ਪੰਜਾਬਚੋਣਾਂ 2025ਦੇਸ਼ਦੁਨੀਆਨੌਲੇਜਟ੍ਰੈਂਡਿੰਗਮਨੋਰੰਜਨਵੈੱਬ ਸਟੋਰੀਜ਼ਖੇਡਾਂਆਟੋਕ੍ਰਾਈਮਧਰਮਵੀਡੀਓਸਿਹਤਲਾਈਫਸਟਾਈਲਕਾਰੋਬਾਰਟੈਕਨੋਲਜੀਫੋਟੋ ਗੈਲਰੀ

ਅਕਾਲ ਯੂਨੀਵਰਸਿਟੀ ਵਿੱਚ ਮਨਮੋਹਨ ਸਿੰਘ ਚੇਅਰ ਦੀ ਸਥਾਪਨਾ, ਸਾਬਕਾ PM ਦੀ ਯਾਦ ‘ਚ ਕਲਗੀਧਰ ਸੁਸਾਇਟੀ ਦਾ ਵੱਡਾ ਉਪਰਾਲਾ

Akal University : ਕਲਗੀਧਰ ਸੁਸਾਇਟੀ ਬੜੂ ਸਾਹਿਬ ਨੇ 'ਡਾ. ਮਨਮੋਹਨ ਸਿੰਘ ਚੇਅਰ ਇਨ ਡਿਵੈਲਪਮੈਂਟ ਇਕਨਾਮਿਕਸ' ਦੀ ਸਥਾਪਨਾ ਕੀਤੀ ਗਈ ਹੈ। ਬੜੂ ਸਾਹਿਬ ਵੱਲੋਂ ਸਾਬਕਾ ਪ੍ਰਧਾਨ ਮੰਤਰੀ ਡਾ: ਮਨਮੋਹਨ ਸਿੰਘ ਦੀ ਯਾਦ ਵਿੱਚ ਇਹ ਪਹਿਲਕਦਮੀ ਕੀਤੀ ਗਈ ਹੈ। ਇਹ ਵਿਦਿਆਰਥੀਆਂ ਅਤੇ ਖੋਜਕਰਤਾਵਾਂ ਨੂੰ ਇੱਕ ਵਿਸ਼ੇਸ਼ ਪਲੇਟਫਾਰਮ ਪ੍ਰਦਾਨ ਕਰੇਗਾ।

ਅਕਾਲ ਯੂਨੀਵਰਸਿਟੀ ਵਿੱਚ ਮਨਮੋਹਨ ਸਿੰਘ ਚੇਅਰ ਦੀ ਸਥਾਪਨਾ, ਸਾਬਕਾ PM ਦੀ ਯਾਦ ‘ਚ ਕਲਗੀਧਰ ਸੁਸਾਇਟੀ ਦਾ ਵੱਡਾ ਉਪਰਾਲਾ
ਅਕਾਲ ਯੂਨੀਵਰਸਿਟੀ ਵਿੱਚ ‘ਮਨਮੋਹਨ ਸਿੰਘ ਚੇਅਰ’ ਦੀ ਸਥਾਪਨਾ
Follow Us
tv9-punjabi
| Published: 04 Jan 2025 19:20 PM

ਅਕਾਲ ਯੂਨੀਵਰਸਿਟੀ, ਤਲਵੰਡੀ ਸਾਬੋ, ਪੰਜਾਬ ਵਿਖੇ ‘ਡਾ ਮਨਮੋਹਨ ਸਿੰਘ ਚੇਅਰ ਇਨ ਡਿਵੈਲਪਮੈਂਟ ਇਕਨਾਮਿਕਸ’ ਸਥਾਪਿਤ ਕੀਤੀ ਗਈ ਹੈ। ਇਸ ਦੀ ਸਥਾਪਨਾ ਸਾਬਕਾ ਪ੍ਰਧਾਨ ਮੰਤਰੀ ਮਨਮੋਹਨ ਸਿੰਘ ਦੇ ਸਿੱਖਿਆ ਖੇਤਰ ਵਿੱਚ ਯੋਗਦਾਨ, ਸਮਾਜ ਅਤੇ ਰਾਸ਼ਟਰ ਪ੍ਰਤੀ ਉਨ੍ਹਾਂ ਦੀ ਸੇਵਾ ਦੇ ਸਨਮਾਨ ਵਿੱਚ ਕੀਤੀ ਗਈ ਹੈ। ਕਲਗੀਧਰ ਸੁਸਾਇਟੀ ਬੜੂ ਸਾਹਿਬ ਵੱਲੋਂ ਇਹ ਉਪਰਾਲਾ ਕੀਤਾ ਗਿਆ ਹੈ।

