇ ਬੋਲੇ ਕਾਂਗਰਸੀ ਐਮਪੀ ਮਨੀਸ਼ ਤਿਵਾੜੀ | manish-tewari-congress-mp-statement on delhi-pollution-Punjab Haryana-stubble-burning-issue-aap more detail in punjabi Punjabi news - TV9 Punjabi

Delhi Pollution: ਕਿਸਾਨਾਂ ਲਈ ਨਹੀਂ ਇਹ ਸੰਭਵ, ਜਦੋਂ ਤੱਕ… ਪਰਾਲੀ ਸਾੜਨ ਦੀ ਸਮੱਸਿਆ ‘ਤੇ ਬੋਲੇ ਕਾਂਗਰਸੀ ਐਮਪੀ ਮਨੀਸ਼ ਤਿਵਾੜੀ

Updated On: 

22 Oct 2024 14:12 PM

Parali Pollution Politics: ਦਿੱਲੀ 'ਚ ਵੱਧ ਰਹੇ ਪ੍ਰਦੂਸ਼ਣ ਲਈ ਹਰਿਆਣਾ ਤੇ ਪੰਜਾਬ 'ਚ ਅਕਸਰ ਪਰਾਲੀ ਸਾੜਨ ਨਾਲ ਵਧਣ ਦੀ ਗੱਲ ਕਹੀ ਜਾਂਦੀ ਹੈ, ਜਿਸ ਸਬੰਧੀ ਕਾਂਗਰਸ ਦੇ ਸੰਸਦ ਮੈਂਬਰ ਮਨੀਸ਼ ਤਿਵਾੜੀ ਨੇ ਕਿਹਾ ਕਿ ਦਿੱਲੀ 'ਚ ਪ੍ਰਦੂਸ਼ਣ ਵਧਣ 'ਤੇ ਪੰਜਾਬ ਅਤੇ ਹਰਿਆਣਾ ਨੂੰ ਜ਼ਿੰਮੇਵਾਰ ਠਹਿਰਾਇਆ ਦਿੱਤਾ ਜਾਂਦਾ ਹੈ ਪਰ ਅਸਲ 'ਚ ਦਿੱਲੀ ਵਿੱਚ ਪਹਿਲਾਂ ਤੋਂ ਹੀ ਪ੍ਰਦੂਸ਼ਣ ਜ਼ਿਆਦਾ ਹੈ।

Delhi Pollution: ਕਿਸਾਨਾਂ ਲਈ ਨਹੀਂ ਇਹ ਸੰਭਵ, ਜਦੋਂ ਤੱਕ... ਪਰਾਲੀ ਸਾੜਨ ਦੀ ਸਮੱਸਿਆ ਤੇ ਬੋਲੇ ਕਾਂਗਰਸੀ ਐਮਪੀ ਮਨੀਸ਼ ਤਿਵਾੜੀ

ਪਰਾਲੀ ਸਾੜਨ ਦੀ ਸਮੱਸਿਆ 'ਤੇ ਕੀ ਬੋਲੇ ਮਨੀਸ਼ ਤਿਵਾੜੀ?

Follow Us On

Stubble Burning: ਦਿੱਲੀ ‘ਚ ਪ੍ਰਦੂਸ਼ਣ ਲਗਾਤਾਰ ਵਧ ਰਿਹਾ ਹੈ ਅਤੇ ਹਵਾ ਦਿਨੋਂ-ਦਿਨ ਖਰਾਬ ਹੁੰਦੀ ਜਾ ਰਹੀ ਹੈ। ਮੰਗਲਵਾਰ ਨੂੰ ਵੀ ਦਿੱਲੀ ਦਾ AQI 300 ਤੋਂ ਪਾਰ ਰਿਹਾ। ਇੱਥੋਂ ਤੱਕ ਕਿ ਦਿੱਲੀ ਦੇ 16 ਇਲਾਕਿਆਂ ਨੂੰ ਰੈੱਡ ਜ਼ੋਨ ਵਿੱਚ ਸ਼ਾਮਲ ਕੀਤਾ ਗਿਆ ਹੈ। ਦਿੱਲੀ ਵਿੱਚ ਵਧ ਰਹੇ ਪ੍ਰਦੂਸ਼ਣ ਦਾ ਕਾਰਨ ਅਕਸਰ ਹਰਿਆਣਾ ਅਤੇ ਪੰਜਾਬ ਵਿੱਚ ਪਰਾਲੀ ਸਾੜਨਾ ਦੱਸਿਆ ਜਾਂਦਾ ਹੈ, ਜਿਸ ਬਾਰੇ ਹੁਣ ਕਾਂਗਰਸੀ ਸੰਸਦ ਮੈਂਬਰ ਨੇ ਕਿਹਾ ਕਿ ਪੰਜਾਬ ਅਤੇ ਹਰਿਆਣਾ ਵਿੱਚ ਅਜਿਹੇ ਛੋਟੇ ਕਿਸਾਨ ਹਨ ਜਿਨ੍ਹਾਂ ਕੋਲ ਘੱਟ ਜ਼ਮੀਨ ਹੈ। ਇਸ ਲਈ ਜਦੋਂ ਤੱਕ ਛੋਟੇ ਕਿਸਾਨਾਂ ਨੂੰ ਵਿੱਤੀ ਸਹਾਇਤਾ ਨਹੀਂ ਦਿੱਤੀ ਜਾਂਦੀ, ਇਹ ਉਨ੍ਹਾਂ ਲਈ ਸੰਭਵ ਨਹੀਂ ਹੈ।

