AQI
TV9 NETWORK LOGO
User Image
Sign In

By signing in or creating an account, you agree with Associated Broadcasting Company's Terms & Conditions and Privacy Policy.

ਪੰਜਾਬਸ਼ਾਰਟ ਵੀਡੀਓਜ਼ਦੇਸ਼ਦੁਨੀਆਟ੍ਰੈਂਡਿੰਗਮਨੋਰੰਜਨਫੋਟੋ ਗੈਲਰੀਖੇਡਾਂਧਰਮਵੀਡੀਓਲਾਈਫਸਟਾਈਲਕਾਰੋਬਾਰਟੈਕਨੋਲਜੀਵੈੱਬ ਸਟੋਰੀਜ਼ਚੋਣਾਂ 2026

ਖਡੂਰ ਸਾਹਿਬ ਦੇ ਮੌਜੂਦਾ AAP ਵਿਧਾਇਕ ਲਾਲਪੁਰਾ ਗ੍ਰਿਫ਼ਤਾਰ, ਲੜਕੀ ਨਾਲ ਛੇੜਛਾੜ ਦਾ ਹੈ ਮਾਮਲਾ

ਇਹ ਪੂਰਾ ਮਾਮਲਾ ਸਾਲ 2013 ਦਾ ਹੈ। ਜਾਣਕਾਰੀ ਮੁਤਾਬਕ ਉਸਮਾਂ ਪਿੰਡ ਦੀ ਇੱਕ ਕੁੜੀ ਹਰਬਿੰਦਰ ਕੌਰ ਵੱਲੋਂ ਵਿਆਹ ਦੇ ਸਮਾਗਮ ਦੌਰਾਨ ਛੇੜਛਾੜ ਦੇ ਕੁੱਟਮਾਰ ਕਰਨ ਦਾ ਇਲਜ਼ਾਮ ਲਗਾਇਆ ਗਿਆ ਸੀ। ਇਸ ਤੋਂ ਬਾਅਦ ਥਾਣਾ ਸਿਟੀ ਤਰਨਤਾਰਨ 'ਚ ਐਫਆਈਆਰ ਦਰਜ ਕਰਵਾਈ ਗਈ ਸੀ।

ਖਡੂਰ ਸਾਹਿਬ ਦੇ ਮੌਜੂਦਾ AAP ਵਿਧਾਇਕ ਲਾਲਪੁਰਾ ਗ੍ਰਿਫ਼ਤਾਰ, ਲੜਕੀ ਨਾਲ ਛੇੜਛਾੜ ਦਾ ਹੈ ਮਾਮਲਾ
sidharth-taran-taran
| Updated On: 10 Sep 2025 13:36 PM IST
Share

ਖਡੂਰ ਸਾਹਿਬ ਦੇ ਮੌਜੂਦਾ ਆਮ ਆਦਮੀ ਪਾਰਟੀ ਦੇ ਵਿਧਾਇਕ ਮਨਜਿੰਦਰ ਸਿੰਘ ਲਾਲਪੁਰਾ ਨੂੰ ਪੁਲਿਸ ਨੇ ਗ੍ਰਿਫ਼ਤਾਰ ਕਰ ਲਿਆ ਹੈ। ਗ੍ਰਿਫ਼ਤਾਰੀ ਨਾਲ ਜੁੜਿਆ ਪੂਰਾ ਮਾਮਲਾ ਉਸਮਾ ਕਾਂਡ ਨਾਲ ਸਬੰਧਤ ਹੈ, ਜਿਸ ਚ ਉਸਮਾਂ ਪਿੰਡ ਦੀ ਕੁੜੀ ਨਾਲ ਛੇੜਛਾੜ ਤੇ ਕੁੱਟਮਾਰ ਕੀਤੀ ਗਈ ਸੀ। ਤਰਨਤਾਰਨ ਦੇ ਵਧੀਕ ਸੈਸ਼ਨ ਜੱਜ ਪ੍ਰੇਮ ਕੁਮਾਰ ਦੀ ਅਦਾਲਤ ਨੇ ਵਿਧਾਇਕ ਲਾਲਪੁਰਾ ਸਮੇਤ 7 ਲੋਕਾਂ ਨੂੰ ਦੋਸ਼ੀ ਕਰਾਰ ਦਿੱਤਾ ਹੈ। ਪੁਲਿਸ ਨੇ ਲਾਲਪੁਰ ਗ੍ਰਿਫ਼ਤਾਰ ਕਰ ਲਿਆ ਹੈ। ਉਨ੍ਹਾਂ ਨੂੰ ਨਿਆਂਇਕ ਹਿਰਾਸਤ ਚ ਭੇਜਣ ਦੀ ਕਾਰਵਾਈ ਕੀਤੀ ਜਾ ਰਹੀ ਹੈ। ਹੁਣ ਇਸ ਮਾਮਲੇ ਚ ਕੋਰਟ 12 ਸਤੰਬਰ ਨੂੰ ਫੈਸਲ ਸੁਣਾਵੇਗੀ।