ਕਲਗੀਧਰ ਸੁਸਾਇਟੀ ਨੇ ਸਾਬਕਾ ਪ੍ਰਧਾਨ ਮੰਤਰੀ ਮਨਮੋਹਨ ਸਿੰਘ ਦੀ ਪਤਨੀ ਗੁਰਸ਼ਰਨ ਕੌਰ ਨੂੰ ਪੱਤਰ ਲਿਖ ਕੇ ਇਸ ਦੀ ਜਾਣਕਾਰੀ ਦਿੱਤੀ ਹੈ। ਡਾ.ਮਨਮੋਹਨ ਸਿੰਘ ਦੇ ਅਚਨਚੇਤ ਦਿਹਾਂਤ ‘ਤੇ ਵੀ ਸੋਗ ਪ੍ਰਗਟ ਕੀਤਾ ਹੈ। ਪੱਤਰ ਵਿੱਚ ਕਿਹਾ ਗਿਆ ਹੈ ਕਿ ਡਾ: ਮਨਮੋਹਨ ਸਿੰਘ ਦੇ ਦਿਹਾਂਤ ਨਾਲ ਦੇਸ਼ ਨੇ ਇੱਕ ਬੇਮਿਸਾਲ ਪੁੱਤਰ ਗੁਆ ਦਿੱਤਾ ਹੈ। ਆਪਣੀ ਅਟੁੱਟ ਵਫ਼ਾਦਾਰੀ, ਨਿਮਰਤਾ ਤੇ ਜਨਤਕ ਨੀਤੀ ਦੀ ਡੂੰਘੀ ਸਮਝ ਲਈ ਜਾਣੇ ਜਾਂਦੇ ਡਾ. ਸਿੰਘ ਨੇ ਦੇਸ਼ ਨੂੰ ਆਰਥਿਕ ਮੰਦਹਾਲੀ ਵਿੱਚੋਂ ਬਾਹਰ ਕੱਢਿਆ ਸੀ।

ਚੇਅਰ ਸਥਾਪਿਤ ਕਰਨ ‘ਤੇ ਹੋ ਰਿਹਾ ਮਾਣ- ਬੜੂ ਸਾਹਿਬ ਦੇ ਪ੍ਰਧਾਨ

ਕਲਗੀਧਰ ਸੁਸਾਇਟੀ ਬੜੂ ਸਾਹਿਬ ਨੇ ਡਾ. ‘ਮਨਮੋਹਨ ਸਿੰਘ ਚੇਅਰ ਇਨ ਡਿਵੈਲਪਮੈਂਟ ਇਕਨਾਮਿਕਸ’ ਦੀ ਸਥਾਪਨਾ ਕੀਤੀ ਗਈ ਹੈ। ਕਲਗੀਧਰ ਸੁਸਾਇਟੀ ਦਾ ਮੰਨਣਾ ਹੈ ਕਿ ਇਹ ਚੇਅਰ ਉਨ੍ਹਾਂ ਦੇ ਦੂਰਅੰਦੇਸ਼ੀ ਵਿਚਾਰਾਂ ‘ਤੇ ਖੋਜ ਨੂੰ ਅੱਗੇ ਵਧਾਏਗੀ, ਆਰਥਿਕ ਵਿਕਾਸ ਦੀ ਡੂੰਘੀ ਸਮਝ ਨੂੰ ਵਧਾਵਾ ਦੇਵੇਗੀ ਤੇ ਆਉਣ ਵਾਲੀਆਂ ਪੀੜ੍ਹੀਆਂ ਨੂੰ ਉਨ੍ਹਾਂ ਦੇ ਨਕਸ਼ੇ ਕਦਮਾਂ ‘ਤੇ ਚੱਲਣ ਲਈ ਪ੍ਰੇਰਿਤ ਕਰੇਗੀ।

