ਮਨਪ੍ਰੀਤ ਇਆਲੀ ਨੇ SAD ਪੁਨਰ ਸੁਰਜੀਤ ਦੇ ਸਾਰੇ ਅਹੁਦਿਆਂ ਤੋਂ ਦਿੱਤਾ ਅਸਤੀਫ਼ਾ

Published: 

20 May 2026 12:10 PM IST

ਮਨਪ੍ਰੀਤ ਸਿੰਘ ਇਆਲੀ ਨੇ ਸਪੱਸ਼ਟ ਕੀਤਾ ਕਿ ਉਨ੍ਹਾਂ ਦਾ ਕਿਸੇ ਵੀ ਰਾਸ਼ਟਰੀ ਜਾਂ ਦਿੱਲੀ-ਨਿਯੰਤਰਿਤ ਰਾਜਨੀਤਿਕ ਪਾਰਟੀ 'ਚ ਸ਼ਾਮਲ ਹੋਣ ਦਾ ਕੋਈ ਵਿਚਾਰ ਨਹੀਂ ਹੈ। ਉਨ੍ਹਾਂ ਕਿਹਾ ਕਿ ਰਾਜਨੀਤਿਕ ਦਬਾਅ ਦੇ ਬਾਵਜੂਦ, ਉਹ ਕਦੇ ਵੀ ਭਾਰਤੀ ਜਨਤਾ ਪਾਰਟੀ, ਆਮ ਆਦਮੀ ਪਾਰਟੀ, ਕਾਂਗਰਸ ਜਾਂ ਸੁਖਬੀਰ ਸਿੰਘ ਬਾਦਲ ਦੀ ਅਗਵਾਈ ਵਾਲੇ ਸ਼੍ਰੋਮਣੀ ਅਕਾਲੀ ਦਲ 'ਚ ਸ਼ਾਮਲ ਹੋਣ ਬਾਰੇ ਵਿਚਾਰ ਨਹੀਂ ਕਰਨਗੇ।

ਮਨਪ੍ਰੀਤ  ਇਆਲੀ ਨੇ SAD ਪੁਨਰ ਸੁਰਜੀਤ ਦੇ ਸਾਰੇ ਅਹੁਦਿਆਂ ਤੋਂ ਦਿੱਤਾ ਅਸਤੀਫ਼ਾ

ਮਨਪ੍ਰੀਤ ਇਆਲੀ ਨੇ SAD ਪੁਨਰ ਸੁਰਜੀਤ ਦੇ ਸਾਰੇ ਅਹੁਦਿਆਂ ਤੋਂ ਦਿੱਤਾ ਅਸਤੀਫ਼ਾ

ਸੀਨੀਅਰ ਆਗੂ ਤੇ ਵਿਧਾਇਕ ਮਨਪ੍ਰੀਤ ਸਿੰਘ ਇਆਲੀ ਨੇ ਸ਼੍ਰੋਮਣੀ ਅਕਾਲੀ ਦਲ ਪੁਨਰ ਸੁਰਜੀਤ ਦੇ ਸਾਰੇ ਅਹੁਦਿਆਂ ਤੋਂ ਅਸਤੀਫ਼ਾ ਦੇਣ ਦਾ ਐਲਾਨ ਕੀਤਾ ਹੈ। ਇਆਲੀ ਨੇ ਇੱਕ ਵੀਡੀਓ ਜਾਰੀ ਕਰਦੇ ਹੋਏ ਇਸ ਸਬੰਧੀ ਜਾਣਕਾਰੀ ਦਿੱਤੀ। ਇਸ ਦੌਰਾਨ ਇਆਲੀ ਨੇ ਕਿਹਾ ਕਿ ਉਹ ਕਿਸੇ ਹੋਰ ਪਾਰਟੀ ਚਾਹੇ ਉਹ ਅਕਾਲੀ ਦਲ, ਭਾਰਤੀ ਜਨਤਾ ਪਾਰਟੀ, ਕਾਂਗਰਸ ਜਾਂ ਆਮ ਆਦਮੀ ਪਾਰਟੀ ਹੋਵੇ, ਉਹ ਇਨ੍ਹਾਂ ‘ਚੋਂ ਕਿਸੇ ਵੀ ਰਾਜਨੀਤਿਕ ਪਾਰਟੀ ‘ਚ ਸ਼ਾਮਲ ਨਹੀਂ ਹੋ ਰਹੇ।