ਕਾਂਗਰਸ ਦੇ ਸੰਸਦ ਮੈਂਬਰ ਮਨੀਸ਼ ਤਿਵਾੜੀ ਨੇ ਕਿਹਾ ਕਿ ਜਦੋਂ ਵੀ ਦਿੱਲੀ ‘ਚ ਪ੍ਰਦੂਸ਼ਣ ਵਧਦਾ ਹੈ ਤਾਂ ਪੰਜਾਬ ਅਤੇ ਹਰਿਆਣਾ ਨੂੰ ਦੋਸ਼ੀ ਠਹਿਰਾ ਦਿੱਤਾ ਜਾਂਦਾ ਹੈ ਪਰ ਅਸਲ ‘ਚ ਦਿੱਲੀ ‘ਚ ਪ੍ਰਦੂਸ਼ਣ ਦਾ ਬੋਝ ਪਹਿਲਾਂ ਹੀ ਬਹੁਤ ਜ਼ਿਆਦਾ ਹੈ ਅਤੇ ਪਰਾਲੀ ਸਾੜਦਿਆਂ ਹੀ ਦਿੱਲੀ ਗੈਸ ਚੈਂਬਰ ਬਣ ਜਾਂਦੀ ਹੈ। ਕਿਸਾਨਾਂ ਨੂੰ ਪਰਾਲੀ ਸਾੜਨ ਤੋਂ ਹਟਾਉਣ ਲਈ ਮੁੱਢਲੇ ਕਦਮ ਚੁੱਕਣੇ ਚਾਹੀਦੇ ਹਨ। ਪਿਛਲੇ 10 ਸਾਲਾਂ ਤੋਂ ਇਸ ਮੁੱਦੇ ਤੇ ਬਿਆਨਬਾਜ਼ੀ ਤੋਂ ਇਲਾਵਾ ਕੁਝ ਵੀ ਨਹੀਂ ਕੀਤਾ ਗਿਆ।

“ਇਹ ਉਹਨਾਂ ਲਈ ਸੰਭਵ ਨਹੀਂ”