ਕੀ ਹੈ ਪੂਰਾ ਮਾਮਲਾ

ਇਹ ਮਾਮਲਾ 4 ਮਾਰਚ 2013 ਦਾ ਹੈ। ਪਿੰਡ ਉਸਮਾਂ ਦੀ ਲੜਕੀ ਹਰਬਿੰਦਰ ਕੌਰ ਆਪਣੇ ਪਿਤਾ ਕਸ਼ਮੀਰ ਸਿੰਘ ਤੇ ਪਰਿਵਾਰਕ ਮੈਂਬਰਾਂ ਸਮੇਤ ਵਿਆਹ ਸਮਾਗਮ ਚ ਜਾ ਰਹੀ ਸੀ। ਉਹ ਪੈਲੇਸ ਚ ਪਹੁੰਚੀ ਤਾਂ ਟੈਕਸੀ ਚਾਲਕਾਂ ਦੁਆਰਾ ਹਰਬਿੰਦਰ ਕੌਰ ਦੇ ਨਾਲ ਕਥਿਤ ਤੌਰ ਤੇ ਛੇੜਛਾੜ ਕੀਤੀ ਗਈ। ਵਿਰੋਧ ਕਰਨ ਦੇ ਟੈਕਸੀ ਚਾਲਕਾਂ ਨੇ ਉਸ ਨਾਲ ਕੁੱਟਮਾਰ ਕੀਤੀ। ਇਸ ਤੋਂ ਬਾਅਦ ਮੌਕੇ ਤੇ ਪਹੁੰਚੀ ਪੁਲਿਸ ਨੇ ਸੜਕ ਵਿਚਕਾਰ ਲੜਕੀ ਦੇ ਪਰਿਵਾਰਕ ਮੈਂਬਰਾਂ ਨਾਲ ਕੁੱਟਮਾਰ ਕੀਤੀ। ਜਿਸ ਦੀ ਵੀਡੀਓ ਸੋਸ਼ਲ ਮੀਡੀਆ ਦੇ ਵਾਇਰਲ ਹੋਈ ਸੀ।

