ਪਰਮਜੀਤ ਕੌਰ ਖਾਲੜਾ ਨੂੰ ਚੋਣ ਲੜਨ ਦੀ ਅਪੀਲ, ਅਯਾਲੀ ਬੋਲੇ- ਮੈਂ ਸੀਟ ਛੱਡਣ ਲਈ ਤਿਆਰ

Published: 

28 Jul 2026 12:30 PM IST

ਮਨਪ੍ਰੀਤ ਅਯਾਲੀ ਨੇ ਕਿਹਾ ਕਿ ਪਰਮਜੀਤ ਕੌਰ ਖਾਲੜਾ ਨੂੰ ਇਸ ਵਾਰ ਵਿਧਾਨ ਸਭਾ ਚੋਣ ਜ਼ਰੂਰ ਲੜਨੀ ਚਾਹੀਦੀ ਹੈ। ਉਨ੍ਹਾਂ ਨੇ ਕਿਹਾ ਕਿ ਖਾਲੜਾ ਪਰਿਵਾਰ ਨੇ ਪੰਜਾਬ ਅਤੇ ਮਨੁੱਖੀ ਅਧਿਕਾਰਾਂ ਲਈ ਵੱਡਾ ਯੋਗਦਾਨ ਦਿੱਤਾ ਹੈ ਤੇ ਅਜਿਹੇ ਲੋਕਾਂ ਨੂੰ ਵਿਧਾਨ ਸਭਾ ਤੱਕ ਪਹੁੰਚਣਾ ਚਾਹੀਦਾ ਹੈ।

ਪਰਮਜੀਤ ਕੌਰ ਖਾਲੜਾ ਨੂੰ ਚੋਣ ਲੜਨ ਦੀ ਅਪੀਲ, ਅਯਾਲੀ ਬੋਲੇ- ਮੈਂ ਸੀਟ ਛੱਡਣ ਲਈ ਤਿਆਰ

ਪਰਮਜੀਤ ਕੌਰ ਖਾਲੜਾ ਨੂੰ ਚੋਣ ਲੜਨ ਦੀ ਅਪੀਲ, ਅਯਾਲੀ ਬੋਲੇ- ਮੈਂ ਸੀਟ ਛੱਡਣ ਲਈ ਤਿਆਰ

ਦਾਖਾ ਵਿਧਾਨ ਸਭਾ ਹਲਕੇ ਤੋਂ ਵਿਧਾਇਕ ਮਨਪ੍ਰੀਤ ਸਿੰਘ ਅਯਾਲੀ ਨੇ ਮਰਹੂਮ ਮਨੁੱਖੀ ਅਧਿਕਾਰ ਕਾਰਕੂਨ ਜਸਵੰਤ ਸਿੰਘ ਖਾਲੜਾ ਦੀ ਪਤਨੀ ਪਰਮਜੀਤ ਕੌਰ ਖਾਲੜਾ ਨੂੰ ਆਪਣੀ ਵਿਧਾਨ ਸਭਾ ਸੀਟ ਤੋਂ ਚੋਣ ਲੜਨ ਦੀ ਪੇਸ਼ਕਸ਼ ਕੀਤੀ ਹੈ। ਅਯਾਲੀ ਨੇ ਕਿਹਾ ਕਿ ਜੇਕਰ ਪਰਮਜੀਤ ਕੌਰ ਖਾਲੜਾ ਚੋਣ ਲੜਨ ਲਈ ਤਿਆਰ ਹੁੰਦੇ ਹਨ ਤਾਂ ਉਹ ਆਪਣੀ ਸੀਟ ਛੱਡਣ ਲਈ ਵੀ ਤਿਆਰ ਹਨ।

ਮਨਪ੍ਰੀਤ ਅਯਾਲੀ ਨੇ ਕਿਹਾ ਕਿ ਪਰਮਜੀਤ ਕੌਰ ਖਾਲੜਾ ਨੂੰ ਇਸ ਵਾਰ ਵਿਧਾਨ ਸਭਾ ਚੋਣ ਜ਼ਰੂਰ ਲੜਨੀ ਚਾਹੀਦੀ ਹੈ। ਉਨ੍ਹਾਂ ਨੇ ਕਿਹਾ ਕਿ ਖਾਲੜਾ ਪਰਿਵਾਰ ਨੇ ਪੰਜਾਬ ਅਤੇ ਮਨੁੱਖੀ ਅਧਿਕਾਰਾਂ ਲਈ ਵੱਡਾ ਯੋਗਦਾਨ ਦਿੱਤਾ ਹੈ ਤੇ ਅਜਿਹੇ ਲੋਕਾਂ ਨੂੰ ਵਿਧਾਨ ਸਭਾ ਤੱਕ ਪਹੁੰਚਣਾ ਚਾਹੀਦਾ ਹੈ।