ਕਲਗੀਧਰ ਸੁਸਾਇਟੀ ਬੜੂ ਸਾਹਿਬ ਦੇ ਪ੍ਰਧਾਨ ਨੇ ਕਿਹਾ, ‘ਸਾਨੂੰ ਡਾ: ਮਨਮੋਹਨ ਸਿੰਘ ਦੀ ਯਾਦ ਵਿੱਚ ਇਹ ਚੇਅਰ ਸਥਾਪਿਤ ਕਰਕੇ ਮਾਣ ਮਹਿਸੂਸ ਹੋ ਰਿਹਾ ਹੈ, ਜਿਨ੍ਹਾਂ ਦੀ ਆਰਥਿਕ ਸੁਧਾਰ ਤੇ ਲੋਕ ਸੇਵਾ ਦੀ ਵਿਰਾਸਤ ਸਾਨੂੰ ਸਾਰਿਆਂ ਨੂੰ ਹਮੇਸ਼ਾ ਪ੍ਰੇਰਿਤ ਕਰਦੀ ਰਹੇਗੀ। ਇਸ ਪਹਿਲਕਦਮੀ ਦੇ ਜ਼ਰੀਏ, ਸਾਡਾ ਉਦੇਸ਼ ਹਮੇਸ਼ਾ ਉਨ੍ਹਾਂ ਦੇ ਦਾਰਸ਼ਨਿਕ ਦ੍ਰਿਸ਼ਟੀਕੋਣ ਨੂੰ ਕਾਇਮ ਰੱਖਣਾ ਤੇ ਸਾਡੇ ਦੇਸ਼ ਦੇ ਵਿਦਿਅਕ ਅਤੇ ਸਮਾਜਿਕ-ਆਰਥਿਕ ਵਿਕਾਸ ਵਿੱਚ ਯੋਗਦਾਨ ਪਾਉਣਾ ਹੈ।

ਇਹ ਵਿਦਿਆਰਥੀਆਂ ਤੇ ਖੋਜਕਰਤਾਵਾਂ ਨੂੰ ਇੱਕ ਪਲੇਟਫਾਰਮ ਪ੍ਰਦਾਨ ਕਰੇਗਾ

ਕਲਗੀਧਰ ਸੁਸਾਇਟੀ ਨੂੰ ਬੜੂ ਸਾਹਿਬ ਵੀ ਕਿਹਾ ਜਾਂਦਾ ਹੈ। ਇਹ ਇੱਕ ਗੈਰ-ਮੁਨਾਫ਼ਾ ਚੈਰੀਟੇਬਲ ਸੰਸਥਾ ਹੈ ਜੋ 130 ਅਕਾਲ ਅਕੈਡਮੀਆਂ ਦੁਆਰਾ ਘੱਟ ਲਾਗਤ ਵਾਲੀ ਸਿੱਖਿਆ, ਸਿਹਤ ਸੇਵਾਵਾਂ ਤੇ ਸਮਾਜ ਭਲਾਈ ਪ੍ਰਦਾਨ ਕਰਨ ਲਈ ਸਮਰਪਿਤ ਹੈ। ਇਹ ਸਭ ਤੋਂ ਵੱਡੀ ਮਹਿਲਾ ਸਸ਼ਕਤੀਕਰਨ ਪਹਿਲਕਦਮੀ ਪੇਂਡੂ ਲੜਕੀਆਂ ਅਤੇ ਦੋ ਯੂਨੀਵਰਸਿਟੀਆਂ ਸਮੇਤ ਕਈ ਵਿਦਿਅਕ ਸੰਸਥਾਵਾਂ ਲਈ ਮੁਫਤ ਅਧਿਆਪਕ ਸਿਖਲਾਈ ਵੀ ਚਲਾਉਂਦੀ ਹੈ।