ਵੀਡੀਓ ਵਾਇਰਲ ਹੋਣ ਤੋਂ ਬਾਅਦ ਇਹ ਮਾਮਲਾ ਭੱਖ ਗਿਆ ਸੀ। ਇਸ ਮਾਮਲੇ ਚ ਸੁਪਰੀਮ ਕੋਰਟ ਨੇ ਵੀ ਨੋਟਿਸ ਲਿਆ ਸੀ ਤੇ ਪੀੜਤ ਪਰਿਵਾਰ ਨੂੰ ਸੁਰੱਖਿਆ ਮੁਹੱਈਆ ਕਰਵਾਉਣ ਦੇ ਹੁਕਮ ਦਿੱਤੇ ਸਨ। ਮੁਲਜ਼ਮ ਟੈਕਸੀ ਚਾਲਕਾਂ ਚ ਮਨਜਿੰਦਰ ਸਿੰਘ ਲਾਲਪੁਰ ਖਡੂਰ ਸਾਹਿਬ ਹਲਕੇ ਤੋਂ ਆਮ ਆਦਮੀ ਪਾਰਟੀ ਦੇ ਵਿਧਾਇਕ ਚੁਣੇ ਗਏ। ਐਡੀਸ਼ਲਨ ਸੈਸ਼ਨ ਜੱਜ ਪ੍ਰੇਮ ਕੁਮਾਰ ਦੀ ਅਦਾਲਤ ਚ ਬਚਾਅ ਪੱਖ ਦੇ ਵਕੀਲ ਨੇ ਘੱਟ ਤੋਂ ਘੱਟ ਸਜ਼ਾ ਦੇਣ ਦੀ ਅਪੀਲ ਕੀਤੀ ਸੀ। ਅਦਾਲਤ ਨੇ ਮੁਲਜ਼ਮਾਂ ਨੂੰ ਦੋਸ਼ੀ ਕਰਾਰ ਦਿੰਦੇ ਹੋਏ, ਉਨ੍ਹਾਂ ਨੂੰ ਹਿਰਾਸਤ ਚ ਲੈਣ ਦੇ ਆਦੇਸ਼ ਦਿੱਤੇ। ਜਿਸ ਤੋਂ ਬਾਅਦ ਕੋਰਟ ਕੰਪਲੈਕਸ ਪੁਲਿਸ ਛਾਉਣੀ ਚ ਤਬਦੀਲ ਹੋ ਗਿਆ। ਦੋਸ਼ੀਆਂ ਨੂੰ 12 ਸਤੰਬਰ ਨੂੰ ਸਜ਼ਾ ਸੁਣਾਈ ਜਾਵੇਗੀ।