ਮਨੁੱਖੀ ਅਧਿਕਾਰ ਕਾਰਕੁਨ ਜਸਵੰਤ ਸਿੰਘ ਖਾਲੜਾ ਇੱਕ ਵਾਰ ਫਿਰ ਚਰਚਾ ਦਾ ਕੇਂਦਰ ਬਣੇ ਹੋਏ ਹਨ। ਉਨ੍ਹਾਂ ਦੇ ਜੀਵਨ ‘ਤੇ ਬਣੀ ਫਿਲਮ ‘ਸਤਲੁਜ’ ਹਾਲ ਹੀ ‘ਚ ਰਿਲੀਜ਼ ਹੋਈ, ਫਿਲਮ ‘ਚ ਉਨ੍ਹਾਂ ਦੇ ਜੀਵਨ ਤੇ ਸੰਘਰਸ਼ ਨੂੰ ਦਿਖਾਇਆ ਗਿਆ।

ਹਾਲ ਹੀ ‘ਚ ‘ਵਾਰਿਸ ਪੰਜਾਬ ਦੇ’ ਨਾਲ ਜੁੜੇ ਹਨ ਅਯਾਲੀ

ਦਾਖਾ ਤੋਂ ਤਿੰਨ ਵਾਰ ਦੇ ਵਿਧਾਇਕ ਮਨਪ੍ਰੀਤ ਸਿੰਘ ਅਯਾਲੀ ਹਾਲ ਹੀ ‘ਚ ਸ਼੍ਰੋਮਣੀ ਅਕਾਲੀ ਦਲ (ਪੁਨਰ ਸੁਰਜੀਤ) ਛੱਡ ਕੇ ਅਕਾਲੀ ਦਲ (ਵਾਰਿਸ ਪੰਜਾਬ ਦੇ) ‘ਚ ਸ਼ਾਮਲ ਹੋਏ ਹਨ। ਉਨ੍ਹਾਂ ਦੇ ਇਸ ਸਿਆਸੀ ਫ਼ੈਸਲੇ ਨੂੰ ਪੰਜਾਬ ਦੀ ਸਿਆਸਤ ‘ਚ ਅਹਿਮ ਮੰਨਿਆ ਜਾ ਰਿਹਾ ਹੈ।

ਅਯਾਲੀ ਨੇ ਸਪੱਸ਼ਟ ਕੀਤਾ ਸੀ ਕਿ ‘ਵਾਰਿਸ ਪੰਜਾਬ ਦੇ’ ਨਾਲ ਜੁੜਦੇ ਸਮੇਂ ਉਨ੍ਹਾਂ ਨੇ ਨਾ ਤਾਂ ਟਿਕਟ ਤੇ ਨਾ ਹੀ ਕਿਸੇ ਅਹੁਦੇ ਦੀ ਕੋਈ ਸ਼ਰਤ ਰੱਖੀ ਸੀ। ਉਨ੍ਹਾਂ ਕਿਹਾ ਕਿ ਉਨ੍ਹਾਂ ਲਈ ਪੰਜਾਬ, ਪੰਥਅਤੇ ਲੋਕਾਂ ਦੇ ਹਿੱਤ ਸਭ ਤੋਂ ਵੱਧ ਮਹੱਤਵਪੂਰਨ ਹਨ। ਉਨ੍ਹਾਂ ਨੇ ਕਿਹਾ ਕਿ ਮੌਜੂਦਾ ਸਮੇਂ ‘ਚ ਪੂਰੀ ਕੌਮ ਤੇ ਪੰਜਾਬ ਪੱਖੀ ਤਾਕਤਾਂ ਨੂੰ ਆਪਣੇ ਹੱਕਾਂ ਤੇ ਹਿੱਤਾਂ ਦੀ ਰੱਖਿਆ ਲਈ ਇੱਕਜੁੱਟ ਹੋਣ ਦੀ ਲੋੜ ਹੈ।

Loading...
Unable to load recommendations.
Follow Us