AQI
TV9 NETWORK LOGO
User Image
Sign In

By signing in or creating an account, you agree with Associated Broadcasting Company's Terms & Conditions and Privacy Policy.

ਪੰਜਾਬਸ਼ਾਰਟ ਵੀਡੀਓਜ਼ਦੇਸ਼ਦੁਨੀਆਟ੍ਰੈਂਡਿੰਗਮਨੋਰੰਜਨਫੋਟੋ ਗੈਲਰੀਖੇਡਾਂਧਰਮਵੀਡੀਓਲਾਈਫਸਟਾਈਲਕਾਰੋਬਾਰਟੈਕਨੋਲਜੀਵੈੱਬ ਸਟੋਰੀਜ਼ਚੋਣਾਂ 2026

2027 ਵਿੱਚ ਪੰਜਾਬ ‘ਚ ਭਾਜਪਾ ਸਰਕਾਰ ਬਣਾਉਣਾ ਟੀਚਾ, ਗਠਜੋੜ ‘ਤੇ ਫੈਸਲਾ ਕਰੇਗੀ ਲੀਡਰਸ਼ਿਪ- ਮਨੋਹਰ ਲਾਲ ਖੱਟਰ

ਅੰਮ੍ਰਿਤਸਰ ਦੌਰੇ ਦੌਰਾਨ ਮਨੋਹਰ ਲਾਲ ਖੱਟਰ ਨੇ ਕਿਹਾ ਕਿ ਮੋਦੀ ਸਰਕਾਰ ਨੇ ਗਰੀਬ ਕਲਿਆਣ, ਬੁਨਿਆਦੀ ਢਾਂਚੇ ਦੇ ਵਿਕਾਸ, ਰਾਸ਼ਟਰੀ ਸੁਰੱਖਿਆ ਅਤੇ ਭ੍ਰਿਸ਼ਟਾਚਾਰ ਖ਼ਿਲਾਫ਼ ਲੜਾਈ ਵਿੱਚ ਮਹੱਤਵਪੂਰਨ ਕੰਮ ਕੀਤੇ ਹਨ। ਉਨ੍ਹਾਂ ਦਾਅਵਾ ਕੀਤਾ ਕਿ ਕਰੋੜਾਂ ਲੋਕ ਗਰੀਬੀ ਰੇਖਾ ਤੋਂ ਉੱਪਰ ਆਏ ਹਨ। ਦੇਸ਼ ਭਰ ਵਿੱਚ ਘਰ, ਬਿਜਲੀ, ਪਾਣੀ ਅਤੇ ਮੁਫ਼ਤ ਅਨਾਜ ਵਰਗੀਆਂ ਯੋਜਨਾਵਾਂ ਦਾ ਲਾਭ ਲੋਕਾਂ ਤੱਕ ਪਹੁੰਚਿਆ ਹੈ।

2027 ਵਿੱਚ ਪੰਜਾਬ 'ਚ ਭਾਜਪਾ ਸਰਕਾਰ ਬਣਾਉਣਾ ਟੀਚਾ, ਗਠਜੋੜ 'ਤੇ ਫੈਸਲਾ ਕਰੇਗੀ ਲੀਡਰਸ਼ਿਪ- ਮਨੋਹਰ ਲਾਲ ਖੱਟਰ
lalit-sharma
| Published: 13 Jun 2026 15:40 PM IST
Share