ਉਨ੍ਹਾਂ ਅੱਗੇ ਕਿਹਾ ਕਿ ਪਰਾਲੀ ਸਾੜਨ ਵਾਲੇ ਜ਼ਿਆਦਾਤਰ ਹਰਿਆਣਾ ਅਤੇ ਪੰਜਾਬ ਦੇ ਛੋਟੇ ਕਿਸਾਨ ਹਨ। ਪੰਜਾਬ ਵਿੱਚ 86 ਫੀਸਦੀ ਕਿਸਾਨਾਂ ਕੋਲ 2 ਏਕੜ ਤੋਂ ਘੱਟ ਜ਼ਮੀਨ ਹੈ, ਜਦੋਂ ਤੱਕ ਛੋਟੇ ਕਿਸਾਨਾਂ ਨੂੰ ਆਰਥਿਕ ਸਹਾਇਤਾ ਨਹੀਂ ਦਿੱਤੀ ਜਾਂਦੀ, ਇਹ ਉਨ੍ਹਾਂ ਲਈ ਸੰਭਵ ਨਹੀਂ ਹੈ ਕਿ ਉਹ ਪਰਾਲੀ ਨੂੰ ਬਗੈਰ ਸਾੜੇ ਆਪਣੇ ਦੱਮ ਤੇ ਨਿਪਟਾਉਣ। ਉਹ ਆਪਣੇ ਰਵਾਇਤੀ ਤਰੀਕਿਆਂ ਤੋਂ ਪਿੱਛੇ ਨਹੀਂ ਹਟਣਗੇ। ਹਾਲਾਂਕਿ ਸਰਕਾਰਾਂ ਨੇ ਕਈ ਵਾਰ ਕੋਸ਼ਿਸ਼ ਕੀਤੀ ਹੈ ਅਤੇ ਹਰ ਸੰਭਵ ਕੋਸ਼ਿਸ਼ ਕੀਤੀ ਹੈ, ਪਰ ਹਰ ਸਾਲ ਪਰਾਲੀ ਦੀ ਇਹੀ ਸਮੱਸਿਆ ਪੈਦਾ ਹੋ ਜਾਂਦੀ ਹੈ। ਹੁਣ ਸਮਾਂ ਆ ਗਿਆ ਹੈ ਕਿ ਲੋਕ ਸਮਝ ਲੈਣ ਕਿ ਜਦੋਂ ਤੱਕ ਕਿਸਾਨਾਂ ਨੂੰ ਆਰਥਿਕ ਸਹਾਇਤਾ ਨਹੀਂ ਦਿੱਤੀ ਜਾਂਦੀ। ਉਦੋਂ ਤੱਕ ਉਨ੍ਹਾਂ ਦੇ ਵਿੱਤੀ ਹਾਲਾਤ ਉਨ੍ਹਾਂ ਨੂੰ ਆਪਣੇ ਰਵਾਇਤੀ ਪੈਟਰਨ ਤੋਂ ਹੱਟਣ ਲਈ ਪ੍ਰੇਰਿਤ ਨਹੀਂ ਕਰਨਗੇ।

ਹਰਿਆਣਾ-ਪੰਜਾਬ ਸਰਕਾਰ ਦੇ ਕਦਮ

ਹਾਲਾਂਕਿ, ਹਰਿਆਣਾ ਅਤੇ ਪੰਜਾਬ ਦੋਵਾਂ ਵਿੱਚ ਪਰਾਲੀ ਸਾੜਨ ਨੂੰ ਲੈ ਕੇ ਸਖ਼ਤ ਕਦਮ ਚੁੱਕੇ ਜਾ ਰਹੇ ਹਨ, ਜਿੱਥੇ ਪੰਜਾਬ ਸਰਕਾਰ ਨੇ 65 ਕਿਸਾਨਾਂ ਦੀ ਪਛਾਣ ਕਰਕੇ 1.85 ਲੱਖ ਰੁਪਏ ਦਾ ਜੁਰਮਾਨਾ ਲਗਾਇਆ ਹੈ ਅਤੇ 6 ਐਫਆਈਆਰ ਦਰਜ ਕੀਤੀਆਂ ਹਨ। ਹਰਿਆਣਾ ਵਿੱਚ ਪਰਾਲੀ ਸਾੜਨ ਵਾਲਿਆਂ ਖ਼ਿਲਾਫ਼ ਸਖ਼ਤ ਕਾਰਵਾਈ ਕਰਨ ਦੇ ਹੁਕਮ ਦਿੱਤੇ ਗਏ ਹਨ। ਹਰਿਆਣਾ ਸਰਕਾਰ ਨੇ ਫੈਸਲਾ ਕੀਤਾ ਹੈ ਕਿ ਪਰਾਲੀ ਸਾੜਨ ਵਾਲੇ ਕਿਸਾਨਾਂ ਖਿਲਾਫ FIR ਦਰਜ ਕੀਤੀ ਜਾਵੇਗੀ। ਜੇਕਰ ਕੋਈ ਕਿਸਾਨ ਪਰਾਲੀ ਸਾੜਦਾ ਹੈ ਤਾਂ ਉਹ ਅਗਲੇ ਦੋ ਸੀਜ਼ਨਾਂ ਤੱਕ ਆਪਣੀ ਫ਼ਸਲ ਨਹੀਂ ਵੇਚ ਸਕੇਗਾ।

Exit mobile version