ਕਲਗੀਧਰ ਸੁਸਾਇਟੀ ਵੱਲੋਂ ਕਿਹਾ ਗਿਆ ਕਿ ‘ਡਾ. ‘ਮਨਮੋਹਨ ਸਿੰਘ ਚੇਅਰ ਇਨ ਡਿਵੈਲਪਮੈਂਟ ਇਕਨਾਮਿਕਸ’ ਅਤਿ-ਆਧੁਨਿਕ ਖੋਜਾਂ, ਸੈਮੀਨਾਰ ਅਤੇ ਕਾਨਫਰੰਸਾਂ ਦੇ ਆਯੋਜਨ ‘ਤੇ ਧਿਆਨ ਕੇਂਦਰਿਤ ਕਰੇਗੀ। ਇਹ ਵਿਦਿਆਰਥੀਆਂ ਤੇ ਖੋਜਕਰਤਾਵਾਂ ਨੂੰ ਅਰਥਪੂਰਨ ਸੰਵਾਦ ਵਿੱਚ ਸ਼ਾਮਲ ਹੋਣ ਤੇ ਸਮਕਾਲੀ ਆਰਥਿਕ ਚੁਣੌਤੀਆਂ ਦੇ ਨਵੀਨਤਾਕਾਰੀ ਹੱਲਾਂ ਦੀ ਖੋਜ ਕਰਨ ਲਈ ਇੱਕ ਪਲੇਟਫਾਰਮ ਵੀ ਪ੍ਰਦਾਨ ਕਰੇਗਾ।