ਕੇਂਦਰੀ ਮੰਤਰੀ ਮਨੋਹਰ ਲਾਲ ਖੱਟਰ ਨੇ ਅੰਮ੍ਰਿਤਸਰ ਦੌਰੇ ਦੌਰਾਨ ਪਹਿਲਾਂ ਵਪਾਰੀਆਂ ਨਾਲ ਮੀਟਿੰਗ ਕੀਤੀ। ਮਨੋਹਰ ਲਾਲ ਨੇ ਬਾਅਦ ਵਿੱਚ ਪ੍ਰੈਸ ਕਾਨਫਰੰਸ ਨੂੰ ਸੰਬੋਧਨ ਕਰਦਿਆਂ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਦੀ ਅਗਵਾਈ ਵਾਲੀ ਕੇਂਦਰ ਸਰਕਾਰ ਦੇ 12 ਸਾਲਾਂ ਦੇ ਕਾਰਜਕਾਲ ਦੀਆਂ ਉਪਲਬਧੀਆਂ ਗਿਣਾਈਆਂ। ਉਨ੍ਹਾਂ ਕਿਹਾ ਕਿ ਪ੍ਰਧਾਨ ਮੰਤਰੀ ਮੋਦੀ ਨੇ ਦੇਸ਼ ਦੀ ਰਾਜਨੀਤੀ ਦੀ ਤਸਵੀਰ ਬਦਲਣ ਦਾ ਕੰਮ ਕੀਤਾ ਹੈ ਅਤੇ ਲੋਕਾਂ ਵਿੱਚ ਰਾਜਨੀਤਿਕ ਅਗਵਾਈ ਪ੍ਰਤੀ ਭਰੋਸਾ ਵਧਾਇਆ ਹੈ।

ਖੱਟਰ ਨੇ ਕਿਹਾ ਕਿ ਮੋਦੀ ਸਰਕਾਰ ਨੇ ਗਰੀਬ ਕਲਿਆਣ, ਬੁਨਿਆਦੀ ਢਾਂਚੇ ਦੇ ਵਿਕਾਸ, ਰਾਸ਼ਟਰੀ ਸੁਰੱਖਿਆ ਅਤੇ ਭ੍ਰਿਸ਼ਟਾਚਾਰ ਖ਼ਿਲਾਫ਼ ਲੜਾਈ ਵਿੱਚ ਮਹੱਤਵਪੂਰਨ ਕੰਮ ਕੀਤੇ ਹਨ। ਉਨ੍ਹਾਂ ਦਾਅਵਾ ਕੀਤਾ ਕਿ ਕਰੋੜਾਂ ਲੋਕ ਗਰੀਬੀ ਰੇਖਾ ਤੋਂ ਉੱਪਰ ਆਏ ਹਨ। ਦੇਸ਼ ਭਰ ਵਿੱਚ ਘਰ, ਬਿਜਲੀ, ਪਾਣੀ ਅਤੇ ਮੁਫ਼ਤ ਅਨਾਜ ਵਰਗੀਆਂ ਯੋਜਨਾਵਾਂ ਦਾ ਲਾਭ ਲੋਕਾਂ ਤੱਕ ਪਹੁੰਚਿਆ ਹੈ।

ਪੰਜਾਬ ਦੀ ਰਾਜਨੀਤੀ ਬਾਰੇ ਗੱਲ ਕਰਦਿਆਂ ਖੱਟਰ ਨੇ ਕਿਹਾ ਕਿ ਭਾਜਪਾ ਦਾ ਅਗਲਾ ਟੀਚਾ ਪੰਜਾਬ ਵਿੱਚ ਸਰਕਾਰ ਬਣਾਉਣਾ ਹੈ। ਉਨ੍ਹਾਂ ਕਿਹਾ ਕਿ ਭਾਜਪਾ 117 ਸੀਟਾਂ ‘ਤੇ ਚੋਣ ਲੜਨ ਲਈ ਪੂਰੀ ਤਰ੍ਹਾਂ ਸਮਰੱਥ ਹੈ ਅਤੇ ਇਕੱਲੇ ਚੋਣ ਲੜਨ ਦੀ ਸਥਿਤੀ ਵਿੱਚ ਵੀ ਪਾਰਟੀ ਪਿੱਛੇ ਨਹੀਂ ਰਹੇਗੀ। ਅਕਾਲੀ ਦਲ ਨਾਲ ਸੰਭਾਵਿਤ ਗਠਜੋੜ ਸਬੰਧੀ ਪੁੱਛੇ ਗਏ ਸਵਾਲ ‘ਤੇ ਉਨ੍ਹਾਂ ਕਿਹਾ ਕਿ ਇਹ ਪਾਰਟੀ ਦੀ ਨੀਤੀ ਅਤੇ ਲੀਡਰਸ਼ਿਪ ਦਾ ਫੈਸਲਾ ਹੋਵੇਗਾ।