ਮਨਪ੍ਰੀਤ ਸਿੰਘ ਇਆਲੀ ਨੇ ਸਪੱਸ਼ਟ ਕੀਤਾ ਕਿ ਉਨ੍ਹਾਂ ਦਾ ਕਿਸੇ ਵੀ ਰਾਸ਼ਟਰੀ ਜਾਂ ਦਿੱਲੀ-ਨਿਯੰਤਰਿਤ ਰਾਜਨੀਤਿਕ ਪਾਰਟੀ ‘ਚ ਸ਼ਾਮਲ ਹੋਣ ਦਾ ਕੋਈ ਵਿਚਾਰ ਨਹੀਂ ਹੈ। ਉਨ੍ਹਾਂ ਕਿਹਾ ਕਿ ਰਾਜਨੀਤਿਕ ਦਬਾਅ ਦੇ ਬਾਵਜੂਦ, ਉਹ ਕਦੇ ਵੀ ਭਾਰਤੀ ਜਨਤਾ ਪਾਰਟੀ, ਆਮ ਆਦਮੀ ਪਾਰਟੀ, ਕਾਂਗਰਸ ਜਾਂ ਸੁਖਬੀਰ ਸਿੰਘ ਬਾਦਲ ਦੀ ਅਗਵਾਈ ਵਾਲੇ ਸ਼੍ਰੋਮਣੀ ਅਕਾਲੀ ਦਲ ‘ਚ ਸ਼ਾਮਲ ਹੋਣ ਬਾਰੇ ਵਿਚਾਰ ਨਹੀਂ ਕਰਨਗੇ। ਇਆਲੀ ਨੇ ਕਿਹਾ ਕਿ ਪੰਜਾਬ ਦੀ ਖੇਤਰੀ ਪਛਾਣ ਅਤੇ ਪੰਥਕ ਰਾਜਨੀਤੀ ਉਨ੍ਹਾਂ ਦੇ ਮੁੱਖ ਮੁੱਦੇ ਰਹਿਣਗੇ ਤੇ ਇਨ੍ਹਾਂ ਸਿਧਾਂਤਾਂ ਨਾਲ ਸਮਝੌਤਾ ਨਹੀਂ ਕਰਨਗੇ।

ਪੰਜਾਬ ਦੀ ਭਲਾਈ ਤੇ ਤਰੱਕੀ ਲਈ ਕੰਮ ਕਰਾਂਗਾ: ਇਆਲੀ

ਭਵਿੱਖ ਦੀ ਰਾਜਨੀਤੀ ਦੀ ਗੱਲ ਕਰਦੇ ਹੋਏ ਇਆਲੀ ਨੇ ਕਿਹਾ ਕਿ ਅੱਗੇ ਜਾਣ ਵਾਲਾ ਕੋਈ ਵੀ ਫੈਸਲਾ ਸਿੱਖ ਭਾਵਨਾਵਾਂ ਤੇ ਪੰਥਕ ਭਾਈਚਾਰੇ ਦੀਆਂ ਭਾਵਨਾਵਾਂ ਅਨੁਸਾਰ ਲਿਆ ਜਾਵੇਗਾ। ਉਨ੍ਹਾਂ ਅੱਗੇ ਕਿਹਾ ਕਿ ਉਹ ਪੰਥ ਤੇ ਪੰਜਾਬ ਦੀ ਭਲਾਈ ਤੇ ਤਰੱਕੀ ਲਈ ਕੰਮ ਕਰਦੇ ਰਹਿਣਗੇ। ਇਆਲੀ ਨੇ ਆਪਣੇ ਸਮਰਥਕਾਂ ਤੇ ਸਿੱਖ ਸੰਗਤ ਦਾ ਉਨ੍ਹਾਂ ਦੇ ਰਾਜਨੀਤਿਕ ਸਫ਼ਰ ਦੌਰਾਨ ਉਨ੍ਹਾਂ ਦੇ ਨਾਲ ਖੜ੍ਹੇ ਰਹਿਣ ਲਈ ਧੰਨਵਾਦ ਵੀ ਕੀਤਾ।

ਕਿਉਂ ਦਿੱਤਾ ਅਸਤੀਫ਼ਾ?

ਪੰਮਨਪ੍ਰੀਤ ਸਿੰਘ ਇਆਲੀ ਨੇ ਸ਼੍ਰੋਮਣੀ ਅਕਾਲੀ ਦਲ ਪੁਨਰ ਸੁਰਜੀਤ ਦੇ ਸਾਰੇ ਅਹੁਦਿਆਂ ਤੋਂ ਅਸਤੀਫ਼ਾ ਦੇਣ ਦੇ ਕਾਰਨਾਂ ਬਾਰੇ ਕਿਹਾ ਕਿ ਉਨ੍ਹਾਂ ਕੋਲ ਕੋਈ ਵਿਕਲਪ ਨਹੀਂ ਬਚਿਆ, ਕਿਉਂਕਿ ਉਨ੍ਹਾਂ ਦੇ ਕੋਈ ਵੀ ਮੁੱਦੇ ਨੂੰ ਪਾਰਟੀ ਅੰਦਰ ਸਵੀਕਾਰ ਜਾਂ ਹੱਲ ਨਹੀਂ ਕੀਤੇ ਜਾ ਰਹੇ ਸੀ। ਇਆਲੀ ਨੇ ਕਿਹਾ ਕਿ ਜਦੋਂ ਕੋਈ ਵੀ ਮੁੱਖ ਮੁੱਦਿਆਂ ਨੂੰ ਸਮਝਣ ਜਾਂ ਸਹਿਮਤ ਹੋਣ ਲਈ ਤਿਆਰ ਨਹੀਂ ਹੁੰਦਾ, ਤਾਂ ਉਸੇ ਅਹੁਦੇ ‘ਤੇ ਬਣੇ ਰਹਿਣ ਦੋ ਕਈ ਮਤਲਬ ਨਹੀਂ।

Follow Us