ਪਾਕਿਸਤਾਨੀ ਜਨਰਲ ਮੁਨੀਰ ਦਾ ਜਲੰਧਰ ਨਾਲ ਕੀ ਸਬੰਧ ਹੈ?
ਪਾਕਿਸਤਾਨੀ ਜਨਰਲ ਮੁਨੀਰ ਦਾ ਜਲੰਧਰ ਨਾਲ ਕੀ ਸਬੰਧ ਹੈ?...
ਜੇਕਰ ਭਾਰਤ ਤੇ ਹਮਲਾ ਹੋਇਆ ਹੈ ਤਾਂ ਅਸੀਂ ਅੱਤਵਾਦੀਆਂ ਦੀ ਛਾਤੀ ਤੇ ਹਮਲਾ ਕੀਤਾ- ਰਾਜਨਾਥ ਸਿੰਘ
ਜੇਕਰ ਭਾਰਤ ਤੇ ਹਮਲਾ ਹੋਇਆ ਹੈ ਤਾਂ ਅਸੀਂ ਅੱਤਵਾਦੀਆਂ ਦੀ ਛਾਤੀ ਤੇ ਹਮਲਾ ਕੀਤਾ- ਰਾਜਨਾਥ ਸਿੰਘ...
ਚੰਡੀਗੜ੍ਹ ਦੀ ਕੈਫੀ 12ਵੇਂ ਸਥਾਨ 'ਤੇ ਰਹੀ, Acid Attack ਤੋਂ ਬਾਅਦ ਦੀ ਕਹਾਣੀ ਕਰ ਦੇਵੇਗੀ ਹੈਰਾਨ
ਚੰਡੀਗੜ੍ਹ ਦੀ ਕੈਫੀ 12ਵੇਂ ਸਥਾਨ 'ਤੇ ਰਹੀ, Acid Attack ਤੋਂ ਬਾਅਦ ਦੀ ਕਹਾਣੀ ਕਰ ਦੇਵੇਗੀ ਹੈਰਾਨ...
BSF ਜਵਾਨ ਪੂਰਨਮ ਕੁਮਾਰ ਸਾਹੂ ਦੀ ਵਤਨ ਵਾਪਸੀ, ਪਾਕਿਸਤਾਨ ਨੇ ਕੀਤਾ ਰਿਹਾਅ
BSF ਜਵਾਨ ਪੂਰਨਮ ਕੁਮਾਰ ਸਾਹੂ ਦੀ ਵਤਨ ਵਾਪਸੀ, ਪਾਕਿਸਤਾਨ ਨੇ ਕੀਤਾ ਰਿਹਾਅ...
ਅੰਮ੍ਰਿਤਸਰ ਦੇ ਮਜੀਠਾ ਵਿੱਚ ਨਕਲੀ ਸ਼ਰਾਬ ਪੀਣ ਨਾਲ ਲੋਕਾਂ ਦੀ ਮੌਤ; ਕੀ ਬੋਲੇ ਹਰਪਾਲ ਚੀਮਾ!
ਅੰਮ੍ਰਿਤਸਰ ਦੇ ਮਜੀਠਾ ਵਿੱਚ ਨਕਲੀ ਸ਼ਰਾਬ ਪੀਣ ਨਾਲ ਲੋਕਾਂ ਦੀ ਮੌਤ; ਕੀ ਬੋਲੇ ਹਰਪਾਲ ਚੀਮਾ!...
ਜੰਮੂ-ਕਸ਼ਮੀਰ ਦੇ ਸ਼ੋਪੀਆਂ 'ਚ 3 ਅੱਤਵਾਦੀ ਢੇਰ, ਸੁਰੱਖਿਆ ਬਲਾਂ ਤੇ ਅੱਤਵਾਦੀਆਂ ਵਿਚਕਾਰ ਹੋਇਆ ਮੁਕਾਬਲਾ
ਜੰਮੂ-ਕਸ਼ਮੀਰ ਦੇ ਸ਼ੋਪੀਆਂ 'ਚ 3 ਅੱਤਵਾਦੀ ਢੇਰ, ਸੁਰੱਖਿਆ ਬਲਾਂ ਤੇ ਅੱਤਵਾਦੀਆਂ ਵਿਚਕਾਰ ਹੋਇਆ ਮੁਕਾਬਲਾ...
J&k News: ਜੰਗਬੰਦੀ ਤੋਂ ਬਾਅਦ, ਪਠਾਨਕੋਟ ਦਾ ਬਾਜ਼ਾਰ ਹੁਣ ਮੁੜ ਹੋਇਆ Normal!
J&k News: ਜੰਗਬੰਦੀ ਤੋਂ ਬਾਅਦ, ਪਠਾਨਕੋਟ ਦਾ ਬਾਜ਼ਾਰ ਹੁਣ ਮੁੜ ਹੋਇਆ Normal!...
ਚੰਡੀਗੜ੍ਹ ਹਵਾਈ ਅੱਡੇ ਲਈ ਐਡਵਾਈਜ਼ਰੀ ਜਾਰੀ, ਯਾਤਰੀਆਂ ਨੂੰ ਕੀ ਕਰਨਾ ਚਾਹੀਦਾ ਹੈ ਅਤੇ ਕੀ ਨਹੀਂ ਕਰਨਾ ਚਾਹੀਦਾ?, ਵੇਖੋ ਰਿਪੋਰਟ
ਚੰਡੀਗੜ੍ਹ ਹਵਾਈ ਅੱਡੇ ਲਈ ਐਡਵਾਈਜ਼ਰੀ ਜਾਰੀ, ਯਾਤਰੀਆਂ ਨੂੰ ਕੀ ਕਰਨਾ ਚਾਹੀਦਾ ਹੈ ਅਤੇ ਕੀ ਨਹੀਂ ਕਰਨਾ ਚਾਹੀਦਾ?, ਵੇਖੋ ਰਿਪੋਰਟ...
ਜੰਗਬੰਦੀ ਤੋਂ ਬਾਅਦ ਆਪ੍ਰੇਸ਼ਨ ਸਿੰਦੂਰ 'ਤੇ ਕੀ ਬੋਲੇ Rajnath Singh
ਜੰਗਬੰਦੀ ਤੋਂ ਬਾਅਦ ਆਪ੍ਰੇਸ਼ਨ ਸਿੰਦੂਰ 'ਤੇ ਕੀ ਬੋਲੇ Rajnath Singh...