ਜਾਣੋ ਇੰਡੋ-ਪਾਕ ਵਪਾਰ ਬਾਰੇ ਕੀ ਬੋਲੇ-ਖੱਟਰ

ਇਸ ਦੌਰਾਨ ਉਨ੍ਹਾਂ ਨੇ ਇੰਡੋ-ਪਾਕ ਵਪਾਰ ਮੁੜ ਸ਼ੁਰੂ ਕਰਨ ਦੀ ਵਪਾਰੀਆਂ ਵੱਲੋਂ ਉਠਾਈ ਮੰਗ ਸਬੰਧੀ ਕਿਹਾ ਕਿ ਅੰਤਰਰਾਸ਼ਟਰੀ ਸਬੰਧਾਂ ਅਤੇ ਵਪਾਰਕ ਫੈਸਲਿਆਂ ‘ਤੇ ਸਮੇਂ ਅਤੇ ਹਾਲਾਤਾਂ ਦੇ ਮੁਤਾਬਕ ਵਿਚਾਰ ਕੀਤਾ ਜਾਂਦਾ ਹੈ। ਉਨ੍ਹਾਂ ਕਿਹਾ ਕਿ ਭਵਿੱਖ ਵਿੱਚ ਹਾਲਾਤਾਂ ਅਨੁਸਾਰ ਇਸ ਮਾਮਲੇ ‘ਤੇ ਫੈਸਲਾ ਲਿਆ ਜਾ ਸਕਦਾ ਹੈ। ਪੰਜਾਬ ਵਿੱਚ ਡਰੋਨਾਂ ਰਾਹੀਂ ਹਥਿਆਰ ਅਤੇ ਨਸ਼ਾ ਆਉਣ ਦੇ ਮੁੱਦੇ ‘ਤੇ ਕੇਂਦਰ ਸਰਕਾਰ ਨੂੰ ਘੇਰਨ ਵਾਲੇ ਦੋਸ਼ਾਂ ਨੂੰ ਖਾਰਜ ਕਰਦਿਆਂ ਖੱਟਰ ਨੇ ਕਿਹਾ ਕਿ ਵਿਰੋਧੀ ਪਾਰਟੀਆਂ ਕੋਲ ਕੋਈ ਠੋਸ ਮੁੱਦਾ ਨਾ ਹੋਣ ਕਾਰਨ ਉਹ ਭਾਜਪਾ ‘ਤੇ ਬੇਬੁਨਿਆਦ ਇਲਜ਼ਾਮ ਲਗਾ ਰਹੀਆਂ ਹਨ। ਉਨ੍ਹਾਂ ਕਿਹਾ ਕਿ ਜਨਤਾ ਸਮਝਦਾਰ ਹੈ ਅਤੇ ਉਹ ਕੰਮ ਦੇ ਆਧਾਰ ‘ਤੇ ਹੀ ਆਪਣਾ ਫੈਸਲਾ ਕਰਦੀ ਹੈ।

