ਪੰਜਾਬ ਦੌਰੇ ‘ਤੇ ਦਿੱਲੀ ਦੇ ਕੈਬਨਿਟ ਮੰਤਰੀ ਮਨਜਿੰਦਰ ਸਿੰਘ ਸਿਰਸਾ, ਮੋਹਾਲੀ ਸਮਾਗਮ ‘ਚ ਕੀਤੀ ਸ਼ਿਰਕਤ
Manjinder Sirsa Chandigarh Visit: ਦਿੱਲੀ ਸਰਕਾਰ ਦੇ ਕੈਬਨਿਟ ਮੰਤਰੀ ਮਨਜਿੰਦਰ ਸਿੰਘ ਸਿਰਸਾ ਅੱਜ ਪੰਜਾਬ ਦੌਰੇ 'ਤੇ ਹਨ। ਮਨਜਿੰਦਰ ਸਿਰਸਾ ਮੋਹਾਲੀ ਵਿੱਚ ਆਯੋਜਿਤ ਸਮਾਗਮ ਵਿੱਚ ਸ਼ਾਮਲ ਹੋਏ। ਇਸ ਦੌਰਾਨ ਸਿਰਸਾ ਨੇ 1984 ਦੇ ਦੰਗਿਆਂ ਦੇ ਦੋਸ਼ੀ ਸੱਜਣ ਕੁਮਾਰ ਨੂੰ ਸਜ਼ਾ ਸੁਣਾਏ ਜਾਣ ਨੂੰ ਲੈ ਕੇ ਕੇਂਦਰ ਦੀ ਮੋਦੀ ਸਰਕਾਰ ਦੀ ਤਾਰਿਫ ਕੀਤੀ। ਚੰਡੀਗੜ੍ਹ ਸਥਿਤ ਭਾਜਪਾ ਪਾਰਟੀ ਹੈੱਡਕੁਆਰਟਰ ਵਿੱਚ ਸਿਰਸਾ ਨੇ ਮੀਡੀਆ ਨਾਲ ਗੱਲਬਾਤ ਕੀਤੀ।

ਦਿੱਲੀ ਸਰਕਾਰ ਵਿੱਚ ਕੈਬਨਿਟ ਮੰਤਰੀ ਅਤੇ ਸੀਨੀਅਰ ਭਾਜਪਾ ਆਗੂ ਮਨਜਿੰਦਰ ਸਿੰਘ ਸਿਰਸਾ ਅੱਜ ਪੰਜਾਬ ਦੌਰੇ ‘ਤੇ ਹਨ। ਮਨਜਿੰਦਰ ਸਿਰਸਾ ਨੇ ਕਿਹਾ ਕਿ ਕੇਂਦਰ ਦੀ ਮੋਦੀ ਸਰਕਾਰ ਵੱਲੋਂ ਬਣਾਈ ਗਈ ਸੀਟ ਨੇ 1984 ਦੇ ਕਤਲੇਆਮ ਦੇ ਸੱਜਣ ਕੁਮਾਰ ਨੂੰ ਸਜ਼ਾ ਦਿੱਤੀ ਹੈ, ਜਿਸ ਨੇ ਰਾਜੀਵ ਗਾਂਧੀ ਦੇ ਇਸ਼ਾਰੇ ‘ਤੇ ਸੱਜਣ ਕੁਮਾਰ ਅਤੇ ਹੋਰ ਕਾਂਗਰਸੀ ਆਗੂਆਂ ਦੁਆਰਾ ਕਤਲੇਆਮ ਕਰਵਾਇਆ ਸੀ। ਜਿਸ ਤੋਂ ਬਾਅਦ ਕਾਂਗਰਸ ਸੱਤਾ ਵਿੱਚ ਸੀ ਤਾਂ ਉਨ੍ਹਾਂ ਨੂੰ ਵੱਡੇ ਮੰਤਰੀ ਅਹੁਦੇ ਦਿੱਤੇ ਗਏ। ਉਸ ਸਮੇਂ ਦੇ ਮੌਜੂਦਾ ਕੌਂਸਲਰ ਜੋ ਕਾਂਗਰਸ ਵਿੱਚ ਸਨ ਹੁਣ ਵੀ ਸਜ਼ਾ ਭੁਗਤ ਰਹੇ ਹਨ।