Follow Us
ਪਹਿਲਾਂ ਵਾਲੇ ਜਨਤਾ ਨੂੰ ਕੁਝ ਨਹੀਂ ਸਮਝਦੇ ਸਨ, ਹੁਣ ਜਨਤਾ ਉਨ੍ਹਾਂ ਨੂੰ ਕੁਝ ਨਹੀਂ ਸਮਝਦੀ, ਸੀਐਮ ਮਾਨ ਸੁਖਬੀਰ ਬਾਦਲ ਤੇ ਨਿਸ਼ਾਨਾ
ਪਹਿਲਾਂ ਵਾਲੇ ਜਨਤਾ ਨੂੰ ਕੁਝ ਨਹੀਂ ਸਮਝਦੇ ਸਨ, ਹੁਣ ਜਨਤਾ ਉਨ੍ਹਾਂ ਨੂੰ ਕੁਝ ਨਹੀਂ ਸਮਝਦੀ, ਸੀਐਮ ਮਾਨ ਸੁਖਬੀਰ ਬਾਦਲ ਤੇ ਨਿਸ਼ਾਨਾ...
Satluj River: ਇਤਿਹਾਸ, ਵਿਵਾਦ, ਅਤੇ ਭਾਰਤ-ਪਾਕਿਸਤਾਨ ਜਲ ਰਾਜਨੀਤੀ ਦੀ ਪੂਰੀ ਕਹਾਣੀ
Satluj River: ਇਤਿਹਾਸ, ਵਿਵਾਦ, ਅਤੇ ਭਾਰਤ-ਪਾਕਿਸਤਾਨ ਜਲ ਰਾਜਨੀਤੀ ਦੀ ਪੂਰੀ ਕਹਾਣੀ...
World Population Day: ਭਾਰਤ ਦੀ 140 ਕਰੋੜ ਆਬਾਦੀ... ਬਣੇਗੀ ਤਾਕਤ ਜਾਂ ਵੱਡੀ ਚੁਣੌਤੀ?
World Population Day: ਭਾਰਤ ਦੀ 140 ਕਰੋੜ ਆਬਾਦੀ... ਬਣੇਗੀ ਤਾਕਤ ਜਾਂ ਵੱਡੀ ਚੁਣੌਤੀ?...
ਫਾਰਚੂਨ ਇੰਡੀਆ ਦੀਆਂ ਟੌਪ 100 ਪਾਵਰਫੁੱਲ ਔਰਤਾਂ 'ਚ ਪਹਿਲੇ ਸਥਾਨ 'ਤੇ ਨੀਤਾ ਅੰਬਾਨੀ
ਫਾਰਚੂਨ ਇੰਡੀਆ ਦੀਆਂ ਟੌਪ 100 ਪਾਵਰਫੁੱਲ ਔਰਤਾਂ 'ਚ ਪਹਿਲੇ ਸਥਾਨ 'ਤੇ ਨੀਤਾ ਅੰਬਾਨੀ...
ਭੂਪੇਸ਼ ਬਘੇਲ ਦੀ ਬੈਠਕ ਤੋਂ ਬਾਅਦ ਬਾਜਵਾ ਨੇ ਦੱਸੀ ਸਾਰੀ ਗੱਲਬਾਤ, ਦੋਖੋ EXCLUSIVE REPORT
ਭੂਪੇਸ਼ ਬਘੇਲ ਦੀ ਬੈਠਕ ਤੋਂ ਬਾਅਦ ਬਾਜਵਾ ਨੇ ਦੱਸੀ ਸਾਰੀ ਗੱਲਬਾਤ, ਦੋਖੋ EXCLUSIVE REPORT...
ਬੀਜੇਪੀ ਸਾਫ ਕਰੇ, ਕਿਸਦੇ ਨਾਲ ਖੜੀ ਹੈ... 'ਸਤਲੁਜ' ਵਿਵਾਦ 'ਤੇ ਬੋਲੇ ਮਨੀਸ਼ ਸਿਸੋਦੀਆ
ਬੀਜੇਪੀ ਸਾਫ ਕਰੇ, ਕਿਸਦੇ ਨਾਲ ਖੜੀ ਹੈ... 'ਸਤਲੁਜ' ਵਿਵਾਦ 'ਤੇ ਬੋਲੇ ਮਨੀਸ਼ ਸਿਸੋਦੀਆ...
Differences Of Opinion ਹੈ, ਛੇਤੀ ਕੱਢ ਲਵਾਂਗੇ ਹੱਲ, ਸੁਖਜਿੰਦਰ ਰੰਧਾਵਾ ਨੇ ਦਿੱਤੇ ਨਰਮਾਈ ਦੇ ਸੰਕੇਤ
Differences Of Opinion ਹੈ, ਛੇਤੀ ਕੱਢ ਲਵਾਂਗੇ ਹੱਲ, ਸੁਖਜਿੰਦਰ ਰੰਧਾਵਾ ਨੇ ਦਿੱਤੇ ਨਰਮਾਈ ਦੇ ਸੰਕੇਤ...
E20 Petrol: ਕੀ E20 ਪੈਟਰੋਲ ਨਾਲ ਸੱਚਮੁੱਚ ਖਰਾਬ ਹੋ ਰਿਹਾ ਹੈ ਗੱਡੀਆਂ ਦਾ ਇੰਜਨ? ਜਾਣੋ ਪੂਰੀ ਸੱਚਾਈ
E20 Petrol: ਕੀ E20 ਪੈਟਰੋਲ ਨਾਲ ਸੱਚਮੁੱਚ ਖਰਾਬ ਹੋ ਰਿਹਾ ਹੈ ਗੱਡੀਆਂ ਦਾ ਇੰਜਨ? ਜਾਣੋ ਪੂਰੀ ਸੱਚਾਈ...
ਕਿਸੇ ਦੀਆਂ ਜੁੱਤੀਆਂ ਵੀ ਸਿਰ 'ਤੇ ਰੱਖਣੀਆਂ ਪਈਆਂ ਤਾਂ ਰੱਖਾਂਗਾ...ਚੰਨੀ ਦੀ ਨਰਾਜ਼ਗੀ 'ਤੇ ਬੋਲੇ ਰਾਜਾ ਵੜਿੰਗ
ਕਿਸੇ ਦੀਆਂ ਜੁੱਤੀਆਂ ਵੀ ਸਿਰ 'ਤੇ ਰੱਖਣੀਆਂ ਪਈਆਂ ਤਾਂ ਰੱਖਾਂਗਾ...ਚੰਨੀ ਦੀ ਨਰਾਜ਼ਗੀ 'ਤੇ ਬੋਲੇ ਰਾਜਾ ਵੜਿੰਗ...