2027 ਵਿੱਚ ਪੰਜਾਬ ‘ਚ ਭਾਜਪਾ ਸਰਕਾਰ ਬਣਾਉਣਾ ਟੀਚਾ

ਕੇਂਦਰੀ ਮੰਤਰੀ ਨੇ ਦਾਅਵਾ ਕੀਤਾ ਕਿ ਦੇਸ਼ ਵਿੱਚ ਬੁਨਿਆਦੀ ਢਾਂਚੇ ਦੇ ਖੇਤਰ ਵਿੱਚ ਤੇਜ਼ੀ ਨਾਲ ਵਿਕਾਸ ਹੋਇਆ ਹੈ ਅਤੇ ਸੜਕਾਂ, ਰੇਲਵੇ, ਹਵਾਈ ਸੇਵਾਵਾਂ ਅਤੇ ਬਿਜਲੀ ਉਤਪਾਦਨ ਵਿੱਚ ਵੱਡੇ ਸੁਧਾਰ ਹੋਏ ਹਨ। ਉਨ੍ਹਾਂ ਕਿਹਾ ਕਿ ਮੋਦੀ ਸਰਕਾਰ ਦਾ ਟੀਚਾ ਸੇਵਾ, ਵਿਕਾਸ ਅਤੇ ਆਤਮਨਿਰਭਰ ਭਾਰਤ ਦੀ ਸੋਚ ਨੂੰ ਹੋਰ ਮਜ਼ਬੂਤ ਕਰਨਾ ਹੈ।