ਮਨਜਿੰਦਰ ਸਿੰਘ ਸਿਰਸਾ ਨੇ ਕਿਹਾ ਕਿ ਸੱਜਨ ਕੁਮਾਰ ਨੂੰ ਸਜ਼ਾ 40 ਸਾਲ ਬਾਅਦ ਹੋਈ ਹੈ। ਇਸ ਮਾਮਲੇ ਵਿੱਚ ਕਾਂਗਰਸ ਨੇ ਸੀਬੀਆਈ ਰਾਹੀਂ ਸੱਜਣ ਕੁਮਾਰ ਨੂੰ ਕਲੀਨ ਚਿੱਟ ਦਿੱਤੀ ਸੀ, ਉਹ ਮਾਮਲਾ ਵੀ ਹੁਣ ਦੁਬਾਰਾ ਖੋਲ੍ਹ ਦਿੱਤਾ ਗਿਆ ਹੈ। ਹੁਣ ਲੰਬੇ ਸੰਘਰਸ਼ ਤੋਂ ਬਾਅਦ ਸਜ਼ਾ ਦਿੱਤੀ ਗਈ ਹੈ। ਸਿਰਸਾ ਨੇ ਕਿਹਾ ਕਿ ਕਾਨਪੁਰ ਸਿੱਖ ਕਤਲੇਆਮ ਵਿੱਚ ਸ਼ਾਮਲ ਲੋਕਾਂ ਨੂੰ ਵੀ ਗ੍ਰਿਫ਼ਤਾਰ ਕਰ ਲਿਆ ਗਿਆ ਹੈ। ਇਸ ਐਸਆਈਟੀ ਰਾਹੀਂ ਬਣਾਏ ਗਏ ਮਾਮਲੇ ਵਿੱਚ ਵੀ ਸਜ਼ਾ ਦਿੱਤੀ ਗਈ ਹੈ। ਜਿਸ ਲਈ ਅਸੀਂ ਪ੍ਰਧਾਨ ਮੰਤਰੀ ਮੋਦੀ ਦਾ ਧੰਨਵਾਦ ਕਰਦੇ ਹਾਂ।
ਰਾਊਸ ਐਵੇਨਿਊ ਕੋਰਟ ਨੇ ਸੁਣਾਈ ਸਜ਼ਾ
1984 ਦੇ ਸਿੱਖ ਵਿਰੋਧੀ ਦੰਗਿਆਂ ਦੇ ਮਾਮਲੇ ਵਿੱਚ ਦੋਸ਼ੀ ਠਹਿਰਾਏ ਗਏ ਸਾਬਕਾ ਕਾਂਗਰਸ ਸੰਸਦ ਮੈਂਬਰ ਸੱਜਣ ਕੁਮਾਰ ਨੂੰ ਰਾਊਸ ਐਵੇਨਿਊ ਕੋਰਟ ਨੇ ਉਮਰ ਕੈਦ ਦੀ ਸਜ਼ਾ ਸੁਣਾਈ ਹੈ। ਸੱਜਣ ਕੁਮਾਰ ਪਹਿਲਾਂ ਹੀ ਦਿੱਲੀ ਕੈਂਟ ਮਾਮਲੇ ਵਿੱਚ ਉਮਰ ਕੈਦ ਦੀ ਸਜ਼ਾ ਕੱਟ ਰਿਹਾ ਹੈ। ਦੱਸ ਦਈਏ ਕਿ ਅਦਾਲਤ ਨੇ 1 ਨਵੰਬਰ 1984 ਨੂੰ ਦਿੱਲੀ ਦੇ ਸਰਸਵਤੀ ਵਿਹਾਰ ਇਲਾਕੇ ਵਿੱਚ ਦੋ ਸਿੱਖਾਂ ਜਸਵੰਤ ਸਿੰਘ ਅਤੇ ਉਨ੍ਹਾਂ ਦੇ ਪੁੱਤਰ ਤਰੁਣਦੀਪ ਸਿੰਘ ਦੇ ਬੇਰਹਿਮੀ ਨਾਲ ਕਤਲ ਦੇ ਮਾਮਲੇ ਵਿੱਚ ਸਜ਼ਾ ਸੁਣਾਈ ਹੈ ।
ਇਸ ਘਟਨਾ ਨਾਲ ਸਬੰਧਤ ਐਫਆਈਆਰ ਉੱਤਰੀ ਦਿੱਲੀ ਦੇ ਸਰਸਵਤੀ ਵਿਹਾਰ ਪੁਲਿਸ ਸਟੇਸ਼ਨ ਵਿੱਚ ਦਰਜ ਕੀਤੀ ਗਈ ਸੀ। ਇਹ ਐਫਆਈਆਰ ਸ਼ਿਕਾਇਤਕਰਤਾਵਾਂ ਵੱਲੋਂ ਰੰਗਨਾਥ ਮਿਸ਼ਰਾ ਕਮਿਸ਼ਨ ਸਾਹਮਣੇ ਦਿੱਤੇ ਗਏ ਹਲਫ਼ਨਾਮੇ ਦੇ ਆਧਾਰ ‘ਤੇ ਦਰਜ ਕੀਤੀ ਗਈ ਸੀ।