Follow Us
PU 'ਚ ਵਿਦਿਆਰਥਣ ਦੀ ਕਰੰਟ ਲੱਗਣ ਨਾਲ ਮੌਤ, ਵਿਦਿਆਰਥੀਆਂ ਦਾ ਜੋਰਦਾਰ ਰੋਸ ਪ੍ਰਦਰਸ਼ਨ
PU 'ਚ ਵਿਦਿਆਰਥਣ ਦੀ ਕਰੰਟ ਲੱਗਣ ਨਾਲ ਮੌਤ, ਵਿਦਿਆਰਥੀਆਂ ਦਾ ਜੋਰਦਾਰ ਰੋਸ ਪ੍ਰਦਰਸ਼ਨ...
Meta ਨੇ PM ਮੋਦੀ ਦੀ ਫੇਸਬੁੱਕ ਪੋਸਟ ਨੂੰ ਹਟਾਉਣ ਤੇ ਮੰਗੀ ਮੁਆਫ਼ੀ, ਤਕਨੀਕੀ ਖਰਾਬੀ ਨੂੰ ਦੱਸਿਆ ਵਜ੍ਹਾ
Meta ਨੇ PM ਮੋਦੀ ਦੀ ਫੇਸਬੁੱਕ ਪੋਸਟ ਨੂੰ ਹਟਾਉਣ ਤੇ ਮੰਗੀ ਮੁਆਫ਼ੀ, ਤਕਨੀਕੀ ਖਰਾਬੀ ਨੂੰ ਦੱਸਿਆ ਵਜ੍ਹਾ...
ਜੰਮੂ-ਕਸ਼ਮੀਰ ਦੇ ਗਾਂਦਰਬਲ 'ਚ 20 ਮੀਟਰ ਡੂੰਘੀ ਖੱਡ 'ਚ ਡਿੱਗੀ ਬੱਸ, ਬਚਾਅ ਕਾਰਜ ਜਾਰੀ
ਜੰਮੂ-ਕਸ਼ਮੀਰ ਦੇ ਗਾਂਦਰਬਲ 'ਚ 20 ਮੀਟਰ ਡੂੰਘੀ ਖੱਡ 'ਚ ਡਿੱਗੀ ਬੱਸ, ਬਚਾਅ ਕਾਰਜ ਜਾਰੀ...
ਸੋਨਮ ਵਾਂਗਚੁਕ ਹਸਪਤਾਲ ਤੋਂ ਰਾਜਘਾਟ ਪਹੁੰਚੇ: ਧਰਮਿੰਦਰ ਪ੍ਰਧਾਨ ਦੇ ਅਸਤੀਫ਼ੇ ਨੂੰ ਦੱਸਿਆ ਨਵੀਂ ਸ਼ੁਰੂਆਤ
ਸੋਨਮ ਵਾਂਗਚੁਕ ਹਸਪਤਾਲ ਤੋਂ ਰਾਜਘਾਟ ਪਹੁੰਚੇ: ਧਰਮਿੰਦਰ ਪ੍ਰਧਾਨ ਦੇ ਅਸਤੀਫ਼ੇ ਨੂੰ ਦੱਸਿਆ ਨਵੀਂ ਸ਼ੁਰੂਆਤ...
NEET ਪੇਪਰ ਲੀਕ ਬਿੱਲ 'ਤੇ ਕੀ ਬੋਲੇ ਕਿਰੇਨ ਰਿਜਿਜੂ?
NEET ਪੇਪਰ ਲੀਕ ਬਿੱਲ 'ਤੇ ਕੀ ਬੋਲੇ ਕਿਰੇਨ ਰਿਜਿਜੂ?...
ਅਸਤੀਫ਼ੇ ਤੋਂ ਬਾਅਦ ਪਹਿਲੀ ਵਾਰ ਸੰਸਦ ਪਹੁੰਚੇ ਧਰਮੇਂਦਰ ਪ੍ਰਧਾਨ, ਲੱਗੇ 'ਜ਼ਿੰਦਾਬਾਦ' ਦੇ ਨਾਅਰੇ
ਅਸਤੀਫ਼ੇ ਤੋਂ ਬਾਅਦ ਪਹਿਲੀ ਵਾਰ ਸੰਸਦ ਪਹੁੰਚੇ ਧਰਮੇਂਦਰ ਪ੍ਰਧਾਨ, ਲੱਗੇ 'ਜ਼ਿੰਦਾਬਾਦ' ਦੇ ਨਾਅਰੇ...
Exclusive Interview: ਜੰਗ ਤੇ ਬਹਾਦਰੀ ਦੀ ਅਣਕਹੀ ਦਾਸਤਾਂ! ਕਾਰਗਿਲ ਵਿਜੇ ਦਿਵਸ 'ਤੇ 'ਆਪ੍ਰੇਸ਼ਨ ਸਫੇਦ ਸਾਗਰ' ਦੀ ਟੀਮ ਨਾਲ ਗੱਲਬਾਤ
Exclusive Interview: ਜੰਗ ਤੇ ਬਹਾਦਰੀ ਦੀ ਅਣਕਹੀ ਦਾਸਤਾਂ! ਕਾਰਗਿਲ ਵਿਜੇ ਦਿਵਸ 'ਤੇ 'ਆਪ੍ਰੇਸ਼ਨ ਸਫੇਦ ਸਾਗਰ' ਦੀ ਟੀਮ ਨਾਲ ਗੱਲਬਾਤ...
Kargil Vijay Diwas: 27 ਸਾਲ ਬਾਅਦ ਵੀ ਜ਼ਿੰਦਾ ਹੈ ਸ਼ਹੀਦ ਉਦੈ ਮਾਨ ਸਿੰਘ ਦੀਆਂ ਯਾਦਾਂ
Kargil Vijay Diwas: 27 ਸਾਲ ਬਾਅਦ ਵੀ ਜ਼ਿੰਦਾ ਹੈ ਸ਼ਹੀਦ ਉਦੈ ਮਾਨ ਸਿੰਘ ਦੀਆਂ ਯਾਦਾਂ...
ਧਰਮਿੰਦਰ ਪ੍ਰਧਾਨ ਦੇ ਅਸਤੀਫ਼ੇ 'ਤੇ CJP ਦਾ ਪਹਿਲਾ ਬਿਆਨ, ਬੋਲੇ- ਲੋਕਤੰਤਰ ਦੀ ਜਿੱਤ, ਅਸੀਂ ਕਰ ਦਿਖਾਇਆ
ਧਰਮਿੰਦਰ ਪ੍ਰਧਾਨ ਦੇ ਅਸਤੀਫ਼ੇ 'ਤੇ CJP ਦਾ ਪਹਿਲਾ ਬਿਆਨ, ਬੋਲੇ- ਲੋਕਤੰਤਰ ਦੀ ਜਿੱਤ, ਅਸੀਂ ਕਰ ਦਿਖਾਇਆ...